ਮਾਝਾ

ਫੌਜ, ਪੰਜਾਬ ਪੁਲਿਸ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ ਅਤੇ ਸੀ.ਆਈ.ਐੱਫ ਦੀ ਭਰਤੀ ਲਈ ਟ੍ਰੇਨਿੰਗ ਕੈਂਪ ਮਿਤੀ 08 ਜਨਵਰੀ 2024 ਤੋਂ ਸ਼ੁਰੂ
ਗੁਰਦਾਸਪੁਰ, 2 ਜਨਵਰੀ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟ੍ਰੇਨਿੰਗ ਲਈ ਇਸ ਦਫ਼ਤਰ ਰਾਹੀਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਉਠਾਉਂਦੇ ਹੋਏ ਟ੍ਰੇਨਿੰਗ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸੈਨਾ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਸੀ.ਆਈ.ਐਸ.ਐੱਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹਿੱਤ ਅਗਲਾ ਟ੍ਰੇਨਿੰਗ ਕਾਡਰ ਮਿਤੀ 08 ਜਨਵਰੀ 2024 ਤੋਂ ਸੁਰੂ ਹੋ ਰਿਹਾ....
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ ਤੇ ਝਬਾਲ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ
ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਤਰਨ ਤਾਰਨ, 02 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ ਅਤੇ ਝਬਾਲ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ....
ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਦੀ ਉਸਾਰੀ ਲਈ ਜ਼ਮੀਨ ਮਾਲਕ ਐਕਵਾਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਲਦ ਪ੍ਰਾਪਤ ਕਰਕੇ ਕਬਜ਼ਾ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਦੇ ਦੇਣ-ਡਿਪਟੀ ਕਮਿਸ਼ਨਰ
ਮੁਆਵਜ਼ੇ ਦੇ ਵਾਧੇ ਸਬੰਧੀ ਆਰਬੀਟ੍ਰੇਟਰ ਦੀ ਅਦਾਲਤ ਵਿੱਚ ਕੇਸ ਦਾਇਰ ਕਰ ਸਕਦੇ ਹਨ ਸਬੰਧਿਤ ਜ਼ਮੀਨ ਮਾਲਕ ਡਿਪਟੀ ਕਮਿਸ਼ਨਰ ਵੱਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਨੈਸ਼ਨਲ ਹਾਈਵੇ ਪ੍ਰੋਜੈਕਟ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 02 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐਸ. ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਦਿੱਲੀ-ਅੰਮ੍ਰਿਤਸਰ-ਕੱਟੜਾ ਨੈਸ਼ਨਲ ਹਾਈਵੇ ਪ੍ਰੋਜੈਕਟ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਹੋਈ। ਮੀਟਿੰਗ ਦੌਰਾਨ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਸਬੰਧੀ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ
ਯੋਜਨਾ ਦਾ ਲਾਭ ਉਠਾਉਣ ਲਈ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਪੀ. ਐੱਮ ਵਿਸ਼ਵਕਰਮਾ ਪੋਰਟਲ ‘ਤੇ ਕਰਵਾ ਸਕਦੇ ਹਨ ਰਜਿਸਟਰੇਸ਼ਨ ਤਰਨ ਤਾਰਨ, 02 ਜਨਵਰੀ : ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਸਬੰਧੀ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ।ਜਿਸ ਵਿੱਚ ਕਮੇਟੀ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ । ਇਸ ਮੌਕੇ ਜੀ. ਐੱਮ....
ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ : ਡਿਪਟੀ ਕਮਿਸ਼ਨਰ
ਤਰਨ ਤਾਰਨ, 02 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ `ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਨਾ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ....
ਡਿਪਟੀ ਕਮਿਸ਼ਨਰ ਵੱਲੋਂ 10 ਲਾਇਬਰੇਰੀਆਂ ਲਈ 4.50 ਕਰੋੜ ਰੁਪਏ ਦੀ ਰਾਸ਼ੀ ਜਾਰੀ
ਅੰਮ੍ਰਿਤਸਰ, 2 ਜਨਵਰੀ : ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਵਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਲਾਈਬ੍ਰੇਰੀਆਂ ਬਣਾਉਣ ਦੇ ਉਲੀਕੇ ਗਏ ਪ੍ਰੋਗਰਾਮ ਨੂੰ ਹਕੀਕੀਤ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਣਸ਼ਾਮ ਥੋਰੀ ਨੇ ਪਹਿਲੇ ਪੜਾਅ ਵਿਚ ਜਿਲ੍ਹੇ ਅੰਦਰ 10 ਲਾਇਬਰੇਰੀਅ ਬਨਾਉਣ ਲਈ 4.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਸ੍ਰੀ ਥੋਰੀ ਨੇ ਇਹ ਫੰਡ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਅਤੇ ਨਿਗਰਾਨ ਇੰਜੀਨੀਅਰ ਨਗਰ ਨਿਗਮ ਅੰਮ੍ਰਿਤਸਰ ਨੂੰ ਭੇਜ ਕੇ ਤਰੁੰਤ ਕੰਮ ਸ਼ੁਰੂ ਕਰਨ ਦੇ....
ਪੈਟਰੋਲ /ਡੀਜ਼ਲ ਨੂੰ ਲੈ ਕੇ ਜਨਤਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ : ਡਿਪਟੀ ਕਮਿਸ਼ਨਰ
ਛੇਤੀ ਹੀ ਪੈਟਰੋਲ ਪੰਪਾਂ ਉੱਤੇ ਡੀਜਲ ਅਤੇ ਪੈਟਰੋਲ ਆਮ ਵਾਂਗ ਮਿਲਣ ਲੱਗੇਗਾ ਖੁਰਾਕ ਤੇ ਸਪਲਾਈ ਵਿਭਾਗ ਨੂੰ ਕਾਲਾਬਾਜ਼ਾਰੀ ਤੇ ਨਜ਼ਰ ਰੱਖਣ ਦੇ ਦਿੱਤੇ ਆਦੇਸ਼ ਅੰਮ੍ਰਿਤਸਰ 2 ਜਨਵਰੀ : ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜੀ ਤੌਰ ਤੇ ਸਪਲਾਈ ਵਿੱਚ ਕਿੱਲਤ ਆਈ ਸੀ ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਕੁਝ ਹੀ ਘੰਟਿਆਂ ਵਿੱਚ ਸਥਿਤੀ ਆਮ ਵਾਂਗ ਹੋ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਕਰਦੇ ਹੋਏ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਨੂੰ ਪੈਟਰੋਲ ਪੰਪਾਂ....
ਪੰਜਾਬ ਦੇ ਲੋਕਾਂ ਨਾਲ ਭਾਜਪਾ ਦੇ ਪ੍ਰਧਾਨ ਜਾਖੜ ਨੇ ਝੂਠ ਬੋਲਿਆ ਹੈ ਅਤੇ ਝੂਠਾ ਪ੍ਰਚਾਰ ਕੀਤਾ ਹੈ : ਕੈਬਨਟ ਮੰਤਰੀ ਧਾਲੀਵਾਲ 
ਅੰਮ੍ਰਿਤਸਰ, 1 ਜਨਵਰੀ : 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਤੀਜੇ ਗੇੜ ਤੋਂ ਬਾਅਦ ਪੰਜਾਬ ਦੀ ਝਾਕੀ ਬਾਰੇ ਵਿਚਾਰ ਨਹੀਂ ਕੀਤਾ ਕਿਉਂਕਿ ਝਾਕੀ ਨਿਰਧਾਰਤ ਥੀਮ ਅਨੁਸਾਰ ਨਹੀਂ ਸੀ ਨਾਲ ਹੀ ਇਸ ਮੁੱਦੇ 'ਤੇ ਸੂਬੇ ਦੀ ਸਿਆਸਤ ਭਖ ਗਈ ਹੈ। ਅਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਹ ਚਿੱਠੀ ਲੈ....
ਐਡਵੋਕੇਟ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਿਆ ਪੱਤਰ, ਭਾਈ ਰਾਜੋਆਣਾ ਮਾਮਲੇ ’ਚ ਸਮਾਂ ਵਧਾਉਣ ਦੀ ਕੀਤੀ ਅਪੀਲ 
ਅੰਮ੍ਰਿਤਸਰ, 1 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੁਝ ਹੋਰ ਸਮਾਂ ਵਧਾਉਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ 6 ਦਸੰਬਰ 2023 ਨੂੰ ਹੋਈ ਇਕੱਤਰਤਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਵਾਉਣ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ....
ਅੰਮ੍ਰਿਤਸਰ ਪੁਲਿਸ ਨੇ 10 ਕਿਲੋ ਅਫੀਮ ਸਮੇਤ ਵਿਅਕਤੀਆਂ ਨੂੰ ਕੀਤਾ ਕਾਬੂ
ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਏ ਜਾਣਗੇ: ਸੀਪੀ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 1 ਜਨਵਰੀ : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਸੋਮਵਾਰ ਨੂੰ ਦੋ ਅਹਿਮ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਉਨ੍ਹਾਂ ਦੇ ਕਬਜ਼ੇ 'ਚੋਂ 10 ਕਿਲੋ ਅਫੀਮ ਬਰਾਮਦ ਹੋਈ। ਪੁਲਿਸ....
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ
ਹਲਕੇ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ- ਵਿਧਾਇਕ ਸ਼ੈਰੀ ਕਲਸੀ ਬਟਾਲਾ, 1 ਜਨਵਰੀ : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ। ਉਨਾਂ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਹਿਲਾਂ ਦੀ ਤਰਾਂ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ....
ਭਾਸ਼ਾ ਵਿਭਾਗ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿੱਚ 2 ਜਨਵਰੀ ਤੋਂ ਉਰਦੂ ਆਮੋਜ਼ ਦੀਆਂ ਜਮਾਤਾਂ ਦਾ ਛਿਮਾਹੀ ਸੈਸ਼ਨ ਸ਼ੁਰੂ
ਗੁਰਦਾਸਪੁਰ, 1 ਜਨਵਰੀ : ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 2 ਜੁਲਾਈ ਤੋਂ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾ ਰਹੀ ਹੈ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚ ਕੋਈ ਵੀ ਉਮੀਦਵਾਰ, ਸਰਕਾਰੀ ਕਰਮਚਾਰੀ/ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ/ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ। ਉਰਦੂ....
ਨਵੇਂ ਸਾਲ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਕਾਨਫਰੰਸ ਹਾਲ ਦਾ ਖੂਬਸੂਰਤ ਤੋਹਫ਼ਾ ਮਿਲਿਆ
100 ਸੀਟਰ ਇਹ ਕਾਨਫਰੰਸ ਹਾਲ ਆਧੁਨਿਕ ਸਹੂਲਤਾਂ ਨਾਲ ਹੈ ਲੈਸ ਗੁਰਦਾਸਪੁਰ, 1 ਜਨਵਰੀ : ਨਵੇਂ ਸਾਲ ਦੇ ਸ਼ੁਭ ਅਵਸਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਨੂੰ ਇੱਕ ਨਵਾਂ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ 46 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੀ ਬਲਾਕ ਵਿਖੇ 100 ਸੀਟਰ ਕਾਨਫਰੰਸ ਹਾਲ ਤਿਆਰ ਕੀਤਾ ਗਿਆ ਹੈ, ਜਿਸਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਕਾਨਫਰੰਸ ਹਾਲ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ....
ਤਰਨਤਾਰਨ ‘ਚ ਬੀਐਸਐਫ ਨੇ 500 ਗ੍ਰਾਮ ਹੈਰੋਇਨ ਕੀਤੀ ਬਰਾਮਦ
ਭਿੱਖੀਵਿੰਡ, 31 ਦਸੰਬਰ : ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ। ਤਰਨਤਾਰਨ ਦੇ ਭਿੱਖੀਵਿੰਡ ਥਾਣਾ ਖਾਲੜਾ ਅਤੇ ਸੀਮਾ ਸੁਰੱਖਿਆ ਬਲ ਨੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਡ੍ਰੋਨ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਭਿੱਖੀਵਿੰਡ ਦੇ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸ਼ਾਮ 7.40 ਵਜੇ ਭਾਰਤ-ਪਾਕਿ ਸਰਹੱਦੀ ਚੌਕੀ ਧਰਮਾ ਤੋਂ 3.5....
ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ‘ਤੇ 33 ਲੱਖ ਦਾ ਸੋਨਾ ਕੀਤਾ ਬਰਾਮਦ 
ਅੰਮ੍ਰਿਤਸਰ, 31 ਦਸੰਬਰ : ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਸ਼ਾਰਜਾਹ ਤੋਂ ਆਏ ਇਕ ਯਾਤਰੀ ਕੋਲੋਂ 33 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਕਸਟਮ ਅਧਿਕਾਰੀਆਂ ਨੂੰ ਇਕ ਯਾਤਰੀ ‘ਤੇ ਸ਼ੱਕ ਹੋਇਆ ਤਾਂ ਉਸ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਯਾਤਰੀ ਕੋਲੋਂ ਓਵਲ ਸ਼ੇਪ ਕੈਪਸੂਲ ਬਰਾਮਦ ਹੋਏ ਜਿਸ ਨੂੰ ਉਸਨੇ ਆਪਣੇ ਗੁਪਤ ਅੰਗਾਂ ‘ਚ ਛੁਪਾ ਲਿਆ ਸੀ। ਬਰਾਮਦ ਕੀਤੇ ਗਏ ਕੈਪਸੂਲ ਦਾ ਭਾਰ 635.9 ਗ੍ਰਾਮ ਦੱਸਿਆ ਜਾ ਰਿਹਾ ਹੈ। ਪਰ ਜਦੋਂ ਉਨ੍ਹਾਂ ਨੂੰ ਖੋਲ੍ਹ ਕੇ ਸੋਨਾ ਕੱਢਿਆ ਗਿਆ ਤਾਂ ਇਸ....