ਮਾਝਾ

ਡਿਪਟੀ ਕਮਿਸਨਰ ਪਠਾਨਕੋਟ ਨੇ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਕਾਰਜਾਂ ਦਾ ਕੀਤਾ ਰੀਵਿਓ
ਟਾਰਗਿੱਟ ਪੂਰੇ ਨਾ ਕਰਨ ਤੇ ਅਤੇ ਵਿਕਾਸ ਕਾਰਜ ਸੁਰੂ ਨਾ ਕਰਵਾਉਣ ਤੇ 2 ਜੀ.ਆਰ.ਐਸ. ਤੇ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਆਦੇਸ ਪਠਾਨਕੋਟ, 30 ਅਗਸਤ : ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮਗਨਰੇਗਾ ਅਧੀਨ ਕੀਤੇ ਗਏ ਕਾਰਜਾਂ ਦਾ ਰੀਵਿਓ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਯੁੱਧਬੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ....
ਸਬ ਜੇਲ੍ਹ ਪਠਾਨਕੋਟ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਭੈਣਾਂ ਨੇ ਬੰਨੀ ਰੱਖੜੀ
ਪਠਾਨਕੋਟ 31 ਅਗਸਤ : ਪੰਜਾਬ ਸਰਕਾਰ ਅਤੇ ਡੀ ਜੀ ਪੀ ਪੰਜਾਬ ਦੀਆਂ ਹਦਾਇਤਾ ਅਨੁਸਾਰ ਪਠਾਨਕੋਟ ਦੀ ਸਬ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਜੇਲ੍ਹ ਸੁਪਰੀਟੇਂਡੈਂਟ ਜੀਵਨ ਠਾਕੁਰ ਦੀ ਦੇਖ ਰੇਖ ਵਿੱਚ ਉਹਨਾਂ ਦੀਆਂ ਭੈਣਾਂ ਵਲੋ ਰੱਖੜੀ ਬੰਨੀ ਗਈ। ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦਾ ਮੂੰਹ ਮਿੱਠਾ ਕਰਵਾ ਕੇ ਉਹਨਾਂ ਨੂੰ ਰੱਖੜੀ ਬੰਨ੍ਹੀ। ਜੇਲ ਸੁਪਰੀਟੇਂਡੈਂਟ ਜੀਵਨ ਠਾਕੁਰ ਨੇ ਦੱਸਿਆ ਕਿ ਸੁਰੱਖਿਆ ਨੂੰ ਦੇਖਦੇ ਹੋਏ ਰੱਖੜੀ ਦੇ ਤਿਉਹਾਰ ਦੀ ਪ੍ਰਕਿਰਿਆ ਜੇਲ੍ਹ ਦੀ ਡਿਉੜੀ ਵਿਚ ਕੀਤੀ। ਉਹਨਾਂ....
ਰੱਖੜ ਪੁੰਨਿਆਂ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈ.ਟੀ.ਓ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਕਾਰਜਕਾਰੀ ਪ੍ਰਧਾਨ ਬੁੱਧ ਰਾਮ ਨੇ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਕਰਵਾਇਆ ਜਾਣੂ ਬਾਬਾ ਬਕਾਲਾ ਸਾਹਿਬ, 31 ਅਗਸਤ : ਰੱਖੜ ਪੁੰਨਿਆ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ....
ਸਰਕਾਰ ਨੇ ਸੂਬੇ ਦੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ : ਮੁੱਖ ਮੰਤਰੀ  ਮਾਨ 
ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਅੰਮ੍ਰਿਤਸਰ, 30 ਅਗਸਤ : ਪੰਜਾਬ ਵਿੱਚ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਲਈ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ....
ਗੁਰਦਾਸਪੁਰ ਵਿਚ ਤਲਾਸ਼ੀ ਦੌਰਾਨ ਸੈਨਿਕਾਂ ਨੇ 6.3 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਗੁਰਦਾਸਪੁਰ, 30 ਅਗਸਤ : ਸੀਮਾ ਸੁਰੱਖਿਆ ਬਲ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਉਨ੍ਹਾਂ ਨੇ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਮੁਤਾਬਕ ਸਰਹੱਦ ‘ਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਦੋਸਤਪੁਰ ਨੇੜੇ ਸਰਹੱਦੀ ਖੇਤਰ ਵਿਚ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। BSF ਨੇ ਸੂਚਨਾ ਮਿਲਣ ‘ਤੇ ਤਲਾਸ਼ੀ ਮੁਹਿੰਮ ਚਲਾਈ ਜਿਸ ਦੇ ਚੱਲਦੇ ਸਰਹੱਦ ਵਾੜ ਦੇ ਅੱਗੇ ਨਸ਼ੀਲੇ ਪਦਾਰਥਾਂ ਦੀ ਲੁਕੀ ਹੋਈ ਖੇਪ ਬਰਾਮਦ ਕੀਤੀ ਗਈ ਹੈ। ਮੁਲਜ਼ਮ ਨਸ਼ੇ ਦੀ ਤਸਕਰੀ ਦੀ ਕੋਸ਼ਿਸ਼ ਕਰ ਰਹੇ ਹਨ। ਤਲਾਸ਼ੀ ਦੌਰਾਨ ਸੈਨਿਕਾਂ ਨੇ 6.3....
ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਅਤੇ ਮੁਸ਼ਕਿਲਾਂ ਹੱਲ ਕਰਨ ਵਿੱਚ ਕੋਈ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਵਿਧਾਇਕ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਬਟਾਲਾ, 30 ਅਗਸਤ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਦੇਣ ਅਤੇ ਸਮੱਸਿਆਵਾਂ ਹੱਲ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਤੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਅੱਜ ਪਿੰਡ ਲੋਹਚੱਪ ਵਿਖੇ ਪਹੁੰਚੇ....
ਗੁਰੂਆਂ ਵੱਲੋਂ ਸਿਖਾਏ ਗਏ ਰਸਤੇ ਤੇ ਚੱਲਦਿਆਂ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਜਾਵੇਗਾ : ਮੁੱਖ ਮੰਤਰੀ
ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ ਰਕਸ਼ਾ ਬੰਧਨ (ਰੱਖੜੀ) ਤੇ ਰੱਖੜ ਪੁੰਨਿਆ ਦੇ ਸ਼ੁਭ ਮੌਕੇ 'ਤੇ ਦੁਨੀਆ ਭਰ ਦੀ ਸੰਗਤ ਨੂੰ ਦਿੱਤੀ ਵਧਾਈ ਬਾਬਾ ਬਕਾਲਾ, 30 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ....
ਸਵਿਫਟ ਕਾਰ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ, ਐਕਟਿਵਾ ਸਵਾਰ ਔਰਤ ਦੀ ਮੌਤ 
ਬਟਾਲਾ, 29 ਅਗਸਤ : ਬਟਾਲਾ ਨੇੜੇ ਮਹਿਤਾ-ਘੁਮਾਣ ਮੁੱਖ ਸੜਕ 'ਤੇ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਐਕਟਿਵਾ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਵਿਫਟ ਕਾਰ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ। ਦੂਜੇ ਪਾਸੇ ਸਵਿਫਟ ਕਾਰ ਵੀ ਪਲਟ ਗਈ। ਚਾਲਕ ਨੂੰ ਰਾਹਗੀਰਾਂ ਨੇ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ....
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਅਤੇ ਆਰ.ਆਰ.ਬਾਵਾ ਡੀ.ਏ.ਵੀ ਕਾਲਜ ਫਾਰ ਗਰਲਜ਼ ਬਟਾਲਾ ਨੇ ਕੀਤਾ ਐਮਉਯੂ ਸਾਈਨ
ਹੁਨਰ ਅਧਾਰਤ ਸਿਖਲਾਈ, ਸਿੱਖਿਆ ਅਤੇ ਉਦਮਿਤਾ ਦੇ ਖੇਤਰ ਵਿੱਚ ਸਾਂਝੇ ਤੌਰ ਤੇ ਕੀਤੇ ਜਾਣਗੇ ਯਤਨ : ਜਸਬੀਰ ਸਿੰਘ ਬਟਾਲਾ, 29 ਅਗਸਤ : ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਅਤੇ ਆਰ.ਆਰ .ਬਾਵਾ ਡੀ. ਏ .ਵੀ ਕਾਲਜ ਫਾਰ ਗਰਲਜ਼ ਬਟਾਲਾ ਦੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਯੋਗ ਅਗਵਾਈ ਹੇਠ ਦੋਨ੍ਹਾਂ ਨਾਮਵਰ ਸੰਸਥਾਵਾਂ ਨੇ ਐਮ. ਉ. ਯੂ ਸਾਈਨ ਕੀਤਾ। ਪੌਲੀਟੈਕਨਿਕ ਕਾਲਜ ਬਟਾਲਾ ਦੇ ਪਲੇਸਮੈਂਟ ਅਫਸਰ ਅਤੇ ਕੈਮੀਕਲ ਵਿਭਾਗ ਦੇ ਇੰਚਾਰਜ ਜਸਬੀਰ ਸਿੰਘ ਨੇ ਇਸ ਬਾਰੇ....
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਛੱਤ ਹੇਠ ਲੋਕਾਂ ਦੀਆਂ ਮੁਸ਼ਕਲਾ ਕੀਤੀਆਂ ਜਾ ਰਹੀਆਂ ਨੇ ਹੱਲ
ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਭੋਲੇਕੇ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਬਟਾਲਾ, 29 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਅੱਜ ਪਿੰਡ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਭੋਲੇਕੇ ਵਿਖੇ ਵਿਸ਼ੇਸ ਕੈਂਪ ਲਗਾਇਆ....
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਮਸਾਣੀਆਂ ਵਿਖੇ ਉਲੰਪੀਅਨ ਪ੍ਰਭਜੋਤ ਸਿੰਘ ਦੇ ਨਾਮ ਤੇ ਬਣੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ
ਸਾਡਾ ਇਹੋ ਖ਼ੁਆਬ, ਸੂਬੇ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਪੰਜਾਬ ਬਣਾਾਉਣਾ- ਵਿਧਾਇਕ ਸ਼ੈਰੀ ਕਲਸੀ ਬਟਾਲਾ, 29 ਅਗਸਤ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਹਾਕੀ ਉਲੰਪੀਅਨ ਪ੍ਰਭਜੋਤ ਸਿੰਘ ਦੇ ਨਾਮ ਤੇ ਬਣੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਮੌਕੇ ਡਾ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ, ਉਲੰਪੀਅਨ ਪ੍ਰਭਜੋਤ ਸਿੰਘ ਦੇ ਪਿਤਾ ਸ ਸੇਵਾ ਸਿੰਘ, ਮਾਤਾ ਮਨਜਿੰਦਰ ਕੋਰ, ਅਭਿਸ਼ੇਕ ਵਰਮਾ ਤਹਿਸੀਲਦਾਰ ਬਟਾਲਾ, ਵਿਪਨ ਕੁਮਾਰ ਬੀਡੀਪੀਓ ਮੋਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ....
ਵਿਧਾਇਕ ਕ੍ਰਿਸ਼ਨਕੋਟ ਨੇ ਚਾਹਲ ਕਲਾਂ ਵਿਖੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ
ਅੱਚਲ ਸਾਹਿਬ, 29 ਅਗਸਤ : ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰ ਪਾਲ ਸਿੰਘ ਅਤੇ ਉਲੰਪੀਅਨ ਸਿਮਰਨਜੀਤ ਸਿੰਘ ਜੀ ਦੇ ਦਾਦੀ ਗੁਰਮੀਤ ਕੌਰ ਪਤਨੀ ਸਵਰਗਵਾਸੀ ਗੁਰਦੇਵ ਸਿੰਘ ਜਗੀਰਦਾਰ ਵਲੋਂ ਅੱਜ ਉਲੰਪੀਅਨ ਸਿਮਰਨਜੀਤ ਸਿੰਘ ਸਰਕਾਰੀ ਹਾਈ ਸਕੂਲ ਦੀ ਗਰਾਊਂਡ ਵਿਖੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਅੱਜ ਮੈਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਲੰਪੀਅਨ ਸਿਮਰਨਜੀਤ ਸਿੰਘ ਇਸ ਗਰਾਉਂਡ ਵਿੱਚੋਂ ਹਾਕੀ....
ਧੁੱਸੀ ਬੰਨ ਦੇ ਪਾੜ ਨੂੰ ਭਰਨ ਵਿੱਚ ਆਪਣੀਆਂ ਸੇਵਾਵਾਂ ਦੇਣ ਵਾਲੇ ਨੌਜਵਾਨ ਸਾਹਿਬ ਸਿੰਘ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ 
ਸਾਹਿਬ ਸਿੰਘ ਦੀ ਪੜ੍ਹਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤਾ ਜਾਵੇਗਾ ਹਰ ਤਰ੍ਹਾਂ ਦਾ ਸਹਿਯੋਗ ਗੁਰਦਾਸਪੁਰ, 29 ਅਗਸਤ : ਬੀਤੇ ਦਿਨੀਂ ਪਿੰਡ ਜਗਤਪੁਰ-ਟਾਂਡਾ ਨੇੜੇ ਬਿਆਸ ਦਰਿਆ ਦੀ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਦਿਨ-ਰਾਤ ਮਦਦ ਕਰਨ ਵਾਲੇ ਪਿੰਡ ਮਸਤਕੋਟ ਦੇ ਨੌਜਵਾਨ ਸਾਹਿਬ ਸਿੰਘ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੀ ਸ਼ਾਮ ਆਪਣੇ ਦਫ਼ਤਰ ਬੁਲਾ ਕੇ ਵਿਸ਼ੇਸ਼ ਤੌਰ `ਤੇ ਸਨਮਾਨਤ ਕੀਤਾ ਹੈ। ਕਲਾਨੌਰ ਨੇੜੇ ਪਿੰਡ ਮਸਤਕੋਟ ਦਾ ਵਸਨੀਕ ਸਾਹਿਬ ਸਿੰਘ....
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ, ਮਲੇਰੀਆ ਤੋਂ ਬਚਾਅ ਲਈ ਕੀਤੀ ਜਾ ਰਹੀ ਹੈ ਫੌਗਿੰਗ ਤੇ ਸਪਰੇਅ
ਫੌਗਿੰਗ ਕਰਵਾਉਣ ਜਾਂ ਕਿਸੇ ਵੀ ਫੀਡਬੈਕ ਲਈ ਸਬੰਧਤ ਨਗਰ ਕੌਂਸਲ, ਨਗਰ ਨਿਗਮ ਦੇ ਦਫ਼ਤਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸੋਸ਼ਲ ਮੀਡੀਆ ਹੈਂਡਲਜ਼ ਉੱਪਰ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 29 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੀਆਂ ਟੀਮਾਂ ਵੱਲੋਂ ਫੌਗਿੰਗ ਅਤੇ ਸਪਰੇਅ ਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਸ਼ਹਿਰੀ ਖੇਤਰਾਂ....
ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਖੇਤਰ ਦੇ ਮੁੱਦਿਆਂ ਸਬੰਧੀ ਸਿਵਲ, ਪੁਲਿਸ ਅਤੇ ਬੀ. ਐੱਸ. ਐੱਫ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 29 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ, ਆਈ. ਏ. ਐੱਸ., ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਰਹੱਦੀ ਖੇਤਰ ਦੇ ਮੁੱਦਿਆਂ ਸਬੰਧੀ ਸਿਵਲ, ਪੁਲਿਸ ਅਤੇ ਬੀ. ਐੱਸ. ਐੱਫ ਅਧਿਕਾਰੀਆਂ ਦੀ ਵਿਸ਼ੇਸ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਗੁਰਮੀਤ ਸਿੰਘ, ਐੱਸ. ਪੀ. ਸ੍ਰੀ ਦੇਵ ਸਿੰਘ, ਉੱਪ ਅਰਥ ਤੇ ਅੰਕੜਾ....