ਮਾਝਾ

ਵਿਧਾਇਕ ਨੇ ਪਿੰਡ ਚੌਧਰੀਵਾਲ ਵਿਖੇ ਪੱਤੀ ਸੜਕ ਤੋਂ ਗੁਰਦੁਆਰਾ ਸਾਹਿਬ ਤੱਕ ਇੰਟਰਲੌਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ
ਸ੍ਰੀ ਹਰਗੋਬਿੰਦਪੁਰ ਸਾਹਿਬ, 29 ਦਸੰਬਰ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਚੌਧਰੀਵਾਲ ਵਿਖੇ ਪੱਤੀ ਸੜਕ ਤੋਂ ਗੁਰਦੁਆਰਾ ਸਾਹਿਬ ਤੱਕ ਇੰਟਰਲੌਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੀਡੀਪੀਓ ਗੁਰਪ੍ਰੀਤ ਸਿੰਘ ਅਤੇ ਪਿੰਡ ਵਾਸੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ....
ਨਵੀਂ ਵੋਟ ਬਣਾਉਣ, ਵੋਟ ਪਾਉਣ, ਈ. ਵੀ.ਐਮ ਤੇ ਵੀ. ਵੀ. ਪੀ. ਏ. ਟੀ. ਸਬੰਧੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਸਵੀਪ ਵੋਟਰ ਜਾਗਰੂਕਤਾ ਵੈਨ
ਬਟਾਲਾ, 29 ਦਸੰਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਵੋਟਰਾਂ ਨੂੰ ਵੋਟ ਪਾਉਣ, ਨਵੀਂ ਵੋਟ ਬਣਾਉਣ, ਈ. ਵੀ. ਐਮ ਅਤੇ ਵੀ. ਵੀ. ਪੀ. ਏ. ਟੀ. ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ‘ਸਵੀਪ ਵੋਟਰ ਜਾਗਰੂਕਤਾ ਵੈਨ’ ਚਲਾਈ ਜਾ ਰਹੀ ਹੈ। ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਗਰੂਕਤਾ ਵੈਨ ਜ਼ਿਲੇ ਭਰ ਅੰਦਰ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫਸਰ ਸਵੀਪ....
ਬਟਾਲਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਸਮਾਨ ਵੰਡ ਕੈਂਪ ਲਗਾਇਆ ਗਿਆ
ਬਟਾਲਾ, 29 ਦਸੰਬਰ : ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਕਾਸ਼ ਜੋਸ਼ੀ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ( ਸਕੂਲ ਆਫ਼ ਐਮੀਨੈਸ ) ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਧਾਇਕ....
ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ 95 ਥਾਵਾਂ ’ਤੇ ਰੋਜ਼ਾਨਾਂ ਲੱਗ ਰਹੀਆਂ ਮੁਫ਼ਤ ਯੋਗਾ ਕਲਾਸਾਂ 
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੀਐੱਮ ਦੀ ਯੋਗਸ਼ਾਲਾ ਵਿੱਚ ਯੋਗਾ ਕੀਤਾ ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਗੁਰਦਾਸਪੁਰ, 29 ਦਸੰਬਰ : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 95 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ....
ਚੇਅਰਮੈਨ ਬਹਿਲ ਨੇ ਡਿਪਟੀ ਕਮਿਸ਼ਨਰ ਅਤੇ ਪਾਵਰਕਾਮ ਦੇ ਚੀਫ ਇੰਜੀਨੀਅਰ ਨਾਲ ਇੰਡਸਟਰੀਅਲ ਅਸਟੇਟ ਗੁਰਦਾਸਪੁਰ ਦਾ ਦੌਰਾ ਕੀਤਾ
ਅਧਿਕਾਰੀਆਂ ਨੇ ਇੰਡਸਟਰੀਅਲ ਅਸਟੇਟ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗੁਰਦਾਸਪੁਰ, 29 ਦਸੰਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਇੰਡਸਟਰੀਅਲ ਅਸਟੇਟ ਵਿਖੇ ਸਨਅਤਕਾਰਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਹੱਲ ਕਰਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪਾਵਰਕਾਮ ਦੇ ਚੀਫ਼ ਇੰਜੀਨੀਅਰ ਬਾਰਡਰ ਜੋਨ ਅੰਮ੍ਰਿਤਸਰ ਇੰਜੀਨੀਅਰ....
ਅਬਾਦ ਖੇਡ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ 6 ਜਨਵਰੀ ਨੂੰ ਹੋਵੇਗਾ 
ਗੁਰਦਾਸਪੁਰ, 29 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) ਦਾ ਸਮਾਪਤੀ ਸਮਾਰੋਹ 6 ਜਨਵਰੀ 2024 ਨੂੰ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ. ਸਿਮਰਨਜੀਤ ਸਿੰਘ ਨੇ ਦੱਸਿਆ ਕਿ....
ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ  ਕੀਤਾ ਜਾਵੇਗਾ ਸਨਮਾਨਿਤ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ ਹੇਠ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨ੍ਹਾਂ ਨੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਬਾਗਬਾਨੀ, ਮੱਛੀ ਪਾਲਣ, ਭੂਮੀ ਰੱਖਿਆ, ਪੀਐਸਪੀਸੀਐਲ, ਮੰਡੀ ਬੋਰਡ ਦੀਆਂ ਪ੍ਰਗਤੀ ਰਿਪੋਰਟਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਜਿਲ੍ਹਾ ਤਰਨਤਾਰਨ ਦੇ ਸਮੂਹ ਐਸ.ਡੀ.ਐਮਜ਼ ਅਤੇ ਸਬੰਧਿਤ....
ਡਿਪਟੀ ਕਮਿਸ਼ਨਰ ਵੱਲੋਂ ਮਹਤਾਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਪੱਟੀ, ਨੌਸ਼ਹਿਰਾ ਅਤੇ ਤਰਨਤਾਰਨ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ 
ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਪੱਟੀ, ਨੌਸ਼ਹਿਰਾ ਅਤੇ ਤਰਨਤਾਰਨ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬੀ. ਡੀ. ਪੀ. ੳ. ਚੋਹਲਾ ਸਾਹਿਬ, ਪੱਟੀ ਅਤੇ ਨੌਸ਼ਹਿਰਾ, ਜਿਲ੍ਹਾ ਨੋਡਲ ਅਫਸਰ, ਮਗਨਰੇਗਾ ਤਰਨਤਾਰਨ, ਆਈ. ਟੀ. ਮੈਨੇਜਰ, ਮਗਨਰੇਗਾ, ਤਰਨਤਾਰਨ ਅਤੇ ਬਲਾਕ ਚੋਹਲਾ ਸਾਹਿਬ, ਨੌਸ਼ਹਿਰਾ ਪੰਨੂਆ....
ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸੇਸ਼ ਮੀਟਿੰਗ
ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸੇਸ਼ ਮੀਟਿੰਗ ਕੀਤੀ ਗਈ| ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾ. ਨਿਰਮਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ, ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾ. ਨਿਰਮਲ ਸਿੰਘ ਨੇ ਦੱਸਿਆ ਕਿ ਮਾਝਾ ਖੇਤਰ ਵਿੱਚ ਨੀਲੀ ਰਾਵੀ ਮੱਝਾਂ ਦੀ ਨਸਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ....
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਕਾਨੂੰਨਗੋ, ਪਟਵਾਰੀਆਂ ਨਾਲ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸੀ੍ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸੀ੍ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸੀ੍ ਸਚਿਨ ਪਾਠਕ ਅਤੇ....
ਮੋਟਰਸਾਈਕਲ ਸਵਾਰਾਂ ਨੇ ਇੱਕ ਨੌਜਵਾਨ ਨੂੰ ਮਾਰੀਆਂ ਗੋਲੀਆਂ, ਗੰਭੀਰ ਜਖ਼ਮੀ
ਗੁਰਦਾਸਪੁਰ, 28 ਦਸੰਬਰ : ਕਸਬਾ ਧਾਰੀਵਾਲ ਵਿਖੇ ਮਿਲ ਗਰਾਊਂਡ ਵਿਚ ਖੜ੍ਹੇ ਇਕ ਨੌਜਵਾਨ ਨੂੰ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ, ਜਿਸ ਨੂੰ ਇਲਾਜ ਲਈ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਪਛਾਣ ਸ਼ੈਲੀ ਪੁੱਤਰ ਮਰਹੂਮ ਜਗਦੀਸ਼ ਰਾਜ ਵਾਸੀ ਧਾਰੀਵਾਲ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਹਮਲਾਵਰਾਂ ਨੂੰ ਫੜਨ ਲਈ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ....
ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ
ਹੁਣ 22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ ਬਟਾਲਾ, 28 ਦਸੰਬਰ : ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ....
ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਹੋ ਨਿਬੜਿਆ ਸਾਲ 2023
ਆਪਣੀ ਬੇਹਤਰ ਕਾਰਗੁਜ਼ਾਰੀ ਸਦਕਾ ਜ਼ਿਲ੍ਹਾ ਗੁਰਦਾਸਪੁਰ ਨੇ ਕੌਮੀ ਅਤੇ ਰਾਜ ਪੱਧਰ ’ਤੇ ਐਵਾਰਡ ਹਾਸਲ ਕੀਤੇ ਸਾਲ 2024 ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਦਸੰਬਰ : ਸਾਲ 2023 ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਸਾਲ ਹੋ ਨਿਬੜਿਆ ਹੈ। ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗੁਰਦਾਸਪੁਰ ਨੇ ਸਾਲ 2023 ਵਿੱਚ ਵਿਕਾਸ ਦੀ ਨਵੀਂ ਇਬਾਰਤ....
ਡਿਪਟੀ ਕਮਿਸ਼ਨਰ ਵੱਲੇਂ ਸੰਘਣੀ ਧੁੰਦ ਦੇ ਮੱਦੇਨਜਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ
ਤਰਨ ਤਾਰਨ 28, ਦਸੰਬਰ : ਮੌਸਮ ਵਿਭਾਗ ਵਲੋਂ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ....
ਡਿਪਟੀ ਕਮਿਸ਼ਨਰ ਵੱਲੋਂ ਠੰਡ ਤੇ ਸ਼ੀਤ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ  ਸਾਵਧਾਨ ਰਹਿਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ
ਤਰਨ ਤਾਰਨ, 28 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਠੰਡ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿੱਚ ਪੌਸ਼ਟਿਕ ਆਹਾਰ ਦੇ ਨਾਲ-ਨਾਲ ਗਰਮ ਕੱਪੜੇ ਪਹਿਣਾ ਲਾਜ਼ਮੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਪੈਣ ਵਾਲੀ ਧੁੰਦ ਦੇ ਮੱਦੇਨਜ਼ਰ ਆਵਾਰਾ ਪਸ਼ੂਆਂ ਦੇ ਰਿਫ਼ਲੈਕਟਰ ਲਗਾਉਣਾ ਲਾਜ਼ਮੀ ਬਣਾਉਣ ਤਾਂ ਜੋ ਪਸ਼ੂਆਂ ਕਾਰਨ ਵਾਪਰਨ ਵਾਲੀਆਂ ਅਣਹੋਣੀਆਂ....