ਮਾਝਾ

ਕਿਸਾਨਾਂ ਦੀ ਸਹਿਮਤੀ ਨਾਲ ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੇਪਰੇ ਚੜ੍ਹਨ ਲਈ ਰਾਹ ਪੱਧਰਾ ਹੋਇਆ : ਡਿਪਟੀ ਕਮਿਸ਼ਨਰ
ਗੁਰਦਾਸਪੁਰ, 15 ਜੂਨ : ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਅਤੇ ਕਿਸਾਨਾਂ ਵੱਲੋਂ ਦਿੱਤੀ ਜਾ ਰਹੀ ਸਹਿਮਤੀ ਸਦਕਾ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਸਿਰੇ ਚੜ੍ਹਨ ਲਈ ਰਾਹ ਲਗਭਗ ਪੱਧਰਾ ਹੋ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਹੋਰ ਪ੍ਰਸ਼ਾਸਿਨਕ ਅਧਿਕਾਰੀਆਂ ਵੱਲੋਂ ਲਗਾਤਾਰ ਕਿਸਾਨਾਂ, ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਨ ਮਗਰੋਂ ਕਿਸਾਨਾਂ ਵੱਲੋਂ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਸਹਿਮਤੀ ਦੇ ਦਿੱਤੀ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਜਿਨ੍ਹਾਂ 43 ਪਿੰਡਾਂ ਵਿਚੋਂ....
ਡਿਪਟੀ ਕਮਿਸ਼ਨਰ ਨੇ ‘ਅਟਾਰੀ ਜੰਕਸ਼ਨ - ਇੱਕ 161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ ਤੋਂ ਸ਼ੁਰੂ ਹੋਣ ਵਾਲੀ ਦਸਤਾਵੇਜ਼ੀ ਫਿਲਮ ਦੀ ਸ਼ੂਟਿੰਗ ਕਰਵਾਈ ਸ਼ੁਰੂ
ਅੰਮ੍ਰਿਤਸਰ, 15 ਜੂਨ : ‘ਅਟਾਰੀ ਜੰਕਸ਼ਨ - ਇੱਕ 161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ’ ਸਿਰਲੇਖ ਵਾਲੀ ਆਗਾਮੀ ਦਸਤਾਵੇਜ਼ੀ ਫਿਲਮ ਦੀ ਸ਼ੂਟਿੰਗ ਅਟਾਰੀ ਰੇਲਵੇ ਸਟੇਸ਼ਨ, ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵਲੋਂ ਸ਼ਾਟ ਦੇ ਕੇ ਸ਼ੁਰੂ ਕਰਵਾਈ ਗਈ। ਇਹ ਲਘੂ ਫਿਲਮ ਇਸ 161 ਸਾਲ ਪੁਰਾਣੇ ਅਟਾਰੀ ਰੇਲਵੇ ਸਟੇਸ਼ਨ ਦੀ ਇਤਿਹਾਸਕ ਅਮੀਰ ਆਰਕੀਟੈਕਚਰ ਨੂੰ ਦਰਸਾਏਗੀ ਜੋ ਕਿ ਇਸ ਦਾ ਸੁਮੇਲ ਹੈ। ਇੰਡੋ-ਇਸਲਾਮਿਕ ਅਤੇ ਵਿਕਟੋਰੀਅਨ ਆਰਕੀਟੈਕਚਰਲ ਸਟਾਈਲ, ਕਮਾਨ, ਅਤੇ ਸਜਾਵਟੀ ਚਿਹਰੇ ਪੁਰਾਣੇ ਯੁੱਗ ਦੇ....
ਪਠਾਨਕੋਟ ਪੁਲਿਸ ਵੱਲੋਂ ਦੋਹਰੇ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫਤਾਰ, ਹਥਿਆਰ ਸਮੇਤ ਲੱਖਾਂ ਦੇ ਚੋਰੀ ਦੇ ਗਹਿਣੇ ਵੀ ਕੀਤੇ ਬਰਾਮਦ
ਪਠਾਨਕੋਟ ਪੁਲਿਸ ਨੇ ਵਿਗਿਆਨਕ ਜਾਂਚ ਤਕਨੀਕਾਂ ਅਤੇ ਸੀਸੀਟੀਵੀ ਫੁਟੇਜ ਦੇ ਵਿਸ਼ਲੇਸ਼ਣ ਦੀ ਵਰਤੋਂ ਕਰਦੇ ਹੋਏ ਕੀਤੀ ਗ੍ਰਿਫਤਾਰੀ ਪੁਲਿਸ ਨੇ ਕਤਲ ਦੇ ਹਥਿਆਰ ਸਮੇਤ ਲੱਖਾਂ ਰੁਪਏ ਦੇ ਚੋਰੀ ਦੇ ਗਹਿਣੇ ਕੀਤੇ ਬਰਾਮਦ ਪਠਾਨਕੋਟ, 15 ਜੂਨ : ਪਠਾਨਕੋਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਦੋਹਰੇ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੀੜਤ ਰਾਜ ਕੁਮਾਰ ਅਤੇ ਚੰਪਾ ਦੇਵੀ ਨੇ ਇਸ ਘਿਨਾਉਣੇ ਅਪਰਾਧ ਵਿੱਚ ਦੁਖਦਾਈ ਤੌਰ ‘ਮਤੇ ਆਪਣੀ ਜਾਨ ਗੁਆ ਦਿੱਤੀ ਸੀ।....
ਹਰ ਵਿਭਾਗ ਆਦਲਤਾਂ ਵਿੱਚ ਚੱਲ ਰਹੇ ਆਪਣੇ ਕੇਸਾਂ ਦੀ ਸਹੀ ਢੰਗ ਨਾਲ ਪੈਰਵੀ ਕਰਨ - ਏ.ਡੀ.ਸੀ. ਸੁਭਾਸ਼ ਚੰਦਰ
ਗੁਰਦਾਸਪੁਰ, 14 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦੀ ਸਹੀ ਢੰਗ ਨਾਲ ਪੈਰਵੀ ਕਰਦੇ ਹੋਏ ਆਪਣਾ ਪੱਖ ਮਜ਼ਬੂਤੀ ਨਾਲ ਰੱਖਣ ਤਾਂ ਜੋ ਕੇਸ ਕਿਸੇ ਠੋਸ ਨਤੀਜੇ ’ਤੇ ਪਹੁੰਚ ਸਕਣ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ‘ਪੰਜਾਬ ਡਿਸਪਿਊਟ ਰੈਜੁਲੇਸ਼ਨ ਐਂਡ ਲਿਟੀਗੇਸ਼ਨ ਪਾਲਿਸੀ-2020 ਸਬੰਧੀ ਤਿਮਾਹੀ....
ਜੂਨ ਮਹੀਨੇ ਦੀ ਗਰਮੀ ਤੋਂ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ  ਬਾਗਬਾਨੀ ਵਿਭਾਗ
ਗੁਰਦਾਸਪੁਰ, 14 ਜੂਨ : ਜੂਨ ਦਾ ਮਹੀਨਾ ਬਹੁਤ ਗਰਮ ਮਹੀਨਾ ਹੁੰਦਾ ਹੈ ਅਤੇ ਇਸ ਮੌਸਮ ਵਿੱਚ ਸ਼ਹਿਦ ਦੀਆਂ ਮੱਖੀਆਂ ਨੂੰ ਗਰਮੀ ਤੋਂ ਬਚਾਉਣ ਲਈ ਇਨਾਂ ਦੇ ਕਟੁੰਬਾਂ ਨੂੰ ਸੰਘਣੀ ਛਾਂ ਹੇਠ ਰੱਖਣ ਦਾ ਵਿਸ਼ੇਸ਼ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਾਣੀ ਦੀ ਵਧੀ ਹੋਈ ਜ਼ਰੂਰਤ ਨੂੰ ਪੂਰਾ ਕਰਨ ਲਈ ਟਿਊਬਵੈੱਲ ਦੇ ਪਾਣੀ ਵਾਲੇ ਟੈਂਕ ਵਿਚ ਦਰਖ਼ਤਾਂ ਦੀਆਂ ਛੋਟੀਆਂ-ਛੋਟੀਆਂ ਟਹਿਣੀਆਂ ਜਾਂ ਫੱਟੀਆਂ ਦੇ ਟੁਕੜੇ....
ਕਾਦੀਆਂ ਅਤੇ ਬਟਾਲਾ ਵਿਖੇ ਲੱਗਣ ਵਾਲੇ ਅਬਾਦ ਕੈਂਪਾਂ ਦੀਆਂ ਤਰੀਕਾਂ ਬਦਲੀਆਂ
ਹੁਣ 16 ਜੂਨ ਨੂੰ ਕਾਦੀਆਂ ਅਤੇ 23 ਜੂਨ ਨੂੰ ਬਟਾਲਾ ਵਿਖੇ ਲੱਗਣਗੇ ਅਬਾਦ ਕੈਂਪ ਗੁਰਦਾਸਪੁਰ, 14 ਜੂਨ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਟਾਲਾ ਅਤੇ ਕਾਦੀਆਂ ਵਿਖੇ ਲਗਾਏ ਜਾਣ ਵਾਲੇ ਅਬਾਦ ਕੈਂਪਾਂ ਦੀਆਂ ਤਰੀਕਾਂ ਦੀ ਅਦਲਾ-ਬਦਲੀ ਕੀਤੀ ਗਈ ਹੈ। ਨਵੀਆਂ ਤਰੀਕਾਂ ਅਨੁਸਾਰ ਹੁਣ 16 ਜੂਨ ਨੂੰ ਕਲਾਸਵਾਲਾ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲੱਗੇਗਾ ਜਦਕਿ 23 ਜੂਨ ਨੂੰ ਬਟਾਲਾ ਦੇ....
ਵਲਡ ਬਲੱਡ ਡੋਨਰ ਡੇ ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿੱਖੇ ਲਗਾਇਆ ਗਿਆ ਖੂਨਦਾਨ ਕੈਂਪ
ਪਠਾਨਕੋਟ: 14 ਜੂਨ : ਅੱਜ ਵਲਡ ਵਲੱਡ ਡੋਨਰ ਡੇ ਤੇ ਬਲੱਡ ਡੋਨਰ ਪਠਾਨਕੋਟ ਅਤੇ ਸਿਵਲ ਹਸਪਤਾਲ ਪਠਾਨਕੋਟ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਵਲੱਡ ਡੋਨੇਸਨ ਕੈਂਪ ਲਗਾਇਆ ਗਿਆ। ਇਸ ਮੋਕੇ ਤੇ ਸ੍ਰੀ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਅੰਕੁਰਜੀਤ ਸਿੰੰਘ ਵਧੀਕ ਡਿਪਟੀ ਕਮਿਸਨਰ ਪਠਾਨਕੋਟ , ਡਾ. ਮੇਜਰ ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ ਕਮ ਸਹਾਇਕ ਕਮਿਸਨਰ ਜਰਨਲ, ਸ੍ਰੀ ਕਾਲਾ ਰਾਮ ਐਸ.ਡੀ.ਐਮ. ਪਠਾਨਕੋਟ, ਰਾਜੇਸ ਕੁਮਾਰ ਜਿ੍ਹਲ੍ਹਾ....
ਸ਼ਹਿਰ ਵਿੱਚ ਵਿਕਾਸ ਸ਼ੁਰੂ ਹੋਣ ਤੋਂ ਪਹਿਲਾਂ ਟੈ੍ਰਫਿਕ ਪੁਲਿਸ ਦੇ ਧਿਆਨ ਵਿੱਚ ਲਿਆਉਣਾ ਜਰੂਰੀ-ਡਿਪਟੀ ਕਮਿਸ਼ਨਰ
ਲੋਕਾਂ ਦੇ ਨਿਗਾਹ ਰੱਖਣ ਲਈ ਚੌਂਕਾਂ ਵਿੱਚ ਲਗਾਏ ਜਾਣਗੇ ਸੀ:ਸੀ:ਟੀ:ਵੀ ਕੈਮਰੇ ਅੰਮ੍ਰਿਤਸਰ, 14 ਜੂਨ : ਸਮਾਰਟ ਸਿਟੀ ਤਹਿਤ ਸ਼ਹਿਰ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਪ੍ਰਸਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼੍ਰੀ ਤਲਵਾੜ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਜਗ੍ਹਾਂ ਤੇ ਵਿਕਾਸ ਕਾਰਜ ਸ਼ੁਰੂ ਹੋਣ ਤੋਂ....
ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ : ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਦਾ ਪਾਰਟੀ ਦੇ ਸੂਬਾ ਉਪ-ਪ੍ਰਧਾਨ ਬਣਨ ਉਪਰੰਤ ਬਟਾਲਾ ਪਹੁੰਚਣ ਤੇ ਗਰਮਜੋਸ਼ੀ ਨਾਲ ਸ਼ਾਨਦਾਰ ਭਰਵਾਂ ਸਵਾਗਤ ਬਟਾਲਾ, 14 ਜੂਨ : ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਬਣਨ ਉਪਰੰਤ ਅੱਜ ਬਟਾਲਾ ਵਿਖੇ ਪਹੁੰਚਣ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਪੂਰੀ ਗਰਮਜੋਸ਼ੀ ਨਾਲ ਸ਼ਾਨਦਾਰ ਭਰਵਾਂ ਸਵਾਗਤ ਕੀਤਾ ਗਿਆ। ਹਲਕੇ ਦੇ ਲੋਕਾਂ ਨੇ ਪੂਰੇ ਸ਼ਹਿਰ ਅੰਦਰ ਵਿਧਾਇਕ ਸ਼ੈਰੀ ਕਲਸੀ ਨੂੰ ਫੁੱਲਾਂ ਦੇ ਹਾਰ ਪਾ ਕੇ ਢੋਲ ਢਮੱਕਾ ਨਾਲ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ....
ਸ੍ਰੀ ਦਰਬਾਰ ਸਾਹਿਬ ਵਿਖੇ ਬਾਲੀਵੁਡ ਅਦਾਕਾਰ ਸ਼ਰਮਨ ਜੋਸ਼ੀ ਹੋਏ ਨਤਮਸਤਕ
ਰੰਗ ਦੇ ਬਸੰਤੀ ਫਿਲਮ ਵਿੱਚ ਇੱਕ ਓਂਕਾਰ ਸ਼ਬਦ ਦੀ ਸ਼ੂਟਿੰਗ ਵੇਲੇ ਪਹਿਲੀ ਵਾਰ ਆਇਆ ਸੀ ਦਰਬਾਰ ਸਾਹਿਬ : ਸ਼ਰਮਨ ਜੋਸ਼ੀ ਅੰਮ੍ਰਿਤਸਰ, 14 ਜੂਨ : ਰੁਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ ਉਥੇ ਹੀ ਕਈ ਫਿਲਮ ਸਟਾਰ ਆਪਣੀ ਫ਼ਿਲਮਾਂ ਦੀ ਕਾਮਯਾਬੀ ਲਈ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਨਤਮਸਤਕ ਹੁੰਦੇ ਹਨ ਅਤੇ ਕਈ ਰਾਜਨੀਤਿਕ ਲੀਡਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ ਅਤੇ ਪਿਛਲੇ ਦਿਨੀ....
ਫਰਵਰੀ 2023 ਧਾਰਮਿਕ ਪ੍ਰੀਖਿਆ ਦਾ ਨਤੀਜਾ ਪ੍ਰਧਾਨ ਧਾਮੀ ਨੇ ਕੀਤਾ ਜਾਰੀ 
ਅੰਮ੍ਰਿਤਸਰ, 13 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 1552 ਵਿਦਿਆਰਥੀਆਂ ਨੂੰ 32 ਲੱਖ 25 ਹਜ਼ਾਰ ਰੁਪਏ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ। ਨਤੀਜਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ....
ਪਠਾਨਕੋਟ ਪੁਲਿਸ ਨੇ ਨਜਾਇਜ਼ ਮਾਈਨਿੰਗ ਖਿਲਾਫ ਲਿਆ ਸਖ਼ਤ ਸਟੈਂਡ
ਇੱਕ ਮਹੀਨੇ ਦੇ ਅੰਦਰ ਗੈਰ-ਕਾਨੂੰਨੀ ਮਾਈਨਿੰਗ ਨੂੰ ਦੂਜਾ ਵੱਡਾ ਝਟਕਾ ਪੁਲਿਸ ਨੇ 03 ਅਪਰਾਧੀਆਂ ਨੂੰ ਫੜਿਆ ਅਤੇ ਪਾਬੰਦੀਸ਼ੁਦਾ ਸਾਈਟ ਤੋਂ 01 ਪੋਕਲੇਨ ਮਸ਼ੀਨ ਅਤੇ ਟਰੱਕ ਜ਼ਬਤ ਕੀਤਾ ਪਿਛਲੇ ਮਹੀਨੇ, ਪੁਲਿਸ ਨੇ ਪਾਬੰਦੀਸ਼ੁਦਾ ਸਾਈਟ ਤੋਂ ਦੋ ਭਾਰੀ ਟਰੱਕ ਅਤੇ ਇੱਕ ਪੋਕਲੇਨ ਮਸ਼ੀਨ ਜ਼ਬਤ ਕੀਤੀ ਸੀ ਪਠਾਨਕੋਟ, 13 ਜੂਨ : ਪਠਾਨਕੋਟ ਪੁਲਿਸ, ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕਰਦੇ ਹੋਏ, ਆਪਣੇ ਅਧਿਕਾਰ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਖਾਤਮੇ ਲਈ ਆਪਣੀ ਨਿਰੰਤਰ ਕੋਸ਼ਿਸ਼ ਜਾਰੀ ਰੱਖ ਰਹੀ ਹੈ।....
ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ ਸ਼ਹਿਰ ਵਿੱਚ ਰੇਹੜੀ ਮਾਰਕਿਟ ਲਈ ਥਾਂ ਨਿਰਧਾਰਤ ਕੀਤੀ
30 ਜੂਨ ਤੋਂ ਬਾਅਦ ਸ਼ਹਿਰ ਦੀਆਂ ਸਾਰੀਆਂ ਫ਼ਲਾਂ ਤੇ ਸਬਜ਼ੀਆਂ ਵਾਲੀਆਂ ਰੇਹੜੀਆਂ ਸ਼ਿਵਾ ਰਿਜ਼ਾਰਟ ਦੇ ਸਾਹਮਣੇ ਪੁਰਾਣੀ ਢਾਬ ਵਿਖੇ ਲੱਗਣਗੀਆਂ ਰੇਹੜੀ ਮਾਲਕ ਨਵੀਂ ਰੇਹੜੀ ਮਾਰਕਿਟ ਵਿੱਚ ਆਪਣੀ ਥਾਂ ਬੁੱਕ ਕਰਵਾਉਣ ਲਈ ਨਗਰ ਕੌਂਸਲ ਗੁਰਦਾਸਪੁਰ ਨਾਲ ਸੰਪਰਕ ਕਰਨ ਗੁਰਦਾਸਪੁਰ, 13 ਜੂਨ : ਗੁਰਦਾਸਪੁਰ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਅਤੇ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਰੇਹੜੀ ਮਾਰਕਿਟ ਲਈ ਇੱਕ ਖਾਸ ਥਾਂ ਨਿਰਧਾਰਤ ਕੀਤੀ ਗਈ ਹੈ, ਜਿਥੇ ਸਾਰੀਆਂ ਫ਼ਲਾਂ ਤੇ ਸਬਜ਼ੀਆਂ....
ਡਿਪਟੀ ਕਮਿਸ਼ਨਰ ਵੱਲੋਂ ‘ਮੇਰਾ ਸ਼ਹਿਰ, ਮੇਰਾ ਮਾਣ’ ਮੁਹਿੰਮ ਤਹਿਤ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਨੂੰ ਠੀਕ ਕਰਨ ਦੀਆਂ ਹਦਾਇਤਾਂ ਜਾਰੀ
ਸ਼ਹਿਰਾਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ ਗੁਰਦਾਸਪੁਰ, 13 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਬਟਾਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਨਗਰ ਨਿਗਮ ਅਤੇ ਨਗਰ ਕੌਂਸਲਾਂ ਦਾ ਫ਼ਰਜ਼ ਹੈ ਅਤੇ ਉਨ੍ਹਾਂ ਨੂੰ ਆਪਣੇ ਇਸ ਫ਼ਰਜ਼ ਦੀ ਪੂਰਤੀ....
ਸੁਭਾਸ਼ ਚੰਦਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ
ਗੁਰਦਾਸਪੁਰ, 13 ਜੂਨ : ਸ੍ਰੀ ਸੁਭਾਸ਼ ਚੰਦਰ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸੰਨ 2004 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਸ੍ਰੀ ਸੁਭਾਸ਼ ਚੰਦਰ ਜ਼ਿਲ੍ਹਾ ਮੋਗਾ ਤੋਂ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਅਹੁਦੇ ਤੋਂ ਬਦਲ ਕੇ ਏਥੇ ਆਏ ਹਨ। ਸ੍ਰੀ ਸੁਭਾਸ਼ ਚੰਦਰ ਇਸ ਤੋਂ ਪਹਿਲਾਂ 19 ਜੁਲਾਈ 2018 ਤੋਂ 20 ਫਰਵਰੀ 2019 ਤੱਕ ਵੀ ਗੁਰਦਾਸਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ....