ਮਾਝਾ

ਖੇਤੀਬਾੜੀ ਧਾਲੀਵਾਲ ਦੀਆਂ ਹਦਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀ ਸਟੋਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ
ਤਿੰਨ ਦੁਕਾਨਾਂ `ਚੋਂ ਖਾਦਾਂ ਅਤੇ ਕੀਟ ਨਾਸ਼ਕ ਦਵਾਈਆਂ ਦੇ ਸੈਂਪਲ ਭਰ ਕੇ ਅਗਲੇ ਹੁਕਮਾਂ ਤੱਕ ਵਿਕਰੀ `ਤੇ ਰੋਕ ਲਗਾਈ ਗੁਰਦਾਸਪੁਰ, 11 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬੀਤੇ ਦਿਨੀਂ ਆਪਣੇ ਡੇਰਾ ਬਾਬਾ ਨਾਨਕ ਦੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਡੇਰਾ ਬਾਬਾ ਨਾਨਕ ਵਿਖੇ ਕੀਟ ਨਾਸ਼ਕ ਦਵਾਈਆਂ ਅਤੇ ਖਾਦਾਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ। ਖੇਤੀਬਾੜੀ ਮੰਤਰੀ ਵੱਲੋਂ ਮਿਲੇ ਨਿਰਦੇਸ਼ਾਂ `ਤੇ ਕਾਰਵਾਈ ਕਰਦਿਆਂ ਡਿਪਟੀ....
ਡਾ. ਹਿਮਾਂਸ਼ੂ ਅਗਰਾਵਲ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦੇ ਸ਼ੁਰੂ ਹੋਏ ਨਵੀਨੀਕਰਨ ਕਾਰਜ ਦਾ ਜਾਇਜ਼ਾ 
ਗੁਰਦਾਸਪੁਰ, 11 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਗੁਰਦਾਸਪੁਰ ਵਿੱਚ ਬੰਦ ਹੋਏ ਕਲਾ ਕੇਂਦਰ ਨੂੰ ਮੁੜ ਸ਼ੁਰੂ ਕਰਨ ਦਾ ਉਪਰਾਲਾ ਅਰੰਭਿਆ ਗਿਆ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਇਮਾਰਤ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਕਲਾ ਕੇਂਦਰ ਵਿਖੇ ਪਹੁੰਚ ਕੇ ਇਸ ਨਵੀਨੀਕਰਨ ਪ੍ਰੋਜੈਕਟ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ....
ਵਿਸਾਖੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਜਲੰਧਰ ਦੇ ਸਿੱਖ ਸ਼ਰਧਾਲੂ ਦੀ ਮੌਤ
ਅੰਮ੍ਰਿਤਸਰ, 11 ਅਪ੍ਰੈਲ : ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਬੀਤੇ ਦੋ ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਦੇ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਇਕ ਭਾਰਤੀ ਸਿੱਖ ਸ਼ਰਧਾਲੂ ਦੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੰਗਲਵਾਰ ਸਵੇਰੇ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਬਾਰੇ ਜਾਣਕਾਰੀ ਹਾਸਲ ਹੋਈ ਹੈ। ਸਵੇਰੇ ਤੜਕੇ 03.15 ਵਜੇ ਸ਼੍ਰੀ ਜੋਗਿੰਦਰ ਸਿੰਘ, ਪੁੱਤਰ ਭਗਵਾਨ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਪੰਜਾਬ, ਉਮਰ 71 / ਸਾਲ, ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ....
ਸਿੱਖਿਆ ਜੀਵਨ ਦੇ ਹਰ ਮਾਰਗ ’ਤੇ ਸਾਡਾ ਕਰਦੀ ਹੈ ਮਾਰਗ ਦਰਸ਼ਨ : ਹਰਪ੍ਰੀਤ ਸਿੰਘ ਸੂਦਨ
ਅੰਮ੍ਰਿਤਸਰ, 10 ਅਪ੍ਰੈਲ : ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ (ਕਾਲਜ ਦੇ 2012 ਬੈਚ ਦੀ ਵਿਦਿਆਰਥਣ) ਦਾ ਪ੍ਰਿੰਸੀਪਲ ਵੱਲੋਂ....
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਦਸਤਖ਼ਤੀ ਮੁਹਿੰਮ ਵਿਸਾਖੀ ਮੌਕੇ ਹੋਵੇਗੀ ਸੰਪੰਨ : ਐਡਵੋਕੇਟ ਧਾਮੀ
ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਭਰੇ ਪ੍ਰੋਫਾਰਮੇ ਰਾਜਪਾਲ ਨੂੰ ਸੌਂਪੇ ਜਾਣਗੇ ਸਿੱਖ ਰਾਜ ਦੇ ਝੰਡੇ ਬਾਰੇ ਗਲਤ ਬਿਰਤਾਂਤ ਸਿਰਜਣ ਵਾਲਿਆਂ ਨੂੰ ਭੇਜਿਆ ਕਾਨੂੰਨੀ ਨੋਟਿਸ :ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਮਾਮਲਿਆਂ ਸਬੰਧੀ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 10 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 1 ਦਸੰਬਰ 2022 ਨੂੰ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਖਾਲਸਾ ਸਾਜਣਾ ਦਿਵਸ....
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 10 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜੁਆਨਾਂ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 10 ਅਪ੍ਰੈਲ : ਬੀਤੇ ਦਿਨਾਂ ਅੰਦਰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜੁਆਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਜਿਥੇ ਅੱਜ ਅੱਠ ਨੌਜੁਆਨਾਂ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ, ਉਥੇ ਹੀ ਜੇਲ੍ਹ ਪ੍ਰਸ਼ਾਸਨ ਪਾਸੋਂ ਇਨ੍ਹਾਂ ਦੇ ਕੇਸਾਂ ਸਬੰਧੀ ਜ਼ਰੂਰੀ ਦਸਤਾਵੇਜ਼ ਵੀ ਪ੍ਰਾਪਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ....
ਕੈਬਨਿਟ ਮੰਤਰੀ ਭੁੱਲਰ ਨੇ ਪੱਟੀ ਤੋਂ ਸ਼ਿਮਲਾ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਕੀਤੀ ਸ਼ੁਰੂਆਤ 
ਪੱਟੀ, 9 ਅਪ੍ਰੈਲ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਅਤੇ ਸ਼ਿਮਲਾ ਵਿਚਕਾਰ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਪੱਟੀ ਤੋਂ ਸ਼ਿਮਲਾ ਤੱਕ ਸ਼ੁਰੂ ਕੀਤੀ ਗਈ ਹੈ। ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਦਿਖਾਉਣ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ....
ਐੱਸਜੀਪੀਸੀ ਨੇ 1052 ਲੋਕਾਂ ਦਾ ਜੱਥਾ ਪਾਕਿਸਤਾਨ ਲਈ ਕੀਤਾ ਰਵਾਨਾ, ਗੁਰੂਧਾਮਾਂ ਦੇ ਕਰਨਗੇ ਦਰਸ਼ਨ
ਅੰਮ੍ਰਿਤਸਰ, 09 ਅਪ੍ਰੈਲ : ਖਾਲਸਾ ਸਾਜਨਾ ਦਿਵਸ ‘ਤੇ ਸਰਹੱਦ ਪਾਰ ਪਾਕਿਸਤਾਨ ਵਿਚ ਆਯੋਜਿਤ ਹੋਣ ਵਾਲੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ 1052 ਲੋਕਾਂ ਦਾ ਜੱਥਾ ਭੇਜ ਰਹੀ ਹੈ। ਇਸ ਸਾਲ ਪਾਕਿਸਤਾਨ ਨੇ ਪੂਰੇ ਭਾਰਤ ਤੋਂ 2856 ਲੋਕਾਂ ਨੂੰ ਵੀਜ਼ਾ ਦਿੱਤਾ ਹੈ ਜਿਨ੍ਹਾਂ ਵਿਚੋਂ 1052 ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾ ਰਹੇ ਹਨ। ਸਾਰੇ ਸ਼ਰਧਾਲੂ ਅਟਾਰੀ ਸਰਹੱਦ ਦੇ ਰਸਤੇ ਪਾਕਿਸਤਾਨ ਪਹੁੰਚਣਗੇ। ਐੱਸਜੀਪੀਸੀ ਵੱਲੋਂ ਵਿਸਾਖੀ ਮੌਕੇ ਹਰ ਸਾਲ ਪਾਕਿਸਤਾਨ ਲੀ ਵਿਸ਼ੇਸ਼....
ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਪੰਜਾਬ ਤੋਂ ਪਹੁੰਚੇ ਜਥੇ ਦਾ ਵਾਹਗਾ ਪਹੁੰਚਣ ਤੇ ਨਿੱਘਾ ਸਵਾਗਤ 
ਅੰਮ੍ਰਿਤਸਰ, 09 ਅਪ੍ਰੈਲ : ਵਿਸਾਖੀ ਮੌਕੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਪੰਜਾਬ ਤੋਂ ਅੱਜ ਜਥਾ ਗਿਆ ਹੈ। ਇਸ ਜਥੇ ਦਾ ਪਾਕਿਸਤਾਨ ਪਹੁੰਚ 'ਤੇ ਨਿੱਘਾ ਸਵਾਗਤ ਕੀਤਾ ਗਿਆ। ਅਟਾਰੀ ਰਸਤੇ ਵਾਹਗਾ ਪਹੁੰਚੇ ਜਥੇ ਦਾ ਵਾਹਗਾ ਪਹੁੰਚਣ 'ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਸਤਵੰਤ ਸਿੰਘ, ਮੈਂਬਰ ਮਿਮਪਾਲ ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਪੱਤਰਕਾਰਾਂ ਨੂੰ....
ਸੰਕਟ ਦੀ ਘੜ੍ਹੀ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ : ਮੰਤਰੀ ਧਾਲੀਵਾਲ 
ਗੁਰਦਾਸਪੁਰ, 9 ਅਪ੍ਰੈਲ : ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਸਬੰਧੀ ਜਾਇਜ਼ਾ ਲੈਣ ਲਈ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ, ਅਗਵਾਨ, ਮਨਸੂਰ ਅਤੇ ਘਣੀਏ-ਕੇ-ਬੇਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ਼ਾਇਰੀ ਭੰਡਾਰੀ, ਤਹਿਸੀਲਦਾਰ ਡੇਰਾ ਬਾਬਾ ਨਾਨਕ ਸ੍ਰੀ ਜਗਤਾਰ ਸਿੰਘ, ਉੱਘੇ ਜਨਤਕ ਆਗੂ....
ਗੱਡੀਆਂ 'ਚੋ  500 ਦੇ ਕਰੀਬ ਜਾਨਵਰਾਂ ਨੂੰ ਵਿਧਾਇਕ ਕਸ਼ਮੀਰ ਸਿੰਘ ਸੋਹਲ ਅਤੇ ਪੁਲਿਸ ਨੇ ਛੁਡਵਾਇਆ
ਤਰਨਤਾਰਨ, 9 ਅਪ੍ਰੈਲ : ਉਤਰ ਪ੍ਰਦੇਸ਼ ਦੇ ਕੁਝ ਤਸਕਰਾਂ ਵਲੋਂ ਬੇ-ਜ਼ੁਬਾਨ ਜਾਨਵਰਾਂ ਦੀ ਤਸਕਰੀ ਦੀਆਂ 5 ਵੱਡੀਆਂ ਗੱਡੀਆਂ 'ਚੋ 500 ਦੇ ਕਰੀਬ ਜਾਨਵਰਾਂ ਨੂੰ ਬੇ-ਰਹਿਮੀ ਨਾਲ ਬੰਦ ਕੀਤਾ ਗਿਆ ਸੀ, ਨੂੰ ਵਿਧਾਇਕ ਕਸ਼ਮੀਰ ਸਿੰਘ ਸੋਹਲ ਅਤੇ ਪੁਲਿਸ ਵਲੋਂ ਛੁਡਵਾਇਆ ਗਿਆ । ਇਸ ਮੌਕੇ ਵਿਧਾਇਕ ਸੋਹਲ ਨੇ ਦੱਸਿਆ ਕਿ ਜਾਨਵਰਾਂ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। 500 ਦੇ ਕਰੀਬ ਜਾਨਵਰ ਬੰਦ ਬਾਡੀ ਗੱਡੀਆਂ 'ਚੋਂ ਬਾਹਰ ਕੱਢੇ ਗਏ। ਜਿਨ੍ਹਾਂ ਚ ਵਧੇਰੇ ਗਿਣਤੀ ਮੱਝਾਂ-ਝੋਟੀਆਂ-ਕੱਟੇ-ਕਟੀਆਂ ਸਨ। ਕਈ ਜਾਨਵਰਾਂ ਤੇ....
ਕਿਸਾਨ ਵੀਰ ਫਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਨਾ ਲਗਾਉਣ :ਧਾਲੀਵਾਲ
ਜਿਲ੍ਹੇ ਅੰਦਰ ਬਾਸਮਤੀ ਹੇਠ ਰਕਬਾ 1.30 ਲੱਖ ਹੈਕਟੇਅਰ ਕਰਨ ਦਾ ਟੀਚਾ ਅੰਮਿ੍ਤਸਰ, 08 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਦੀ ਕੜੀ ਵਜੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਅੰਮ੍ਰਿਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਗੁਰੁ ਨਾਨਕ ਭਵਨ ਅੰਮ੍ਰਿਤਸਰ ਵਿਖੇ ਲਗਾਈ ਗਈ। ਜਿਸ ਵਿੱਚ....
ਮੰਤਰੀ ਧਾਲੀਵਾਲ ਨੇ ਭਾਰਤ - ਪਾਕਿ ਸੀਮਾ ਉਤੇ ਜਾ ਕੇ ਖਰਾਬੇ ਲਈ ਹੋ ਰਹੀ ਫਸਲਾਂ ਦੀ ਗਿਰਦਾਵਰੀ ਦਾ ਜਾਇਜ਼ਾ ਲਿਆ
ਅਜਨਾਲਾ, 07 ਅਪ੍ਰੈਲ : ਪੰਜਾਬ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਪਟਵਾਰੀਆਂ ਵੱਲੋਂ ਪਿੰਡ ਪਿੰਡ ਪਹੁੰਚ ਕੇ ਕੀਤੀ ਜਾ ਰਹੀ ਫਸਲਾਂ ਦੀ ਗਿਰਦਾਵਰੀ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ, ਬਾਉਲੀ, ਸਿੰਘੋਕੇ , ਪੰਜਗਰਾਈ, ਧਰਮ ਪ੍ਕਾਸ਼ ਅਤੇ ਦਰਿਆ ਮੂਸਾ ਪਿੰਡਾਂ ਦਾ ਦੌਰਾ ਕੀਤਾ। ਉਹ ਇਸ ਕੰਮ ਲਈ ਭਾਰਤ - ਪਾਕਿਸਤਾਨ ਸੀਮਾ ਉਤੇ ਸਥਿਤ ਕੰਡਿਆਲੀ ਤਾਰ ਤੋਂ ਪਾਰ ਵੀ ਗਏ ਅਤੇ ਕਿਸਾਨਾਂ....
ਬੁੱਢਾ ਦਲ ਦੀ ਛਾਉਣੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਸਬੰਧੀ ਸੱਦਾ ਪੱਤਰ ਭਾਈ ਰਾਮ ਸਿੰਘ ਦੇਣ ਪੁਜੇ
ਅੰਮ੍ਰਿਤਸਰ, 7 ਅਪ੍ਰੈਲ : ਸਿੱਖ ਪੰਥ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਦੀ ਤੀਸਰੀ ਸ਼ਤਾਬਦੀ ਮਨਾਉਣ ਸਬੰਧੀ ਸੱਦਾ ਪੱਤਰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੂੰ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੁਜੇ ਅਤੇ ਉਨ੍ਹਾਂ ਦਾ ਸੱਦਾ ਪੱਤਰ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੂੰ ਸੌਂਪਿਆ। ਭਾਈ ਰਾਮ ਸਿੰਘ ਨੇ ਸ. ਦਿਲਜੀਤ ਸਿੰਘ ਬੇਦੀ....