ਅੰਮ੍ਰਿਤਸਰ, 27 ਨਵੰਬਰ : ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਚੌਕਸ ਜਵਾਨਾਂ ਨੇ ਚੀਨ ਦੇ ਬਣੇ 13 ਡਰੋਨ, ਜਿਨ੍ਹਾਂ ਦੀ ਵਰਤੋਂ ਪਾਕਿਸਤਾਨੀ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਤਸਕਰੀ ਲਈ ਕੀਤੀ ਜਾ ਰਹੀ ਸੀ, ਨੂੰ ਡੇਗ ਦਿੱਤਾ ਹੈ। ਜਦੋਂ ਕਿ ਪਿਛਲੇ ਹਫ਼ਤੇ ਬੀਐਸਐਫ ਨੇ ਪੰਜਾਬ ਦੀ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚੋਂ 5 ਡਰੋਨ, 1 ਪਿਸਤੌਲ, 2 ਮੈਗਜ਼ੀਨ, 20 ਰੌਂਦ ਅਤੇ 11 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਦੀ ਇਹ ਪ੍ਰਾਪਤੀ ਬੇਸ਼ੱਕ ਭਾਰਤ-ਪਾਕਿਸਤਾਨ ਦਰਮਿਆਨ ਸਥਿਤ ਸਮੱਗਲਰਾਂ....
ਮਾਝਾ
ਕਿਹਾ; ਦੋਸ਼ੀਆਂ ’ਤੇ ਹੋਵੇ ਕਰਵਾਈ, ਮੁੱਖ ਮੰਤਰੀ ਮੰਗਣ ਮੁਆਫੀ ਅੰਮ੍ਰਿਤਸਰ, 27 ਨਵੰਬਰ : ਸੁਲਤਾਨਪੁਰ ਲੋਧੀ ਵਿਖੇ ਦੋ ਪੱਤਰਕਾਰਾਂ `ਤੇ ਪੁਲਿਸ ਵੱਲੋਂ ਕੀਤੇ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਦੇ ਨੁਮਾਇੰਦਿਆਂ `ਤੇ ਪੁਲਿਸ ਹਮਲਾ ਸੱਚ ਦੀ ਅਵਾਜ ਨੂੰ ਦਬਾਉਣ ਵਾਲੀ ਕਾਰਵਾਈ ਹੈ। ਉਨ੍ਹਾ ਕਿਹਾ ਕਿ....
ਵਧੇਰੇ ਜਾਣਕਾਰੀ ਲਈ ਫੋਨ ਨੰ: 01874-220163 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਬਟਾਲਾ, 27 ਨਵੰਬਰ : ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 28 ਨਵੰਬਰ....
ਗੁਰਦਾਸਪੁਰ, 27 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫਲਸਫਾ `ਸਰਬੱਤ ਦਾ ਭਲਾ` ਅੱਜ ਵੀ ਸਾਰੇ ਸੰਸਾਰ ਲਈ ਉਨ੍ਹਾਂ ਹੀ ਪ੍ਰਸੰਗਿਕ ਹੈ ਜਿੰਨਾ ਪਹਿਲਾਂ ਸੀ। ਉਨ੍ਹਾਂ ਕਿਹਾ ਕਿ “ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਪਿਆਰ ਅਤੇ ਸਦਭਾਵਨਾ ਦੀ ਸਿਖਿਆ ਦਿੰਦਾ ਹੈ। ਉਹਨਾਂ ਨੇ ਸਾਨੂੰ ‘ਇੱਕ ਓਅੰਕਾਰ ਸਤਨਾਮ’ ਦਾ....
ਗੁਰਦਾਸਪੁਰ, 27 ਨਵੰਬਰ : ਪੰਜਾਬ ਸਰਕਾਰ ਰਾਜ ਦੇ ਨੌਜਵਾਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ....
ਹਰ ਰੋਜ਼ ਤੀਰਥ ਯਾਤਰਾ ਲਈ ਚੱਲਿਆ ਕਰਨਗੀਆਂ ਬੱਸਾਂ ਤੇ ਰੇਲਾਂ-ਧਾਲੀਵਾਲ ਯਾਤਰਾ ਉਤੇ ਜਾਣ ਵਾਲੇ ਯਾਤਰੀ ਦਾ ਸਾਰਾ ਖਰਚਾ ਕਰੇਗੀ ਪੰਜਾਬ ਸਰਕਾਰ- ਈ ਟੀ ਓ ਅੰਮ੍ਰਿਤਸਰ, 27 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ 27 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਲੇਠੀ ਰੇਲ ਗੱਡੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ੍ਰੀ ਹਜੂਰ ਸਾਹਿਬ ਲਈ ਰਵਾਨਾ ਹੋਈ। ਇਸ ਰੇਲ ਗੱਡੀ ਉਤੇ ਯਾਤਰਾ ਲਈ ਗਏ ਅੰਮ੍ਰਿਤਸਰ ਅਤੇ....
ਅੰਮ੍ਰਿਤਸਰ, 26 ਨਵੰਬਰ : ਸਥਾਨਕ ਸ਼ਹਿਰ ਦੇ ਕੇਡੀ ਹਸਪਤਾਲ ਦੇ ਇੱਕ ਡਾਕਟਰ ਜੋੜੇ ਤੇ ਦੋ ਨਕਾਬਪੋਸ਼ ਲੁਟੇਰੇ ਗੋਲੀਆਂ ਚਲਾ ਕੇ ਉਨ੍ਹਾਂ ਦੀ ਓਡੀ ਕਾਰ ਖੋਹ ਕੇ ਲੈ ਜਾਣ ਦੀ ਖਬਰ ਹੈ। ਜਦੋਂ ਇਸ ਘਟਨਾਂ ਬਾਰੇ ਪੁਲਿਸ ਨੂੰ ਪਤਾ ਲੱਗਾ ਤਾਂ ਪੁਲਿਸ ਪਾਰਟੀ ਘਟਨਾਂ ਵਾਲੀ ਜਗ੍ਹਾ ਪੁੱਜੀ ਅਤੇ ਘਟਨਾਂ ਬਾਰੇ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਕੇਡੀ ਹਸਪਤਾਲ ਦੇ ਡਾਕਟਰ ਡਾ. ਸੁਰਜੀਤ ਕੁਮਾਰ ਬੇਰੀ ਤੇ ਉਨ੍ਹਾਂ ਦੀ ਪਤਨੀ....
ਪਾਕਿਸਤਾਨ ਦੀ ਨਾਪਾਕ ਹਰਕਤ ਬੀਐਸਐਫ ਫਿਰ ਕੀਤੀ ਨਾਕਾਮ ਅੰਮ੍ਰਿਤਸਰ, 26 ਨਵੰਬਰ : ਸੀਮਾ ਸੁਰੱਖਿਆ ਬਲ ਨੇ ਇਕ ਵਾਰ ਫਿਰ ਪਾਕਿਸਤਾਨ ਦੀ ਨਾਪਾਕ ਹਰਕਤ ਨਾਕਾਮ ਕਰ ਦਿਤੀ ਹੈ। ਬੀਐਸਐਫ ਨੇ ਚੜ੍ਹਦੀ ਸਵੇਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਚੱਕ ਅੱਲ੍ਹਾ ਬਖਸ਼ ਦੇ ਖੇਤਾਂ 'ਚੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿਚ ਹੈ। ਬੀਐਸਐਫ ਨੇ ਇੱਕ ਪਿਸਤੌਲ, ਦੋ ਮੈਗਜ਼ੀਨ ਅਤੇ 20 ਰੌਂਦ ਵੀ ਬਰਾਮਦ ਕੀਤੇ ਹਨ। ਦਰਅਸਲ ਬੀਐਸਐਫ ਨੂੰ ਇਸ ਪਿੰਡ ਵਿੱਚ ਡਰੋਨ ਗਤੀਵਿਧੀ....
ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 26 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਅਮਰੀਕਾ ਅਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਵਿੱਚ....
ਅੰਮ੍ਰਿਤਸਰ, 26 ਨਵੰਬਰ : ਪਿਛਲੇ 50 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਬਾਰਡਰ ਦੇ ਹਲਕੇ ਦੀਆਂ ਸੜਕਾਂ ਦੀ ਕੋਈ ਸਾਰ ਨਹੀ ਲਈ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋ ਰਾਜਨੀਤੀ ਵਿਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਵਿਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ ਕਰਨ ਸਮੇ ਕੀਤਾ। ਸ: ਧਾਲੀਵਾਲ ਨੇ ਦੱਸਿਆ ਕਿ 7 ਪਿੰਡਾਂ ਵਿਚ 1 ਕਰੋੜ....
ਅੰਤਰ-ਵਰਸਿਟੀ ਦੇ ਯੁਵਕ ਮੇਲੇ ਦਾ ਪਹਿਲਾਂ ਦਿਨ ਭੰਗੜੇ ਦੇ ਨਾਂ ਰਿਹਾ ਰਵਾਇਤੀ ਲੋਕ ਕਲਾਵਾਂ ਨੇ ਯਾਦ ਕਰਵਾਇਆ ਪੁਰਾਣਾ ਪੰਜਾਬ। ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ 4 ਰੋਜ਼ਾਂ ਯੁਵਕ ਮੇਲੇ ਦਾ ਆਗਾਜ਼ ਅੰਮ੍ਰਿਤਸਰ, 26 ਨਵੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ 4 ਰੋਜਾਂ ਅੰਤਰ ਵਰਸਿਟੀ ਯੁਵਕ ਮੇਲੇ ਦੇ ਪਹਿਲੇ ਦਿਨ ਦਸ਼ਮੇਸ਼ ਆਡੀਟੋਰੀਅਮ ਦੀ ਮੁੱਖ ਸਟੇਜ ਉੱਤੇ ਭੰਗੜਾ, ਰਵਾਇਤੀ ਪਹਿਰਾਵਾ, ਮਾਈਮ, ਸਕਿੱਟ ਦੇ ਮੁਕਾਬਲਿਆਂ ਨੇ ਖੂਬ ਰੰਗ ਬੰਨਿਆ।....
ਅੰਮ੍ਰਿਤਸਰ, 25 ਨਵੰਬਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਤੇਗਾ। ਨਗਰ ਕੀਰਤਨ 'ਚ ਸ਼ਬਦ ਚੌਕੀ ਜਥੇ, ਸਕੂਲ ਬੈਂਡ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਆਦਿ ਸ਼ਾਮਲ....
ਅੰਮ੍ਰਿਤਸਰ, 24 ਨਵੰਬਰ : ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਵਿਚ ਪੁਲਿਸ ਦੀ ਭੂਮਿਕਾ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਉਹ ਦੋਹਾਂ ਧਿਰਾਂ ਨੂੰ ਬਿਠਾ ਕੇ ਮਸਲਾ ਹੱਲ ਕਰਦੀ, ਪਰੰਤੂ ਪੁਲਿਸ ਵੱਲੋਂ....
ਜ਼ਿਲ੍ਹੇ ਵਿੱਚ ਨਵੇਂ ਪਟਵਾਰੀਆਂ ਦੀ ਨਿਯੁਕਤੀ ਹੋਣ ਨਾਲ ਮਾਲ ਵਿਭਾਗ ਦੇ ਕੰਮਾਂ ਵਿੱਚ ਆਵੇਗੀ ਤੇਜ਼ੀ ਨਵ-ਨਿਯੁਕਤ ਪਟਵਾਰੀਆਂ ਨੂੰ ਆਪਣਾ ਕੰਮ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕੀਤਾ ਉਤਸ਼ਾਹਿਤ ਤਰਨ ਤਾਰਨ, 23 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 09 ਅਤੇ 06 ਮਹੀਨਿਆਂ ਦੀ ਫੀਲਡ ਟ੍ਰੇਨਿੰਗ ਹਾਸਲ ਕਰ ਚੁੱਕੇ 26 ਨਵੇਂ ਪਟਵਾਰੀਆਂ ਦੀ ਜ਼ਿਲ੍ਹਾ ਤਰਨ ਤਾਰਨ ਵਿੱਚ ਨਿਯੁਕਤੀ ਹੋਣ ‘ਤੇ ਨੂੰ ਉਹਨਾਂ ਨੂੰ ਵਧਾਈ ਦਿੱਤੀ ਗਈ।ਉਹਨਾਂ ਦੱਸਿਆ ਕਿ ਨਵ....
ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਪ੍ਰਤੀ ਆਮ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ ਤਰਨ ਤਾਰਨ, 24 ਨਵੰਬਰ : ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਯਕੀਨੀ ਪੁੱਜਦਾ ਯਕੀਨੀ ਬਣਾਉਣ ਅਤੇ ਉਹਨਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਕੇਂਦਰ ਸਰਕਾਰ ਵਲੋਂ 15 ਨਵੰਬਰ, 2023 ਤੋਂ 26 ਜਨਵਰੀ 2024 ਤੱਕ “ਵਿਕਸਤ ਭਾਰਤ ਸੰਕਲਪ ਯਾਤਰਾ” ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ....