ਮਾਝਾ

ਕੈਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਮਾਮਲਾ ਭਲਕੇ ਵਿਦੇਸ਼ ਮੰਤਰਾਲੇ ਕੋਲ ਉਠਾਵਾਗਾ: ਵਿਕਰਮਜੀਤ ਸਾਹਨੀ
ਹੁਨਰ ਅਤੇ ਤਜ਼ਰਬੇ ਵਾਲੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਰੁਜ਼ਗਾਰ ਦਿੱਤਾ ਜਾਵੇਗਾ ਅੰਮ੍ਰਿਤਸਰ ਵਿੱਚ ਜੀ-20 ਦੇ ਮੌਕੇ, ਐਮਐਸਡੀਸੀ, ਅੰਮ੍ਰਿਤਸਰ ਵਿੱਚ ਪਹਿਲੀ ਵਾਰ ਇੰਟਰਨੈਸ਼ਨਲ ਜੌਬ ਮੋਬਿਲਾਈਜੇਸ਼ਨ ਕੈਂਪ ਦਾ ਆਯੋਜਨ ਅੰਮ੍ਰਿਤਸਰ, 17 ਮਾਰਚ : ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕੈਨੇਡਾ 'ਚ ਪੜ੍ਹਨ ਲਈ ਗਏ ਪੰਜਾਬ ਦੇ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ, ਕਿਹਾ ਕਿ ਉਹ ਇਹ ਮਾਮਲਾ ਕੱਲ੍ਹ ਨਵੀਂ ਦਿੱਲੀ ਵਿਖੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ....
ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ
ਅੰਮ੍ਰਿਤਸਰ , 16 ਮਾਰਚ : ਖੇਤੀਬਾੜੀ, ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਐਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆ ਰਹੇ ਹਾੜੀ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀ ਫਸਲ ਦੀ ਖਰੀਦ ਵਿਚ ਕਿਸੇ ਕਿਸਮ ਦੀ ਮੁਸ਼ਿਕਲ ਸਰਕਾਰ ਨਹੀਂ ਆਉਣ ਦੇਵੇਗੀ। ਉਨਾਂ ਕਿਹਾ ਕਿ ਇਸ ਬਾਬਤ ਮੰਡੀ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਪਰ ਤੁਸੀਂ ਕਿਸੇ ਕਾਹਲ ਵਿਚ ਗਿੱਲੀ ਕਣਕ ਮੰਡੀ ਲੈ ਕੇ ਨਹੀਂ ਆਉਣੀ। ਉਨਾਂ ਕਿਹਾ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ `ਚ ਵਾਈ-20 ਸਿਖਰ ਸੰਮੇਲਨ ਅਮਿਟ ਯਾਦਾਂ ਛਡਦਾ ਸੰਪੰਨ, ਜੀ-20 ਦੇਸ਼ਾਂ ਵਾਈ-20 ਪੈਨਲਿਸਟਾਂ ਅਤੇ ਡੈਲੀਗੇਟਾਂ ਨੂੰ ਨਿੱਘੀ ਵਿਦਾਇਗੀ
ਪੈਨਲਿਸਟਾਂ ਦੇ ਸੁਝਾਵਾਂ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਕਰੇਗੀ ਕੰਮ: ਡੀਨ ਅਕਾਦਮਿਕ ਮਾਮਲੇੇ ਗਿੱਧੇ-ਭੰਗੜੇ ਦੀ ਧਮਾਲ ਨੇ ਮਹਿਮਾਨਾਂ ਨੂੰ ਕੀਤਾ ਨੱਚਣ ਲਈ ਮਜਬੂਰ ਅੰਮ੍ਰਿਤਸਰ, 16 ਮਾਰਚ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਵਾਈ-20 ਸਿਖਰ ਸੰਮੇਲਨ ਦੇ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਹੋਈ ਪੈਨਲ ਵਿਚਾਰ ਚਰਚਾ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ 20 ਪੈਨਲਿਸਟਾਂ ਵੱਲੋਂ ਜੀ-20 ਦੇ ਦੇਸ਼ਾਂ ਨੂੰ ਜੋ ਸੁਝਾਅ ਦਿੱਤੇ....
ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ : ਭਗਵੰਤ ਮਾਨ
ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ ਅੰਮ੍ਰਿਤਸਰ, 15 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ....
ਜੀ-20 ਸੰਮੇਲਨ ਪੰਜਾਬ ਨੂੰ ਲੁੱਟਣ ਦੀਆਂ ਵਿਉਤਾਂ ਘੜਨ ਲਈ ਹੋ ਰਿਹਾ ਹੈ : ਉਗਰਾਹਾਂ 
ਅੰਮ੍ਰਿਤਸਰ, 15 ਮਾਰਚ : ਅੰਮ੍ਰਿਤਸਰ 'ਚ ਹੋ ਰਹੇ ਜੀ-20 ਸੰਮੇਲਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਖੇਤ ਮਜ਼ਦੂਰਾਂ ਵੱਲੋਂ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਤੇ ਪੰਜਾਬ ਦੀ ਖੇਤੀ, ਸਨਅਤ, ਸਿੱਖਿਆ, ਸਿਹਤ ਬਿਜਲੀ ਤੇ ਪਾਣੀ ਆਦਿ ਖੇਤਰਾਂ ਨੂੰ ਸਾਮਰਾਜੀਆਂ ਦੇ ਲੁਟੇਰੇ ਮੰਤਵਾਂ ਤੋਂ ਦੂਰ ਰੱਖਣ ਤੇ ਸੰਸਾਰ ਵਪਾਰ ਸੰਸਥਾ ਵਰਗੇ ਸਾਮਰਾਜੀ ਅਦਾਰਿਆਂ ਨਾਲ ਕੀਤੀਆਂ ਲੋਕ-ਧ੍ਰੋਹੀ ਸੰਧੀਆਂ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ। ਇਸ ਮੌਕੇ ਸੂਬਾ....
ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਧਾਲੀਵਾਲ
ਕੈਬਨਿਟ ਮੰਤਰੀ ਧਾਲੀਵਾਲ ਵੱਲੋਂ 2 ਕਰੋੜ ਦੀ ਲਾਗਤ ਨਾਲ ਬਣੇ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਦਾ ਉਦਘਾਟਨ ਬਟਾਲਾ, 15 ਮਾਰਚ : 2 ਕਰੋੜ ਦੀ ਲਾਗਤ ਨਾਲ ਬਣੇ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ, ਬਟਾਲਾ ਦਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ , ਮਨਮੋਹਨ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਚੈਅਰਮੈਨ ਜ਼ਿਲ੍ਹਾ....
ਪੰਜਾਬ ਸਰਕਾਰ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਧਾਲੀਵਾਲ 
ਕੈਬਨਿਟ ਮੰਤਰੀ ਧਾਲੀਵਾਲ ਨੇ 1.72 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਅਤੇ ਬਾਥਰੂਮਾਂ ਦਾ ਨੀਂਹ ਪੱਥਰ ਰੱਖਿਆ ਬਟਾਲਾ, 15 ਮਾਰਚ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਬਟਾਲਾ ਦੇ ਸਬਜ਼ੀ ਮੰਡੀ ਵਿਖੇ 1.72 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਅਤੇ ਬਾਥਰੂਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ, ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ....
ਜੋੜ ਮੇਲਿਆਂ ਵਿੱਚ ਗੁਰਮਤਿ ਮਰਯਾਦਾ ਕਾਇਮ ਰੱਖਣ ਲਈ ਪ੍ਰਦੀਪ ਸਿੰਘ ਦੀ ਸ਼ਹਾਦਤ ਨੇ ਸਖ਼ਤ ਕਦਮ ਚੁੱਕਣ ਦਾ ਪੰਥ ਨੂੰ ਦਿੱਤਾ ਸੁਨੇਹਾ : ਪ੍ਰਧਾਨ ਧਾਮੀ
ਬਟਾਲਾ, 15 ਮਾਰਚ : ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਵਿੱਚ ਹੁੱਲੜਬਾਜ਼ਾਂ ਨੂੰ ਰੋਕਦੇ ਹੋਏ ਨਿਹੰਗ ਪਰਦੀਪ ਸਿੰਘ ਦਾ ਕਤਲ ਹੋਇਆ ਸੀ ਤੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀਕੋਟ ਵਿਖੇ ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੀ ਅੰਤਿਮ ਅਰਦਾਸ ਸਮਾਗਮ ਦੇ ਮੌਕੇ ਤੇ ਅਖੰਡ ਪਾਠ ਸਾਹਿਬ ਦਾ ਭੋਗ ਪਾਏ ਗਏ।ਪ੍ਰਦੀਪ ਸਿੰਘ ਦੀ ਅੰਤਿਮ ਅਰਦਾਸ ਸਮਾਗਮ ਵਿਚ ਵੱਖ ਵੱਖ ਨਿਹੰਗ ਜਥੇਬੰਦੀਆਂ ਦੇ ਆਗੂ ਪਹੁੰਚੇ ਉਥੇ ਹੀ ਹੀ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਸਨ।....
ਦੋ ਸਾਲਾਂ ਵਿੱਚ 1200 ਪੇਂਡੂ ਛੱਪੜਾਂ ਦੀ ਸਫ਼ਾਈ ਕਰਕੇ ਸੀਚੇਵਾਲ ਮਾਡਲ ਤਹਿਤ ਵਿਕਸਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ : ਧਾਲੀਵਾਲ
ਗੁਰਦਾਸਪੁਰ, 15 ਮਾਰਚ : ਜ਼ਿਲ੍ਹਾ ਗੁਰਦਾਸਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਟਾਲਾ ਤੋਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਮਨਮੋਹਨ....
ਜੀ-20 ਸੰਮੇਲਨ ਦੇ ਮੱਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ 'ਤੇ ਲਾਈ ਪਾਬੰਦੀ
ਅੰਮ੍ਰਿਤਸਰ, 15 ਮਾਰਚ : ਇੱਥੇ ਚੱਲ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ 14 ਮਾਰਚ ਤੋਂ 21 ਮਾਰਚ, 2023 ਤੱਕ ਪੂਰੇ ਕਮਿਸ਼ਨਰੇਟ ਖੇਤਰ ਵਿੱਚ ਉਡਣ ਵਾਲੇ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ 'ਤੇ ਪਾਬੰਦੀ ਲਗਾਈ ਹੈ। ਇਸ ਪਾਬੰਦੀ ਵਿੱਚ ਜੀ-20 ਸਿੱਖਿਆ ਦੇ ਸਥਾਨ, ਵਰਕਿੰਗ ਗਰੁੱਪ ਦੀਆਂ ਮੀਟਿੰਗਾਂ, ਉਹ ਸਥਾਨ ਅਤੇ ਰਸਤੇ ਜਿੱਥੇ ਡੈਲੀਗੇਟ ਠਹਿਰੇ ਹੋਏ ਹਨ, ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜਾਬ 15 ਤੋਂ 17 ਮਾਰਚ ਤੱਕ ਦੂਜੇ ਐਜੂਕੇਸ਼ਨ ਵਰਕਿੰਗ ਗਰੁੱਪ (ਐੱਡ....
ਬੀਐੱਸਐੱਫ ਦੇ ਜਵਾਨਾਂ ਨੇ ਪਾਕਿ ਦੀ ਨਾਪਾਕ ਹਰਕਤ ਨੂੰ ਕੀਤਾ ਨਾਕਾਮ, 3 ਹੈਰੋਇਨ ਦੇ ਪੈਕੇਟ ਕੀਤੇ ਜ਼ਬਤ
ਅੰਮ੍ਰਿਤਸਰ, 14 ਮਾਰਚ : ਦੇਸ਼ ਜੀ-20 ਵਰਗੇ ਵੱਡੇ ਸੰਮੇਲਨ ਦਾ ਅੰਮ੍ਰਿਤਸਰ 'ਚ ਆਯੋਜਨ ਕਰ ਰਿਹਾ ਹੈ, ਪਰ ਇਸ ਦਰਮਿਆਨ ਪਾਕਿਸਤਾਨ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ ਲੱਗਾ ਹੈ। ਸਰਹੱਦ ‘ਤੇ ਸੁਰੱਖਿਆ ਵਿਚ ਖੜ੍ਹੇ ਬੀਐੱਸਐੱਫ ਦੇ ਜਵਾਨਾਂ ਨੇ ਪਾਕਿ ਤਸਕਰਾਂ ਦੀ ਇਸ ਕੋਸ਼ਿਸ਼ ਨੂੰ ਵੀ ਨਾਕਾਮਯਾਬ ਕਰ ਦਿੱਤਾ ਹੈ। ਜਵਾਨਾਂ ਨੇ ਫੈਂਸਿੰਗ ਦੇਪਾਰ 3 ਪੈਕੇਟ ਹੈਰੋਇਨ ਲਈ ਜ਼ਬਤ ਕੀਤੇ ਹਨ। ਇਸ ਦੀ ਕੀਮਤ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਬੀਐੱਸਐੱਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ....
ਅਮਰੀਕਾ ਰਹਿੰਦੇ ਦੋ ਭਰਾਵਾਂ ਵੱਲੋਂ ਫਿਰੌਤੀ ਦੀਆਂ ਧਮਕੀਆਂ ‘ਤੇ ਧਿਆਨ ਨਾ ਦੇਣ ਤੋਂ ਬਾਅਦ ਉਨ੍ਹਾਂ ਦੇ ਘਰ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ  
ਬਟਾਲਾ, 14 ਮਾਰਚ : ਗੈਂਗਸਟਰਾਂ ਵੱਲੋਂ ਐਨ.ਆਰ.ਆਈਜ਼ ਅਤੇ ਪੈਸੇ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਕੋਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਇੱਕ ਕਸਬੇ ਦੇ ਪ੍ਰਾਈਵੇਟ ਸਕੂਲ ਪ੍ਰਬੰਧਕ ਨੂੰ 10 ਲੱਖ ਫਿਰੌਤੀ ਦੇਂਣ ਦੀਆਂ ਫੋਨ ਕਾਲਾਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਅਤੇ ਹੁਣ ਦੋ ਅਮਰੀਕਾ ਰਹਿੰਦੇ ਦੋ ਭਰਾਵਾਂ ਵੱਲੋਂ ਫਿਰੌਤੀ ਦੀਆਂ ਧਮਕੀਆਂ ‘ਤੇ ਧਿਆਨ ਨਾ ਦੇਣ ਤੋਂ ਬਾਅਦ ਉਨਾਂ ਦੇ ਗੁਰਦਾਸਪੁਰ ਦੇ ਪਿੰਡ....
ਚੰਨ ਗਿੱਲ ਦੀ ਯਾਦ ਵਿੱਚ ਉੱਚ ਪੱਧਰੀ ਭੰਗੜਾ ਅਕੈਡਮੀ ਬਣੇਗੀ : ਮੰਤਰੀ ਧਾਲੀਵਾਲ
ਧਾਲੀਵਾਲ, ਡਾਕਟਰ ਨਿੱਜਰ, ਅਨਿਲ ਜੋਸ਼ੀ, ਡਾਕਟਰ ਛੀਨਾ ਅਤੇ ਹੋਰਨਾਂ ਵੱਲੋਂ ਸ਼ਰਧਾਂਜਲੀ ਸ਼ਰਧਾਂਜਲੀਆਂ ਅੰਮ੍ਰਿਤਸਰ 14 ਮਾਰਚ : ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਸ਼ਵ ਪ੍ਰਸਿੱਧ ਸਾਬਕਾ ਵਿਦਿਆਰਥੀ ਸਰਦਾਰ ਚਰਨਜੀਤ ਸਿੰਘ ਚੰਨ ਗਿੱਲ (ਯੂ ਐਸ ਏ) ਦੀ ਯਾਦ ਉੱਚ ਪੱਧਰੀ ਭੰਗੜਾ ਅਕੈਡਮੀ ਅੰਮ੍ਰਿਤਸਰ ਵਿਖੇ ਬਣਾਈ ਜਾਵੇਗੀ| ਇਹ ਐਲਾਨ ਸਰਦਾਰ ਕੁਲਦੀਪ ਸਿੰਘ ਧਾਲੀਵਾਲ, ਮਾਨਯੋਗ ਕੈਬਨਿਟ ਮੰਤਰੀ, ਪੰਜਾਬ ਸਰਕਾਰ ਨੇ ਰਾਜਾ ਸਾਂਸੀ ਹਲਕੇ ਦੇ ਪ੍ਰਮੁੱਖ ਆਗੂ ਅਤੇ ਸਮਾਜ ਸੇਵਕ ਮਾਸਟਰ ਅਮਰ ਸਿੰਘ ਗਿੱਲ ਦੇ ਛੋਟੇ....
ਸ਼ਤਾਬਦੀ ਨੂੰ ਸਮਰਪਿਤ ਲਾਈਟ, ਸਾਈਟ ਐਂਡ ਸਾਉਂਡ ਪ੍ਰੋਗਰਾਮ “ਗਾਥਾ ਅਕਾਲੀ ਬਾਬਾ ਫੂਲਾ ਸਿੰਘ” ਦੀ ਸਫਲ ਪੇਸ਼ਕਾਰੀ
ਅੰਮ੍ਰਿਤਸਰ 14 ਮਾਰਚ : ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਛੇਵੇਂ ਮੁਖੀ ਬੁੱਢਾ ਦਲ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਹਿਲੀ ਵਾਰ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਯੂਨੀਵਰਸਲ ਆਰਟ ਐਂਡ ਕਲਚਰਲ ਵੈਲਫੇਅਰ ਸੁਸਾਇਟੀ ਮੁਹਾਲੀ ਵੱਲੋਂ ਸ. ਬਲਜਿੰਦਰ ਸਿੰਘ ਦਾਰਾਪੁਰੀ ਦਾ ਲਿਖਿਆ ਅਕਾਲੀ ਬਾਬਾ ਫੂਲਾ ਸਿੰਘ ਦੇ ਜੀਵਨ ਅਧਾਰਤ “ਗਾਥਾ ਅਕਾਲੀ ਬਾਬਾ ਫੂਲਾ ਸਿੰਘ” ਲਾਈਟ, ਸਾਈਟ ਤੇ ਸਾਉਂਡ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਲਾਈਟ, ਸਾਈਟ ਐਂਡ ਸਾਉਂਡ ਪਲੇਅ....
ਸਿੱਖਿਆ ਮੰਤਰਾਲਾ ਅੰਮ੍ਰਿਤਸਰ ਵਿੱਚ ਦੂਜੀ ਜੀ-20 ਐਡਡਬਲਿਊਜੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ
ਅੰਮ੍ਰਿਤਸਰ 14 ਮਾਰਚ : ਪੰਜਾਬ - ਸਿੱਖਿਆ ਮੰਤਰਾਲਾ 15 ਤੋਂ 17 ਮਾਰਚ 2023 ਤੱਕ ਅੰਮ੍ਰਿਤਸਰ, ਪੰਜਾਬ ਵਿੱਚ ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ (ਈਡੀਡਬਲਯੂਜੀ) ਦੀ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਮਾਗਮ ਵਿੱਚ 28 ਜੀ-20 ਮੈਂਬਰ ਦੇਸ਼ਾਂ, ਮਹਿਮਾਨ ਦੇਸ਼ਾਂ ਅਤੇ ਸੱਦੇ ਗਏ ਸੰਗਠਨਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੇਗੀ। ਜਿਵੇਂ ਕਿ OECD, UNESCO, ਅਤੇ UNICEF ਤਿੰਨ ਦਿਨਾਂ ਸਮਾਗਮ ਵਿੱਚ ਇੱਕ ਸੈਮੀਨਾਰ/ਪ੍ਰਦਰਸ਼ਨੀ ਅਤੇ ਕਾਰਜ ਸਮੂਹ ਦੀਆਂ ਮੀਟਿੰਗਾਂ ਸ਼ਾਮਲ ਹੋਣਗੀਆਂ।....