ਮਾਝਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜੌੜਾ ਛੱਤਰਾਂ `ਚ ਵਿਸ਼ੇਸ਼ ਕੈਂਪ ਆਯੋਜਿਤ
ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਸਬੰਧੀ ਦਿੱਤੀ ਸਿਖਲਾਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਅਹਿਦ ਚੁਕਾਇਆ ਗੁਰਦਾਸਪੁਰ, 23 ਅਗਸਤ : ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਸਬੰਧੀ ਸਿਖਲਾਈ ਦੇਣ ਲਈ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਗੁਰਦਾਸਪੁਰ ਦੇ ਪਿੰਡ ਜੌੜਾ ਛੱਤਰਾਂ ਵਿਖੇ ਵਿਸ਼ੇਸ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਡਿਪਟੀ ਕਮਿਸ਼ਨਰ....
ਪਹਾੜਾਂ ਵਿੱਚ ਹੋ ਰਹੀ ਬਾਰਸ਼ ਤੋਂ ਬਾਅਦ ਦਰਿਆਵਾਂ ਨੇੜੇ ਰਹਿੰਦੀ ਵਸੋਂ ਚੌਕਸ ਰਹੇ
ਕਿਸੇ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਲੋੜ ਪੈਣ `ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 23 ਅਗਸਤ : ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਾਰਸ਼ ਦੇ ਮੱਦੇਨਜ਼ਰ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੀਆਂ ਸੰਭਾਵਨਾਵਾਂ ਤੋਂ ਬਾਅਦ ਦਰਿਆਵਾਂ ਵਿੱਚ ਪਾਣੀ ਛੱਡਿਆ ਜਾ ਸਕਦਾ ਹੈ। ਇਸ ਸਭ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦਰਿਆ ਬਿਆਸ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ....
“ਖੇਡਾਂ ਵਤਨ ਪੰਜਾਬ ਦੀਆਂ” ਮਸ਼ਾਲ ਮਾਰਚ ਦਾ ਤਰਨ ਤਾਰਨ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ
ਸਥਾਨਕ ਉੱਘੇ ਖਿਡਾਰੀ, ਕੋਚ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹੋਏ ਮਸ਼ਾਲ ਮਾਰਚ ‘ਚ ਸ਼ਾਮਿਲ ਮਸ਼ਾਲ ਮਾਰਚ ਨੂੰ ਅਗਲੇ ਪੜਾਅ ਜ਼ਿਲ੍ਹਾ ਅੰਮ੍ਰਿਤਸਰ ਲਈ ਕੀਤਾ ਗਿਆ ਰਵਾਨਾ ਤਰਨ ਤਾਰਨ, 23 ਅਗਸਤ : ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਸ਼ੁਰੂ ਕੀਤੀਆਂ ਗਈਆਂ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਤਹਿਤ ਖੇਡਾਂ....
ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਨਲੋਹ ਵਿਖੇ  ਡਿਪਟੀ ਕਮਿਸਨਰ ਨੇ ਲਗਾਇਆ ਸੰਗਤ ਦਰਸਨ
ਪਿੰਡ ਨਲੋਹ, ਨਿਆੜੀ ਅਤੇ ਭਮਲਾਦਾ ਦੇ ਲੋਕਾਂ ਦੀਆਂ ਸੰਗਤ ਦਰਸਨ ਦੋਰਾਨ ਸੁਣੀਆਂ ਸਮੱਸਿਆਵਾਂ ਸੰਗਤ ਦਰਸਨ ਦੋਰਾਨ ਡਿਪਟੀ ਕਮਿਸਨਰ ਪਠਾਨਕੋਟ ਨੇ ਕੂਝ ਜਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਆਦੇਸ, ਲੋਕਾਂ ਦੀਆਂ ਸਮੱਸਿਆਵਾਂ ਤੇ ਕਾਰਵਾਈ ਕਰਕੇ ਰਿਪੋਰਟ ਕੀਤੀ ਜਾਵੈ ਪੇਸ ਪਠਾਨਕੋਟ, 23 ਅਗਸਤ : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਸੰਗਤ ਦਰਸਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਅਧੀਨ ਜਿਲ੍ਹਾ ਪਠਾਨਕੋਟ....
ਮੁਫ਼ਤ ਦਿਵਯਾਂਗਜਨ ਉਪਕਰਣ ਵੰਡ ਸਮਾਰੋਹ ਡੀ.ਏ.ਸੀ. ਪਠਾਨਕੋਟ ਵਿਖੇ ਕੀਤਾ ਗਿਆ ਆਯੋਜਿਤ
ਪਠਾਨਕੋਟ, 23 ਅਗਸਤ : ਦਿਵਿਆਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕੇਂਦਰ ਸਰਕਾਰ ਵਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ । ਇਸੇ ਲੜੀ ਵਿੱਚ ਪਠਾਨਕੋਟ, ਜ਼ਿਲੇ ਦੇ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ, ਪਠਾਨਕੋਟ ਵਿਖੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗ੍ਹੜ ਵੱਲੋਂ ਮੁਫ਼ਤ ਦਿਵਯਾਂਗਜਨ ਉਪਕਰਣ ਵੰਡ ਸਮਾਰੋਹ ਮਾਨਯੋਗ ਡਿਪਟੀ ਕਮਿਸ਼ਨਰ, ਪਠਾਨਕੋਟ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਕਾਰ ਲਈ 18 ਸਾਲ ਤੱਕ ਦੀ ਉਮਰ ਦੇ ਬੱਚੇ 31 ਅਗਸਤ ਤੱਕ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸਨਰ
ਪਠਾਨਕੋਟ, 22 ਅਗਸਤ : ਇਸਤਰੀ ਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਹਰ ਇਕ ਸਾਲ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਕਾਰ ਦਿੱਤਾ ਜਾਂਦਾ ਹੈ। ਇਸ ਪੁਰਸਕਾਰ ਵਿੱਚ ਇੱਕ ਮੈਡਲ, ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਸ਼ਾਮਲ ਹੁੰਦਾ ਹੈ। ਇਸ ਸਾਲ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਸਾਲ ਵੀ ਇਹ ਪੁਰਸਕਾਰ ਦਿੱਤਾ ਜਾਣਾ ਹੈ। ਇਹ ਜਾਣਕਾਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਰਸਕਾਰ ਉਹਨਾਂ ਬੱਚਿਆਂ ਨੂੰ ਦਿੱਤਾ....
ਖੇਡਾਂ ਵਤਨ ਪੰਜਾਬ ਦੀਆਂ 2023” ਅਧੀਨ ਚਲਾਈ ਗਈ ਮਸ਼ਾਲ ਮਾਰਚ –ਦਾ  ਜਿਲ੍ਹਾ ਪਠਾਨਕੋਟ ਵਿਖੇ 24 ਅਗਸਤ ਨੂੰ ਕੀਤਾ ਜਾਵੈਗਾ ਨਿੱਘਾ ਸਵਾਗਤ --ਡਿਪਟੀ ਕਮਿਸ਼ਨਰ
ਚਾਹਵਾਨ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ’ਤੇ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਜਿਲ੍ਹਾ ਪਠਾਨਕੋਟ ਵਿੱਚ 1 ਸਤੰਬਰ ਤੋਂ ਸੁਰੂ ਕਰਵਾਏ ਜਾਣਗੇ ਬਲਾਕ ਪੱਧਰੀ ਖੇਡ ਮੁਕਾਬਲੇ ਪਠਾਨਕੋਟ, 23 ਅਗਸਤ : ਖੇਡਾਂ ਵਤਨ ਪੰਜਾਬ ਦੀਆਂ 2023”ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਚਲਾਈ ਗਈ ਮਸ਼ਾਲ ਮਾਰਚ 24 ਅਗਸਤ ਦਿਨ ਵੀਰਵਾਰ ਨੂੰ ਬਾਅਦ ਦੁਪਿਹਰ ਵਜੇ ਜਿਲ੍ਹਾ ਪਠਾਨਕੋਟ ਵਿਖੇ ਪਹੁੰਚ ਰਹੀ ਹੈ, ਜਿਸ ਦਾ....
ਭਾਰਤ ਸਰਕਾਰ ਦੀ 3 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਜੀ.ਐਨ.ਡੀ.ਯੂ. ਕਾਲਜ ਵਿੱਚ ਆਗਾਜ਼
ਡੀ.ਸੀ. ਹਰਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਬੀ.ਐੱਸ.ਐੱਫ. ਕਮਾਂਡੈਂਟ ਸੁਨੀਲ ਮਿਸ਼ਰਾ ਵੀ ਰਹੇ ਮੌਜੂਦ ਮੁਨੀਸ਼ ਨੇ ਚਿੱਤਰ ਅਤੇ ਰਜਿੰਦਰ ਕੌਰ ਨੇ ਲੇਖ ਮੁਕਾਬਲੇ ਵਿੱਚ ਮਾਰੀ ਬਾਜ਼ੀ ਚਿੱਤਰ ਪ੍ਰਦਰਸ਼ਨੀ ਵੇਖਣ ਆਇਆ ਲੋਕਾਂ ਦਾ ਹੜ੍ਹ, ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਬੰਨਿਆ ਸਮਾਂ ਪਠਾਨਕੋਟ, 23 ਅਗਸਤ : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ ਵਿੱਚ 9 ਸਾਲ ਸੇਵਾ, ਸੁਸ਼ਾਸਨ ਅਤੇ ਗਰੀਬ ਕਲਿਆਣ ਦੀ ਥੀਮ ਉੱਤੇ ਵੱਖੋ-ਵੱਖ....
ਪੰਜਾਬ ਸਰਕਾਰ ਨੇ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਲਿਆ ਫੈਸਲਾ-ਵਿਧਾਇਕ ਸ਼ੈਰੀ ਕਲਸੀ
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਬਟਾਲਾ, 22 ਅਗਸਤ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ....
ਹੜ੍ਹ ਪ੍ਭਾਵਿਤ ਪਿੰਡਾਂ ਕਿਸ਼ਨਪੁਰ, ਪਿੰਡ ਧਾਵੇ, ਮੁੰਨਣ ਕਲ੍ਹਾਂ, ਪਿੰਡ ਜਾਗੋਵਾਲ ਬੇਟ ਵਿਖੇ ਲੋਕਾਂ ਨੂੰ ਡੇਂਗੂ ਤੇ ਮਲੇਰੀਆਂ ਬੁਖਾਰ ਵਿਰੁੱਧ ਕੀਤਾ ਜਾਗਰੂਕ
ਮੱਛਰ ਮਾਰਨ ਵਾਸਤੇ ਦਵਾਈ ਦੀ ਕੀਤੀ ਸਪਰੇਅ ਬਟਾਲਾ, 22 ਅਗਸਤ : ਸੀਨੀਅਰ ਮੈਡੀਕਲ਼ ਅਫ਼ਸਰ ਕਾਹਨੂੰਵਾਨ ਡਾ. ਨੀਲਮ ਦੀ ਰਹਿਨੁਮਾਈ ਹੇਠ ਪਿੰਡ ਕਾਹਨੂੰਵਾਨ ਵਿਖ਼ੇ ਡੇਂਗੂ ਪੋਜ਼ੇਟਿਵ ਕੇਸ ਮਿਲਣ ਤੇ ਇਹਨਾਂ ਮਰੀਜ਼ਾਂ ਦੇ ਘਰ ਤੇ ਆਲੇ ਦੁਆਲੇ ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ ਤੇ ਲਾਰਵਾ ਮਿਲਣ ਤੇ ਮੌਕੇ ਤੇ ਨਸ਼ਟ ਕੀਤਾ ਗਿਆ। ਐਸ.ਐਮ. ਓ. ਨੇ ਦੱਸਿਆ ਕਿ ਇਹਨਾਂ ਸਾਰੇ ਘਰਾਂ ਅਤੇ ਸੀ. ਐਚ. ਸੀ.ਕਾਹਨੂੰਵਾਨ ਅਧੀਨ ਆਉਂਦੇ ਹੜ੍ਹ ਪ੍ਭਾਵਿਤ ਪਿੰਡਾਂ ਕਿਸ਼ਨਪੁਰ, ਪਿੰਡ ਧਾਵੇ,ਪਿੰਡ ਮੁੰਨਣ ਕਲ੍ਹਾਂ....
ਸਰਬੱਤ ਦਾ ਭਲਾ ਟਰੱਸਟ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜਤ ਖੇਤਰ ਦੇ ਪਸ਼ੂਆਂ ਲਈ 325 ਕੁਇੰਟਲ ਸੁੱਕੇ ਚਾਰੇ ਦੇ ਪੈਕਟ ਦਾਨ ਕੀਤੇ
ਡਿਪਟੀ ਕਮਿਸ਼ਨਰ ਅਗਰਵਾਲ ਵੱਲੋਂ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਗੁਰਦਾਸਪੁਰ, 22 ਅਗਸਤ : ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਸ੍ਰੀ ਓਬਰਾਏ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪ੍ਰਭਾਵਤ ਖੇਤਰ ਲਈ ਪਸ਼ੂਆਂ ਵਾਸਤੇ 325 ਕੁਇੰਟਲ ਸੁੱਕੇ ਚਾਰੇ ਦੇ ਬੈਗ ਦਾਨ ਵਜੋਂ ਦਿੱਤੇ ਗਏ। ਪੁਰਾਣਾ ਸ਼ਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ....
ਕੈਲੇਡੋਨੀਆ ਸਕੂਲ ਪਠਾਨਕੋਟ ਦੇ ਵਿਦਿਆਰਥੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ
ਵਿਦਿਆਰਥੀਆਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਰਾਹਤ ਸਮੱਗਰੀ ਦੇ ਪੈਕਟ ਡਿਪਟੀ ਕਮਿਸ਼ਨਰ ਨੂੰ ਸੌਂਪੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਜ਼ਜ਼ਬੇ ਅਤੇ ਸੇਵਾ ਭਾਵਨਾ ਦੀ ਸਰਾਹਨਾ ਕੀਤੀ ਗੁਰਦਾਸਪੁਰ, 22 ਅਗਸਤ : ਕੈਲੇਡੋਨੀਆ ਸਕੂਲ ਪਠਾਨਕੋਟ ਦੇ ਵਿਦਿਆਰਥੀ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਨਾਲ ਸਬੰਧਤ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਰਾਹਤ ਸਮੱਗਰੀ ਦੇ ਇਹ ਪੈਕਟ ਸਕੂਲੀ ਵਿਦਿਆਰਥੀਆਂ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਰਾਹਤ ਕੇਂਦਰ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ....
ਸਿਹਤ ਵਿਭਾਗ ਹੜ੍ਹ ਪੀੜਤਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹੋਇਆ ਪੱਬਾਂ ਭਾਰ
ਹੜ੍ਹ ਪੀੜ੍ਹਤਾਂ ਦੇ ਘਰ-ਘਰ ਜਾ ਕੇ ਇਲਾਜ ਕਰ ਰਹੇ ਹਨ ਸਿਹਤ ਕਾਮੇ ਗੁਰਦਾਸਪੁਰ, 22 ਅਗਸਤ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਵਿਭਾਗ ਗੁਰਦਾਸਪੁਰ ਦਾ ਸਮੂਹ ਅਮਲਾ ਲਗਾਤਾਰ ਜੰਗੀ ਪੱਧਰ ਤੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਘਰ-ਘਰ ਜਾ ਕੇ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਸਿਹਤ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਹੜ੍ਹ ਪੀੜਿਤ ਲੋਕਾਂ ਨੂੰ ਹੈਜਾ, ਦਸਤ, ਡੇਂਗੂ, ਮਲੇਰੀਆ, ਚਮੜੀ ਰੋਗ ਅਤੇ ਆਈ ਫਲੂ ਆਦਿ ਤੋਂ ਬਚਾਉਣ....
ਹੜ੍ਹ ਪ੍ਰਭਾਵਤ ਖੇਤਰ ਵਿੱਚ ਪਸ਼ੂ ਧੰਨ ਦੀ ਸੇਵਾ ਲਈ ਪਸ਼ੂ ਪਾਲਣ ਵਿਭਾਗ ਨੇ ਮੋਰਚਾ ਸੰਭਾਲਿਆ
ਪਸ਼ੂ ਪਾਲਣ ਵਿਭਾਗ ਦੀਆਂ 16 ਵੈਟਨਰੀ ਟੀਮਾਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਪਸ਼ੂਆਂ ਦਾ ਕਰ ਰਹੀਆਂ ਹਨ ਇਲਾਜ ਪਸ਼ੂਆਂ ਲਈ ਫੀਡ ਦੇ ਨਾਲ ਸੁੱਕੇ ਤੇ ਹਰੇ ਚਾਰੇ ਦੀ ਵੀ ਕੀਤੀ ਜਾ ਰਹੀ ਹੈ ਵੰਡ ਗੁਰਦਾਸਪੁਰ, 22 ਅਗਸਤ : ਹੜ੍ਹਾਂ ਪ੍ਰਭਾਵਤ ਖੇਤਰ ਵਿੱਚ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂ ਧੰਨ ਨੂੰ ਬਚਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਦੀ ਅਗਵਾਈ ਹੇਠ ਵੈਟਨਰੀ ਡਾਕਟਰਾਂ ਤੇ....
ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਦੌਰੇ ਜਾਰੀ
ਕੱਲ ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ ਗੁਰਦਾਸਪੁਰ ਮੁਕੇਰੀਆਂ ਮਾਰਗ ਤੋਂ ਵੀ ਕੱਲ ਤੋਂ ਸ਼ੁਰੂ ਹੋਵੇਗੀ ਆਵਾਜਾਈ - ਡਿਪਟੀ ਕਮਿਸ਼ਨਰ ਗੁਰਦਾਸਪੁਰ, 22 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਲਗਾਤਾਰ ਜਾਰੀ ਹੈ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪੀੜ੍ਹਤਾਂ ਦਾ ਹਾਲ ਜਾਨਣ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ....