ਮਾਝਾ

ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸਨਰ ਵੱਲੋਂ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ
ਜੰਡਿਆਲਾ ਹਲਕੇ 'ਚ ਪੈਂਦੇ ਸ਼ਹਿਰੀ ਤੇ ਹੋਰ ਇਲਾਕਿਆਂ ਦਾ ਕੀਤਾ ਦੌਰਾ, ਨੀਵੇਂ ਥਾਵਾਂ 'ਚ ਭਰਿਆ ਪਾਣੀ ਕਢਵਾਇਆ ਅੰਮਿ੍ਤਸਰ, 9 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਨੇ ਅੱਜ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਬਾਕੀ ਦੇ ਸਾਰੇ ਰੁਝੇਵੇਂ ਰੱਦ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਨਾਲ ਲੈਕੇ ਜੰਡਿਆਲਾ ਗੁਰੂ ਹਲਕੇ ਦਾ ਨਿਰੀਖਣ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਸ ਹਰਭਜਨ....
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਆਯੋਜਨ
ਯੁਵਕ ਮੇਲੇ ਦੌਰਾਨ ਸੰਸਦ ਮੈਂਬਰ ਸ੍ਰ. ਜਸਬੀਰ ਸਿੰਘ ਡਿੰਪਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਵਿਸ਼ੇਸ ਤੌਰ ‘ਤੇ ਕੀਤੀ ਸ਼ਿਰਕਤ ਤਰਨ ਤਾਰਨ , 08 ਜੁਲਾਈ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਅਤੇ “ਭਾਰਤ-2047” ਸਬੰਧੀ ਪ੍ਰੋਗਰਾਮ ਦਾ ਆਯੋਜਨ ਸਥਾਨਕ ਮਾਈ ਭਾਗੋ ਕਾਲਜ ਆਫ਼ ਨਰਸਿੰਗ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਕਰਵਾਏ....
ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਡਿਪਟੀ ਕਮਿਸ਼ਨਰ ਨੇ ਵਰ੍ਹਦੇ ਮੀਂਹ ਵਿੱਚ ਲਿਆ ਜਾਇਜ਼ਾ
ਤਰਨ ਤਾਰਨ, 08 ਜੁਲਾਈ : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਅੱਡਾ ਝਬਾਲ ਵਿੱਚੋਂ ਲੰਘਦੀ ਡਰੇਨ ਦੇ ਵਿੱਚ ਉੱਗੀ ਬੂਟੀ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਦਾ ਪਾਣੀ ਖੇਤਾਂ ਵਿੱਚ ਭਰ ਜਾਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅੱਜ ਸਵੇਰੇ ਵਰ੍ਹਦੇ ਮੀਂਹ ਵਿੱਚ ਕਸਬਾ ਝਬਾਲ ਪਹੁੰਚੇ। ਇਸ ਮੌਕੇ ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਅਤੇ ਨਾਇਬ ਤਹਿਸੀਲਦਾਰ ਸ੍ਰੀ ਜਸਵਿੰਦਰ ਸਿੰਘ ਤੋਂ ਇਲਾਵਾ ਮਾਲ ਤੇ ਡਰੇਨ ਵਿਭਾਗ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਨਾਲ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ
ਤਰਨ ਤਾਰਨ, 08 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਬਲਦੀਪ ਕੌਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਅਧਿਕਾਰੀ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਹੜ੍ਹ ਰੋਕੂ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਮਾਲ ਅਧਿਕਾਰੀਆਂ, ਬੀ. ਡੀ. ਪੀ. ਓਜ਼ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ....
ਵਿਧਾਇਕ ਸ਼ੈਰੀ ਕਲਸੀ ਨੇ ਰੇਲਵੇ ਓਵਰ ਬਿ੍ਰਜ ਤੋਂ ਡੇਰਾ ਬਾਬਾ ਨਾਨਕ ਬਾਈਪਾਸ ਤੱਕ ਸੜਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ 
ਸੈਂਕੜੇ ਪਿੰਡਾਂ ਦੇ ਲੋਕਾਂ ਤੇ ਸ਼ਹਿਰ ਵਾਸੀਆਂ ਨੂੰ ਮਿਲੇਗੀ ਆਵਾਜਾਈ ਦੀ ਵੱਡੀ ਸਹੂਲਤ ਬਟਾਲਾ, 8 ਜੁਲਾਈ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਰੇਲਵੇ ਓਵਰ ਬਿ੍ਰਜ ਤੋਂ ਡੇਰਾ ਬਾਬਾ ਨਾਨਕ ਬਾਈਪਾਸ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਖਰ ਰੱਖਿਆ, ਜਿਸ ਨਾਲ ਸੈਂਕੜੇ ਪਿੰਡਾਂ ਦੇ ਲੋਕਾਂ ਤੇ ਸ਼ਹਿਰ ਵਾਸੀਆਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਦੁਕਾਨਦਾਰਾਂ ਤੇ ਲੋਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਕਾਫੀ ਲੰਮੇ ਸਮੇਂ ਤੋਂ ਬਹੁਤ ਖਰਾਬ....
ਸਿੰਘ ਸਭਾ ਲਹਿਰ ਦੀ ਸਥਾਪਨਾ ਦੇ 150 ਸਾਲ ਪੂਰੇ ਹੋਣ ’ਤੇ ਕਰਵਾਏ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ
ਅੰਮ੍ਰਿਤਸਰ, 08 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ’ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਬਾਰੇ ਵੀ ਵਿਚਾਰਾਂ ਹੋਈਆਂ। ਐਡਵੋਕੇਟ ਧਾਮੀ ਨੇ ਇਕੱਤਰਤਾ ਮਗਰੋਂ ਦੱਸਿਆ ਹੈ ਕਿ ਸਿੰਘ ਸਭਾ ਲਹਿਰ ਨੇ ਸਿੱਖ ਸਮਾਜ....
ਖੇਤੀਬਾੜੀ ਵਿਭਾਗ ਵੱਲੋ ਪੀ ਐਮ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਪਿੰਡ ਧਰਮੂਚੱਕ ਵਿਖੇ ਕੈਂਪ ਦਾ ਆਯੋਜਨ
ਅੰਮ੍ਰਿਤਸਰ, 08 ਜੁਲਾਈ : ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਰਿਆੜ ਜੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਤਰਸਿੱਕਾ ਵੱਲੋ ਪੀ ਐਮ ਕਿਸਾਨ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਕਰਵਾਉਣ ਲਈ ਕਿਸਾਨ ਕੈਂਪ ਲਗਾਇਆ ਗਿਆਂ। ਇਸ ਕੈਂਪ ਦਾ ਉਦਘਾਟਨ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਨੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਪੀ ਐਮ ਕਿਸਾਨ ਲਾਭਪਾਤਰੀ ਕਿਸਾਨਾਂ ਦੀ ਈ....
ਮੁੱਖ ਮੰਤਰੀ ਮਾਨ ਦੇ ਰਾਜ ਭਾਸ਼ਾ ਪੰਜਾਬੀ ਨੂੰ ਪੰਜਾਬ ਵਿੱਚ ਪਹਿਲ ਦੇਣ ਦੇ ਹੁਕਮਾਂ ਨੂੰ ਮੈਡੀਕਲ ਸੰਸਥਾਵਾਂ ਵਿੱਚ ਵੀ ਮਿਲ ਰਿਹਾ ਭਰਵਾਂ ਹੁੰਗਾਰਾ : ਜ਼ਿਲ੍ਹਾ ਭਾਸ਼ਾ ਅਫ਼ਸਰ 
ਅੰਮ੍ਰਿਤਸਰ, 08 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪਹਿਲ ਦੇਣ, ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਅਤੇ ਬੋਰਡ ਤੇ ਨਾਮ-ਪੱਟੀਆਂ ਪੰਜਾਬੀ ਭਾਸ਼ਾ ਵਿੱਚ ਪਹਿਲ ਕਰਨ ਦੇ ਫ਼ੈਸਲੇ ਦੀ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੈਡੀਕਲ ਸੰਸਥਾਵਾਂ ਵਿੱਚ ਵੀ ਪਹਿਲ ਦੇ ਅਧਾਰ ‘ਤੇ ਪਾਲਣਾ ਕਰਕੇ ਪੰਜਾਬੀ ਭਾਸ਼ਾ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ....
ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵਚਨਬੱਧ : ਚੇਅਰਮੈਨ ਪਨੂੰ 
ਬਟਾਲਾ, 08 ਜੁਲਾਈ : ਆਮ ਆਦਮੀ ਪਾਰਟੀ ਇਮਾਨਦਾਰ ਬੇਦਾਗ ਅਤੇ ਆਮ ਲੋਕਾਂ ਦੀ ਪਾਰਟੀ ਹੈ ਅਤੇ ਸਾਫ-ਸੁਥਰੇ ਅਕਸ਼ੈ ਵਾਲੇ ਵਿਅਕਤੀਆਂ ਦਾ ਇੱਥੇ ਸਵਾਗਤ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਚੇਅਰਮੈਨ ਬਲਬੀਰ ਸਿੰਘ ਪਨੂੰ ਪਿੰਡ-ਮਲੂਕ ਵਾਲੀ ਤੋਂ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਸਮੇਤ ਅਨੇਕਾਂ ਪਰਿਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਕੀਤਾ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਿਅਕਤੀ ਨੂੰ....
ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਕਾਊਂਟਰ ਕੜਾਹ ਪ੍ਰਸ਼ਾਦ ਦਾ ਐਡਵੋਕੇਟ ਧਾਮੀ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 8 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਕੜਾਹ ਪ੍ਰਸ਼ਾਦ ਦੇ ਨਵੇਂ ਬਣੇ ਕਾਊਂਟਰਾਂ ਦਾ ਉਦਘਾਟਨ ਕੀਤਾ। ਕੜਾਹ ਪ੍ਰਸ਼ਾਦ ਦੇ ਇਹ ਕਾਊਂਟਰ ਕਾਰ ਸੇਵਾ ਹੰਸਾਲੀ ਵਾਲਿਆਂ ਵੱਲੋਂ ਡਾ. ਧਰਮਜੀਤ ਸਿੰਘ ਦੀ ਨਿਗਰਾਨੀ ਹੇਠ ਤਿਆਰ ਕਰਵਾਏ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਰੋਜਾਨਾਂ ਲੱਖਾਂ ਦੀ ਗਿਣਤੀ ’ਚ ਸੰਗਤਾਂ....
ਪ੍ਰਧਾਨ ਧਾਮੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਆਧੁਨਿਕ ਲੈਕਚਰ ਹਾਲ ਦਾ ਉਦਘਾਟਨ
ਅੰਮ੍ਰਿਤਸਰ, 7 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਅੰਮ੍ਰਿਤਸਰ ਵਿਖੇ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਭਰਪੂਰ ਵਾਲੇ 3 ਲੈਕਚਰ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਵੱਲੋਂ ਮਨੁੱਖਤਾ ਨੂੰ ਕਫਾਇਤੀ ਅਤੇ ਉੱਚ ਦਰਜੇ ਦੀਆਂ ਸਿਹਤ ਅਤੇ ਵਿਦਿਅਕ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਥੇ....
ਸ਼ਿਵ ਸੈਨਾ ਆਗੂ ਦੇ ਹਮਲਾਵਰਾਂ ਨੂੰ ਵਿਦੇਸ਼ ਤੋਂ ਹੋਈ ਫੰਡਿੰਗ : ਐਸਐਸਪੀ ਬਟਾਲਾ
ਸ਼ਿਵ ਸੈਨਾ ਦੇ ਆਗੂ ਤੇ ਗੋਲੀਆਂ ਚਲਾਉਣ ਵਾਲ਼ੇ ਹਮਲਾਵਰਾਂ ਵਿੱਚੋ ਮੁੱਖ ਹਮਲਾਵਰ ਨੂੰ ਪੱਛਮੀ ਬੰਗਾਲ ਤੋਂ ਕੀਤਾ ਕਾਬੂ ਬਟਾਲਾ, 7 ਜੁਲਾਈ : ਬੀਤੀ 24 ਜੂਨ ਬਟਾਲਾ 'ਚ ਆਪਣੀ ਦੁਕਾਨ ਅੰਦਰ ਬੈਠੇ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਅਤੇ ਇਲੈਕਟ੍ਰੋਨਿਸ ਦੁਕਾਨ ਦੇ ਮਲਿਕ ਰਾਜੀਵ ਮਹਾਜਨ, ਉਸ ਦੇ ਭਰਾ ਅਤੇ ਲੜਕੇ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਜ਼ਖਮੀ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਕਾਬੂ ਕਰਨ ਦਾ ਦਾਅਵਾ ਬਟਾਲਾ ਪੁਲਿਸ ਵਲੋਂ ਕੀਤਾ ਹੈ।ਉਥੇ ਬਟਾਲਾ ਦੇ ਐਸਐਸਪੀ ਅਸ਼ਵਨੀ ਗੋਟੀਅਲ ਨੇ ਪ੍ਰੈਸ ਕਾੰਫ਼੍ਰੇੰਸ ਕਰ....
ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ  " ਵਲਡ ਜਨੋਸ਼ਿਸ-ਡੇ ਮਨਾਇਆ ਗਿਆ।
ਬਟਾਲਾ, 6 ਜੁਲਾਈ : ਡਿਪਟੀ ਡਾਇਰੈਕਟਰ -ਕੰਮ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ " ਵਲਡ ਜਨੋਸ਼ਿਸ - ਡੇ ਮਨਾਇਆ ਗਿਆ। ਇਸ ਮੌਕੇ ਤੇ ਨੋਡਲ ਅਫ਼ਸਰ ਡਾ. ਰੀਤੂ ਮੈਡੀਕਲ਼ ਅਫ਼ਸਰ ਨੇ ਆਏ ਹੋਏ ਲੋਕਾਂ ਨੂੰ ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਜਿਵੇਂ :, ਹਲਕਾਅ,ਦਸਤ, ਉਲਟੀਆਂ, ਬੁਖਾਰ, ਪੀਲੀਆ ਆਦਿ ਦਾ ਹੋਣਾ ਤੇ ਇਹਨਾਂ ਬਿਮਾਰੀਆਂ ਤੋਂ ਬਚਾਓ ਬਾਰੇ....
ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਨੇ ਤਿਆਰੀਆਂ ਵਿੱਢੀਆਂ : ਮੁੱਖ ਖੇਤੀਬਾੜੀ ਅਫ਼ਸਰ
ਅੰਮ੍ਰਿਤਸਰ 6 ਜੁਲਾਈ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਸ. ਜਤਿੰਦਰ ਸਿੰਘ ਗਿੱਲ ਵੱਲੋਂ ਬਲਾਕ ਖੇਤੀਬਾੜੀ ਅਫਸਰ ਰਈਆ, ਤਰਸਿੱਕਾ, ਜੰਡਿਆਲਾ ਗੁਰੂ, ਵੇਰਕਾ, ਮਜੀਠਾ ਅਤੇ ਅਟਾਰੀ ਨਾਲ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਕੀਤੀ ਗਈ। ਉਨਾਂ ਕਿਹਾ ਕਿ ਜਿਲ੍ਹੇ ਅੰਦਰ 71 ਅਜਿਹੇ ਪਿੰਡਾਂ ਦੀ ਸ਼ਨਾਖਤ ਕੀਤੀ ਹੈ ਜਿੰਨਾਂ ਵਿੱਚ ਝੋਨੇ ਦੀ ਅਗੇਤੀ ਕਟਾਈ ਹੋਣ ਉਪਰੰਤ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਅਤੇ ਹੁਣ ਇੰਨਾਂ ਪਿੰਡਾ....
ਜ਼ਿਲਾ੍ਹ ਤਰਨ ਤਾਰਨ ਵਿੱਚ 6 ਡਿਸਪੈਂਸਰੀਆਂ ਨੂੰ “ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰ” ਵਜੋਂ ਕੀਤਾ ਜਾਵੇਗਾ ਅੱਪਗਰੇਡ : ਡਿਪਟੀ ਕਮਿਸ਼ਨਰ
ਆਯੂਰਵੈਦਿਕ ਤੇ ਹੋਮੀਓਪੈਥਿਕ ਡਿਸਪੈਂਸਰੀਆਂ ਨੂੰ “ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰ” ਵਜੋਂ ਅੱਪਗ੍ਰੇਡ ਕਰਨ ਲਈ ਜ਼ਿਲ੍ਹਾ ਆਯੂਸ਼ ਸੋਸਾਇਟੀ ਦੀ ਹੋਈ ਮੀਟਿੰਗ ਤਰਨ ਤਾਰਨ, 06 ਜੁਲਾਈ : ਜ਼ਿਲਾ੍ਹ ਤਰਨ ਤਾਰਨ ਵਿੱਚ 6 ਡਿਸਪੈਂਸਰੀਆਂ ਨੂੰ ਲੱਗਭੱਗ 31 ਲੱਖ ਰੁਪਏ ਦੀ ਲਾਗਤ ਨਾਲ “ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰ” ਵਜੋਂ ਅੱਪਗਰੇਡ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਆਯੂਸ਼ ਸੋਸਾਇਟੀ ਦੀ ਵਿਸ਼ੇਸ ਮੰਟਿੰਗ ਨੂੰ....