ਮਾਝਾ

ਦਲ ਖ਼ਾਲਸਾ ਵੱਲੋਂ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਦੇ ਨਾਂ ਹੇਠ ਮਨਾਉਣ ਲਈ ਕੇਂਦਰ ਸਰਕਾਰ, ਆਰ.ਐੱਸ.ਐੱਸ. ਅਤੇ ਸਿਆਸੀ ਵਿੰਗ ਭਾਜਪਾ ਦੀ ਨਿੰਦਾ
ਅੰਮ੍ਰਿਤਸਰ 26 ਦਸੰਬਰ : ਦਲ ਖ਼ਾਲਸਾ ਨੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਦੇ ਨਾਂ ਹੇਠ ਮਨਾਉਣ ਲਈ ਕੇਂਦਰ ਸਰਕਾਰ, ਆਰ.ਐੱਸ.ਐੱਸ. ਅਤੇ ਇਸ ਦੇ ਸਿਆਸੀ ਵਿੰਗ ਭਾਜਪਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਨਰਿੰਦਰ ਮੋਦੀ ਸਰਕਾਰ ਦੁਆਰਾ ਦਿੱਤੇ ਗਏ 'ਵੀਰ ਬਾਲ ਦਿਵਸ' ਨਾਮ 'ਤੇ ਇਤਰਾਜ਼ ਜਤਾਉਂਦੇ ਹੋਏ, ਸਿੱਖ ਸੰਸਥਾ ਦਲ ਖ਼ਾਲਸਾ ਨੇ ਹਿੰਦੁਤਵੀ ਤਾਕਤਾਂ ਉੱਤੇ "ਸਿੱਖ ਇਤਿਹਾਸ ਅਤੇ ਬਿਰਤਾਂਤਾਂ ਨੂੰ ਵਿਗਾੜ ਕੇ" ਉਸ ਉੱਤੇ....
ਗੁਰਦਾਸਪੁਰ ‘ਚ ਤੇਜ਼ ਰਫਤਾਰ ਟਿੱਪਰ ਨੇ ਇੱਕ ਔਰਤ ਅਤੇ ਦੋ ਬੱਚਿਆਂ ਨੂੰ ਚਪੇਟ ‘ਚ ਲਿਆ, ਔਰਤ ਅਤੇ ਮਾਸ਼ੂਮ ਬੱਚੀ ਦੀ ਮੌਤ
ਗੁਰਦਾਸਪੁਰ, 26 ਦਸੰਬਰ : ਸਥਾਨਕ ਸ਼ਹਿਰ ਤੋਂ ਹਰਦੋਸ਼ਨੀਆਂ ਨੂੰ ਜਾਂਦੀ ਸੜਕ ਤੇ ਇੱਕ ਟਿੱਪਰ ਅਤੇ ਈ-ਰਿਕਸ਼ਾ ਵਿਚਕਾਰ ਹੋਈ ਭਿਆਨਕ ਟੱਕਰ ‘ਚ ਇੱਕ ਔਰਤ ਅਤੇ ਮਾਸੂਮ ਬੱਚੀ ਦੀ ਮੌਤ ਅਤੇ ਇੱਕ ਬੱਚੇ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਹਾਦਸੇ ਦੀ ਸੂਚਨਾਂ ਮਿਲਣ ਤੇ ਪੁੱਜੀ ਪੁਲਿਸ ਨੇ ਜਖ਼ਮੀ ਬੱਚੇ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਅਤੇ ਟਿੱਪਰ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਗਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਆਪਣੇ ਦੋਵੇਂ ਬੱਚਿਆਂ ਨਾਲ ਹਰਦੋ ਛੰਨੀ....
ਵਿਧਾਇਕ ਸ਼ੈਰੀ ਕਲਸੀ ਨੇ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਕੀਤੀ ਰਵਾਨਾ 
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਦਸੰਬਰ : ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਚਿੰਤਪੁਰਨੀ,ਜਵਾਲਾਜੀ,ਨੈਣਾਦੇਵੀ,ਆਨੰਦਪੁਰ ਸਾਹਿਬ,ਕੀਰਤਪੁਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਸ੍ਰੀਮਤੀ ਰਾਜਬੀਰ ਕੋਰ ਕਲਸੀ, ਬੀਡੀਪੀੳ ਪ੍ਰਮਜੀਤ ਕੌਰ, ਮਨਜਿੰਦਰ ਸਿੰਘ ਪੰਚਾਇਤ....
ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਗਏ ਸਫਲ ਉਪਰਾਲੇ-ਚੇਅਰਮੈਨ ਪਨੂੰ
ਪਿੰਡ ਉਦੋਵਾਲ ਵਿਖੇ ਬਾਬਾ ਅਲਖਗੀਰ ਦੀ ਯਾਦ ਵਿੱਚ ਖੇਡ ਟੂਰਨਾਮੈਂਟ ਕਰਵਾਇਆ ਫਤਹਿਗੜ੍ਹ ਚੂੜੀਆਂ, 26 ਦਸੰਬਰ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਵਲੋਂ ਪਿੰਡ ਉਦੋਵਾਲ ਵਿਖੇ ਬਾਬਾ ਅਲਖਗੀਰ ਦੀ ਯਾਦ ਵਿੱਚ ਖੇਡ ਟੂਰਨਾਮੈਂਟ ਵਿੱਚ ਹਿੱਸਾ ਲਿਆ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਰਾਜ ਸਰਕਾਰ....
ਨਗਰ ਨਿਗਮ ਬਟਾਲਾ ਦੀ ਟੀਮ ਨੇ ਡੇਰਾ ਬਾਬਾ ਨਾਨਕ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ
ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਬਟਾਲਾ, 26 ਦਸੰਬਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ। ਕਮਿਸ਼ਨਰ ਨਗਰ ਨਿਗਮ ਡਾ. ਸ਼ਾਇਰੀ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਮ ਵਲੋ ਦੁਕਾਨਦਾਰਾਂ/ਰੇਹੜੀਆਂ ਵਲੋਂ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ੇ ਤੇ ਰੱਖੇ ਸਮਾਨ ਨੂੰ ਹਟਾਇਆ ਗਿਆ....
ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ
ਬੱਚਿਆਂ ’ਤੇ ਹੋਰ ਰਹੇ ਜੁਲਮਾਂ ਨੂੰ ਰੋਕਣ ਲਈ 1098 ਨੰਬਰ ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ ਗੁਰਦਾਸਪੁਰ, 26 ਦਸੰਬਰ : ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਚਲਾਈ ਜਾ ਰਹੀ ਹੈ। ਜੇਕਰ ਛੋਟੇ ਬੱਚਿਆਂ ਨੂੰ ਕੋਈ ਪਰੇਸ਼ਨੀ ਜਾਂ ਮੁਸਕਲ ਦਰਪੇਸ਼ ਹੋਵੇ ਤਾਂ ਉਹ ਚਾਈਲਡ ਹੈਲਪ ਲਾਈਨ 1098 ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਨੇ ਦੱਸਿਆ ਕਿ ਇਸ ਹੈਲਪ ਲਾਈਨ....
ਚੇਅਰਮੈਨ ਰਮਨ ਬਹਿਲ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ ਦਾ ਦੌਰਾ
ਭਗਵੰਤ ਮਾਨ ਸਰਕਾਰ ਸੂਬੇ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ - ਰਮਨ ਬਹਿਲ ਇਸ ਸਮੇਂ ਜ਼ਿਲੇ ਵਿੱਚ 35 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਦੇ ਰਹੇ ਹਨ ਮਿਆਰੀ ਸਿਹਤ ਸੇਵਾਵਾਂ ਦੀਨਾਨਗਰ, 26 ਦਸੰਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਅਤੇ ਸਿਵਲ ਸਰਜਨ....
ਕਣਕ ਦੀ ਫ਼ਸਲ ਦੇ ਪੀਲੇਪਣ ਦਾ ਸਹੀ ਕਾਰਨ ਲੱਭ ਕੇ ਸਹੀ ਇਲਾਜ ਕਰਨਾ ਬਹੁਤ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ ਡਾ. ਢਿਲੋਂ
ਗੁਰਦਾਸਪੁਰ, 26 ਦਸੰਬਰ : ਭਾਰੀ ਪਾਣੀ ਲੱਗਣ ਕਾਰਨ ਕਣਕ ਦੀ ਫਸਲ ਦੇ ਪੌਦਿਆਂ ਦੀ ਜੜ੍ਹ ਖੇਤਰ ਵਿਚਲੇ ਮਿੱਟੀ ਦੇ ਮੁਸਾਮ ਪਾਣੀ ਨਾਲ ਭਰ ਜਾਂਦੇ ਹਨ ਅਤੇ ਫ਼ਸਲ ਦੀਆਂ ਜੜ੍ਹਾਂ ਨੂੰ ਆਕਸੀਜਨ ਘੱਟ ਮਿਲਦੀ ਹੈ, ਨਤੀਜੇ ਵਜੋਂ ਫ਼ਸਲ ਦੇ ਮੁੱਢਲੇ ਵਾਧੇ ’ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਫਸਲ ਪੀਲੀ ਪੈ ਜਾਂਦੀ ਹੈ, ਜਿਸ ਦਾ ਇਲਜ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ ਦੀ ਜ਼ਰੂਰਤ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਕਿਹਾ ਕਿ ਵਧੇਰੇ....
ਜਿਲ੍ਹੇ ਵਿੱਚ 61 ਸਥਾਨਾਂ ਤੇ ਮਾਡਲ ਫੇਅਰ ਪ੍ਰਾਇਮ ਸ਼ਾਪ ਕੀਤੀਆਂ ਗਈਆਂ ਤਿਆਰ - ਡਿਪਟੀ ਕਮਿਸ਼ਨਰ
ਅੰਮ੍ਰਿਤਸਰ 26 ਦਸੰਬਰ : ਪੰਜਾਬ ਸਰਕਾਰ ਦੁਆਰਾ ਲੋਕਾਂ ਨੂੰ ਪੀ.ਡੀ.ਐਸ. ਵਿੱਚ ਵੰਡੀ ਜਾ ਰਹੀ ਕਣਕ ਦੀ ਜਗ੍ਹਾ ਘਰ-ਘਰ ਪੈਕਡ ਆਟਾ ਦੇਣ ਦੀ ਸ਼ੁਰੂਆਤ ਕਰਨ ਹਿੱਤ ਮਾਰਕਫੈੱਡ ਵੱਲੋਂ ਜਿਲ੍ਹੇ ਵਿੱਚ 61 ਸਥਾਨਾਂ ਦੀ ਚੋਣ ਕਰਕੇ ਮਾਡਲ ਮਾਡਲ ਫੇਅਰ ਪ੍ਰਾਇਮ ਸ਼ਾਪ (ਐਮ.ਐਫ.ਪੀ.ਐਸ. ) ਦੇ ਰੂਪ ਵਿੱਚ ਤਿਆਰ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਮਾਰਕਫੈੱਡ ਦੁਆਰਾ ਚੱਕੀਆਂ ਨਾਲ ਟੈਂਡਰ ਕੀਤੇ ਗਏ ਹਨ ਜੋ ਕਣਕ ਅਤੇ ਆਟੇ ਦੀ ਪੈਕਿੰਗ 5 ਕਿਲੋ ਗ੍ਰਾਮ ਅਤੇ 10 ਕਿਲੋਗ੍ਰਾਮ ਥੈਲੇ ਵਿੱਚ ਕਰਕੇ, ਐਮ.ਐਫ.ਪੀ.ਐਸ. ਉੱਪਰ....
ਸੜ੍ਹਕੀ ਹਾਦਸਿਆਂ ਤੋਂ ਬਚਣ ਲਈ ਨਿਯਮਾਂ ਦੀ ਕਰੋ ਪਾਲਣਾ - ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ
ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਲਗਾਇਆ ਗਿਆ ਖੂਨਦਾਨ ਕੈਂਪ ਅੰਮ੍ਰਿਤਸਰ 26 ਦਸੰਬਰ : ਪੁਲਿਸ ਕਮਿਸ਼ਨਰ ਅੰਮ੍ਰਿਤਸਰ ਏਡੀਸੀਬੀ ਟਰੈਫਿਕ ਅੰਮ੍ਰਿਤਸਰ ਦੀ ਦਿਸ਼ਾ ਨਿਰਦੇਸ਼ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸਆਈ ਦਲਜੀਤ ਸਿੰਘ ਵੱਲੋਂ ਸਮਾਜ ਸੇਵੀ ਤਜਿੰਦਰ ਸਿੰਘ ਰਿੰਕੂ, ਵਿਕਰਮਜੀਤ ਸਿੰਘ ਅਤੇ ਨਵਤੇਜ ਸਿੰਘ ਸਮਾਜ ਸੇਵੀ ਸੰਸਥਾਵਾਂ ਚਲਾਉਣ ਵਾਲੇ ਵੀਰਾਂ ਨਾਲ ਮਿਲ ਕੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਦੇ ਸੰਬੰਧ ਵਿੱਚ ਲਗਾਇਆ ਗਿਆ ਜਿਸ ਵਿੱਚ ਲੋਕਾਂ....
ਬਿਨਾਂ ਮਨਜ਼ੂਰੀ ਚਲਾਏ ਜਾਣ ਵਾਲੇ ‘ਬਾਲ ਘਰ’ ਮੁਖੀ ਨੂੰ ਹੋ ਸਕਦੀ ਹੈ 1 ਸਾਲ ਦੀ ਕੈਦ - ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ 26 ਦਸੰਬਰ : ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਬਾਲ ਘਰ, ਜਿਸ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰ ਨਹੀ ਹਨ, ਉਨਾਂ ਬਾਲ ਘਰ ਦੇ ਮੁਖੀ ਤੇ ਵਿਭਾਗ ਵੱਲੋ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ 1 ਸਾਲ ਦੀ ਸਜ਼ਾ ਜਾਂ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਨੋ ਹੀ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਭਾਈ ਕਾਉਂਕੇ ਕਤਲ ਮਾਮਲੇ ਚ ਸ਼੍ਰੋਮਣੀ ਕਮੇਟੀ ਕਰਵਾਏ ਮਾਮਲਾ ਦਰਜ : ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਕੁਝ ਦਿਨ ਪਹਿਲਾਂ ਪੰਜਾਬ ਹਿਊਮਨ ਰਾਈਟ ਔਰਗਨਾਈਜੇਸ਼ਨ ਵੱਲੋਂ ਸੌਂਪੀ ਗਈ ਸੀ ਸਕੱਤਰੇਤ ਵਿਖੇ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭਾਈ ਕਾਉਂਕੇ ਨੂੰ ਅਣਮਨੁੱਖੀ ਤਸ਼ੱਦਦ ਕਰਕੇ ਸ਼ਹੀਦ ਕਰਨ ਸਬੰਧੀ ਤਿਵਾੜੀ ਰਿਪੋਰਟ ‘ਤੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਅੰਮ੍ਰਿਤਸਰ, 25 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਨੱਬੇਵਿਆਂ ਦੇ ਦਹਾਕੇ....
ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਸਜਾਇਆ ਗਿਆ ਨਗਰ ਕੀਰਤਨ 
ਅੰਮ੍ਰਿਤਸਰ, 25 ਦਸੰਬਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਸਬਾ ਵੇਰਕਾ ਵਿੱਖੇ ਖਾਲਸਾਈ ਸ਼ਾਨੋਸ਼ੋਕਤ ਨਾਲ ਸਜਾਇਆ ਗਇਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਬੱਚੀਆਂ ਨੇ ਦੁਮਾਲੇ ਸਜਾਏ ਹੋਏ ਸਨ ਅਤੇ ਖ਼ਾਲਸਾਈ ਬਾਣੇ ਪਾਏ ਸਨ। ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ.ਬਲਜਿੰਦਰ ਸਿੰਘ ਅਤੇ....
ਬੀਐਸਐਫ ਅਤੇ ਪੰਜਾਬ ਪੁਲਿਸ ਤਰਨਤਾਰਨ ਨੇ 2 ਡਰੋਨ ਅਤੇ 972 ਗ੍ਰਾਮ ਹੈਰੋਇਨ ਕੀਤੀ ਬਰਾਮਦ 
ਤਰਨਤਾਰਨ, 24 ਦਸੰਬਰ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ। ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸਾਂਝੇ ਸਰਚ ਆਪਰੇਸ਼ਨ ਦੌਰਾਨ ਤਰਨਤਾਰਨ ਤੋਂ 2 ਡਰੋਨ ਅਤੇ 972 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਅਨੁਸਾਰ ਤਰਨਤਾਰਨ ਦੇ ਸਰਹਾਦੀਗੜ੍ਹ ਡੋਡੇ ਦੀ ਵਾੜ ਦੇ ਪਾਰ ਖੇਤ ਵਿੱਚ ਸਾਂਝੇ ਆਪ੍ਰੇਸ਼ਨ ਦੌਰਾਨ 432 ਗ੍ਰਾਮ ਹੈਰੋਇਨ ਬਰਾਮਦ....
ਗੁਜਰਾਤ ਚ ਸਿੰਥੈਟਿਕ ਡਰੱਗ ਬਣਾਉਣ ਵਾਲੀ ਫੈਕਟਰੀ ਦੀ ਮਾਲਕਣ ਸਮੇਤ 12 ਗ੍ਰਿਫਤਾਰ
ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਸੂਬਿਆਂ ਚ ਸਪਲਾਈ ਹੋਣ ਵਾਲੀ ਸਨਥੈਟਿਕ ਡਰੱਗ ਦੀਆਂ 15 ਲੱਖ ਗੋਲੀਆਂ ਬਰਾਮਦ ਮੁੱਖ ਮੰਤਰੀ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਸੀ ਪੀ ਅੰਮ੍ਰਿਤਸਰ ਅੰਮ੍ਰਿਤਸਰ, 24 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਦੌਰਾਨ ਫਾਰਮਾ ਓਪੀਓਡਜ਼ ਦੇ ਖਿਲਾਫ ਇੱਕ ਵੱਡੀ ਖੁਫੀਆ ਜਾਣਕਾਰੀ 'ਤੇ ਆਧਾਰਿਤ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼....