ਮਾਝਾ

‘ਆਪ ਦੀ ਸਰਕਾਰ-ਆਪ ਦੇ ਦੁਆਰ’ ਦੇ ਕੈਂਪਾਂ ਵਿਚ ਪਹਿਲੇ ਦਿਨ ਸੈਂਕੜੇ ਲੋਕਾਂ ਨੇ ਲਿਆ ਲਾਹਾ
ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਕੈਂਪਾਂ ਵਿਚ ਪਹੁੰਚਣ ਇਲਾਕਾ ਵਾਸੀ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 7 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨ ਤਹਿਤ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ ਲਾਹਾ ਸਥਾਨਕ ਵਾਸੀਆਂ ਨੂੰ ਮਿਲ ਰਿਹਾ ਹੈ। ਬੀਤੇ ਕੱਲ ਜੋ 24 ਕੈਂਪ ਅੰਮ੍ਰਿਤਸਰ ਜਿਲ੍ਹੇ ਦੀਆਂ 6 ਸਬਡਵੀਜ਼ਨਾਂ ਵਿਚ ਲਗਾਏ ਗਏ ਸਨ, ਉਨਾਂ ਵਿਚ… ਕਰੀਬ 2700 ਲੋਕਾਂ ਨੇ ਸ਼ਿਰਕਤ ਕੀਤੀ ਅਤੇ ਵੱਖ....
ਬਿਰਧ ਘਰਾਂ ਨੂੰ ਚਲਾਉਣ ਲਈ ਸੰਸਥਾ ਨੂੰ ਪੰਜਾਬ ਮੈਨੇਜਮੈਂਟ ਆਫ ਸੀਨੀਅਰ ਸਿਟੀਜਨ ਹੋਮਸ ਫੋਰ ਐਲਡਰਲੀ ਪ੍ਰਸਨਸ ਸਕੀਮ 2019 ਅਧੀਨ ਰਜਿਸਟਰੇਸ਼ਨ ਕਰਾਉਣੀ ਲਾਜ਼ਮੀ : ਡਿਪਟੀ ਕਮਿਸ਼ਨਰ
ਅੰਮ੍ਰਿਤਸਰ 7 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਕਿਸੇ ਵੀ ਸੰਸਥਾ ਵੱਲੋ ਬਿਰਧ ਘਰਾਂ ਨੂੰ ਚਲਾਉਣ ਲਈ ਪੰਜਾਬ ਮੈਨੇਜਮੈਂਟ ਆਫ ਸੀਨੀਅਰ ਸਿਟੀਜਨ ਹੋਮਸ ਫੋਰ ਐਲਡਰਲੀ ਪ੍ਰਸਨਸ ਸਕੀਮ 2019 ਅਧੀਨ ਰਜਿਸਟਰੇਸ਼ਨ ਕਰਾਉਣੀ ਲਾਜ਼ਮੀ ਹੁੰਦੀ ਹੈ। ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਕਿਰਤਪ੍ਰੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਖਣ ਵਿਚ ਆਇਆ ਹੈ ਕਿ ਕਈ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਸੀਨੀਅਰ ਸਿਟੀਜ਼ਨ ਐਕਟ 2007 ਅਤੇ ਪਾਲਿਸੀ 2019 ਦੇ ਰੂਲਾਂ ਦੀ ਉਲੰਘਣਾ ਕਰਦੇ ਹੋਏ....
ਕਿਸਾਨ ਰਵਾਇਤੀ ਫਸਲਾਂ ਤੋਂ ਹੱਟ ਕੇ ਆਮਦਨ ਵਧਾਉਣ ਲਈ ਛੋਟੇ ਛੋਟੇ ਧੰਦੇ ਅਪਣਾਉਣ - ਡਿਪਟੀ ਡਾਇਰੈਕਟਰ ਡੇਅਰ
ਅੰਮ੍ਰਿਤਸਰ 7 ਫਰਵਰੀ : ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਹੱਟ ਕੇ ਆਪਣੀ ਆਮਦਨ ਨੂੰ ਵਧਾਉਣ ਲਈ ਛੋਟੇ-ਛੋਟੇ ਧੰਦਿਆਂ ਨੂੰ ਜਰੂਰ ਅਪਨਾਉਣਾ ਚਾਹੀਦਾ ਹੈ ਤਾਂ ਜੋ ਆਪਣੀਆਂ ਰੋਜਾਨਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਖੇਤੀ ਦੇ ਨਾਲ ਨਾਲ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣਾ ਚਾਹੀਦਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਵਲੋਂ ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਅੱਜ ਨੈਸ਼ਨਲ ਲਾਈਵਸਟੋਕ ਮਿਸ਼ਨ ਅਧੀਨ ਜਿਲ੍ਹਾ ਪੱਧਰੀ ਸੈਮੀਨਾਰ....
ਗਰੀਬ ਕੈਦੀਆਂ ਦੇ 40 ਹਜਾਰ ਤੱਕ ਦੇ  ਜੁਰਮਾਨੇ ਭਰੇਗੀ ਸਰਕਾਰ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਕੈਦੀਆਂ ਦੀ ਸ਼ਨਾਖਤ ਬਾਰੇ ਕਮੇਟੀ ਨਾਲ ਮੀਟਿੰਗ ਅੰਮ੍ਰਿਤਸਰ, 7 ਫਰਵਰੀ : ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ ਨਹੀਂ ਭਰ ਸਕੇ ਅਤੇ ਇਸ ਕਾਰਨ ਹੀ ਜੇਲ ਵਿੱਚ ਬੰਦ ਹਨ, ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਸਰਕਾਰ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿਚ ਜਿੰਨਾ ਕੈਦੀਆਂ ਨੂੰ ਇਸ ਤਰਾਂ ਦੀ ਸਹਾਇਤਾ ਦੇਣੀ ਬਾਰੇ, ਬਾਰੇ ਫੈਸਲਾ ਕਰਨ....
ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਬਹਾਦਰ ਹੁਸੈਨ, ਕਾਂਗੜਾ ਅਤੇ ਖੋਖੋਵਾਲ ਵਿਖੇ  ਲੱਗੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ
ਕਿਹਾ-ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ ਸ੍ਰੀ ਹਰਗੋਬਿੰਦਪੁਰ ਸਾਹਿਬ, 6 ਫਰਵਰੀ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਪਿੰਡ ਬਹਾਦਰ ਹੁਸੈਨ, ਕਾਂਗੜਾ ਅਤੇ ਖੋਖੋਵਾਲ ਵਿਖੇ ਲੱਗੇ ਵਿਸ਼ੇਸ਼ ਕੈਂਪਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸੰਬੰਧਿਤ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਮੌਕੇ ਤੇ ਹੱਲ ਕਰਕੇ ਲਾਭ ਪੁਜਦਾ....
"ਆਪ ਦੀ ਸਰਕਾਰ ਆਪ ਦੇ ਦੁਆਰ" ਸਕੀਮ ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼
ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਲੱਗੇ 25 ਵਿਸ਼ੇਸ਼ ਕੈਂਪਾਂ ਜਰੀਏ ਲੋਕਾਂ ਨੂੰ ਇੱਕੋ ਥਾਂ ਮਿਲੀਆਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ ਡਿਪਟੀ ਕਮਿਸ਼ਨਰ ਸਮੇਤ ਅਧਿਕਾਰੀਆਂ ਨੇ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਵਾਰਨ ਕੀਤਾ ਗੁਰਦਾਸਪੁਰ, 6 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ `ਆਪ ਦੀ ਸਰਕਾਰ ਆਪ ਦੇ ਦੁਆਰ` ਦਾ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਅਗਾਜ਼ ਹੋ ਗਿਆ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ....
ਮੁੱਖ ਮੰਤਰੀ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਰਜਿਸਟਰੀ ਕਰਵਾਉਣ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਲੋਕ ਹਿਤ ’ਚ ਵੱਡਾ ਫੈਸਲਾ : ਸੇਖਵਾਂ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਹਨ ਇਤਿਹਾਸਿਕ ਫੈਸਲੇ - ਸੇਖਵਾਂ ਗੁਰਦਾਸਪੁਰ, 06 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਜਿੱਥੇ ਲਗਾਤਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਉੱਥੇ ਰਾਜ ਨੂੰ ਸਿੱਖਿਆ, ਸਿਹਤ ਅਤੇ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਸ. ਜਗਰੂਪ....
 “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲੋਕਾਂ ਨੰੁ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ ਕੈਂਪਾਂ ਦੀ ਸ਼ੁਰੂਆਤ
ਕੈਂਪਾਂ ਦੌਰਾਨ ਲੋਕਾਂ ਨੂੰ 44 ਤੋਂ ਵੱਧ ਪ੍ਰਸ਼ਾਸਨਿਕ ਸੇਵਾਵਾਂ ਮੌਕੇ ਤੇ ਮੁਹੱਈਆ ਕਰਵਾਈਆਂ ਜਾਣਗੀਆਂ-ਡਿਪਟੀ ਕਮਿਸ਼ਨਰ 07 ਫਰਵਰੀ ਨੂੰ ਜ਼ਿਲ੍ਹੇ ਦੀਆਂ ਚਾਰ ਸਬ-ਡਵੀਜ਼ਨਾਂ ਦੇ 17 ਵੱਖ-ਵੱਖ ਪਿੰਡਾਂ ਲੱਗਣਗੇ ਵਿਸ਼ੇਸ਼ ਕੈਂਪ ਤਰਨ ਤਾਰਨ, 06 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੁਹਿੰਮ ਤਹਿਤ ਲੋਕਾਂ ਨੰੁ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਅੱਜ ਸਬ ਡਵੀਜ਼ਨ ਤਰਨ ਤਾਰਨ ਵਿੱਚ....
ਜ਼ਿਲ੍ਹੇ ਦੇ 280 ਪਿੰਡਾਂ ਵਿੱਚ ਹੋਈ ਜੀਰੋ ਬਰਨਿੰਗ - ਡਿਪਟੀ ਕਮਿਸ਼ਨਰ
ਸਾਲ 2023-24 ਦੌਰਾਨ ਪਰਾਲੀ ਦੀ ਅੱਗ ਨੂੰ ਰੋਕਣ ਲਈ 885 ਮਸ਼ੀਨਾਂ ਸਬਸਿਡੀ ਤੇ ਕਰਵਾਈਆਂ ਮੁਹੱਈਆ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਜਿਆਦਾ ਅੱਗ ਲਗਾਉਣ ਵਾਲੇ ਪਿੰਡ ਦਾ ਕੀਤਾ ਦੌਰਾ ਅੰਮ੍ਰਿਤਸਰ 6 ਫਰਵਰੀ : ਜਿਲ੍ਹੇ ਦੇ ਕੁੱਲ 776 ਪਿੰਡਾਂ ਵਿਚੋਂ 280 ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਜੀਰੋ ਬਰਨਿੰਗ ਹੋਈ ਹੈ ਅਤੇ ਵਿੱਤੀ ਸਾਲ 2023-24 ਦੌਰਾਨ ਪਰਾਲੀ ਦੀ ਅੱਗ ਨੂੰ ਰੋਕਣ ਲਈ 885 ਮਸ਼ੀਨਾਂ ਸਬਸਿਡੀ ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ....
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ‘ਆਪ ਦੀ ਸਰਕਾਰ ਆਪ ਦੇ
ਦੁਆਰ’ ਮੁਹਿੰਮ ਤਹਿਤ ਆਰੰਭ ਹੋਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲੋਕਾਂ ਨਾਲ ਕੀਤੀ ਗੱਲਬਾਤ, ਮੌਕੇ ’ਤੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ ਘਰਾਂ ਨਜ਼ਦੀਕ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਲੋਕਾਂ ਨੇ ਮਾਨ ਸਰਕਾਰ ਦਾ ਕੀਤਾ ਧੰਨਵਾਦ ਹਰ ਸਬ ਡਵੀਜ਼ਨ ਵਿੱਚ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਉਠਾਉਣ ਦੀ ਅਪੀਲ ਅੰਮ੍ਰਿਤਸਰ, 6 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਵੱਡੀ ਗਿਣਤੀ ਪ੍ਰਸ਼ਾਸਨਿਕ....
ਆਪ ਕੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦੇਣ ਦਾ ਵੱਡਾ ਉਪਰਾਲਾ : ਈ ਟੀ ਓ
ਜੰਡਿਆਲਾ ਗੁਰੂ ਕੈਂਪ ਵਿਚ ਮੌਕੇ ਉਤੇ ਲੋਕਾਂ ਨੂੰ ਜਾਰੀ ਕੀਤੀਆਂ ਸੇਵਾਵਾਂ ਮੁੱਖ ਮੰਤਰੀ ਵੱਲੋਂ ਐਨ ਓ ਸੀ ਬੰਦ ਕਰਨ ਦੇ ਕੀਤੇ ਜਾ ਰਹੇ ਐਲਾਨ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 6 ਫਰਵਰੀ : ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਵਿਖੇ ‘ਆਪ ਕੀ ਸਰਕਾਰ ਆਪ ਦੇ ਦੁਆਰ’ ਕੈਂਪ ਦਾ ਜਾਇਜ਼ਾ ਲੈਂਦੇ ਕਿਹਾ ਕਿ ਮੈਨੂੰ ਅੱਜ ਇਸ ਗੱਲ ਦੀ ਅਥਾਹ ਖੁਸ਼ੀ ਹੋਈ ਹੈ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇਕ ਥਾਂ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉਤੇ ਹੋ ਰਹੇ ਹਨ। ਉਨਾਂ ਕਿਹਾ ਕਿ ਇੰਨਾ....
ਆਪ ਦੀ ਸਰਕਾਰ, ਆਪ ਦੇ ਦੁਆਰ ਕੈਂਪ ਦੌਰਾਨ ਵਿਧਾਇਕ ਟੌਂਗ ਨੇ ਲੋਕ ਸਮੱਸਿਆਵਾਂ ਸੁਣੀਆਂ
ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਹਲਕਾ ਨਿਵਾਸੀ ਬਾਬਾ ਬਕਾਲਾ ਸਾਹਿਬ, 6 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਹਲਕੇ ਵਿਚ ਲਗਾਏ ਕੈਂਪਾਂ ਦਾ....
ਪੰਜਾਬ ਸਰਕਾਰ ਅੱਜ ਤੁਹਾਡੇ ਬੂਹੇ ’ਤੇ : ਵਿਧਾਇਕ ਡਾ: ਅਜੇ ਗੁਪਤਾ ਨੇ ਭਰਾੜੀਵਾਲ ਸਰਕਾਰੀ ਸਕੂਲ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਅੰਮ੍ਰਿਤਸਰ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲਿ੍ਹਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਅਧੀਨ ਅੱਜ ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ.ਅਜੈ ਗੁਪਤਾ ਨੇ ਭਰਾੜੀਵਾਲ ਸਰਕਾਰੀ ਸਕੂਲ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਐਸਡੀਐਮ ਮਨਕੰਵਲ ਸਿੰਘ ਚਾਹਲ, ਏਸੀਪੀ ਸੁਰਿੰਦਰ ਸਿੰਘ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕ ਡਾ....
‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਭ੍ਰਿਸ਼ਟਾਚਾਰ ਤੇ ਖੱਜ਼ਲ ਖੁਆਰੀ ਮਿਟਾਉਣਗੇ-ਧਾਲੀਵਾਲ
ਅਜਨਾਲਾ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਵਿਚ ਲੱਗਣਗੇ ਕੈਂਪ ਅਜਨਾਲਾ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਅਧੀਨ ਜਿੰਨਾ ਕੈਂਪਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਇਹ ਦਫਤਰਾਂ ਵਿਚ ਆਮ ਲੋਕਾਂ ਦੀ ਹੁੰਦੀ ਖੱਜ਼ਲ ਖੁਆਰੀ ਤੇ ਲੁੱਟ ਦਾ ਖੁਰਾ ਖੋਜ ਮਿਟਾ ਦੇਣਗੇ, ਕਿਉਂਕਿ ਜਦ ਲੋਕਾਂ ਦੇ ਕੰਮ ਉਨਾਂ ਦੇ ਬੂਹੇ ਉਤੇ ਹੋਣ ਲੱਗ ਪੈਣਗੇ ਤਾਂ ਲੋਕ ਕਿਸੇ ਨੂੰ ਪੈਸੇ ਦੇਣ ਬਾਰੇ ਸੋਚਣਗੇ ਵੀ ਨਹੀਂ। ਇੰਨਾ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ....
ਪੰਜਾਬ ਬਚਾਓ ਯਾਤਰਾ ਦਾ ਮੁੱਖ ਉਦੇਸ਼ ਪੰਜਾਬ ਨੂੰ ਬਚਾਉਣਾ ਹੈ : ਸੁਖਬੀਰ ਸਿੰਘ ਬਾਦਲ 
ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦਾ ਬਾਬਾ ਬਕਾਲਾ ਹਲਕੇ ਵਿਚ ਪੁੱਜਣ ਤੇ ਭਰਵਾਂ ਸੁਆਗਤ ਬਾਬਾ ਬਕਾਲਾ ਸਾਹਿਬ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਸਬਾ ਖਿਲਚੀਆਂ ਵਿਚ ਪਾਰਟੀ ਦੀ ਪੰਜਾਬ ਬਚਾਓ ਯਾਤਰਾ ਦਾ ਪੁੱਜਣ ਤੇ ਅਕਾਲੀ ਦਲ ਦੇ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਉਨ੍ਹਾਂ ਦੇ ਨਾਲ ਸਨ।....