ਮਾਝਾ

ਪੰਜਾਬ ਸਰਕਾਰ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਅਤੇ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ : ਵਿਧਾਇਕ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਬਟਾਲਾ, 24 ਸਤੰਬਰ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਅਤੇ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹੈ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨ੍ਹਾਂ ਅੱਜ ਆਪਣੇ ਗਰਿਹ ਵਿਖੇ ਲੋਕ ਮਿਲਣੀ ਪਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਵਿਧਾਇਕ ਸ਼ੈਰੀ....
25 ਸਤੰਬਰ ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 6:00 ਵਜੇ ਤੱਕ ਪਿੰਡ ਹਕੀਮਪੁਰ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ
ਗੁਰਦਾਸਪੁਰ, 24 ਸਤੰਬਰ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25 ਸਤੰਬਰ ਨੂੰ ਕਲਾਨੌਰ ਬਲਾਕ ਦੇ ਪਿੰਡ ਹਕੀਮਪੁਰ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਕੈਂਪ....
ਕੈਬਨਿਟ ਮੰਤਰੀ ਈਟੀਓ ਦੀ ਹਾਜਰੀ ਵਿੱਚ ਸੂਬੇਦਾਰ  ਨੇ ਚੇਅਰਮੈਨ ਮਾਰਕੀਟ ਕਮੇਟੀ ਜੰਡਿਆਲਾ ਗੁਰੂ ਦਾ ਚਾਰਜ ਸੰਭਾਲਿਆ
ਅੰਮ੍ਰਿਤਸਰ, 24 ਸਤੰਬਰ : ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਨਵ-ਨਿਯੁਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਰਭਜਨ ਸਿੰਘ ਲੋਕ ਨਿਰਮਾਣ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨਵ-ਨਿਯੁਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੇ ਕਿਹਾ ਕਿ ਉਹ ਇਸ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਤਹਿ ਦਿਲੋਂ....
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲੜਕੀਆਂ ਦਾ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ‘ਤੇ ਪੂਰਨ ਰੋਕ ਤੁਰੰਤ ਰੋਕ ਦਾ ਦਿੱਤਾ ਆਦੇਸ਼ 
ਅੰਮ੍ਰਿਤਸਰ, 23 ਸਤੰਬਰ : ਬਠਿੰਡਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ, ਮੁਲਤਾਨੀਆ ਰੋਡ ਵਿਖੇ ਪਿਛਲੇ ਦਿਨੀਂ ਦੋ ਲੜਕੀਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਨੰਦ ਕਾਰਜ ਕਰਵਾਉਣ ਦੀ ਘਟਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਨੈਤਿਕ ਅਤੇ ਧਾਰਮਿਕ ਤੌਰ ‘ਤੇ ਘੋਰ ਉਲੰਘਣਾ ਕਰਾਰ ਦਿੰਦਿਆਂ ਇਸ ਅਨੰਦ ਕਾਰਜ ਵਿਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ....
ਜਿਲ੍ਹਾ ਪਰਸ਼ਾਸਨ ਵਲੋਂ ਸ੍ਰੀ ਡੇਹਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਭਰਵਾਂ ਸਵਾਗਤ
ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ਤੇ ਸੰਗਤਾਂ ਦਾ ਕੀਤਾ ਧੰਨਵਾਦ ਬਟਾਲਾ, 23 ਸਤੰਬਰ : ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਅੱਜ ਦੇਰ ਸ਼ਾਮ, ਨੇੜੇ ਦਫਤਰ ਐਸਐਸਪੀ,ਬਟਾਲਾ ਤੇ ਪਹੁੰਚਣ ਤੇ ਜਿਲ੍ਹਾ ਪਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ....
ਐਸ.ਐਸ.ਪੀ ਬਟਾਲਾ, ਅਸ਼ਵਨੀ ਗੋਟਿਆਲ ਵਲੋਂ ਵਿਆਹ ਪੁਰਬ ਸਮਾਗਮਾਂ ਦੋਰਾਨ ਸੰਗਤਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ
ਬਟਾਲਾ, 23 ਸਤੰਬਰ : ਵਿਆਹ ਪੁਰਬ ਸਮਾਗਮ ਵਿੱਚ ਪੁਲਿਸ ਵਿਭਾਗ ਨਾਲ ਸਹਿਯੋਗ ਕਰਨ ’ਤੇ ਧੰਨਵਾਦ ਕਰਦਿਆਂ ਐਸ.ਐਸ ਪੀ ਬਟਾਲਾ, ਮੈਡਮ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਪੁਲਿਸ ਵਿਭਾਗ ਵਲੋਂ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਸਨ ਅਤੇ ਸੁਰੱਖਿਆਂ ਤੇ ਆਵਾਜਾਈ ਨੂੰ ਲੈ ਕੇ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਸ਼ਹਿਰ ਵਿੱਚ ਐਂਟਰੀ ਵਾਲੇ ਪੁਆਇੰਟਾਂ ’ਤੇ ਵਿਸ਼ੇਸ ਤਵੱਜੋਂ ਦਿੰਦਿਆਂ ਆਵਾਜਾਈ ਦੇ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਅੱਗੇ....
ਡਾ. ਹਿਮਾਂਸ਼ੂ ਅਗਰਵਾਲ ਨੇ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਸਮੂਹ ਸੰਗਤਾਂ ਦਾ ਕੀਤਾ ਧੰਨਵਾਦ
ਬਟਾਲਾ, 23 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨਾਂ ਅੱਗੇ ਕਿਹਾ ਕਿ ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਜਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਕਈ ਦਿਨਾਂ ਤੋਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਤਿਆਰੀਆਂ ਕੀਤੀਆਂ ਗਈਆਂ ਸਨ ਅਤੇ ਉਨਾਂ ਵਲੋਂ ਲਗਾਤਾਰ ਸ਼ਹਿਰ ਦਾ ਦੌਰਾ ਕਰਕੇ ਅਤੇ....
ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਬੀਬੀ ਸੁਲੱਖਣੀ ਜੀ ਦਾ 536ਵਾਂ ਵਿਆਹ ਪੁਰਬ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ
ਬਟਾਲਾ, 22 ਸਤੰਬਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਬੀਬੀ ਸੁਲੱਖਣੀ ਜੀ ਦਾ 536ਵਾਂ ਵਿਆਹ ਪੁਰਬ ਸ਼ੁੱਕਰਵਾਰ ਨੂੰ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ੁੱਕਰਵਾਰ ਸਵੇਰੇ ਬਾਬੇ ਨਾਨਕ ਦੇ ਵਿਆਹ ਪੁਰਬ ਨੂੰ ਸਮਰਪਿਤ ਬਟਾਲਾ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਦੋ ਦਿਨ ਪਹਿਲਾਂ ਆਰੰਭ ਕੀਤੇ ਗਏ ਪਾਠ ਦੇ ਭੋਗ ਪਾਏ ਗਏ। ਇਸ ਮਗਰੋਂ ਗੁਰਦੁਆਰਾ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸੁਸ਼ੋਭਿਤ ਕਰਕੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਅਤੇ....
ਵਿਧਾਇਕ ਸ਼ੈਰੀ ਕਲਸੀ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਗੁਰੂ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਤੇ ਲੰਗਰ ਦੀ ਸੇਵਾ ਕਰਕੇ ਲਿਆ ਆਸ਼ੀਰਵਾਦ ਬਟਾਲਾ, 22 ਸਤੰਬਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸਜਾਏ ਨਗਰ ਕੀਰਤਨ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਾਜਰੀ ਭਰੀ ਤੇ ਨਤਮਸਤਕ ਹੋ ਕੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਐਡਵੋਕੈਟ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਨਰੇਸ਼ ਗੋਇਲ ਤੇ ਅੰਮ੍ਰਿਤ ਕਲਸੀ ਵੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਅੱਜ....
ਡਿਪਟੀ ਕਮਿਸ਼ਨਰ ਵੱਲੋਂ ਗੁਰੂਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਸਬੰਧੀ ਸਮੂਹ ਅਧਿਕਾਰੀਆਂ ਤੇ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ
ਮੇਲਾ ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਲਗਾਏ ਜਾਣ ਵਾਲੇ ਲੰਗਰ, ਡੀ. ਜੇ. ਅਤੇ ਪਘੂੰੜੇ ਆਦਿ ਲਗਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਅਗਾਊਂ ਪ੍ਰਵਾਨਗੀ ਲੈਣੀ ਹੋਵੇਗੀ ਲਾਜ਼ਮੀ ਮੇਲੇ ਦੌਰਾਨ ਪਟਾਕੇ ਆਦਿ ਚਲਾਉਣ ਦੀ ਹੋਵੇਗੀ ਸਖਤ ਮਨਾਹੀ ਤਰਨ ਤਾਰਨ, 22 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ 06, 07 ਅਤੇ 08 ਅਕਤੂਬਰ ਨੂੰ ਗੁਰੂਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੇ ਸਬੰਧ ਵਿੱਚ ਸਮੂਹ....
ਦਰਦਨਾਕ ਸੜਕ ਹਾਦਸੇ 'ਚ ਭਾਰਤੀ ਸੈਨਾ ਦੀ ਇੱਕ ਮਹਿਲਾ ਅਧਿਕਾਰੀ ਦੀ ਮੌਤ, ਬੇਟਾ ਤੇ ਡਰਾਈਵਰ ਜ਼ਖ਼ਮੀ
ਗੁਰਦਾਸਪੁਰ, 21 ਸਤੰਬਰ : ਧਾਰੀਵਾਲ ਨੇੜੇ ਚੌਧਰਪੁਰਾ ਬਾਈਪਾਸ ਤੇ ਇੱਕ ਸੜਕ ਦੁਰਘਟਨਾ ਵਿੱਚ ਭਾਰਤੀ ਸੈਨਾ ਦੀ ਇੱਕ ਮਹਿਲਾ ਅਧਿਕਾਰੀ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਉਸਦਾ ਸੱਤ ਸਾਲਾਂ ਪੁੱਤਰ ਅਤੇ ਗੱਡੀ ਦਾ ਡਰਾਈਵਰ ਜ਼ਖਮੀ। ਜਾਣਕਾਰੀ ਅਨੁਸਾਰ ਆਰਮੀ ਦੀ ਏ ਐਸ ਸੀ ਬਟਾਲੀਅਨ ਦੀ ਸਪਲਾਈ ਕੋਰ ਵਿੱਚ ਮੇਜਰ ਦੇ ਅਹੁਦੇ ਤੇ ਪਠਾਨਕੋਟ ਵਿਖੇ ਤੈਨਾਤ ਮਹਿਲਾ ਅਧਿਕਾਰੀ੍ ਚਿਤਰਾ ਪਾੰਡੇ ਉਮਰ 33 ਸਾਲ ਪਤਨੀ ਆਦਰਸ਼ ਪਾਂਡੇ ਜੋ ਲਖਨਊ ਦੀ ਰਹਿਣ ਵਾਲੀ ਸੀ ਆਪਣੇ ਬੇਟੇ ਨਾਲ ਇੱਕ ਪ੍ਰਾਈਵੇਟ ਗੱਡੀ ਕਿਰਾਏ ਤੇ ਲੈ ਕੇ....
ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਗੁਰਦਾਸਪੁਰ ਜ਼ਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ
ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਨਿੱਘਾ ਸਵਾਗਤ ਬਟਾਲਾ, 21 ਸਤੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਅੱਜ ਸ਼ਾਮ ਗੁਰਦਾਸਪੁਰ ਜ਼ਿਲੇ ਦੀ ਧਰਤੀ (ਨੇੜੇ ਅੱਡਾ ਆਦੋਵਾਲ) ਤੇ ਪਹੁੰਚਣ ਤੇ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ....
ਹੜ੍ਹਾਂ ਦੌਰਾਨ ਚੱਕ ਸ਼ਰੀਫ-ਭੈਣੀ ਮੀਆਂ ਖਾਂ ਦੇ ਦਰਮਿਆਨ ਨੁਕਸਾਨੇ ਪੁੱਲ ਨੂੰ ਨਵਾਂ ਬਣਾਇਆ ਜਾਵੇਗਾ 
ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਪੁੱਲ ਦੇ ਨੁਕਸਾਨ ਦੀ ਤਕਨੀਕੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜੀ ਰਾਹਗੀਰਾਂ ਦੀ ਸਹੂਲਤ ਲਈ ਹਲਕੇ ਵਾਹਨਾਂ ਲਈ ਅਸਥਾਈ ਲਾਂਘਾ ਤਿਆਰ ਕਰੇਗਾ ਵਿਭਾਗ ਗੁਰਦਾਸਪੁਰ, 21 ਸਤੰਬਰ : ਪਿਛਲੇ ਮਹੀਨੇ ਹੜ੍ਹ ਦੇ ਪਾਣੀ ਨਾਲ ਚੱਕ ਸ਼ਰੀਫ ਤੋਂ ਭੈਣੀ ਮੀਆਂ ਖਾਂ ਦੇ ਰਸਤੇ ਵਿੱਚ ਪੈਂਦੀ ਡਰੇਨ ਦੇ ਪੁੱਲ ਨੂੰ ਨੁਕਸਾਨ ਪਹੁੰਚਿਆ ਸੀ ਜਿਸ ਕਾਰਨ ਇਹ ਪੁੱਲ ਅੱਧ ਵਿਚੋਂ ਬੈਠ ਗਿਆ ਸੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਲੋਕ ਨਿਰਮਾਣ ਵਿਭਾਗ ਦੇ....
ਜਿਲ੍ਹਾ ਪਠਾਨਕੋਟ ਖੇਤੀ ਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸਨਰ(ਜ) ਨੇ ਮਹੀਨਾ ਭਰ ਕਾਰਗੁਜਾਰੀ ਦਾ ਕੀਤਾ ਰੀਵਿਓ
ਖੇਤਾਂ ਵਿੱਚ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾਲ ਲਗਾਈ ਜਾਵੈ ਇਸ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਕੀਤਾ ਜਾਵੈਗਾ ਜਾਗਰੁਕ-ਏ.ਡੀ.ਸੀ.(ਜ) ਪਠਾਨਕੋਟ, 21 ਸਤੰਬਰ : ਜਿਲ੍ਹਾ ਪਠਾਨਕੋਟ ਵਿਖੇ ਖੇਤੀ ਬਾੜੀ ਵਿਭਾਗ ਵੱਲੋਂ ਮਹੀਨੇ ਦੋਰਾਨ ਕੀਤੀ ਕਾਰਗੁਜਾਰੀ ਅਤੇ ਜਿਲ੍ਹਾ ਖੇਤੀਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ। ਇਸ ਮੋਕੇ....
ਵਿਲੱਖਣ ਤੇ ਯਾਦਗਾਰੀ ਹੋ ਨਿੱਬੜਿਆ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਵੱਲੋਂ ਆਯੋਜਿਤ ' ਸਾਹਿਤਕ ਮਿਲਣੀ, ਵਿਚਾਰ ਚਰਚਾ ਅਤੇ ਰੂ-ਬ-ਰੂ ' ਸਮਾਗਮ
ਪਠਾਨਕੋਟ 21 ਸਤੰਬਰ : ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਤੇ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਵੱਲੋਂ ਆਰ.ਆਰ.ਐੱਮ. ਕੇ .ਆਰੀਆ ਮਹਿਲਾ ਕਾਲਜ, ਪਠਾਨਕੋਟ ਵਿਖੇ ' ਸਾਹਿਤਕ ਮਿਲਣੀ, ਵਿਚਾਰ -ਚਰਚਾ ਅਤੇ ਰੂ-ਬ-ਰੂ' ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਮੁੱਖ ਮਹਿਮਾਨ ਸਰੀ,ਕਨੇਡਾ ਦੇ ਉਦਯੋਗਪਤੀ, ਪੰਜਾਬ ਭਵਨ ਦੇ ਸੰਸਥਾਪਕ, ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸਾਹਿਤ ਦੇ ਪ੍ਰਸਾਰ ਤੇ ਪ੍ਰਚਾਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸ੍ਰੀ ਸੁੱਖੀ ਬਾਠ ਜੀ ਸਨ। ਉਨ੍ਹਾਂ ਬਹੁਤ ਹੀ ਸੁੰਦਰ ਸ਼ਬਦਾਂ....