ਮਾਝਾ

ਤਰਨਤਾਰਨ ਵਿੱਚ ਬੱਸ ਅਤੇ ਟਰੱਕ ਵਿਚਕਾਰ ਟੱਕਰ, 35 ਲੋਕ ਜਖ਼ਮੀ ਅਤੇ 4 ਲੋਕਾਂ ਦੀ ਹਾਲਤ ਗੰਭੀਰ 
ਤਰਨਤਾਰਨ, 27 ਦਸੰਬਰ : ਸਥਾਨਕ ਸ਼ਹਿਰ ਵਿੱਚ ਇੱਕ ਬੱਸ ਅਤੇ ਟਰੱਕ ਵਿਚਕਾਰ ਟੱਕਰ ਹੋ ਜਾਣ ਕਾਰਨ 35 ਲੋਕ ਜਖ਼ਮੀ ਅਤੇ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਖ਼ਮੀਆਂ ਵਿੱਚ ਪੰਜਾਬ ਪੁਲਿਸ ਦੀਆਂ ਮਹਿਲਾ ਕਾਂਸਟੇਬਲ ਤੇ ਸਿਹਤ ਵਿਭਾਗ ਦੇ ਕੁੱਝ ਮੁਲਾਜਮ ਸ਼ਾਮਲ ਸਨ। ਜਾਣਕਾਰੀ ਅਨੁਸਾਰ ਹਾਦਸਾ ਬੁੱਧਵਾਰ ਸਵੇਰੇ 9:30 ਵਜੇ ਵਾਪਰਿਆ। ਧੁੰਦ ਦੌਰਾਨ ਜੰਮੂ ਕਸ਼ਮੀਰ ਰਾਜਸਥਾਨ ਨੈਸ਼ਨਲ ਹਾਈਵੇਅ ‘ਤੇ ਸਥਿਤ ਪਿੰਡ ਠੱਠੀਆਂ ਮਹਾਨਤਾ ਕੋਲ ਇੱਕ ਟਰੱਕ ਸੜਕ ਕਿਨਾਰੇ ਰੁਕ ਗਿਆ। ਇਸੇ ਦੌਰਾਨ ਨਿਊ ਦੀਪ ਬੱਸ....
ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ’ਤੇ ਕੀਤੇ ਜਾਣਗੇ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 27 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਵਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ....
16ਵੀਂ ਜੂਨੀਅਰ ਰਾਸ਼ਟਰੀ ਸੁਪਰ 7 ਕ੍ਰਿਕਟ ਖੇਡਾਂ ਦੇ ਦੂਜੇ ਦਿਨ ਅਲੀਵਾਲ ਸਪੋਰਟਸ ਸਟੇਡੀਅਮ ਵਿੱਚ ਖੇਡ ਮੁਕਾਬਲੇ ਹੋਏ
ਜੰਮੂ ਕਸ਼ਮੀਰ ਦੀ ਟੀਮ ਨੇ ਆਂਧਰਾ ਪ੍ਰਦੇਸ਼ ਦੀ ਟੀਮ ਨੂੰ 42 ਰਨਾਂ ਨਾਲ ਹਰਾਇਆ ਬਟਾਲਾ, 27 ਦਸੰਬਰ : ਸੁਪਰ ਸੇਵਨ ਕ੍ਰਿਕਟ ਫੈਡਰੇਸ਼ਨ ਆਫ ਇੰਡੀਆਂ ਦੇ ਮਹਾਂਸਚਿਵ ਸ਼੍ਰੀ ਕਾਂਤ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16ਵੀਂ ਜੂਨੀਅਰ ਰਾਸ਼ਟਰੀ ਸੁਪਰ 7 ਕ੍ਰਿਕਟ ਖੇਡਾਂ ਦੇ ਦੂਜੇ ਦਿਨ ਅਲੀਵਾਲ ਸਪੋਰਟਸ ਸਟੇਡੀਅਮ ਵਿੱਚ ਖੇਡੇ ਗਏ ਲੀਗ ਮੈਚਾਂ ਵਿੱਚ ਜੰਮੂ ਕਸ਼ਮੀਰ ਦੀ ਟੀਮ ਨੇ ਆਂਧਰਾ ਪ੍ਰਦੇਸ਼ ਦੀ ਟੀਮ ਨੂੰ 42 ਰਨਾਂ ਨਾਲ ਹਰਾਇਆ। ਇਸ ਤਰ੍ਹਾਂ ਹਰਿਆਣੇ ਦੇ ਟੀਮ ਨੇ ਪੋਂਡੀਚਿੜੀ ਦੀ ਟੀਮ ਨੂੰ 6 ਵਿਕਟਾਂ ਨਾਲ....
ਜਿਨਸੀ ਸ਼ੋਸ਼ਣ (ਮਨਾਹੀ, ਰੋਕਥਾਮ ਅਤੇ ਨਿਵਾਰਨ) ਐਕਟ-2013 ਦੀ ਜਾਗਰੂਕਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
ਗੁਰਦਾਸਪੁਰ, 27 ਦਸੰਬਰ : ਕੰਮ-ਕਾਜ ਵਾਲੀ ਥਾਂ ’ਤੇ ਔਰਤਾਂ ਦਾ ਜਿਨਸੀ ਸ਼ੋਸ਼ਣ (ਮਨਾਹੀ, ਰੋਕਥਾਮ ਅਤੇ ਨਿਵਾਰਨ) ਐਕਟ-2013 ਦੀ ਜਾਗਰੂਕਤਾ ਸਬੰਧੀ ਇਕ ਜਾਗਰੂਕਤਾ ਸੈਮੀਨਾਰ ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਵਿਖੇ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਬਾਲ ਵਿਕਾਸ ਪ੍ਰੋਜੈਕਟ ਅਫਸਰ ਦੋਰਾਂਗਲਾ ਸ੍ਰੀ ਬਿਕਰਮਜੀਤ ਸਿੰਘ ਵੱਲੋਂ ‘ਦੀ ਸੈਕਸੂਅਲ ਹਰਾਸਮੈਂਟ ਆਫ਼ ਵੂਮੈਨ ਐਟ ਵਰਕ ਪਲੇਸ (ਮਨਾਹੀ, ਰੋਕਥਾਮ ਅਤੇ ਨਿਵਾਰਨ) ਐਕਟ....
ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਉੱਪਰ ਜਾ ਕੇ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ ਗੁਰਦਾਸਪੁਰ, 27 ਦਸੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ. ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਵੱਲੋਂ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ....
‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਮਿਲ ਰਹੀ ਹੈ 5 ਲੱਖ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ
‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ - ਸਿਵਲ ਸਰਜਨ ਗੁਰਦਾਸਪੁਰ, 27 ਦਸੰਬਰ : ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ ਜਿਥੋਂ ਮੁਫ਼ਤ ਇਲਾਜ ਦੀ ਸਹੂਲਤ ਲਈ ਜਾ....
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਸ਼ਲਾਘਾਯੋਗ : ਜਗਰੂਪ ਸੇਖਵਾਂ
ਹੈਲਪਲਾਈਨ ਨੰਬਰ 1076 ’ਤੇ ਕਾਲ ਕਰਕੇ ਲੋਕ ਘਰ ਬੈਠੇ ਲੈ ਸਕਦੇ ਹਨ ਸੇਵਾਵਾਂ ਦਾ ਲਾਭ ਗੁਰਦਾਸਪੁਰ, 27 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਫੈਸਲਾ ਬੇਹੱਦ ਸ਼ਲਾਘਾਯੋਗ ਹੈ ਅਤੇ ਇਸਦਾ ਆਮ ਜਨਤਾ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬਾ....
ਪਤੰਗਾਂ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ
ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ ਅਤੇ ਸਟੋਰ ਕਰਨ ’ਤੇ ਵੀ ਲੱਗੀ ਰੋਕ ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 27 ਦਸੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ....
ਪੰਜਾਬ ਸਰਕਾਰ ਵੱਲੋਂ ਯੁਵਕਾਂ ਅਤੇ ਯੁਵਤੀਆਂ ਲਈ ਲਿਖਤੀ, ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਕੈਂਪ ਸ਼ੁਰੂ
ਡੇਰਾ ਬਾਬਾ ਨਾਨਕ, 27 ਦਸੰਬਰ : ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਟ੍ਰੇਨਿੰਗ ਅਫ਼ਸਰ ਸੂਬੇਦਾਰ ਗੁਰਨਾਮ ਸਿੰਘ ਨੇ ਦੱਸਿਆ ਹੈ ਕਿ ਪੈਰਾ ਮਿਲਟਰੀ (ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਸੀ.ਆਈ.ਐੱਸ.ਐੱਫ ਅਤੇ ਅਸਾਮ ਰਾਈਫਲ) ਦੇ ਲਈ ਕੱਢੀਆਂ ਗਈਆਂ ਲੜਕੇ ਅਤੇ ਲੜਕੀਆਂ ਦੀਆਂ ਕੁੱਲ ਅਸਾਮੀਆਂ 75768 ਦੀਆਂ ਪੋਸਟਾਂ ਪ੍ਰਕਾਸ਼ਿਤ ਹੋਈਆਂ ਹਨ ਜਿਨਾਂ ਦੀ ਅਪਲਾਈ ਕਰਨ ਦੀ ਆਖਰੀ ਮਿਤੀ 29 ਦਸੰਬਰ 2023 ਤੱਕ ਹੈ। ਇਹਨਾਂ ਪੋਸਟਾਂ ਸਬੰਧੀ ਲਿਖਤੀ ਅਤੇ ਫਿਜੀਕਲ ਟ੍ਰੇਨਿੰਗ ਸੀ-ਪਾਈਟ ਕੈਂਪ ਡੇਰਾ ਬਾਬਾ....
ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ
ਗੁਰਦਾਸਪੁਰ, 27 ਦਸੰਬਰ : ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 12 ਜਨਵਰੀ 2024 ਤੱਕ ਲਏ ਜਾਣਗੇ। ਇਸ ਤੋਂ ਬਾਅਦ 17 ਜਨਵਰੀ 2024 ਤੱਕ....
ਡਿਪਟੀ ਕਮਿਸ਼ਨਰ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਗੰਡੀਵਿੰਡ, ਭਿੱਖੀਵਿੰਡ ਅਤੇ ਵਲਟੋਹਾ ਦੇ ਕੰਮਾਂ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ
ਤਰਨ ਤਾਰਨ, 27 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਗੰਡੀਵਿੰਡ, ਭਿੱਖੀਵਿੰਡ ਅਤੇ ਵਲਟੋਹਾ ਦੇ ਕੰਮਾਂ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬੀ.ਡੀ.ਪੀ.ੳ. ਗੰਡੀਵਿੰਡ, ਭਿੱਖੀਵਿੰਡ, ਜਿਲ੍ਹਾ ਨੋਡਲ ਅਫਸਰ, ਮਗਨਰੇਗਾ ਤਰਨਤਾਰਨ, ਆਈ. ਟੀ. ਮੈਨੇਜਰ, ਮਗਨਰੇਗਾ, ਤਰਨਤਾਰਨ ਅਤੇ ਬਲਾਕ ਗੰਡੀਵਿੰਡ, ਭਿੱਖੀਵਿੰਡ ਅਤੇ ਵਲਟੋਹਾ ਦਾ ਸਮੂਹ ਮਗਨਰੇਗਾ ਸਟਾਫ਼....
ਮਿਤੀ 29 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ  ਸਵੈ-ਰੋਜ਼ਗਾਰ / ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ    
ਤਰਨ ਤਾਰਨ 27 ਦਸੰਬਰ: ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 29 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ / ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀ ਸੰਦੀਪ ਕੁਮਾਰ,ਆਈ.ਏ.ਐਸ, ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋ ਦੱਸਿਆ ਗਿਆ ਕਿ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ....
ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾਵੇ ਤੇਜੀ-ਧਾਲੀਵਾਲ
ਨਸ਼ਾ ਕੇਵਲ ਕਾਨੂੰਨੀ ਨਹੀਂ ਬਲਕਿ ਸਮਾਜਿਕ ਬੁਰਾਈ ਅੰਮ੍ਰਿਤਸਰ, 27 ਦਸੰਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਤੇਜੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਵਿਕਾਸ ਕਾਰਜਾਂ ਦਾ ਰੀਵਿਊ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਅਤੇ ਹਲਕੇ ਵਿੱਚ ਵਿਕਾਸ ਕਾਰਜ ਤੇਜੀ ਨਾਲ....
‘ਬੇਟੀ ਬਚਾਉ ਬੇਟੀ ਪੜ੍ਹਾਉ’ ਮੁਹਿੰਮ ਤਹਿਤ 200 ਲੜਕੀਆਂ ਨੂੰ ਮੁਫ਼ਤ ਡਰਾਇਵਿੰਗ ਅਤੇ 550 ਨਵਜੰਮੀਆਂ ਬੱਚੀਆਂ ਨੂੰ ਦਿੱਤੀਆਂ ਜਾਣਗੀਆਂ ‘ਬੇਬੀ ਕਿੱਟਸ’ - ਡਿਪਟੀ ਕਮਿਸ਼ਨਰ 
ਅੰਮ੍ਰਿਤਸਰ 27 ਦਸੰਬਰ : ਭਾਰਤ ਸਰਕਾਰ ਦੁਆਰਾ 22 ਜਨਵਰੀ 2015 ਤੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ‘ਬੇਟੀ ਬਚਾਉ ਬੇਟੀ ਪੜ੍ਹਾਉ’ ਤਹਿਤ ਲੜਕੀਆਂ ਦੀ ਸਮਾਜ ਵਿੱਚ ਭਾਗੀਦਾਰੀ ਵਧਾਉਣ ਅਤੇ ਸ਼ਸ਼ਕਤੀਕਰਨ ਲਈ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਸਹਿਯੋਗੀ ਵਿਭਾਗਾਂ ਦੁਆਰਾ ਗਤੀਵਿਧੀਆਂ ਕਰਵਾਈਆ ਜਾ ਰਹੀਆਂ ਹਨ, ਜਿਸ ਤਹਿਤ ‘ਬੇਟੀ ਬਚਾਉ ਬੇਟੀ ਪੜ੍ਹਾਉ’ ਅਧੀਨ ਜਿਲ੍ਹਾ ਰੁਜਗਾਰ ਅਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਲਗਭਗ 40 ਲੜਕੀਆਂ ਨੂੰ ਪ੍ਰਤੀਯੋਗੀ ਪ੍ਰਖਿਆਵਾਂ ਦੀ ਤਿਆਰੀ ਕਰਵਾਈ ਜਾਵੇਗੀ ਤਾਂ ਜੋ....
ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਦਾ ਸੋਮਾ : ਈ.ਟੀ.ਓ
ਲੋਕ ਨਿਰਮਾਣ ਮੰਤਰੀ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜੂਰ ਅਬਿਚਲਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮੱਰਪਿਤ ਸਮਾਗਮਾਂ ਵਿੱਚ ਸ਼ਮੂਲੀਅਤ ਦੌਰਾਨ ਖੂਨਦਾਨ ਅੰਮ੍ਰਿਤਸਰ, 27 ਦਸੰਬਰ : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸੋਮਾਂ ਹੈ ਅਤੇ ਇਸ ਤੋਂ ਸੇਧ ਲੈ ਕੇ ਅਸੀਂ ਆਪਣੇ ਜੀਵਨ ਨੂੰ ਮਨੁੱਖਤਾ ਦੇ ਭਲੇ ਲਈ ਸਮੱਰਪਿਤ ਕਰ ਸਕਦੇ ਹਾਂ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਖ਼ਤ....