ਕਿਹਾ-ਪੰਜਾਬ ਦੇ ਉਦਯੋਗ ਨੂੰ ਮੁੜ ਲੀਹਾਂ ਤੇ ਖੜ੍ਹਾ ਕਰਨ ਲਈ ਵੱਡਾ ਉਪਰਾਲਾ ਸਨਅਤਕਾਰਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ, ਬਟਾਲਾ ਦੀ ਸਨਅਤ ਦੇ ਵਿਕਾਸ ਲਈ ਦ੍ਰਿੜ ਸੰਕਲਪ ਬਟਾਲਾ, 15 ਸਤੰਬਰ : ਪੰਜਾਬ ਸਰਕਾਰ ਵਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਪੰਜਾਬ ਦੇ ਉਦਯੋਗ ਖੇਤਰ ਨੂੰ ਮੀਲ ਪੱਥਰ ਸਾਬਤ ਕਰਾਰ ਦਿੰਦਿਆਂ ਬਟਾਲਾ ਦੇ ਸਨਅਤਕਰਾਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਉਪਰਾਲਾ ਉਦਯੋਗ ਨੂੰ ਨਵੀਂ, ਤਰੱਕੀ ਤੇ ਖੁਸ਼ਹਾਲੀ ਦੀ ਦਿਸ਼ਾ ਵੱਲ ਵੱਡਾ ਕਦਮ ਹੈ। ਬਟਾਲਾ ਦੇ ਸਨਅਤਕਾਰ....
ਮਾਝਾ
ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦੀ ਆਖਰੀ ਮਿਤੀ 22 ਸਤੰਬਰ 2023 ਅਤੇ ਵੋਟਰ ਸੂਚੀ ਦੀ ਫਾਈਨਲ ਪਬਲੀਕੇਸ਼ਨ 16 ਅਕਤੂਬਰ 2023 ਨੂੰ ਹੋਵੇਗੀ ਡੇਰਾ ਬਾਬਾ ਨਾਨਕ, 15 ਸਤੰਬਰ : ਸ੍ਰੀ ਅਸ਼ਵਨੀ ਅਰੋੜਾ, ਉੱਪ ਮੰਡਲ ਮੈਜਿਸਟਰੇਟ-ਕਮ-ਉੱਪ ਮੰਡਲ ਚੋਣਕਾਰ ਰਜਿਸ਼ਟੇਰਸ਼ਨ ਅਫਸਰ, ਨਗਰ ਕੌਂਸਲ, ਡੇਰਾ ਬਾਬਾ ਨਾਨਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਵਿਖੇ ਅੱਜ 15 ਸਤੰਬਰ 2023 ਨੂੰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਾਂ ਕਰ ਦਿੱਤੀ ਗਈ ਹੈ। ਉਨਾਂ ਸਮੁੱਚੇ ਪ੍ਰੋਗਰਾਮ ਸਬੰਧੀ ਜਾਣਕਾਰੀ....
ਵਿਦਿਆਰਥੀਆਂ ਖਾਸ ਤੌਰ ਉਤੇ ਗਰੀਬ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਫਲ ਯਤਨ ਫਤਿਹਗੜ੍ਹ ਚੂੜੀਆਂ, 15 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਨੇ ਸੂਬੇ ਦਾ ਪਹਿਲਾਂ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਬਲਬੀਰ ਸਿੰਘ....
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ‘ਵਾਤਾਵਰਨ ਦੇ ਰਾਖੇ’ ਸਨਮਾਨ ਨਾਲ ਸਨਮਾਨਿਤ ਕਰੇਗਾ ਜ਼ਿਲਾ ਪ੍ਰਸ਼ਾਸਨ - ਡਿਪਟੀ ਕਮਿਸ਼ਨਰ ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ ਗੁਰਦਾਸਪੁਰ, 15 ਸਤੰਬਰ : ਇਸ ਵਾਰ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਲਾਨ ਕੀਤਾ ਹੈ ਕਿ ਜਿਹੜੇ ਕਿਸਾਨ ਇਸ ਵਾਰ....
2 ਅਕਤੂਬਰ ਤੱਕ ਹਰ ਸ਼ਨੀਵਾਰ ਲਗਾਏ ਜਾਣਗੇ ਸਿਹਤ ਮੇਲੇ ਪ੍ਰੋਗਰਾਮ ਤਹਿਤ ਨਵੇਂ ਆਯੂਸ਼ਮਾਨ ਕਾਰਡ ਅਤੇ ਆਭਾ ਆਈ.ਡੀ. ਬਣਾਉਣ ਤੋਂ ਇਲਾਵਾ ਸਵੱਛਤਾ ਅਭਿਆਨ, ਖੂਨ ਦਾਨ ਕੈਂਪ ਅਤੇ ਅੰਗਦਾਨ ਲਈ ਵੀ ਸਹੁੰ ਚੁਕਾਈ ਜਾਵੇਗੀ ਗੁਰਦਾਸਪੁਰ, 15 ਸਤੰਬਰ : ਸਿਹਤ ਸਕੀਮਾਂ ਦਾ ਲਾਭ ਘਰ-ਘਰ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮਾਂਡੀ ਦੀ ਯੋਗ ਅਗਵਾਈ....
ਗੁਰਦਾਸਪੁਰ, 15 ਸਤੰਬਰ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਇੰਸਟੀਚਿਉਟ ਆਫ ਹੋਟਲ ਮੈਨੇਜਮੈਂਟ ਬਰਿਆਰ ਵਿਖੇ ‘ਡੇਂਗੂ ’ਤੇ ਵਾਰ’ ਦੇ ਨਾਅਰੇ ਅਨੁਸਾਰ ਡਰਾਈ ਡੇਅ ਮਨਾਇਆ ਗਿਆ। ਇਸ ਮੌਕੇ ਮੈਡੀਕਲ ਅਫਸਰ ਡਾ. ਮਮਤਾ ਵਾੂੁਦੇਵ, ਏ.ਐਮ.ਓ. ਸ਼੍ਰੀ ਸ਼ਿਵ ਚਰਨ, ਬਲਾਕ ਰਣਜੀਤ ਬਾਗ ਦੇ ਹੈਲਥ ਵਰਕਰ ਵੀ ਮੌਜੂਦ ਸਨ। ਸਿਹਤ ਵਿਭਾਗ ਦੀ ਟੀਮ ਵੱਲੋਂ ਇੰਸਟੀਚਿਊਟ ਆਫ....
ਗੁਰਦਾਸਪੁਰ, 15 ਸਤੰਬਰ : ਪਿੰਡ ਸਰਵਾਲੀ ਦਾ ਵਸਨੀਕ ਅਮਨਦੀਪ ਸਿੰਘ ਜੋ ਕਿ ਦਿਵਿਆਂਗ ਹੋਣ ਕਾਰਨ ਚੱਲਣ-ਫਿਰਨ ਤੋਂ ਅਸਮਰੱਥ ਹੈ ਅੱਜ ਦੁਪਹਿਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਗੁਰਦਾਸਪੁਰ ਵਿਖੇ ਪਹੁੰਚਿਆ। ਡਿਪਟੀ ਕਮਿਸ਼ਨਰ ਦੁਪਹਿਰ ਨੂੰ ਇੱਕ ਮੀਟਿੰਗ ਤੋਂ ਬਾਅਦ ਜਦੋਂ ਆਪਣੇ ਦਫ਼ਤਰ ਦੀਆਂ ਪੌੜੀਆਂ ਚੜ੍ਹਨ ਲੱਗੇ ਤਾਂ ਅਮਨਦੀਪ ਸਿੰਘ ਨੂੰ ਦੇਖ ਕੇ ਰੁਕ ਗਏ ਅਤੇ ਉਸ ਦੇ ਏਥੇ ਆਉਣ ਦਾ ਕਾਰਨ ਪੁੱਛਿਆ। ਇਸਦੇ ਜੁਆਬ ਵਿੱਚ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਜਮਾਂਦਰੂ....
ਖੇਡਾਂ ਮਨੁੱਖ ਨੂੰ ਤੰਦਰੁਸਤ ਰੱਖਣ ਵਿੱਚ ਮਦਦਗਾਰ ਹੁੰਦੀਆਂ ਹਨ - ਬਲਕਾਰ ਅੱਤਰੀ। ਅਬਦੁਲ, ਖੁਸ਼ੀ, ਮੀਰਾ, ਲੀਜਾ ਅਤੇ ਹਨੀ ਨੇ ਵੱਖ ਵੱਖ ਖੇਡਾਂ ਵਿੱਚ ਮੈਡਲ ਪ੍ਰਾਪਤ ਕਰ ਕੀਤਾ ਸਕੂਲ ਦਾ ਨਾਂ ਰੌਸ਼ਨ। ਪਠਾਨਕੋਟ, 15 ਸਤੰਬਰ : ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਅਤੇ ਸੁਡੋਲ ਰੱਖਣ ਵਿੱਚ ਵੀ ਮਦਦ ਕਰ ਦੀਆਂ ਹਨ। ਅਰੋਗ ਸਰੀਰ ਵਿੱਚ ਅਰੋਗ ਮਨ ਹੀ ਨਿਵਾਸ ਕਰਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਸਕੂਲ ਮੁਖੀ ਬਲਕਾਰ ਅੱਤਰੀ ਵੱਲੋਂ ਸੈਂਟਰ ਪੱਧਰੀ ਖੇਡਾਂ ਵਿੱਚ....
ਪਠਾਨਕੋਟ, 15 ਸਤੰਬਰ : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਜਾ ਰਹੀਂ ਹੈ। ਜਿਸ ਅਧੀਨ ਸ.ਗੁਰਮੀਤ ਸਿੰਘ ਖੁੱਡੀਆਂ, ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜੀ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਸ.ਹਰਬੀਰ ਸਿੰਘ, ਆਈ.ਏ.ਐਸ. ਮਾਨਯੋਗ ਡਿਪਟੀ ਕਮਿਸ਼ਨਰ, ਪਠਾਨਕੋਟ ਅਤੇ ਸ.ਅੰਕੁਰਜੀਤ ਸਿੰਘ, ਆਈ.ਏ.ਐਸ. ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ), ਪਠਾਨਕੋਟ ਜੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਿਛਲੇ....
ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਿਲ ਕਰਾਉਣ ਲਈ ਫਾਰਮ ਨੰਬਰ-06 ਭਰ ਕੇ ਬਤੌਰ ਵੋਟਰ ਹੋ ਸਕਦਾ ਹੈ ਰਜਿਸਟਰ ਤਰਨ ਤਾਰਨ, 15 ਸਤੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ, 2024 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਕੰਮ ਮਿਤੀ 17 ਅਕਤੂਬਰ, 2023 ਤੋਂ 30 ਨਵੰਬਰ....
ਤਰਨ ਤਾਰਨ, 15 ਸਤੰਬਰ : ਨਹਿਰੂ ਯੁਵਾ ਕੇਂਦਰ ਸੰਸਥਾ ਵੱਲੋਂ "ਮੇਰੀ ਮਿੱਟੀ, ਮੇਰਾ ਦੇਸ਼" ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਵਿੱਚ ਅੰਮ੍ਰਿਤ ਕਲਸ਼ ਯਾਤਰਾ ਕੱਢੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਦੀ ਗ੍ਰਾਮ ਪੰਚਾਇਤ ਬੱਠੇ ਭੈਣੀ, ਬਲਾਕ ਪੱਟੀ ਵਿਖੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਬਾਬਾ ਜੀਵਨ ਸਿੰਘ ਨੌਜਵਾਨ ਮੰਡਲ ਦੇ ਸਹਿਯੋਗ ਨਾਲ ਅੰਮ੍ਰਿਤ ਕਲਸ਼ ਯਾਤਰਾ ਕੱਢੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦ ਮੇਜਰ ਹਰਭਜਨ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਕੇ....
ਤਰਨ ਤਾਰਨ, 15 ਸਤੰਬਰ : ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਆਈ. ਏ. ਐੱਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।ਪਾਬੰਦੀ ਦੇ ਇਹ ਹੁਕਮ 14 ਨਵੰਬਰ, 2023 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਦੇ ਸੰਦਰਭ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਝੋਨੇ ਦੇ ਕਟਾਈ....
ਤਰਨ ਤਾਰਨ, 15 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਆਈ. ਏ. ਐੱਸ., ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਪਬਲਿਕ ਵੱਲੋਂ ਦੋ-ਪਹੀਆ ਵਾਹਨਾਂ, ਨੂੰ ਚਲਾਉਣ ਸਮੇਂ ਆਪਣੇ ਮੂੰਹ ‘ਤੇ ਰੁਮਾਲ, ਪਰਨਾ ਅਤੇ ਹੋਰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਢੱਕ ਕੇ ਚਲਾਉਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਪਾਬੰਦੀ ਦੇ ਇਹ ਹੁਕਮ 05 ਨਵੰਬਰ, 2023 ਤੱਕ ਜ਼ਿਲ੍ਹਾ....
ਤਰਨ ਤਾਰਨ 15 ਸਤੰਬਰ : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਤਰਨਤਾਰਨ ਦੀ ਨਗਰ ਪੰਚਾਇਤ ਖੇਮਕਰਨ ਆਮ ਚੋਣਾਂ 2023 ਅਤੇ ਨਗਰ ਪੰਚਾਇਤ ਭਿੱਖੀਵਿੰਡ ਵਾਰਡ ਨੰਬਰ 13 ਔਰਤਾਂ (Bye Election) ਜਿਮਨੀ ਚੋਣਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਮਾਨਯੋਗ ਰਾਜ ਚੋਣ ਕਮਿਸ਼ਨ ਜੀ ਵੱਲੋ ਪ੍ਰਾਪਤ ਪੱਤਰ ਦੇ ਪਿੱਠ ਅੰਕਣ ਨੰਬਰ SEC-ME-SAM-2023/2359-79 ਮਿਤੀ 10.08.2023 ਰਾਹੀ ਵੋਟਾਂ ਦੀ ਸੁਧਾਈ ਦੇ ਪ੍ਰੋਗਰਾਮ ਨੂੰ ਉਲੀਕਿਆ ਗਿਆ ਹੈ। ਜਿਸ ਦੇ....
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੀਤੀ ਸਥਾਨਕ ਛੁੱਟੀ ਦੀ ਘੋਸ਼ਣਾ ਅੰਮ੍ਰਿਤਸਰ 15 ਸਤੰਬਰ : ਪੰਜਾਬ ਸਰਕਾਰ ਵਲੋਂ ਪਹਿਲਾ ਪ੍ਰਕਾਸ਼ ਗੁਰਪੁਰਬ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਵਸਰ ’ਤੇ 16 ਸਤੰਬਰ 2023 ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ 16 ਸਤੰਬਰ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ....