ਤਰਨ ਤਾਰਨ, 08 ਜੂਨ : ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਰਾਹਤ ਦੇਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸਦੀਪ ਰਿਸ਼ੀ ਨੇ ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹੇ ਦਾ ਦੂਸਰਾ “ਇੰਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ” ਸ੍ਰੀ ਸੁਖਜਿੰਦਰ ਸਿੰਘ ਪਾਰਟਨਰ ਬਾਬਾ ਭੀਮ ਨਾਥ ਐਗਰੋ ਫੂਡ, ਕੈਂਰੋ ਰੋਡ ਸਰਹਾਲੀ ਕਲਾਂ ਨੂੰ ਜਾਰੀ ਕੀਤਾ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਜੀ ਤੋ ਇਲਾਵਾ ਸ੍ਰੀ ਸ਼ੁਰੇਸ਼ ਚੰਦਰ ਜਨਰਲ....
ਮਾਝਾ
ਪਠਾਨਕੋਟ ਪੁਲਿਸ ਵੱਲੋਂ ਇੱਕ ਮਹੀਨੇ ਵਿੱਚ ਨਜਾਇਜ਼ ਸ਼ਰਾਬ ਮਾਫੀਆ ਖਿਲਾਫ ਛੇਵੀਂ ਵੱਡੀ ਕਾਰਵਾਈ ਪੁਲਿਸ ਨੇ ਸ਼ਰਾਬ ਦੇ ਵੱਖ-ਵੱਖ ਬਰਾਂਡਾਂ ਦੇ 102 ਡੱਬੇ ਜ਼ਬਤ ਕੀਤੇ ਪਠਾਨਕੋਟ, 8 ਜੂਨ : ਨਜਾਇਜ਼ ਸ਼ਰਾਬ ਮਾਫੀਆ ਦੁਆਲੇ ਸ਼ਿਕੰਜਾ ਕੱਸਦੇ ਹੋਏ ਪਠਾਨਕੋਟ ਪੁਲਿਸ ਨੇ ਇੱਕ ਵਾਰ ਫਿਰ ਨਜਾਇਜ਼ ਸ਼ਰਾਬ ਦੇ ਇੱਕ ਵੱਡੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਸਰਗਨਾ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਤਿਲਕ ਰਾਜ ਪੁੱਤਰ ਬੰਕਾ ਰਾਮ ਵਜੋਂ ਹੋਈ ਹੈ, ਮੁਲਜ਼ਮ ਨੂੰ ਥਾਣਾ ਸੁਜਾਨਪੁਰ ਅਤੇ....
ਨਸ਼ੇ ਦੇ ਖਾਤਮੇ ਲਈ ਸਰਹੱਦੀ ਪੱਟੀ ਵਿਚ ‘ਵਿਲੇਜ ਡਿਫੈਂਸ ਕਮੇਟੀ’ ਬਨਾਉਣ ਦਾ ਕੀਤਾ ਐਲਾਨ ਚੰਗਾ ਕੰਮ ਕਰਨ ਵਾਲੀਆਂ ‘ਵਿਲੇਜ ਡਿਫੈਂਸ ਕਮੇਟੀ’ ਨੂੰ ਦਿੱਤਾ ਜਾਵੇਗਾ ਲੱਖਾਂ ਰੁਪਏ ਦਾ ਨਗਦ ਇਨਾਮ ਡੀ ਆਈ ਜੀ ਬਾਰਡਰ ਰੇਂਜ ਵੱਲੋਂ ਸ਼ੁਰੂ ਕੀਤੀ ‘ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ’ ਨੂੰ ਸਮੁੱਚੀ ਸਰਹੱਦੀ ਪੱਟੀ ਵਿਚ ਲਾਗੂ ਕਰਨ ਦੀ ਕੀਤੀ ਹਦਾ ਇਤ ਅੰਮ੍ਰਿਤਸਰ, 8 ਜੂਨ : ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ....
ਮੋਹਤਬਰ ਵਿਅਕਤੀਆਂ ਨੇ ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਰਾਜਬੀਰ ਕਲਸੀ ਨੂੰ ਕੀਤਾ ਸਨਮਾਨਿਤ ਬਟਾਲਾ, 7 ਜੂਨ : ਹਲਕਾ ਵਿਧਾਇਕ ਬਟਾਲਾ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ, ਜੋ ਮੱਧ ਪ੍ਰਦੇਸ਼ ਵਿਖੇ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਗਏ ਹਨ ਪਰ ਉਨ੍ਹਾਂ ਦੀ ਗੈਰ ਮੌਜੂਦਗੀ ਦੇ ਬਾਵਜੂਦ ਹਲਕੇ ਅੰਦਰ ਵਿਕਾਸ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ। ਅੱਜ ਹਲਕਾ ਬਟਾਲਾ ਦੇ ਮੋਹਤਬਰ ਵਿਅਕਤੀਆਂ ਵਲੋਂ ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਕੀਤੇ ਵਿਕਾਸ ਕਾਰਜਾਂ ਜਿਵੇਂ ਨਹਿਰਾਂ ਦੇ ਪਾਣੀ, 600 ਯੂਨਿਟ ਬਿਜਲੀ ਦੇ ਬਿੱਲਾਂ....
ਗੁਰਦਾਸਪੁਰ, 7 ਜੂਨ : ਐੱਨ.ਡੀ.ਆਰ.ਐੱਫ ਦੀ 7 ਬਟਾਲੀਅਨ ਵੱਲੋਂ ਆਮ ਲੋਕਾਂ ਨੂੰ ਵੱਖ-ਵੱਖ ਆਫਤਾਂ ਨਾਲ ਨਜਿੱਠਣ ਦੀ ਸਿਖਲਾਈ ਦੇਣ ਲਈ ਅੱਜ ਕਾਹਨੂੰਵਾਨ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦੀ ਅਗਵਾਈ ਐੱਨ.ਡੀ.ਆਰ.ਐੱਫ ਦੇ ਸਬ ਇੰਸਪੈਕਟਰ ਰਜਿੰਦਰ ਸਿੰਘ ਵੱਲੋਂ ਕੀਤੀ ਗਈ। ਜਾਗਰੂਕਤਾ ਕੈਂਪ ਦੌਰਾਨ ਐੱਨ.ਡੀ.ਆਰ.ਐੱਫ ਦੇ ਜਵਾਨਾਂ ਨੇ ਹਾਜ਼ਰੀਨ ਨੂੰ ਭੁਚਾਲ, ਅੱਗ, ਹੀਟ ਵੇਵ, ਬਲੱਡ ਕੰਟਰੋਲ ਤਕਨੀਕ, ਡਰੈੱਸਿੰਗ, ਐੱਫ.ਬੀ.ਏ.ਓ. ਅਤੇ ਮੁੱਢਲੀ ਸਹਾਇਤਾ ਦੀਆਂ ਤਕਨੀਕਾਂ ਬਾਰੇ....
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਧਰਮਕੋਟ ਰੰਧਾਵਾ ਵਿਖੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਦੇ ਹੋਏ ਰੂਬਰੂ ਰਾਜਪਾਲ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੌਕਸੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਨੇ ਆਬਾਦ ਕੈਂਪ ਰਾਹੀਂ ਸਰਹੱਦੀ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਦਿੱਤਾ ਲਾਭ ਡੇਰਾ ਬਾਬਾ ਨਾਨਕ, 7 ਜੂਨ : ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ, ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ....
ਪੰਜਾਬ ਦੇ ਰਾਜਪਾਲ ਤੇ ਮੁੱਖ ਸਕੱਤਰ ਵੱਲੋਂ ਮਿਸ਼ਨ ਅਬਾਦ ਕੈਂਪ ਦਾ ਨਿਰੀਖਣ ਮਿਸ਼ਨ ਅਬਾਦ ਜਰੀਏ ਆਮ ਲੋਕਾਂ ਨੂੰ ਮੌਕੇ `ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗੁਰਦਾਸਪੁਰ, 7 ਜੂਨ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਸਬੰਧੀ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਕੋਟ ਰੰਧਾਵਾ ਦੇ....
ਤਰਨ ਤਾਰਨ, 07 ਜੂਨ : ਭਾਰਤ ਚੋਣ ਕਮਿਸ਼ਨ ਵੱਲੋਂ 01ਜਨਵਰੀ, 2024 ਦੇ ਆਧਾਰ ਤੇ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ,ਜਿਸ ਤਹਿਤ ਨਵੇਂ ਵੋਟ ਬਣਵਾਉਣ ਤੋਂ ਇਲਾਵਾ ਜਿਹੜੇ ਮਤਦਾਤਾ ਕੋਈ ਦਰੁਸਤੀ ਜਾਂ ਵੋਟ ਕਟਵਾਉਣੀ ਚਾਹੁੰਦੇ ਹਨ ਤਾਂ ਆਪਣੇ ਬੂਥ ਲੈਵਲ ਅਫ਼ਸਰ ਜਾਂ ਨੇੜੇ ਪੈਂਦੇ ਐਸ ਡੀ ਐਮ ਕਮ ਮਤਾਦਾਤਾ ਰਜਿਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਲੋੜੀਂਦੇ ਫ਼ਾਰਮ ਭਰ ਕੇ ਦਾਅਵਾ ਜਾਂ ਇਤਰਾਜ਼ ਪੇਸ਼ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਰਿਸ਼ੀ ਨੇ....
ਅੰਮ੍ਰਿਤਸਰ, 7 ਜੂਨ : ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਹੀ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਦੂਰ ਦੁਰਾਡੇ ਜਾ ਕੇ ਆਪਣਾ ਸਮਾਂ ਅਤੇ ਪੈਸਾ ਨਾ ਖਰਾਬ ਕਰਨਾ ਪਵੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਭਗਵਾਨ ਵਾਲਮੀਕਿ ਚੌਂਕ ਜੰਡਿਆਲਾ ਗੁਰੂ ਵਿਖੇ ਸਥਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸ਼ਿਕਾਇਤ....
ਅੰਮ੍ਰਿਤਸਰ 7 ਜੂਨ : ਸ. ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ ਮਿਤੀ 19 ਜੂਨ 2023 ਤੋਂ ਨਿਸ਼ਚਿਤ ਕੀਤੀ ਗਈ ਹੈ ਜਦੋਂਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਤਾਰ ਤੋ ਪਾਰਲੇ ਇਲਾਕਿਆਂ ਵਿੱਚ ਕਿਸਾਨ ਝੋਨੇ ਦੀ ਲੁਆਈ ਮਿਤੀ 10 ਜੂਨ 2023 ਤੋਂ ਸ਼ੁਰੂ ਕਰ ਸਕਦੇ ਹਨ....
ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੌਕਸੀ ਬਣਾਈ ਰੱਖਣ ਲਈ ਕੀਤਾ ਪ੍ਰੇਰਿਤ ਪੰਜਾਬ ਸਰਕਾਰ ਹਰ ਸਾਲ ਸਿਖਿਆ ਅਤੇ ਪੁਲਿਸ ਵਿਭਾਗ ਵਿੱਚ ਕਰੇਗੀ ਭਰਤੀ - ਮੁੱਖ ਸਕੱਤਰ ਅੰਮ੍ਰਿਤਸਰ, 7 ਜੂਨ : ਸਰਹੱਦੀ ਸੁਰੱਖਿਆ ਨੂੰ ਮਜਬੂਤ ਕਰਨ ਅਤੇ ਘੁਸਪੈਠ ਅਤੇ ਨਸੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਦਿ੍ਰੜ ਯਤਨਾਂ ਤਹਿਤ ਸ. ਬਨਵਾਰੀ ਲਾਲ ਪੁਰੋਹਿਤ, ਰਾਜਪਾਲ ਪੰਜਾਬ ਨੇ ਅੱਜ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਪੰਚਾਂ ਸਰਪੰਚਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ....
ਅੰਮ੍ਰਿਤਸਰ, 7 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਲਏ ਗਏ ਲੋਕ ਹਿੱਤੂ ਫੈਸਲਿਆਂ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਮਾਨ ਸਰਕਾਰ ਨੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਸਾਰੇ ਵਰਗ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, 29000 ਤੋਂ ਵਧੇਰੇ ਨੌਕਰੀਆਂ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਅਤੇ ਪੰਜਾਬ ਦੇ ਹਿੱਤਾਂ ਨੂੰ ਮੋਹਰੀ ਰੱਖਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ....
ਅੰਮ੍ਰਿਤਸਰ, 6 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਗਰੇਜ਼ੀ ਦੇ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ ਦੇ ਮੰਚ ’ਤੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਨੂੰ ਸ਼੍ਰੋਮਣੀ....
ਪਠਾਨਕੋਟ ਪੁਲਿਸ ਦੇ ਥਾਣਿਆਂ ਨੇ ਵਿਸ਼ਵ ਵਾਤਾਵਰਨ ਦਿਵਸ ਦੇ ਮੋਕੇ ਤੇ ਬੂਟੇ ਵੰਡੇ, ਸਾਈਕਲ ਚਲਾਉਣ ਨੂੰ ਉਤਸ਼ਾਹਿਤ ਕੀਤਾ, ਵਾਤਾਵਰਨ ਦੀ ਸੰਭਾਲ ਨੂੰ ਅੱਗੇ ਵਧਾਉਣ ਲਈ ਸਵੱਛਤਾ ਮੁਹਿੰਮ ਚਲਾਈ ਪਠਾਨਕੋਟ, 06 ਜੂਨ : ਵਿਸ਼ਵ ਵਾਤਾਵਰਣ ਦਿਵਸ ਦੇ ਤਹਿਤ, ਪਠਾਨਕੋਟ ਪੁਲਿਸ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਵਾਤਾਵਰਣ ਜਾਗਰੂਕਤਾ ਅਤੇ ਸੰਭਾਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਦਿਲਚਸਪ ਅਤੇ ਪ੍ਰਭਾਵਸ਼ਾਲੀ ਪਹਿਲਕਦਮੀਆਂ ਦੀ ਘੋਸ਼ਣਾ ਕੀਤੀ ਹੈ। ਐਸ.ਆਈ ਰਜਨੀ ਦੀ ਦੇਖ-ਰੇਖ ਹੇਠ ਥਾਣਾ .ਮੈਮੂੰਨ ਕੈਂਟ ਨੇ....
ਫਾਜ਼ਿਲਕਾ 6 ਜੂਨ : ਅਕਸ ਰੰਗਮੰਚ ਸਮਰਾਲਾ ਦੀ ਪੇਸ਼ਕਸ਼ ਇੱਕ ਪਾਤਰੀ ਨਾਟਕ 'ਰਾਹਾਂ ਚ ਅੰਗਿਆਰ ਬੜੇ ਸੀ' ਦਾ ਫਾਜ਼ਿਲਕਾ ਵਿਖੇ ਸਫ਼ਲ ਮੰਚਨ ਕੀਤਾ ਗਿਆ। ਇਹ ਨਾਟਕ ਜਜ਼ਬਾ ਆਰਟਸ ਫਾਜ਼ਿਲਕਾ ਵੱਲੋਂ ਪੰਜਾਬੀ ਦੀ ਸਮਰੱਥ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਦੇ ਜੀਵਨ ਤੇ ਅਧਾਰਿਤ ਸੀ ਅਤੇ ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਰਾਜਵਿੰਦਰ ਸਮਰਾਲਾ ਤੇ ਅਦਾਕਾਰਾ ਨੂਰ ਕਮਲ ਸਨ । ਇਸ ਦੌਰਾਨ ਭਾਸ਼ਾ ਵਿਭਾਗ ਫਾਜ਼ਿਲਕਾ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ । ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਵਨੀਤ ਕੌਰ ਸਿੱਧੂ ਨੇ....