ਐਡਵੋਕੇਟ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 33 ਵੋਟਾਂ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ. ਸ਼ੇਰ ਸਿੰਘ ਮੰਡਵਾਲਾ ਬਣੇ ਜਨਰਲ ਸਕੱਤਰ ਅੰਮ੍ਰਿਤਸਰ, 28 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ....
ਮਾਝਾ
ਅੰਮ੍ਰਿਤਸਰ, 28 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਸਿੱਖ ਕੌਮ ਨੂੰ ਢਾਅ ਲਾ ਰਹੀਆਂ ਦੁਸ਼ਮਣ ਸ਼ਕਤੀਆਂ ਵਿਰੁੱਧ ਅਵਾਜ਼ ਉਠਾਉਣ, ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਕਿਰਦਾਰਕੁਸ਼ੀ ਨੂੰ ਰੋਕਣ ਸਬੰਧੀ ਸਰਕਾਰ ਨੂੰ ਅਪੀਲ, ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਪ੍ਰਕਿਰਿਆ ਸੁਖਾਲੀ ਬਣਾਉਣ, ਬੇਅਦਬੀ ਮਾਮਲਿਆਂ ਦੇ ਦੋਸ਼ੀ....
ਬਟਾਲਾ, 28 ਅਕਤੂਬਰ 2024 : ਐੱਸ.ਐੱਸ.ਪੀ. ਬਟਾਲਾ, ਸ਼੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ- ਨਿਰਦੇਸਾਂ ਹੇਠ ਟ੍ਰੈਫਿਕ ਪੁਲਿਸ ਬਟਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਵਿਖੇ ਸੜਕ ਸੁਰੱਖਿਆਂ ਨਿਯਮਾਂ ਨੂੰ ਲੈ ਕੇ ਬੱਚਿਆ ਨੂੰ ਜਾਗਰੂਕ ਕੀਤਾ ਗਿਆ। ਜਿਸ ਵਿੱਚ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰ 112 ਬਾਰੇ ਵੀ ਬੱਚਿਆਂ....
ਬਟਾਲਾ, 28 ਅਕਤੂਬਰ 2024 : ਸਥਾਨਿਕ ਸਿਵਲ ਡਿਫੈਂਸ ਵਲੋ ਸਰਕਾਰੀ ਪ੍ਰਾਇਮਰੀ ਸਕੂਲ, ਬਰਾਂਚ ਨੰ. 5, ਸਰਕੁਲਰ ਰੋਡ ਬਟਾਲਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦਾ ਵਿਸ਼ਾ “ਆਉ ਹਰੀਆਵਲ ਦੀਵਾਲੀ ਮਨਾਈਏ”। ਇਸ ਮੌਕੇ ਹਰਬਖਸ਼ ਸਿੰਘ-ਸਿਵਲ ਡਿਫੈਂਸ, ਹੈਡ ਟੀਚਰ ਰੁਪਿੰਦਰ ਕੌਰ, ਸੁਖਦੇਵ ਸਿੰਘ, ਪੂਨਮ ਬਾਲਾ, ਮਮਤਾ ਦੇਵੀ, ਜਤਿੰਦਰਪਾਲ ਕੌਰ, ਚਰਨਜੀਤ ਕੌਰ, ਮਨਜੀਤ ਕੌਰ, ਹਰਦੀਪ ਕੌਰ ਅਤੇ ਵਿਦਿਆਰਥੀ ਹਾਜ਼ਰ ਰਹੇ। ਇਸ ਮੌਕੇ ਹਰਬਖਸ਼ ਸਿੰਘ ਨੇ ਦਸਿਆ ਕਿ ਦੀਵਾਲੀ ਖੁਸ਼ੀਆਂ ਸਾਂਝੀਆਂ ਕਰਨ ਦਾ ਤਿਉਹਾਰ....
ਬਟਾਲਾ, 28 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਪਰਾਲੀ ਨਾ ਸਾੜਨ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚਲਦਿਆ ਅੱਜ ਐੱਸ.ਡੀ.ਐੱਮ.ਬਟਾਲਾ, ਵਿਰਕਮਜੀਤ ਸਿੰਘ ਵੱਲੋਂ ਪਿੰਡ ਮਿਸ਼ਰਪੁਰਾ, ਛਾਪਿਆਂਵਾਲੀ, ਚੂਹੇਵਾਲ, ਬੱਸਰਪੁਰਾ, ਰੰਗੀਲਪੁਰ, ਤਾਰਾਗੜ੍ਹ, ਫੁਲਕੇ ਅਤੇ ਜੈਤੋ ਸਰਜਾ, ਸਮੇਤ ਵੱਖ- ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ, ਨਾਈਬ....
ਅੰਮ੍ਰਿਤਸਰ, 27 ਅਕਤੂਬਰ 2024 : 28 ਅਕਤੂਬਰ ਨੂੰ ਹੋਣ ਜਾ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਮੀਟਿੰਗ ਬੁਲਾਈ ਗਈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਸਮੂਹ ਐਸਜੀਪੀਸੀ ਮੈਂਬਰ ਹਾਜ਼ਰ ਹੋਏ, ਜਿਸ ਵਿੱਚ ਕੱਲ੍ਹ ਹੋਣ ਵਾਲੀ ਪ੍ਰਕਿਰਿਆ ਨੂੰ ਲੈ ਕੇ ਰੂਪਰੇਖਾ ਲਿਖੀ ਗਈ ਉੱਥੇ ਹੀ ਵਿਸ਼ੇਸ਼ ਗੱਲਬਾਤ ਕੀਤੀ ਗਈ।....
ਅੰਮ੍ਰਿਤਸਰ, 25 ਅਕਤੂਬਰ 2024 : ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ. ਆਰਪੀ ਸਿੰਘ ਨੂੰ ਇਹ ਗੱਲ ਪਤਾ ਹੋਣੀ ਚਾਹੀਦੀ ਹੈ ਕਿ ਗੁਰਦੁਆਰਾ ਪ੍ਰਬੰਧ ਨੂੰ ਅੰਗਰੇਜ਼ ਸਰਕਾਰ ਦੇ ਹੱਥੋਂ ਖੋਹ ਕੇ ਪੰਥਕ....
ਅੰਮ੍ਰਿਤਸਰ, 25 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਪ੍ਰਧਾਨ ਦੇ ਅਹੁਦੇ ਵਾਸਤੇ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਪੰਥ ਵਿਰੋਧੀ ਤਾਕਤਾਂ ਵੱਲੋਂ ਸਰਕਾਰੀ ਸ਼ਹਿ ਨਾਲ ਸਿੱਖ ਸੰਸਥਾ ’ਤੇ ਕਾਬਜ਼ ਹੋਣ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਕਰੜੀ ਆਲੋਚਨਾ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ....
ਅੰਮ੍ਰਿਤਸਰ, 24 ਅਕਤੂਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ....
ਗੁਰਦਾਸਪੁਰ, 24 ਅਕਤੂਬਰ 2024 : ਡੇਰਾ ਬਾਬਾ ਨਾਨਕ ਜ਼ਿਮਨੀ ਚੋਣਾ ਦੇ ਮੱਦੇਨਜ਼ਰ ਆਪ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਐਸ ਡੀ ਐਮ ਡੇਰਾ ਬਾਬਾ ਨਾਨਕ ਦੇ ਦਫਤਰ ਵਿਖੇ ਦਾਖਿਲ ਕੀਤੇ ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬਟਾਲਾ ਵਿਚਾਇਕ ਅਮਨ ਸ਼ੇਰ ਸਿੰਘ ਕਲਸੀ ਪੰਜਾਬ ਪਨਸਪ ਚੇਅਰਮੈਨ ਬਲਬੀਰ ਸਿੰਘ ਪੰਨੂ ਪੰਜਾਬ ਜਨਰਲ ਸੈਕਟਰੀ ਆਪ ਪਾਰਟੀ ਜਗਰੂਪ ਸਿੰਘ ਸੇਖਵਾਂ ਵੀ ਰਹੇ ਮਜੂਦ ਰਹੇ ਇਸ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਨੇ ਚਾਰਾਂ ਸੀਟਾਂ ਤੇ ਜਿੱਤ ਦਾ ਠੋਕਿਆ ਦਾਵਾ....
ਅੰਮ੍ਰਿਤਸਰ, 24 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸਰਕਾਰ ਦੇ ਸਮੇਂ ਹੋਈਆਂ ਬੇਅਦਬੀਆਂ ਦੇ ਦੋਸ਼ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਹੋਣ ਵਾਲੇ ਜਿਮਨੀ ਚੋਣਾਂ ਨਹੀਂ ਲੜ ਪਾਉਣਗੇ। ਇਹ ਇੱਕ ਵਾਰ ਫਿਰ ਤੋਂ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਇੱਕ ਪੰਥਕ ਪਾਰਟੀ ਹੈ ਉਸਦੇ....
ਜ਼ਿਮਨੀ ਚੋਣ ਡੇਰਾ ਬਾਬਾ ਨਾਨਕ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ ਗੁਰਦਾਸਪੁਰ, 24 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਮਨੀ ਚੋਣ-10 ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 2024 ਵਿਚ ਵਰਤੀਆਂ ਜਾਣ ਵਾਲੀਆਂ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ....
ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ, ਈ-ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਐੱਮ.ਸੀ.ਐੱਮ.ਸੀ. ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਨਾ ਲਗਾਇਆ ਜਾਵੇ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖ਼ਬਰਾਂ ’ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ ਗੁਰਦਾਸਪੁਰ, 24 ਅਕਤੂਬਰ 2024 : ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅੱਜ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐੱਮ.ਸੀ.ਐੱਮ.ਸੀ. ਸੈੱਲ ਦੀ....
ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ’ਤੇ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇ ਗੁਰਦਾਸਪੁਰ, 24 ਅਕਤੂਬਰ 2024 : 13 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਂਣ ਡੇਰਾ ਬਾਬਾ ਨਾਨਕ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ- ਕਮ- ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਹਰ....
ਕਲਾਨੌਰ ਦੇ ਵੱਖ-ਵੱਖ ਪਿੰਡਾਂ ਇੱਕੋਂ ਦਿਨ ਵਿੱਚ ਬੇਲਰਾਂ ਰਾਹੀ 73 ਏਕੜ ਪਰਾਲੀ ਕੀਤੀ ਇਕੱਠੀ ਗੁਰਦਾਸਪੁਰ, 24 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਯੋਗ ਢੰਗ ਨਾਲ ਨਾੜ/ਪਰਾਲੀ ਇਕੱਠੀ (ਗੱਠਾਂ) ਕੀਤੀ ਜਾ ਰਹੀ ਹੈ। ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਬੇਲਰਾਂ....