ਮਾਝਾ

ਐਡਵੋਕੇਟ ਧਾਮੀ ਦਾ ਅਸਤੀਫਾ ਦੇਣਾ ਦੁੱਖਦਾਈਕ ਹੈ : ਗਿਆਨੀ ਹਰਪ੍ਰੀਤ ਸਿੰਘ 
ਅੰਮ੍ਰਿਤਸਰ, 18 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਸੀ ਦੇਣਾ ਚਾਹੀਦਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੀਫ ਖਾਲਸਾ ਦੀਵਾਨ ਵਿਖੇ ਰੱਖੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦਾ ਅਸਤੀਫਾ ਦੇਣਾ ਦੁੱਖਦਾਈਕ ਹੈ, ਉਨ੍ਹਾਂ ਇਹ ਅਸਤੀਫਾ ਦਬਾਅ ਹੇਠ ਦਿੱਤਾ ਹੈ, ਜੋ ਉਨ੍ਹਾਂ ਦੇ ਚੇਹਰੇ ਤੋਂ....
ਝਬਾਲ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ‘ਚ ਪਤੀ-ਪਤਨੀ ਸਮੇਤ 4 ਦੀ ਮੌਤ
ਤਰਨਤਾਰਨ, 18 ਫਰਵਰੀ 2025 : ਤਰਨਤਾਰਨ ਦੇ ਝਬਾਲ ਵਿੱਚ ਬੀਤੀ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ੇਰਸ਼ਾਹ ਸ਼ੂਰੀ ਸੜਕ ਤੇ ਅੱਪਰਬਾਰੀ ਨਹਿਰ ਦੇ ਕੋਲ ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ਦੀ ਆਪਣੀ ਟੱਕਰ ਹੋ ਗਈ, ਟੱਕਰ ਐਨੀ ਕੁ ਭਿਆਨਕ ਸੀ ਕਿ ਹਾਦਸੇ ‘ਚ ਪਤੀ ਪਤਨੀ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਗੌਰਵ ਸਿੰਘ....
ਐਸਡੀਐਮ ਦੀ ਗੱਡੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ ‘ਚ ਮਾਂ –ਪੁੱਤ ਦੀ ਮੌਤ
ਪੱਟੀ, 18 ਫਰਵਰੀ 2025 : ਜਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪੱਟੀ ਦੇ ਪਿੰਡ ਲੋਹਕਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਐਸਡੀਐਮ ਦੀ ਗੱਡੀ ਨਾਲ ਇੱਕ ਮੋਟਰਸਾਈਕਲ ਦੀ ਟੱਕਰ ਹੋ ਗਈ, ਇਸ ਹਾਦਸੇ ਵਿੱਚ ਜਿੱਥੇ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ, ੳੇੁੱਥੇ ਐਸਡੀਐਮ ਪ੍ਰੀਤਇੰਦਰ ਸਿੰਘ ਬੈਂਸ ਵੀ ਜਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਸ਼ਿਵ ਅਤੇ ਰਾਜ ਕੌਰ ਵਜੋਂ ਹੋਈ ਹੈ। ਇਸ ਘਟਨਾਂ ਸਬੰਧੀ ਜਾਣਕਾਰੀ....
ਵਿਧਾਇਕ ਸ਼ੈਰੀ ਕਲਸੀ ਵਲੋਂ ਮੈਲਟਨ, ਆਸਟਰੇਲੀਆ ਤੋਂ ਸੰਸਦ ਮੈਂਬਰ ਸ੍ਰੀ ਸਟੀਵ ਮੈਕਗੀ ਨਾਲ ਵਿਸ਼ੇਸ ਮੁਲਾਕਾਤ
ਆਸਟੇਰਲੀਆ ਦੀ ਸੰਸਦੀ ਗਵਰਨਸ ਅਤੇ ਪੰਜਾਬ ਦੇ ਮਹਾਨ ਪਿਛੋਕੜ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਕੀਤੀ ਵਿਚਾਰ ਚਰਚਾ ਬਟਾਲਾ, 17 ਫਰਵਰੀ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੋ ਆਸਟਰੇਲੀਆ ਗਏ ਹੋਏ ਹਨ, ਉਨਾਂ ਵਲੋਂ ਮੈਲਟਨ, ਆਸਟਰੇਲੀਆ ਤੋਂ ਸੰਸਦ ਮੈਂਬਰ ਸ੍ਰੀ ਸਟੀਵ ਮੈਕਗੀ ਨਾਲ ਵਿਸ਼ੇਸ ਮੁਲਾਕਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੰਸਦ ਮੈਂਬਰ ਸ੍ਰੀ ਸਟੀਵ ਮੈਕਗੀ ਵਲੋਂ ਉਨਾਂ ਨੂੰ....
ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਿਤੌੜਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ
ਬਟਾਲਾ , 17 ਫਰਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਿਤੌੜਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ ਕਰਨ ਬਾਰੇ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਵਿਦਿਆਰਥੀਆਂ ਨੂੰ....
ਫਿਊਚਰ ਟਾਈਕੂਨ' ਪ੍ਰੋਗਰਾਮ ਦੀ ਰਜਿਸਟਰੇਸ਼ਨ ਹੁਣ 20 ਫ਼ਰਵਰੀ ਤੱਕ
ਅੰਮ੍ਰਿਤਸਰ 17 ਫਰਵਰੀ 2025 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ ਗਏ ‘ਫਿਊਚਰ ਟਾਈਕੂਨ’ ਪ੍ਰੋਗਰਾਮ ਲਈ ਹੁਣ 20 ਫ਼ਰਵਰੀ ਤੱਕ ਰਜਿਸਟਰ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਹਿਲਾਂ ਆਮ ਲੋਕਾਂ ਵਲੋਂ ਮਿਲ ਰਹੇ ਭਰਪੂਰ ਹੁੰਗਾਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਾਧਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਦਾ ਮਕਸਦ ਹੈ ਕਿ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਤੋਂ ਕੋਈ ਵੀ ਵਾਂਝਾਂ ਨਹੀਂ ਰਹਿਣਾ ਚਾਹੀਦਾ। ਉਹਨਾਂ ਦੱਸਿਆ ਕਿ....
ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ ਨੂੰ ਬਣਾਵੇਗਾ ਹਰਿਆਵਲ ਭਰਪੂਰ – ਡਿਪਟੀ ਕਮਿਸ਼ਨਰ 
ਨਗਰ ਨਿਗਮ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ – ਮੇਅਰ ਨਗਰ ਨਿਗਮ ਅੰਮ੍ਰਿਤਸਰ 17 ਫਰਵਰੀ 2025 : ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਗੋਲਡਨ ਗੇਟ ਤੇ ਵੱਡੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ। ਉਨਾਂ ਦੱਸਿਆ ਕਿ ਇਸ ਕੰਮ ਲਈ 10 ਤੋਂ 15 ਫੁੱਟ ਦੇ ਵੱਡੇ ਪੌਦੇ ਮੇਨ....
ਪ੍ਰਧਾਨ ਮੰਤਰੀ ਮੋਦੀ ਡਿਪੋਰਟੀਆਂ ਦੇ ਮੁੱਦੇ ਅਮਰੀਕਾ ਕੋਲ ਉਠਾਉਣ ਦੀ ਹਿੰਮਤ ਨਹੀਂ ਕਰ ਸਕੇ- ਧਾਲੀਵਾਲ
ਅਮਰੀਕਾ ਲਗਾਤਾਰ ਕਰ ਰਿਹਾ ਹੈ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅੰਮ੍ਰਿਤਸਰ 17 ਫਰਵਰੀ 2025 : ਪ੍ਰਵਾਸੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਤੋਂ ਡਿਪੋਰਟ ਹੋ ਰਹੇ ਪੰਜਾਬੀਆਂ ਦੇ ਮੁੱਦੇ ਉੱਤੇ ਬੋਲਦੇ ਕਿਹਾ ਕਿ ਅਮਰੀਕਾ ਲਗਾਤਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ ਪਰ ਸਾਡੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸ ਮੁੱਦੇ ਉੱਤੇ ਅਮਰੀਕਾ ਦੇ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨਾਲ ਗੱਲ ਕਰਨ ਦੀ ਹਿੰਮਤ ਹੀ ਨਹੀਂ ਕਰ ਸਕੇ। ਬੀਤੇ ਦਿਨ ਡਿਪੋਰਟ ਹੋਏ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ 
ਅੰਮ੍ਰਿਤਸਰ, 17 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾ ਸਮਾਪਤੀ ਸਬੰਧੀ ਜਥੇਦਾਰ ਰਘਬੀਰ ਸਿੰਘ ਵੱਲੋਂ 13 ਫਰਵਰੀ ਨੂੰ ਫੇਸਬੁੱਕ ’ਤੇ ਕੀਤੀ ਪੋਸਟ ਦਾ ਹਵਾਲਾ ਦਿੰਦਿਆਂ ਧਾਮੀ ਨੇ ਕਿਹਾ ਕਿ "ਉਨ੍ਹਾਂ ਲਿਖਿਆ....
ਵਿਧਾਇਕ ਜਿੰਪਾ ਨੇ ਬਾਬਾ ਬਾਲਕ ਨਾਥ ਮੰਦਿਰ ’ਚ ਹੋਏ ਨਤਮਸਤਕ
ਮੰਦਿਰ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਸਹਿਯੋਗ ਰਾਸ਼ੀ ਭੇਟ ਕੀਤੀ ਹੁਸ਼ਿਆਰਪੁਰ, 16 ਫਰਵਰੀ 2025 : ਅੱਜ ਮਾਡਲ ਟਾਊਨ ਸਥਿਤ ਬਾਬਾ ਬਾਲਕ ਨਾਥ ਮੰਦਿਰ ਵਿਚ ਬਾਬਾ ਜੀ ਦੀ ਚੌਂਕੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮੰਦਿਰ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਬਾਬਾ ਬਾਲਕ ਨਾਥ ਜੀ ਦੇ ਅਸਥਾਨ 'ਤੇ ਅਰਦਾਸ ਕੀਤੀ। ਮੰਦਿਰ ਵਿਚ ਧਾਰਮਿਕ ਪ੍ਰੋਗਰਾਮ ਦੌਰਾਨ ਵਿਧਾਇਕ ਜ਼ਿੰਪਾ ਨੇ ਮੰਦਿਰ ਪ੍ਰਬੰਧਕ ਕਮੇਟੀ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦਾ....
ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਬਟਾਲਾ ਕਲੱਬ ਨੂੰ ਮਿਲੀ ਨਿਵੇਕਲੀ ਤੇ ਖੂਬਸੂਰਤ ਪਹਿਚਾਣ
ਬਟਾਲਾ ਕਲੱਬ ਨੂੰ ਫੈਮਿਲੀ ਕਲੱਬ ਅਤੇ ਸ਼ਾਨਦਾਰ ਦਿੱਖ ਦੇਣ ਲਈ ਨਵੀਂ ਚੁਣੀ ਟੀਮ ਨੇ ਕੀਤੇ ਸ਼ਾਨਦਾਰ ਉਪਰਾਲੇ ਬਟਾਲਾ, 16 ਫਰਵਰੀ 2025 : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਵਲੋਂ ਬਟਾਲਾ ਕਲੱਬ ਨੂੰ ਨਿਵਕੇਲੀ ਪਹਿਚਾਣ, ਨਵੀਂ ਦਿੱਖ ਅਤੇ ਨਵੀਂ ਰੂਪ-ਰੇਖਾ ਉਲੀਕਣ ਦੇ ਮੰਤਵ ਨਾਲ ਕੀਤੇ ਯਤਨਾਂ ਨੂੰ ਬੂਰ ਪਿਆ ਹੈ ਅਤੇ ਅੱਜ ਬਟਾਲਾ ਕਲੱਬ ਆਪਣੀ ਨਿਵੇਕਲੀ ਪਹਿਚਾਣ ਤੇ ਖੂਬਸੂਰਤੀ ਪੱਖੋਂ ਸਾਰਿਆਂ ਦੇ ਧਿਆਨ ਆਪਣੇ ਵੱਲ ਖਿੱਚਣ ਵਿੱਚ ਸਫਲ ਹੋਇਆ....
ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ -ਜ਼ਿਲਾ ਚੋਣ ਅਫਸਰ
ਤਰਨ ਤਾਰਨ, 16 ਫਰਵਰੀ 2025 : ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਮਿਤੀ 17 ਫਰਵਰੀ, ਦਿਨ (ਸੋਮਵਾਰ), (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਅਤੇ 20 ਫਰਵਰੀ, (ਵੀਰਵਾਰ), ਨੂੰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (3 ਵਜੇ ਤੱਕ), 21 ਫਰਵਰੀ, (ਸ਼ੁੱਕਰਵਾਰ) ਨੂੰ....
ਮੋਟਰਸਾਈਕਲ ਤੇ ਸਵਾਰ ਹੋਏ ਕੇ ਆਏ ਦੋ ਲੋਕਾਂ ਨੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ
ਅੰਮ੍ਰਿਤਸਰ 16 ਫਰਵਰੀ 2025 : ਅੰਮ੍ਰਿਤਸਰ ਦੇ ਪਿੰਡ ਮਾਹਲ ‘ਚ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਇੱਕ ਨੌਜਵਾਨ ਤੇ ਗੋਲੀਆਂ ਚਲਾ ਕੇ ਹਮਲਾ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਨਾਮ ਦਾ ਨੌਜਵਾਨ ਇੱਕ ਹੋਰ ਸਾਥੀ ਨਾਲ ਗਲੀ ‘ਚ ਖੜ੍ਹਾ ਸੀ ਕਿ ਦੋ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਉਂਦੇ ਹਨ ਤੇ ਮਨਦੀਪ ਤੇ ਗੋਲੀਆਂ ਚਲਾ ਕੇ ਫਰਾਰ ਹੋ ਜਾਂਦੇ ਹਨ, ਇਸ ਹਮਲੇ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਖ਼ਮੀ ਹਾਲਤ ਵਿੱਚ ਮਨਦੀਪ ਨੂੰ....
ਪਿੰਡ ਦੇ ਕੰਮਾਂ ਉੱਤੇ ਖਰਚ ਕੀਤੇ ਜਾਣਗੇ 8.38 ਕਰੋੜ ਰੁਪਏ : ਹਰਭਜਨ ਸਿੰਘ ਈਟੀਓ
ਗਹਿਰੀ ਪਿੰਡ ਨੂੰ ਮਾਡਲ ਗ੍ਰਾਮ ਵਜੋਂ ਕੀਤਾ ਜਾਵੇਗਾ ਵਿਕਸਿਤ ਈਟੀਓ ਅੰਮ੍ਰਿਤਸਰ 16 ਫਰਵਰੀ 2025 : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਗਹਿਰੀ ਮੰਡੀ ਨੂੰ ਮਾਡਲ ਗ੍ਰਾਮ ਵਜੋਂ ਵਿਕਸਿਤ ਕਰਨ ਲਈ ਪਿੰਡ ਵਿੱਚ ਪੰਚਾਇਤ ਮੋਹਤਬਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਫੈਸਲਾ ਲਿਆ ਕੇ ਪਿੰਡ ਨੂੰ ਸਮੇਂ ਦਾ ਹਾਣੀ ਅਤੇ ਸੁੰਦਰ ਬਣਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਪਿੰਡ ਵਾਸੀਆਂ ਨਾਲ ਵਿਚਾਰ ਕਰਕੇ ਪਿੰਡ ਵਿੱਚ ਇੰਟਰਲੋਕ....
ਧਾਲੀਵਾਲ ਅਤੇ ਅਤੇ ਈ ਟੀ ਓ ਦੇਰ ਰਾਤ ਹੀ ਹਵਾਈ ਅੱਡੇ ਉੱਤੇ ਨੌਜਵਾਨਾਂ ਨੂੰ ਲੈਣ ਪਹੁੰਚੇ 
ਅੰਮ੍ਰਿਤਸਰ, 16 ਫਰਵਰੀ 2025 : ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਏ ਭਾਰਤੀ ਜੋ ਕਿ ਬੀਤੀ ਰਾਤ ਅਮਰੀਕੀ ਫੌਜ ਦੇ ਹਵਾਈ ਜਹਾਜ ਰਾਹੀਂ ਦੇਸ਼ ਨਿਕਾਲੇ ਤੋਂ ਬਾਅਦ ਅੰਮ੍ਰਿਤਸਰ ਪੁੱਜੇ, ਨੂੰ ਲੈਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਦੇਰ ਰਾਤ ਅੱਡੇ ਉੱਤੇ ਪੁੱਜੇ।ਮੰਤਰੀ ਸਾਹਿਬਾਨ ਨੇ ਉਕਤ ਨੌਜਵਾਨਾਂ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਭਾਵੇਂ ਤੁਹਾਡਾ ਆਰਥਿਕ ਤੌਰ ਉੱਤੇ ਵੱਡਾ ਨੁਕਸਾਨ ਹੋਇਆ ਹੈ ਪਰ ਇਹ ਦਿਨ ਹੁਣ ਪਿਛਲੀਆਂ ਗਲਤੀਆਂ....