ਮਾਝਾ

24 ਕਰੋੜ ਦਾ ਪ੍ਰੋਜੈਕਟ ਨਾਲ ਜੰਡਿਆਲਾ ਵਿੱਚ ਹੋਵੇਗਾ ਸੀਵਰੇਜ ਦਾ ਵਿਸਥਾਰ: ਹਰਭਜਨ ਸਿੰਘ ਈ.ਟੀ.ਓ.
ਪ੍ਰੋਜੈਕਟ ਵਿੱਚ 6ਐਮ.ਐਲ.ਡੀ ਦਾ ਐਸ.ਟੀ.ਪੀ ਅਤੇ 17 ਐਮ.ਐਲ.ਡੀ ਦਾ ਮੁੱਖ ਪੰਪਿੰਗ ਸਟੇਸ਼ਨ ਸ਼ਾਮਲ ਅੰਮ੍ਰਿਤਸਰ, 28 ਜੂਨ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਇਨ੍ਹਾਂ ਪਹਿਲਕਦਮੀਆਂ ਤਹਿਤ ਜੰਡਿਆਲਾ ਵਿੱਚ ਸੀਵਰੇਜ ਸਕੀਮ ਦੇ ਵਾਧੇ ਅਤੇ ਵਿਸਥਾਰ ਲਈ 29 ਕਰੋੜ ਰੁਪਏ ਦਾ ਪ੍ਰੋਜੈਕਟ ਉਲੀਕਿਆ....
ਬਟਾਲਾ ਦੀ ਸਨਅਤ ਨੂੰ ਸੁਰਜੀਤ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਤੇ ਉਦਯੋਗਪਤੀਆਂ ਦੀ ਸਾਂਝੀ ਕਮੇਟੀ ਦਾ ਗਠਨ
ਗੁਰਦਾਸਪੁਰ, 27 ਜੂਨ : ਬਟਾਲਾ ਦੇ ਸਨਅਤਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬਟਾਲਾ ਇੰਡਸਟਰੀਜ ਰਿਵਾਈਵਲ ਅਤੇ ਡਿਵੈਲਪਮੈਂਟ (ਬੀ.ਆਈ.ਆਰ.ਡੀ) ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੇ ਚੇਅਰਮੈਨ ਐੱਸ.ਡੀ.ਐੱਮ. ਬਟਾਲਾ ਹੋਣਗੇ ਜਦਕਿ ਜਨਰਲ ਮੈਨੇਜਰ ਉਦਯੋਗ ਵਿਭਾਗ ਇਸ ਕਮੇਟੀ ਦੇ ਜਨਰਲ ਸਕੱਤਰ ਹੋਣਗੇ। ਇਸ ਤੋਂ ਇਲਾਵਾ ਡੀ.ਐੱਸ.ਪੀ. ਸਿਟੀ ਬਟਾਲਾ, ਕਮਿਸ਼ਨਰ ਨਗਰ ਨਿਗਮ ਬਟਾਲਾ ਦਾ ਨੁਮਾਇੰਦਾ, ਜ਼ਿਲ੍ਹਾ ਮੈਨੇਜਰ ਲੀਡ ਬੈਂਕ....
