ਸਤਿਗੂਰੁ ਰਵਿਦਾਸ ਮਹਾਰਾਜ ਜੀ ਅਤੇ ਸਵਾਮੀ ਸਿੰਗਾਰਾ ਗਿਰੀ ਜੀ ਦੇ ਨਿਰਵਾਣ ਦਿਵਸ ਤੇ ਡੇਰਾ ਸਵਾਮੀ ਜਗਤ ਗਿਰੀ ਪਠਾਨਕੋਟ ਵਿਖੇ ਮਹਾਨ ਸਤਸੰਗ ਸਮੇਲਨ ਕੀਤਾ ਆਯੋਜਿਤ ਪਠਾਨਕੋਟ੍ਹ, 11 ਜੂਨ : ਸਤਿਗੂਰੁ ਰਵਿਦਾਸ ਮਹਾਰਾਜ ਜੀ ਅਤੇ ਸਵਾਮੀ ਸਿੰਗਾਰਾ ਗਿਰੀ ਜੀ ਦੇ ਨਿਰਵਾਣ ਦਿਵਸ ਤੇ ਸਵਾਮੀ ਜਗਤ ਗਿਰੀ ਚੈਰੀਟੇਵਲ ਟਰੱਸਟ ਪਠਾਨਕੋਟ ਵੱਲੋਂ ਡੇਰਾ ਸਵਾਮੀ ਜਗਤ ਗਿਰੀ ਪਠਾਨਕੋਟ ਵਿਖੇ ਮਹਾਨ ਸਤਸੰਗ ਸਮੇਲਨ ਪਰਮ ਪੂਜੇ ਸੰਤ ਸ੍ਰੀ ਸ੍ਰੀ 108 ਸਵਾਮੀ ਗੁਰਦੀਪ ਗਿਰੀ ਮਹਾਰਾਜ ਜੀ ਦੀ ਮੋਜੂਦਗੀ ਵਿੱਚ ਕਰਵਾਇਆ ਗਿਆ। ਇਸ....
ਮਾਝਾ
ਪਠਾਨਕੋਟ੍ਹ, 12 ਜੂਨ : ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਂਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨ ਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵੱਖ—ਵੱਖ ਸਕੀਮਾਂ ਅਧੀਨ ਕਿਸਾਨ ਹਿੱਤਾਂ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਰਾਜ ਵਿੱਚ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਵੱਲੋਂ ਮਾਨਯੋਗ ਸ੍ਰੀ ਕੇ.ਏ.ਪੀ. ਸਿਨਹਾ (ਆਈ.ਏ.ਐਸ) ਵਧੀਕ ਮੁੱਖ ਸਕੱਤਰ ਕਮ....
ਪਠਾਨਕੋਟ, 12 ਜੂਨ : ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕਰ ਲਏ ਗਏ ਹਨ ਅਤੇ ਇਨ੍ਹਾਂ ਕੰਟਰੋਲ ਰੂਮ ਵਿੱਚ ਲਗਾਏ ਗਏ ਟੈਲੀਫੋਨ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਵੈਂ ਕਿ ਅੱਜ ਕੱਲ ਬਾਰਿਸ ਦਾ....
ਪਰਿਵਾਰ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਨੂੰ ਕੀਤੀ ਮੰਗ ਅੰਮ੍ਰਿਤਸਰ, 11 ਜੂਨ : ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦਾ ਨੌਜਵਾਨ ਤਨਵੀਰ ਇਸੇ ਆਸ ਨਾਲ ਹੀ ਆਪਣੇ ਮਾਂ-ਬਾਪ ਨੂੰ ਛੱਡ ਕੇ ਕੈਨੇਡਾ ਪਹੁੰਚਿਆ ਸੀ ਤਾਂ ਜੋ ਉਹ ਆਪਣੇ ਪਰਿਵਾਰ ਦਾ ਅਤੇ ਆਪਣੇ ਮਾਂ-ਬਾਪ ਦੇ ਸੁਪਨਿਆਂ ਨੂੰ ਪੂਰਾ ਕਰ ਸਕੇ, ਲੇਕਿਨ ਤਨਵੀਰ ਕੈਨੇਡਾ ਵਿੱਚ ਹੋਈ ਭੇਦਭਰੇ ਹਲਾਤਾਂ ਵਿਚ ਮੌਤ ਨੇ ਇੱਕ ਹੋਰ ਪੰਜਾਬ ਦੇ ਪੁੱਤ ਨੂੰ ਉਸ ਦੇ ਮਾਂ-ਬਾਪ ਤੋਂ ਖੋਹ ਲਿਆ ਹੈ। ਤਨਵੀਰ ਦੀ ਜਿਸ ਤਰ੍ਹਾਂ ਹੀ ਮੌਤ ਦੀ ਖ਼ਬਰ....
ਗੁਰਦਾਸਪੁਰ, 11 ਜੂਨ : ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਸ਼ੁਰੂ ਕੀਤੀ ਗਈ ‘ਮਹਾਂ-ਜਨ ਸੰਪਰਕ ਮੁਹਿੰਮ’ ਤਹਿਤ ਭਾਜਪਾ ਦੇ ਵਰਕਰ ਪੰਜਾਬ ਭਰ ਵਿੱਚ ਦੂਰ-ਦੁਰਾਡੇ ਘਰਾਂ ਦੇ ਦਰਵਾਜ਼ੇ ਖੜਕਾ ਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿੱਚ ਕੇਂਦਰੀ ਮੰਤਰੀਆਂ ਵੱਲੋਂ ਹਰ ਜ਼ਿਲ੍ਹੇ ਵਿੱਚ ਪ੍ਰੈਸ....
ਝੋਨੇ ਦੀ ਲਵਾਈ ਪੰਜਾਬ ਸਰਕਾਰ ਦੁਆਰਾ ਨਿਰਧਾਰਿਤ 16 ਜੂਨ ਦੇ ਸਮੇਂ ਤੋਂ ਪਹਿਲਾਂ ਨਾ ਕਰਨ ਦੀ ਅਪੀਲ ਗੁਰਦਾਸਪੁਰ, 10 ਜੂਨ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਲਈ ਝੋਨੇ ਦੀ ਲਵਾਈ ਦਾ ਸਮਾਂ 16 ਜੂਨ ਨਿਰਧਾਰਿਤ ਕੀਤਾ ਗਿਆ ਹੈ, ਇਸ ਨਿਰਧਾਰਿਤ ਸਮੇਂ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਵਿਰੁੱਧ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ-2009 ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਝੋਨੇ ਦੀ ਪਨੀਰੀ ਦੀ ਲਵਾਈ ਅਤੇ ਸੰਭਾਲ ਬਾਰੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ....
ਬਟਾਲਾ, 09 ਜੂਨ : ਡਾ. ਕ੍ਰਿਪਾਲ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ " ਦ ਪੰਜਾਬ ਪ੍ਰਜਰਵੇਸਨ ਆਫ ਸਬ-ਸਾਇਲ ਵਾਟਰ ਐਕਟ 2009 " ਤਹਿਤ ਕੋਈ ਵੀ ਕਿਸਾਨ 14 ਜੂਨ ਤੋ ਪਹਿਲਾਂ ਝੋਨੇ ਦੀ ਬਿਜਾਈ ਨਹੀਂ ਕਰ ਸਕਦਾ। ਜਿਸ ਤਹਿਤ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਪਿੰਡ ਧੀਰੋਵਾਲ ਦੇ ਕਿਸਾਨ ਗੁਰਮੇਜ ਸਿੰਘ ਪੁੱਤਰ ਸੋਹਨ ਸਿੰਘ ਅਤੇ ਦਲਜੀਤ ਸਿੰਘ ਪੁੱਤਰ ਸੋਹਨ ਸਿੰਘ ਨੇ 2 ਏਕੜ ਵਿੱਚ ਅਗੇਤੇ ਝੋਨੇ ਦੀ ਬਿਜਾਈ ਕੀਤੀ ਹੈ।....
ਹਲਫੀਆਂ ਬਿਆਨ ਜਾਰੀ ਕਰਨ ਵਾਲੇ ਕਾਊਂਟਰਾਂ ਦੀ ਵਧਾਈ ਜਾਵੇਗੀ ਗਿਣਤੀ ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਆਈ ਲੜਕੀ ਦੀ ਕੀਤੀ ਮਾਲੀ ਸਹਾਇਤਾ ਅੰਮ੍ਰਿਤਸਰ, 9 ਜੂਨ : ਅੱਜ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ-1, 2 ਅਤੇ ਅੰਮ੍ਰਿਤਸਰ-3 ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ। ਸ੍ਰ ਈ....
ਤਰਨ ਤਾਰਨ, 09 ਜੂਨ : ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਫਾਊਂਡੇਸ਼ਨ ਸਾਖਰਤਾ ਤੇ ਸੰਖਿਆ ਗਿਆਨ ਮਿਸ਼ਨ ਨੂੰ ਆਮ ਲੋਕਾਈ ਤੇ ਭਾਈਚਾਰੇ ਤੱਕ ਪਹੁੰਚਾਉਣ ਲਈ ਅੱਜ ਜਿਲ੍ਹਾ ਪੱਧਰੀ ਆਫਲਾਈਨ "ਜੀ-20 ਫਾਊਂਡੇਸ਼ਨ ਸਾਖਰਤਾ ਤੇ ਸੰਖਿਆ ਨੂੰ ਯਕੀਨੀ ਬਣਾਉਣ ਲਈ ਇਕ ਜਰੂਰੀ ਮੀਟਿੰਗ ਜਿਲ੍ਹਾ ਸਿੱਖਿਆ ਅਫਸਰ (ਐਲੀ:) ਤਰਨ ਤਾਰਨ ਸ੍ਰ ਕਵਲਜੀਤ ਸਿੰਘ ਧੰਜੂ ਜੀ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਦਫ਼ਤਰ ਤਰਨ ਤਾਰਨ ਵਿਖੇ ਹੋਈ ਜਿਸ ਵਿੱਚ ਮੀਟਿੰਗ ਵਿੱਚ ਵੱਖ-ਵੱਖ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਹਿਬਾਨ, ਸੈਂਟਰ....
ਗੈਂਗਸਟਰ ਜਰਨੈਲ ਕਤਲ ਦਾ ਮਾਮਲਾ, ਸ਼ੂਟਰਾਂ ਨੂੰ ਅਪਰਾਧ ਸਥਾਨ ‘ਤੇ ਪਹੁੰਚਾਉਣ ਵਾਲੇ ਡਰਾਈਵਰ ਸਮੇਤ ਤਿੰਨ ਕਾਬੂ ਦੋ ਵਾਹਨ, ਇੱਕ ਪਿਸਤੌਲ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਵੱਲੋਂ ਦੋਸ਼ੀ ਗੁਰਵੀਰ ਗੁਰੀ ਨੂੰ ਗ੍ਰਿਫ਼ਤਾਰ ਕਰਨ ਤੋਂ 10 ਦਿਨ ਬਾਅਦ ਮਿਲੀ ਸਫ਼ਲਤਾ ਅੰਮ੍ਰਿਤਸਰ, 9 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ....
