ਮਾਝਾ

ਭੰਗੂੜੇ ਵਿਚ ਆਈ ਨਵਜਾਤ ਬੱਚੀ ਨੂੰ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਡੇਸ਼ਨ ਧਾਮ ਲਈ ਕੀਤਾ ਵਿਦਾ : ਸਹਾਇਕ ਕਮਿਸ਼ਨਰ
ਅੰਮ੍ਰਿਤਸਰ 27 ਅਗਸਤ 2024 : ਰੈਡ ਕਰਾਸ ਦੇ ਭੰਗੂੜੇ ਵਿੱਚ 13 ਜੁਲਾਈ 2024 ਨੂੰ ਆਈ ਬੱਚੀ ਦਾ ਰੈਡ ਕਰਾਸ ਵਲੋਂ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਹਸਪਤਾਲ ਵਾਰਡ ਵਿਖੇ ਇਲਾਜ ਕਰਵਾਇਆ ਗਿਆ ਤੇ ਹੁਣ ਬੱਚੀ ਬਿਲਕੁੱਲ ਠੀਕ ਹੈ ਅਤੇ ਅੱਜ ਇਸ ਬੱਚੀ ਨੂੰ ਮੈਡਮ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ –ਕਮ- ਆਨਰੇਰੀ ਸਕੱਤਰ, ਰੈਡ ਕਰਾਸ ਸੁਸਾਇਟੀ ਅਦੇ ਰੈਡ ਕਰਾਸ ਦੇ ਮੈਂਬਰ ਸ੍ਰੀਮਤੀ ਗੁਰਦਰਸ਼ਨ ਕੋਰ ਬਾਵਾ, ਸ੍ਰੀਮਤੀ ਜਸਬੀਰ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 29 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ : ਡਿਪਟੀ ਕਮਿਸ਼ਨਰ
ਤਰਨ ਤਾਰਨ, 27 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 29 ਅਗਸਤ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ. ਐਮ. ਆਰ. ਗਰੁੱਪ) ਅਤੇ ਪੇਅਟੀਐੱਮ ਪ੍ਰਾਈਵੇਟ ਲਿਮਟਿਡ ਕੰਪਨੀਆ ਭਾਗ ਲੈ ਰਹੀਆ ਹਨ। ਪਲੇਸਮੈਂਟ ਲਈ....
ਸਿਹਤ ਵਿਭਾਗ ਤਰਨ ਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ-ਸਿਵਲ ਸਰਜਨ ਡਾ. ਰਾਏ
ਤਰਨ ਤਾਰਨ, 27 ਅਗਸਤ 2024 : ਸਿਹਤ ਵਿਭਾਗ ਤਰਨ ਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ।ਇਸੇ ਆਸ਼ੇ ਨੂੰ ਪੂਰਤੀ ਲਈ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੇ ਕੰਮਾਂ ਸਮੀਖਿਆ ਲਈ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਸਮੂਹ ਪੋ੍ਰਗਰਾਮ ਅਧਿਕਾਰੀ, ਸੀਨੀਅਰ ਮੈਡੀਕਲ ਅਫ਼ਸਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਿਆਰੀ ਅਤੇ ਉਚ ਪੱਧਰੀ ਸਿਹਤ....
‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲੇ ਦੀ 29 ਅਗਸਤ ਨੂੰ ਹੋਵੇਗੀ ਸ਼ੁਰੂਆਤ-ਵਿਧਾਇਕ ਸ਼ੈਰੀ ਕਲਸੀ
ਜੇਤੂਆਂ ਨੂੰ 9 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ ਬਟਾਲਾ, 27 ਅਗਸਤ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਚ ਉਤਸ਼ਾਹਿਤ ਕਰਨ ਲਈ ਸਫਲ ਉਪਰਾਲੇ ਕੀਤੇ ਗਏ ਹਨ। ਜਿਸ ਦੇ ਚੱਲਦਿਆਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ’ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲਾ ਸ਼ੁਰੂ ਕੀਤਾ ਜਾ ਰਿਹਾ ਹੈ।....
ਜਲਦੀ ਪੰਜਾਬ ਅੰਦਰ ਰਾਸਨ ਕਾਰਡ ਬਣਾਉਂਣ ਦੀ ਪ੍ਰੀਕਿ੍ਰਆ ਦਾ ਆਰੰਭ ਕੀਤਾ ਜਾ ਰਿਹਾ ਹੈ : ਕੈਬਨਿਟ ਮੰਤਰੀ ਕਟਾਰੂਚੱਕ
ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਵਾਟਰ ਸਪਲਾਈ ਦਾ ਰੱਖਿਆ ਨੀਹ ਪੱਥਰ ਪੂਰੇ ਪੰਜਾਬ ਅੰਦਰ ਜਲਦੀ ਸੁਰੂ ਕੀਤੀ ਜਾਵੇਗੀ ਰਾਸਨ ਕਾਰਡ ਬਣਾਉਂਣ ਦੀ ਪ੍ਰੀਕਿ੍ਰਆ-ਸ੍ਰੀ ਲਾਲ ਚੰਦ ਕਟਾਰੂਚੱਕ ਪਿੰਡਾਂ ਦੇ ਦੋਰੇ ਦੋਰਾਨ ਪਿੰਡ ਮੈਰਾ ਕਲੋਨੀ ਅੰਦਰ 5 ਲੱਖ ਰੁਪਏ ਦੀ ਰਾਸੀ ਨਾਲ ਬਣਾਈ ਜਾਵੇਗੀ ਲਾਈਬ੍ਰੇਰੀ ਪਿੰਡ ਝੰਡਪੁਰ ਵਿਖੇ ਲੋਕਾਂ ਦੀ ਮੰਗ ਤੇ ਬਣਾਇਆ ਜਾਵੇਗਾ ਜੰਝਘਰ ਅਤੇ ਕੀਤਾ ਜਾਵੇਗਾ ਪਾਰਕ ਦਾ ਨਿਰਮਾਣ ਪਠਾਨਕੋਟ, 26 ਅਗਸਤ 2024 : ਭਗਵੰਤ....
ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੇਣ ਦੀ ਕੀਤੀ ਮੰਗ
ਅੰਮ੍ਰਿਤਸਰ, 26 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ 176 ਮਿਤੀ 8-11-2019 ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ....
ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਾ ਮੇਰੀ ਖ਼ੁਸ਼ਕਿਸਮਤੀ ਹੈ, ਮੈਂ ਜੇਲ੍ਹ ਵਿਚ ਵੀ ਅਰਦਾਸ ਕਰਦਾ ਸੀ ਕਿ ਸੱਚ ਦੀ ਜਿੱਤ ਹੋਵੇ-ਮਨੀਸ਼ ਸਿਸੋਦੀਆ
ਮਨੀਸ਼ ਸਿਸੋਦੀਆ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਟੇਕਿਆ ਮੱਥਾ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟੇਕਿਆ ਮੱਥਾ, ਕਿਹਾ- ਸਾਨੂੰ ਤਾਂ ਸ਼ੁਰੂ ਤੋਂ ਹੀ ਪਤਾ ਸੀ ਕਿ ਮਨੀਸ਼ ਸਿਸੋਦੀਆ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਕੇਸ ਅਦਾਲਤ ਵਿਚ ਜ਼ਿਆਦਾ ਦੇਰ ਨਹੀਂ ਟਿਕਣਗੇ, ਅਸੀਂ ਇਹੀ ਉਮੀਦ ਅਰਵਿੰਦ ਕੇਜਰੀਵਾਲ ਦੇ ਕੇਸ ਵਿਚ ਵੀ ਕਰ ਰਹੇ ਹਾਂ ਅੰਮ੍ਰਿਤਸਰ, 25 ਅਗਸਤ 2024 : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ....
ਪੰਜਾਬ ਸਰਕਾਰ ਵੱਲੋਂ ਡੀਪੂ ਹੋਲਡਰਾਂ ਦੀ ਬਕਾਇਆ ਕਰੀਬ 103 ਕਰੋੜ ਰਾਸ਼ੀ  ਦਾ ਕੀਤਾ ਭੁਗਤਾਨ : ਕੈਬਨਿਟ ਮੰਤਰੀ ਕਟਾਰੂਚੱਕ
ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਦਾ ਡੀਪੂ ਹੋਲਡਰਾਂ ਨੇ ਮੁੰਹ ਮਿੱਠਾ ਕਰਵਾ ਕੇ ਕੀਤਾ ਧੰਨਵਾਦ ਪਠਾਨਕੋਟ, 25 ਅਗਸਤ 2024 : ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਦੇ ਨਿਵਾਸ ਸਥਾਨ ਤੇ ਜਿਲ੍ਹਾ ਪਠਾਨਕੋਟ ਦੇ ਡੀਪੂ ਹੋਲਡਰਾਂ ਦਾ ਇੱਕ ਸਿਸਟ ਮੰਡਲ ਮਿਲਿਆ, ਡੀਪੂ ਹੋਲਡਰਾਂ ਵੱਲੋਂ ਕੈਬਨਿਟ ਮੰਤਰੀ ਪੰਜਾਬ ਜੀ ਨੂੰ ਫੁੱਲਾਂ ਦੇ ਹਾਰ ਪਾ ਕੇ ਸੁਭਕਾਮਨਾਵਾਂ ਦਿੱਤੀਆਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਮਪਾਲ ਮਹਾਾਜਨ ਪੰਜਾਬ ਪ੍ਰਧਾਨ....
ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਝੂਠੇ ਕੇਸਾਂ ‘ਚ ਫਸਾ ਕੇ ਪਾਰਟੀ ਨੂੰ ਤੋੜਨ ਦੀਆਂ ਚਾਲਾਂ ਚੱਲ ਰਹੀ ਹੈ : ਮੁੱਖ ਮੰਤਰੀ ਮਾਨ
ਅੰਮ੍ਰਿਤਸਰ, 25 ਅਗਸਤ 2024 : ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੰਮ੍ਰਿਤਸਰ ਸਾਹਿਬ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ‘ਚ ਫਸਾ ਕੇ ਉਨ੍ਹਾਂ ਦੀ ਪਾਰਟੀ ਨੂੰ ਤੋੜਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਪਰ ਉਨ੍ਹਾਂ ਦੀਆਂ ਇਹ....
ਦੋਹਾ ਅੰਦਰ ਪੁਲਿਸ ਕੋਲ ਪਾਵਨ ਸਰੂਪਾਂ ਬਾਰੇ ਭਾਰਤ ਸਰਕਾਰ ਸਿੱਖ ਜਗਤ ਨੂੰ ਅਸਲ ਸਥਿਤੀ ਸਪਸ਼ਟ ਕਰੇ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦੇਸ਼ ਮੰਤਰੀ ਨੂੰ ਮਾਮਲੇ ਦੀ ਗਹਿਰੀ ਜਾਂਚ ਕਰਕੇ ਸਥਿਤੀ ਸਪਸ਼ਟ ਕਰਨ ਲਈ ਕਿਹਾ ਅੰਮ੍ਰਿਤਸਰ, 24 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਐੱਸ. ਜੈਸ਼ੰਕਰ ਅਤੇ ਕਤਰ ਵਿਖੇ ਭਾਰਤ ਦੇ ਅੰਬੈਸਡਰ ਸ੍ਰੀ ਵਿਪੁਲ ਨੂੰ ਮੁੜ ਆਖਿਆ ਹੈ ਕਿ ਦੋਹਾ, ਕਤਰ ਵਿੱਚ ਪੁਲਿਸ ਪਾਸ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਕਰਕੇ ਸਿੱਖ ਜਗਤ ਨੂੰ ਅਸਲ ਸਥਿਤੀ ਬਾਰੇ ਸਪਸ਼ਟ ਕਰਨ।....
ਸਾਉਦੀ ਅਰਬ ਵਿੱਚ ਬਟਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ
ਬਟਾਲਾ, 24 ਅਗਸਤ 2024 : ਸਾਉਦੀ ਅਰਬ ਵਿੱਚ ਬਟਾਲਾ ਦੇ ਪਿੰਡ ਚੈਨੇਵਾਲ ਦੇ ਇੱਕ 35 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ ਦੇ ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਪਿੰਡ ਦੇ ਲੋਕ ਅਤੇ ਰਿਸ਼ਤੇਦਾਰ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਮੇਜਰ ਮਸੀਹ ਕਰੀਬ 5 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਤੋਂ ਸਾਊਦੀ ਅਰਬ ਗਿਆ ਸੀ। ਉਹ ਉਥੇ ਟਰਾਲੀ ਚਲਾਉਂਦਾ....
ਅੰਮ੍ਰਿਤਸਰ 'ਚ ਘਰ ਅੰਦਰ ਵੜ ਕੇ ਐਨਆਰਆਈ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਬੱਚੇ ਮੰਗਦੇ ਰਹੇ ਰਹਿਮ ਦੀ ਭੀਖ
ਅੰਮ੍ਰਿਤਸਰ, 24 ਅਗਸਤ 2024 : ਅੰਮ੍ਰਿਤਸਰ 'ਚ ਘਰ ਅੰਦਰ ਵੜ ਕੇ ਇੱਕ ਐਨਆਰਆਈ ਤੇ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਵੇਰੇ 7.30 ਵਜੇ 2 ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਦੇ ਇੱਕ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਐਨਆਰਆਈ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਉਹ ਅਮਰੀਕਾ ਵਿੱਚ ਰਹਿੰਦਾ ਸੀ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਸਾਢੇ....
ਫਿਲਮ ਐਮਰਜੈਂਸੀ 'ਤੇ ਭਖਿਆ ਵਿਵਾਦ, ਐਸਜੀਪੀਸੀ ਨੇ ਨਿਰਮਾਤਾ ਨੂੰ ਭੇਜਿਆ ਨੋਟਿਸ
ਅੰਮ੍ਰਿਤਸਰ, 24 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹੁਣ ਫ਼ਿਲਮ ਨਿਰਮਾਤਾ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਇਲਜ਼ਾਮ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਅਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਫਿਲਮ ਵਿਵਾਦਾਂ ਨਾਲ ਭਰੀ ਹੋਈ ਹੈ। ਇਸ ਦੀ ਮੁੱਖ ਅਦਾਕਾਰਾ ਕੰਗਨਾ....
ਸਰਕਾਰ ਕੋਲ ਫੰਡ ਦੀ ਕੋਈ ਕਮੀ ਨਹੀਂ ਹੈ, ਪਿੰਡਾਂ ਅੰਦਰ ਕਰਵਾਇਆ ਜਾਵੇਗਾ ਸੰਪੂਰਨ ਵਿਕਾਸ : ਕਟਾਰੂਚੱਕ
ਬਲਾਕ ਸੁਜਾਨਪੁਰ ਅਧੀਨ ਆਉਂਦੀਆਂ ਵਿਧਾਨ ਸਭਾ ਹਲਕਾ ਭੋਆ ਦੀਆਂ ਪੰਚਾਇਤਾਂ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤੀ ਰੀਵਿਓ ਮੀਟਿੰਗ ਪਠਾਨਕੋਟ, 24 ਅਗਸਤ 2024 : ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਸਵਾਲੀ ਵਿਖੇ ਸਥਿਤ ਰੇਸਟ ਹਾਊਸ ਵਿੱਚ ਵਿਧਾਨ ਸਭਾ ਹਲਕਾ ਭੋਆ ਦੀਆਂ ਬਲਾਕ ਸੁਜਾਨਪੁਰ ਅਧੀਨ ਆਉਂਦੀਆਂ ਪੰਚਾਇਤਾਂ ਨਾਲ ਇੱਕ ਮੀਟਿੰਗ ਕੀਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਜੀਤ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਜਾਨਪੁਰ, ਰਜਿੰਦਰ ਭਿੱਲਾ ਸਰਪੰਚ ਬਨੀ....
ਧਾਲੀਵਾਲ ਨੇ ਅਜਨਾਲਾ ਸ਼ਹਿਰ ਦੇ ਬਾਹਰ ਵਾਰ 20 ਸਾਲਾਂ ਤੋਂ ਲੱਗਾ ਕੂੜੇ ਦੇ ਢੇਰ ਨੂੰ ਚੁਕਾਉਣ ਦਾ ਕੀਤਾ ਪ੍ਰਬੰਧ 
ਅਜਨਾਲਾ ਹਲਕੇ ਵਿੱਚ ਵਿੱਢੀ ਸਵੱਛਤਾ ਮੁਹਿੰਮ ਅਜਨਾਲਾ 24 ਅਗਸਤ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਦੇ ਬਾਹਰਵਾਰ ਅੰਬ ਕੋਟਲੀ ਪਿੰਡ ਦੇ ਰਸਤੇ ਉੱਤੇ ਵੀਹਾਂ ਸਾਲਾਂ ਤੋਂ ਲੱਗੇ ਕੂੜੇ ਦੇ ਢੇਰ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਅੱਜ ਇੱਥੇ ਮੌਕੇ ਉੱਤੇ ਪਹੁੰਚੇ ਸ ਧਾਲੀਵਾਲ ਨੇ ਦੱਸਿਆ ਕਿ ਕੂੜੇ ਦਾ ਇਹ ਢੇਰ ਜੋ ਕਿ ਇੱਥੇ ਰਹਿਣ ਵਾਲੇ ਲੋਕਾਂ ਲਈ ਵੱਡੀ ਸਿਰਦਰਦੀ ਅਤੇ ਪਰੇਸ਼ਾਨੀ ਦਾ ਕਾਰਨ ਬਣਿਆ ਸੀ, ਨੂੰ ਹੁਣ ਕੁਝ ਹੀ ਦਿਨਾਂ ਵਿੱਚ ਹਟਾ ਦਿੱਤਾ ਜਾਵੇਗਾ ।....