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲੇ ਅੰਦਰ ਪੈਂਦੀਆਂ ਨਹਿਰਾਂ ਅਤੇ ਦਰਿਆਵਾਂ ਵਿੱਚ ਨਹਾਉਣ ’ਤੇ ਪਾਬੰਦੀ ਲਗਾਈ
ਦਰਿਆਵਾਂ ਤੇ ਨਹਿਰਾਂ ਨਾਲ ਲੱਗਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਠੀਕਰੀ ਪਹਿਰੇ ਲਗਾਉਣਗੇ ਗੁਰਦਾਸਪੁਰ, 27 ਜੂਨ : ਝੋਨੇ ਦੀ ਬਿਜਾਈ ਦਾ ਸੀਜ਼ਨ ਹੋਣ ਕਰਕੇ ਪਾਣੀ ਦੀ ਮੰਗ ਜ਼ਿਆਦਾ ਹੈ, ਜਿਸ ਕਰਕੇ ਨਹਿਰਾਂ ਵਿਚ ਜਿਆਦਾ ਪਾਣੀ ਛੱਡਣ ਨਾਲ ਪਾਣੀ ਦਾ ਵਹਾਅ ਕਾਫ਼ੀ ਤੇਜ਼ ਹੈ। ਪਿਛਲੇ ਕੁਝ ਸਾਲਾਂ ਵਿਚ ਜ਼ਿਲ੍ਹਾ ਗੁਰਦਾਸਪੁਰ ਦੀਆਂ ਨਹਿਰਾਂ/ਦਰਿਆਵਾਂ ਵਿਚ ਬੱਚਿਆਂ ਦੇ ਡੁੱਬਣ ਦੀਆਂ ਆਮ ਘਟਨਾਵਾਂ ਵਾਪਰੀਆਂ ਹਨ। ਇਸ ਤਰ੍ਹਾਂ ਨਹਿਰਾਂ/ਦਰਿਆਵਾਂ ਵਿਚ ਬੱਚਿਆਂ ਦੇ ਡੁੱਬਣ ਸਬੰਧੀ....
ਭਾਸ਼ਾ ਵਿਭਾਗ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿੱਚ 3 ਜੁਲਾਈ ਤੋਂ ਉਰਦੂ ਆਮੋਜ਼ ਦੀਆਂ ਜਮਾਤਾਂ ਦਾ ਛਿਮਾਹੀ ਸੈਸ਼ਨ ਸ਼ੁਰੂ 
ਗੁਰਦਾਸਪੁਰ, 27 ਜੂਨ : ਭਾਸ਼ਾ ਵਿਭਾਗ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਿੱਚ 03 ਜੁਲਾਈ ਤੋਂ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾ ਰਹੀ ਹੈ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚ ਕੋਈ ਵੀ ਉਮੀਦਵਾਰ, ਸਰਕਾਰੀ ਕਰਮਚਾਰੀ/ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ/ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ। ਉਰਦੂ....
ਨਸ਼ਿਆਂ ਦੇ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ
ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਟੋਲ ਫਰੀ ਨੰਬਰ 1800-180-1852 ’ਤੇ ਜਾਂ ਪੁਲਿਸ ਵਿਭਾਗ ਦੇ ਹੈਲਪ ਲਾਈਨ ਨੰਬਰ 78145-45950 ਉੱਪਰ ਸੰਪਰਕ ਕੀਤਾ ਜਾਵੇ : ਡਿਪਟੀ ਕਮਿਸ਼ਨਰ ਸਰਹੱਦੀ ਪੱਟੀ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਹੈ ਪਹਿਲ ਗੁਰਦਾਸਪੁਰ, 27 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼....
ਕਣਕ-ਝੋਨੇ ਦੇ ਰਿਵਾਇਤੀ ਫਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨ ਆਪਣਾ ਰਕਬਾ ਬਾਗਾਂ ਦੇ ਹੇਠ ਲਿਆਉਣ : ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ ਅਧਿਕਾਰੀ ਗੁਰਦਾਸਪੁਰ, 27 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ-ਝੋਨੇ ਦੇ ਰਿਵਾਇਤੀ ਫਸਲੀ ਚੱਕਰ ਵਿਚੋਂ ਨਿਕਲ ਕੇ ਆਪਣਾ ਰਕਬਾ ਬਾਗਾਂ ਦੇ ਹੇਠ ਲਿਆਉਣ। ਉਨ੍ਹਾਂ ਕਿਹਾ ਕਿ ਬਾਗਬਾਨੀ ਨਾਲ ਜਿਥੇ ਕਿਸਾਨ ਵਧੀਆ ਆਮਦਨ ਕਮਾ ਸਕਦੇ ਹਨ ਓਥੇ ਇਸ ਨਾਲ ਫਸਲੀ ਵਿਭਿੰਨਤਾ ਲਿਆਉਣ ਵਿੱਚ ਵੀ ਮਦਦ ਮਿਲੇਗੀ। ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ....
ਖ਼ਪਤਕਾਰ ਬਿਜਲੀ ਸਪਲਾਈ ਦੀ ਸ਼ਿਕਾਇਤ ਸਬੰਧੀ ਪਾਵਰਕਾਮ ਦੇ ਹੈਲਪ ਲਾਈਨ ਨੰਬਰ 96461-13588 ’ਤੇ ਕਰ ਸਕਦੇ ਹਨ ਸੰਪਰਕ
ਗੁਰਦਾਸਪੁਰ, 27 ਜੂਨ : ਕਿਸਾਨਾਂ ਸਮੇਤ ਘਰੇਲੂ ਖਪਤਕਾਰ ਬਿਜਲੀ ਸਪਲਾਈ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਬਿਜਲੀ ਸਬੰਧੀ ਕੋਈ ਜਾਣਕਾਰੀ ਲੈਣ ਲਈ ਪਾਵਰਕਾਮ ਦੇ ਜ਼ਿਲ੍ਹਾ ਸ਼ਿਕਾਇਤ ਕੇਂਦਰ ਦੇ ਹੈਲਪ ਲਾਈਨ ਨੰਬਰ 96461-13588 ’ਤੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਾਵਰਕਾਮ ਦਾ ਇਹ ਹੈਲਪ ਲਾਈਨ ਨੰਬਰ 96461-13588 ਜ਼ਿਲ੍ਹਾ ਪੱਧਰ ’ਤੇ ਚੱਲਦਾ ਹੈ ਅਤੇ ਪੂਰੇ ਜ਼ਿਲ੍ਹੇ ਵਿੱਚੋਂ ਕੋਈ ਵੀ ਖ਼ਪਤਕਾਰ ਇਸ ਨੰਬਰ ਉੱਪਰ ਬਿਜਲੀ ਸਪਲਾਈ ਨਾਲ ਸਬੰਧਤ ਆਪਣੀ ਸ਼ਿਕਾਇਤ ਦਰਜ ਕਰਵਾ....
ਸਰਕਾਰ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸ਼ੁਰੂ ਕੀਤੀ ਕਲਰ ਕੋਡਿੰਗ ਸਟੈਂਪ ਪੇਪਰ ਯੋਜਨਾ ਤਹਿਤ ਡੇਰਾ ਬਾਬਾ ਨਾਨਕ ਵਿਖੇ ਕੀਤੀਆਂ ਗਈਆਂ ਤਿੰਨ ਰਜਿਸਟਰੀਆਂ 
ਡਿਪਟੀ ਕਮਿਸ਼ਨਰ ਨੇ 3 ਨਵੇਂ ਸੈਲਰ ਲਗਾਉਣ ਵਾਲੇ ਮਾਲਕਾਂ ਨੂੰ ਕਲਰ ਕੋਡਿੰਗ ਸਟੈਂਪ ਪੇਪਰ ਰਾਹੀਂ ਕਰਵਾਈਆਂ ਰਜਿਸਟਰੀਆਂ ਦੇ ਕਾਗਜ਼ਾਤ ਸੌਂਪੇ ਗੁਰਦਾਸਪੁਰ, 27 ਜੂਨ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਯਤਨਾ ਤਹਿਤ ਨਵੇਂ ਉਦਯੋਗ ਲਗਾਉਣ ਲਈ ਕਲਰ ਕੋਡਿੰਗ ਸਟੈਂਪ ਪੇਪਰ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ। ਉਦਯੋਗਪਤੀਆਂ ਨੂੰ ਉਦਯੋਗ ਲਗਾਉਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਜ਼ਮੀਨ ਖਰੀਦਣ ਤੋਂ ਪਹਿਲਾਂ ਸਾਰੇ ਮਹਿਕਮੇਂ ਜਿਵੇਂ ਕਿ ਪੰਜਾਬ....
28 ਅਗਸਤ ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕਰਕੇ ਤਜਵੀਜ਼ ਭੇਜਣ ਦੀਆਂ ਹਦਾਇਤਾਂ
ਗੁਰਦਾਸਪੁਰ, 27 ਜੂਨ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕਰਕੇ ਤਜਵੀਜ਼ ਭੇਜੀ ਜਾਣੀ ਹੈ। ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨ ਦੀ ਕਟ ਆਫ ਲਿਮਟ 1500 ਵੋਟਰ ਰੱਖੀ ਗਈ ਹੈ। ਇਸ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੁਭਾਸ਼ ਚੰਦਰ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਰੈਸਨਲਾਈਜ਼ੇਸ਼ਨ ਸਬੰਧੀ ਮੈਨੂਅਨ ਆਫ ਪੋਲਿੰਗ ਸਟੇਸ਼ਨ 2020 ਵਿਚ ਦਿੱਤੀਆਂ ਹਦਾਇਤਾਂ ਨੂੰ ਧਿਆਨ ਵਿਚ....
ਪਠਾਨਕੋਟ ਪੁਲਿਸ ਨੇ ਨਸ਼ਾਖੋਰੀ ਅਤੇ ਮਨੁੱਖੀ ਤਸਕਰੀ ਵਿਰੁੱਧ ਲਿਆ ਸਟੈਂਡ
ਐਸਐਸਪੀ ਖੱਖ ਨੇ ਮਾਪਿਆਂ ਨੂੰ ਚੌਕਸੀ ਦੀ ਅਪੀਲ ਕੀਤੀ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਹੱਦੀ ਜ਼ਿਲ੍ਹੇ ਪਠਾਨਕੋਟ ਦੀ ਭੂਮਿਕਾ ਨੂੰ ਉਜਾਗਰ ਕੀਤਾ ਪਠਾਨਕੋਟ, 27 ਜੂਨ : ਪਠਾਨਕੋਟ ਪੁਲਿਸ ਨੇ ਨਸ਼ਿਆਂ ਦੀ ਦੁਰਵਰਤੋਂ ਅਤੇ ਮਨੁੱਖੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ ਜਿਸ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੇ ਵਿਰੁੱਧ ਕਾਰਵਾਈ ਕਰਨ ਲਈ ਜ਼ੋਰਦਾਰ ਸੱਦਾ ਦਿੱਤਾ ਗਿਆ। ਜ਼ਿਲ੍ਹੇ ਵਿੱਚ ਕਾਨੂੰਨ ਲਾਗੂ ਕਰਨ ਨਸ਼ਿਆਂ ਦੇ ਵਪਾਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਵਧ ਰਹੇ ਖਤਰੇ ਦਾ ਮੁਕਾਬਲਾ....
ਸਮੈਮ ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਰੀ ’ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਆਨਲਾਇਨ 20 ਜੁਲਾਈ ਤੱਕ ਬਿਨੈ ਪੱਤਰਾਂ ਦੀ ਮੰਗ-ਮੁੱਖ ਖੇਤੀਬਾੜੀ ਅਫਸਰ
ਵੱਖ-ਵੱਖ ਮਸ਼ੀਨਾਂ ਦੀ ਖਰੀਦ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ 40% ਅਤੇ 50% ਦਰ ‘ਤੇ ਸਬਸਿਡੀ ਤਰਨਤਾਰਨ, 27 ਜੂਨ : ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਰਾਜ ਵਿੱਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਅਧੀਨ ਵੱਖ-ਵੱਖ ਮਸ਼ੀਨਾਂ ਦੀ ਖਰੀਦ ’ਤੇ 40% ਅਤੇ 50% ਦਰ ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ....
ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 10 ਜੁਲਾਈ ਤੱਕ ਦਾ ਵਾਧਾ : ਡਿਪਟੀ ਕਮਿਸ਼ਨਰ
ਤਰਨ ਤਾਰਨ, 27 ਜੂਨ : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਣੀ ਹੈ, ਜਿਸ ਤੇ ਕਿਸਾਨਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।....
ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਜਾਰੀ-ਡਿਪਟੀ ਕਮਿਸ਼ਨਰ
ਸਮੂਹ ਮਾਲ ਅਧਿਕਾਰੀਆਂ ਨੂੰ ਮੌਜੂਦਾ ਕੁਲੈਕਟਰ ਰੇਟ ਨੂੰ ਵਰਤਮਾਨ ਹਾਲਾਤਾਂ ਦੇ ਅਨੁਕੂਲ ਬਣਾਉਣ ਲਈ ਸਬੰਧਿਤ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਪ੍ਰਸਤਾਵ ਭੇਜਣ ਦੀ ਕੀਤੀ ਹਦਾਇਤ ਤਰਨ ਤਾਰਨ, 27 ਜੂਨ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਲਈ ਕਾਰਵਾਈ ਜਾਰੀ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਸ਼ਲ ਤਰਨਤਾਰਨ ਵਿਖੇ ਸਫ਼ਾਈ ਦੀ ਅਚਨਚੇਤ ਚੈਕਿੰਗ
ਤਰਨ ਤਾਰਨ, 27 ਜੂਨ : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਅਮਨਿੰਦਰ ਕੌਰ ਵੱਲੋਂ ਅੱਜ ਸਵੇਰੇ ਨਗਰ ਕੌਸ਼ਲ ਤਰਨਤਾਰਨ ਵਿਖੇ ਜੰਡਿਆਲਾ ਰੋਡ, ਤਰਨਤਾਰਨ ਦੀ ਸਫ਼ਾਈ, ਰੇਲਵੇ ਸਟੇਸ਼ਨ ਰੋਡ, ਤਰਨਤਾਰਨ `ਤੇ ਕੂੜਾ ਚੁੱਕਣ ਦੀ ਚੈਕਿੰਗ ਅਤੇ ਗਿੱਲੇ ਕੂੜੇ ਲਈ ਬਣਾਏ ਗਏ ਕੰਪੋਸਟ ਪਿੱਟਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਜੰਡਿਆਲਾ ਰੋਡ ਅਤੇ ਰੇਲਵੇ ਸਟੇਸ਼ਨ ਰੋਡ `ਤੇ 1-2 ਪੁਆਇੰਟਾਂ ਨੂੰ ਛੱਡ ਕੇ ਸੜਕਾਂ ਤੇ ਗਲੀਆਂ ਦੀ ਸਫ਼ਾਈ ਤਸੱਲੀਬਖਸ਼ ਪਾਈ ਗਈ।ਵਧੀਕ ਡਿਪਟੀ ਕਮਿਸ਼ਨਰ ਦੱਸਿਆ ਕਿ ਨਗਰ ਕੌਸ਼ਲ ਤਰਨ ਤਾਰਨ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦਾਂ, ਕੀੜੇਮਾਰ ਦਵਾਈਆਂ ਤੇ ਬੀਜਾਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ
ਤਰਨ ਤਾਰਨ, 27 ਜੂਨ : ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਵਰਤੋਂ ਵਿੱਚ ਆਉਣ ਵਾਲੇ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜਾਂ ਦੀ ਜਿਲ੍ਹੇ ਵਿੱਚ ਮਿਆਰੀ ਸਪਲਾਈ ਯਕੀਨੀ ਬਣਾਉਣ ਲਈ ਬਲਾਕ ਖਡੂਰ ਸਾਹਿਬ ਜਿਲ੍ਹਾ ਤਰਨ ਤਾਰਨ ਵਿੱਚ ਖੇਤੀ ਇੰਨਪੁਟਸ ਡੀਲਰਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਮਿਆਰੀ ਖਾਦ, ਬੀਜ, ਕੀੜੇਮਾਰ ਦਵਾਈਆਂ ਮੁਹੱਈਆ ਕਰਾਉਣ ਲਈ ਲਗਾਤਾਰ ਖੇਤੀ....