ਬਟਾਲਾ, 9 ਜੂਨ : ਬਟਾਲਾ ਦੇ ਨੇੜਲੇ ਪਿੰਡ ਦੇ ਦੋ ਨੌਜਵਾਨਾਂ ਦੇ ਗੁੱਟ ਦਰਮਿਆਨ ਗੋਲੀ ਚੱਲਣ ਦੀ ਖ਼ਬਰ ਹੈ। ਗੋਲੀ ਲੱਗਣ ਨਾਲ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ। ਜ਼ਖਮੀ ਨੌਜਵਾਨ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਜ਼ਖਮੀ ਨੌਜਵਾਨ ਦੀ ਪਛਾਣ ਨਾਨਕ ਵਾਸੀ ਚੰਦੂਮੰਜ ਦੇ ਤੌਰ ਤੇ ਹੋਈ ਹੈ। ਗੋਲੀ ਨੌਜਵਾਨ ਦੇ ਦਿਲ ਦੇ ਨੇੜੇ ਲੱਗੀ ਹੈ, ਜਿਸ ਕਾਰਨ ਉਸਦੀ ਹਾਲਤ ਗੰਭੀਰ ਬਣ ਗਈ ਹੈ। ਮੌਕੇ....
12 ਕੰਪਨੀਆਂ ਨੇ 201 ਬੱਚਿਆਂ ਦੀ ਕੀਤੀ ਚੋਣ ਬਟਾਲਾ, 8 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਰੋਜ਼ਗਾਰ ਕੈਂਪਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ, ਬਟਾਲਾ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਬਟਾਲਾ ਸ਼੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਧਰਮ ਪਤਨੀ ਸ਼੍ਰੀਮਤੀ ਰਾਜਬੀਰ ਕੌਰ ਕਲਸੀ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੀ....
ਜਸਬੀਰ ਸਿੰਘ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਲੋਕਾਂ ਨੂੰ ਮੁਫ਼ਤ ਵੰਡਦੇ ਹਨ ਪੌਦੇ ਜਸਬੀਰ ਸਿੰਘ ਨੇ ਲਗਾਤਾਰ 50 ਸਾਲ ਖੂਨ ਦਾਨ ਕਰਕੇ ਅਨੇਕਾਂ ਜ਼ਿੰਦਗੀਆਂ ਬਚਾਈਆਂ ਗੁਰਦਾਸਪੁਰ, 8 ਜੂਨ : ਭਗਤ ਪੂਰਨ ਸਿੰਘ ਪਿੰਗਲਵਾੜੇ ਵਾਲਿਆਂ ਨੂੰ ਆਪਣਾ ਆਦਰਸ਼ ਮੰਨਣ ਵਾਲੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਦੇ ਸਮਾਜ ਸੇਵੀ ਜਸਬੀਰ ਸਿੰਘ (73) ਪਿਛਲੇ 5 ਦਹਾਕਿਆਂ ਤੋਂ ਖੂਨ ਦਾਨ ਕਰਨ ਦੇ ਨਾਲ ਪੌਦੇ ਲਗਾਉਣ ਅਤੇ ਵੰਡਣ ਦੇ ਪਰਉਪਕਾਰੀ ਕਾਰਜ ਨੂੰ ਪੂਰੇ ਸਿਰੜ ਨਾਲ ਕਰ ਰਹੇ ਹਨ। ਮਨੁੱਖਤਾਵਾਦੀ ਅਤੇ ਵਾਤਾਵਰਨ ਦੀ....
584 ਆਮ ਆਦਮੀ ਕਲੀਨਿਕਾਂ ’ਚੋਂ 31.19 ਲੱਖ ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਲਈ - ਰਮਨ ਬਹਿਲ ਗੁਰਦਾਸਪੁਰ, 8 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਇਨ੍ਹਾਂ ਸੁਧਾਰਾਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਬੀਤੇ ਇੱਕ ਸਾਲ ਦੇ ਅੰਦਰ 45 ਜੱਚਾ-ਬੱਚਾ ਸਿਹਤ ਕੇਂਦਰਾਂ ਵਿੱਚੋਂ 35 ਜੱਚਾ-ਬੱਚਾ ਸਿਹਤ ਕੇਂਦਰ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿਚ ਅਜਿਹੇ....
ਗੁਰਦਾਸਪੁਰ, 8 ਜੂਨ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 9 ਜੂਨ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ....