ਮਾਝਾ

27 ਅਗਸਤ ਨੂੰ ਡੇਰਾ ਬਾਬਾ ਨਾਨਕ ਵਿਖੇ ਲਗਾਇਆ ਜਾਵੇਗਾ ਲੜਕੀਆਂ ਲਈ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ
ਰੋਜ਼ਗਾਰ ਮੇਲੇ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਏ.ਡੀ.ਸੀ. ਸੁਰਿੰਦਰ ਸਿੰਘ ਵੱਲੋਂ ਲੜਕੀਆਂ ਨੂੰ ਇਸ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਦਾ ਲਾਭ ਉਠਾਉਣ ਦੀ ਅਪੀਲ ਗੁਰਦਾਸਪੁਰ, 22 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ 27 ਅਗਸਤ ਨੂੰ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਰੋਜ਼ਗਾਰ ਤੇ ਸਵੈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ....
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਜ਼ਿਲ੍ਹਾ ਗੁਰਦਾਸਪੁਰ ਪਹੁੰਚੀ
ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਕੀਤਾ ਭਰਵਾਂ ਸਵਾਗਤ ਗੁਰਦਾਸਪੁਰ, 22 ਅਗਸਤ 2024 : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-3 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ....
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ  ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਹੋ ਰਹੀ ਬੱਚਤ : ਡਿਪਟੀ ਕਮਿਸ਼ਨਰ
22 ਅਗਸਤ ਨੂੰ ਤਹਿਸੀਲ ਲੋਪੋਕੇ ਦੇ ਪਿੰਡ ਕੋਟਲਾ ਡੂਮ ਵਿਖੇ ਲੱਗੇਗਾ ਕੈਂਪ ਅੰਮ੍ਰਿਤਸਰ, 22 ਅਗਸਤ 2024 : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ ਅਤੇ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਨੂੰ ਹੁਣ ਵੱਖ ਵੱਖ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।....
ਸਿੱਖਿਆ ਵਿਭਾਗ ਦੀ ਮਹੀਨਾਵਾਰੀ ਕਾਰਗੁਜਾਰੀਆਂ ਦਾ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ ਰੀਵਿਓ
ਪਠਾਨਕੋਟ, 22 ਅਗਸਤ 2024 : ਜਿਲ੍ਹਾ ਪਠਾਨਕੋਟ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਮਹੀਨਾ ਭਰ ਕੀਤੇ ਕਾਰਜਾਂ ਦਾ ਰੀਵਿਓ ਕਰਨ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਿੱਖਿਆ ਵਿਭਾਗ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪਠਾਨਕੋਟ, ਕਮਲਦੀਪ ਕੌਰ ਜਿਲ੍ਹਾ....
ਵਿਸ਼ੇਸ਼ ਸਫਾਈ ਮੁਹਿੰਮ ਤਹਿਤ ਨਗਰ ਕੌਂਸਲ ਤਰਨ ਤਾਰਨ ਵੱਲੋਂ ਸਫਾਈ ਦੇ ਕੰਮ ਨੂੰ ਲੈ ਕੇ ਸ਼ਹਿਰ ਵਿੱਚ ਚਲਾਈਆਂ ਜਾ ਰਹੀਆਂ ਹਨ ਸਫ਼ਾਈ ਗਤੀਵਿਧੀਆਂ-ਕਾਰਜ ਸਾਧਕ ਅਫ਼ਸਰ
ਸ਼ਹਿਰ ਵਾਸੀਆਂ ਨੂੰ ਇਸ ਸਫਾਈ ਮੁਹਿੰਮ ਵਿਚ ਵੱਧ ਚੜ ਕੇ ਹਿੱਸਾ ਲੈਣ ਦੀ ਕੀਤੀ ਅਪੀਲ ਤਰਨ ਤਾਰਨ, 22 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਫ਼-ਸਫ਼ਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ, 2024 ਤੱਕ ਨਗਰ ਕੌਂਸਲਾਂ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਇਸ....
ਦੋਹਾ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ- ਐਡਵੋਕੇਟ ਧਾਮੀ
ਵਿਦੇਸ਼ ਮੰਤਰੀ ਤੇ ਭਾਰਤੀ ਅੰਬੈਸਡਰ ਨੂੰ ਪੱਤਰ ਲਿਖ ਕੇ ਪਾਵਨ ਸਰੂਪਾਂ ਨੂੰ ਸਤਿਕਾਰ ਸਹਿਤ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸੁਭਾਇਮਾਨ ਕਰਵਾਉਣ ਦੀ ਕੀਤੀ ਮੰਗ ਅੰਮ੍ਰਿਤਸਰ, 22 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਿਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿਖੇ ਭਾਰਤੀ ਅੰਬੈਸਡਰ ਨੂੰ ਇਸ ਮਾਮਲੇ ਵਿਚ ਤੁਰੰਤ....
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਬਿਰਦ ਆਸ਼ਰਮ ਅਤੇ ਚਿਲਡਰਨ ਹੋਮ ਦਾ ਦੌਰਾ
ਬਜ਼ੁਰਗਾਂ ਨੂੰ ਨਾਲਸਾ ਦੀਆਂ ਸਕੀਮਾਂ ਅਤੇ ਸੀਨੀਅਰ ਸਿਟੀਜ਼ਨ ਐਕਟ-2007 ਬਾਰੇ ਜਾਣੂ ਕਰਵਾਇਆ ਗੁਰਦਾਸਪੁਰ, 22 ਅਗਸਤ 2024 : ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਮੈਡਮ ਰਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਸ੍ਰੀ ਰਜੇਸ਼ ਆਹਲੂਵਾਲੀਆ, ਸਿਵਲ ਜੱਜ (ਸੀਨੀਅਰ ਡਵੀਜ਼ਨ), ਗੁਰਦਾਸਪੁਰ ਅਤੇ ਸ੍ਰੀ ਰਾਜੀਵ ਪਾਲ ਸਿੰਘ ਚੀਮਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਦੁਆਰਾ....
ਟਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ
ਗੁਰਦਾਸਪੁਰ, 22 ਅਗਸਤ 2024 : ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟੈਫ੍ਰਿਕ ਐਜੂਕੇਸ਼ਨ ਸੈੱਲ ਵੱਲੋਂ ‌ ਟ੍ਰੈਫਿਕ ਜਾਗਰੂਕਤਾ ਅਭਿਆਨ ਦੇ ਤਹਿਤ ਅੱਜ ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਏ.ਐੱਸ.ਆਈ. ਜਸਵਿੰਦਰ ਸਿੰਘ ਏ.ਐੱਸ.ਆਈ. ਸੁਭਾਸ਼ ਚੰਦਰ ਏ.ਐੱਸ.ਆਈ ਅਮਨਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਨੂੰ ਰੋਡ ਲਾਈਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਬਾਲਗ ਬੱਚਿਆਂ ਦੇ....
ਬੰਦੀ ਸਿੰਘਾਂ ਨੂੰ ਰਿਹਾਈ ਨਹੀਂ ਅਤੇ ਬਲਾਤਕਾਰੀ ਨੂੰ ਪੈਰੋਲ ਕਿਉਂ? : ਹਰਸਿਮਰਤ ਬਾਦਲ
ਅੰਮ੍ਰਿਤਸਰ, 21 ਅਗਸਤ 2024 : ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਸੱਚੇ ਪਾਤਸ਼ਾਹ ਦੇ ਚਰਨਾਂ 'ਚ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ ਅਤੇ ਸਾਡੇ ਕੋਲੋਂ ਹੋਈਆਂ ਭੁੱਲਾਂ ਚੁੱਕਾਂ ਦੀ ਮਾਫੀ ਵੀ ਮੰਗੀ। ਹਰ ਮਹੀਨੇ ਇੱਥੇ ਹਾਜ਼ਰ ਹੋ ਕੇ ਗੁਰੂ ਸਾਹਿਬ ਦੇ ਓਟ ਆਸਰਾ ਲੈਂਦੇ ਹਾਂ ਤਾਂ ਜੋ ਪਿਛਲੇ ਸਮੇਂ ਅੰਦਰਹੋਈਆਂ ਭੁੱਲਾਂ ਬਖਸ਼ਾਈਆਂ ਜਾ ਸਕਣ। ਉੱਥੇ ਹੀ ਉਨ੍ਹਾਂ ਕੰਗਨਾ ਰਨੌਤ ਦੀ ਫਿਲਮ ਐਮਰਜੰਸੀ ਉੱਤੇ ਕਿਹਾ ਕਿ ਮੈਂ ਫਿਲਮ ਤਾਂ ਦੇਖੀ ਨਹੀਂ ਹੈ ਪਰ ਇਹ....
ਸਿੱਖ ਕਦੇ ਵੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਅਕਸ ਵਿਗਾੜ ਕੇ ਪੇਸ਼ ਕਰਨ ਵਾਲੀ ਫਿਲਮ ਨੂੰ ਬਰਦਾਸ਼ਤ ਨਹੀਂ ਕਰਨਗੇ - ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 21 ਅਗਸਤ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਵਾਦਤ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਚ ਵੀਹਵੀਂ ਸਦੀ ਦੇ ਸਿੱਖ ਨਾਇਕ ਤੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਕਿਰਦਾਰ ਗਲਤ ਰੂਪ ਵਿਚ ਦਿਖਾ ਕੇ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖਤ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ....
ਅੰਮ੍ਰਿਤਸਰ ‘ਚ ਮੀਂਹ ਕਾਰਨ ਵਿਰਾਸਤੀ ਮਾਰਗ ਤੇ ਭਰਿਆ ਗੋਡੇ ਗੋਡੇ ਪਾਣੀ, ਸੰਗਤਾਂ ਨੂੰ ਕਰਨਾ ਪੈ ਰਿਹਾ ਪਰੇਸ਼ਾਨੀਆਂ ਦਾ ਸਾਹਮਣਾ
ਅੰਮ੍ਰਿਤਸਰ ,21 ਅਗਸਤ 2024 : ਅੰਮ੍ਰਿਤਸਰ ਵਿੱਚ ਹੋਈ ਬਰਸਾਤ ਕਾਰਨ ਆਮ ਲੋਕਾਂ ਨੂੰ ਗਰਮੀ ਅਤੇ ਹੁੰਮਸ ਭਰੇ ਵਾਤਾਵਰਨ ਤੋਂ ਤਾਂ ਰਾਹਤ ਮਿਲੀ ਹੈ, ਪਰ ਕਈ ਜਗ੍ਹਾ ‘ਤੇ ਸੜਕਾਂ ਉੱਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਉੱਤੇ ਬਰਸਾਤ ਕਾਰਨ ਪਾਣੀ ਭਰ ਗਿਆ ਹੈ। ਜਿਸ ਕਾਰਨ ਸੰਗਤਾਂ ਨੂੰ ਆਉਣ ਜਾਣ ਦੇ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਹੈਰੀਟੇਜ ਸਟਰੀਟ ਵਿੱਚ....
ਸਿੱਖ ਵਿਰੋਧੀ ਭਾਵਨਾ ਨਾਲ ਬਣੀ ਫਿਲਮ ਐਮਰਜੰਸੀ 'ਤੇ ਤੁਰੰਤ ਰੋਕ ਲਗਾਈ ਜਾਵੇ : ਐਡਵੋਕੇਟ ਧਾਮੀ
ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਵਾਲੀ ਕੰਗਨਾ ਰਣੌਤ ਖ਼ਿਲਾਫ਼ ਦਰਜ ਹੋਵੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ- ਐਡਵੋਕੇਟ ਧਾਮੀ ਅੰਮ੍ਰਿਤਸਰ, 21 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੰਸੀ’ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਸਿੱਖਾਂ ਅਤੇ ਪੰਜਾਬ ਵਿਰੋਧੀ ਪ੍ਰਗਟਾਵਿਆਂ ਕਰਕੇ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰ ਕੰਗਨਾ....
ਸਕੂਲੀ ਵੈਨ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ ਕੀਤਾ
ਅੰਮ੍ਰਿਤਸਰ 20 ਅਗਸਤ 2024 : ਏ.ਡੀ.ਜੀ.ਪੀ. ਟ੍ਰੈਫਿਕ ਸ਼੍ਰੀ ਏ.ਐੱਸ. ਰਾਏ ਅਤੇ ਸ੍ਰੀ ਰਣਜੀਤ ਸਿੰਘ ਢਿੱਲੋਂ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਵੱਲੋ ਸਪਰਿੰਗ ਡੇਲ ਵਿਖੇ ਵੱਖ ਵੱਖ ਸਕੂਲਾ ਤੋ ਆਏ ਸਕੂਲੀ ਵੈਨ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ ਆਯੋਜਿਤ ਕੀਤਾ ਗਿਆ।ਉਹਨਾਂ ਨੂੰ ਸੇਫ ਸਕੂਲ ਵਾਹਨ ਪੋਲਿਸੀ ਤਹਿਤ ਜਾਗਰੂਕ ਕੀਤਾ ਗਿਆ, ਜਿਵੇਂ ਕੇ ਸਪੀਡ ਗਵਰਨਰ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ, ਲੇਡੀ ਹੈਲਪਰ, ਡਰਾਈਵਰ ਦੀ ਯੂਨੀਫਾਰਮ....
ਕੈਬਿਨਟ ਮੰਤਰੀ ਈ. ਟੀ. ਓ ਨੇ ਤਰਸ ਤੇ ਆਧਾਰ ਤੇ 5 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
ਮਾਨ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੋਰਾਨ 46 ਹ਼ਜਾਰ ਤੋ ਵੱਧ ਨੋਜਵਾਨਾਂ ਨੂੰ ਰੋਜ਼ਗਾਰ ਕਰਵਾਇਆ ਮੁਹੱਈਆ ਕੈਬਿਨਟ ਮੰਤਰੀ ਈ. ਟੀ. ਓ ਨੇ ਰੁੱਖ ਲਗਾਉ ਮਨੁੱਖਤਾ ਬਚਾਉ ਦੀ ਮੁਹਿੰਮ ਤਹਿਤ ਲਗਾਏ ਬੂਟੇ ਅੰਮ੍ਰਿਤਸਰ 20 ਅਗਸਤ 2024 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੋਰਾਨ 46 ਹ਼ਜਾਰ ਤੋ ਵੱਧ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾ ਕੇ ਇਕ ਨਵਾਂ ਰਿਕਾਰਡ ਸਥਾਪਤ ਕੀਤਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ....
ਡਾਕਟਰਾਂ ਨਾਲ ਕਿਸੇ ਪ੍ਰਕਾਰ ਦੀ ਵਧੀਕੀ ਬਰਦਾਸ਼ਤ ਨਹੀਂ ਹੋਵੇਗੀ : ਵਿਧਾਇਕ ਗੁਪਤਾ
ਹਸਪਤਾਲਾਂ ’ਚ ਚੰਗਾ ਮਾਹੌਲ ਬਨਾਉਣ ਲਈ ਸਰਕਾਰ ਵਚਨਬੱਧ-ਡਿਪਟੀ ਕਮਿਸ਼ਨਰ ਮੈਡੀਕਲ ਕਾਲਜ ਦੀ ਸੁਰੱਖਿਆ ਨੂੰ ਕੀਤਾ ਜਾਵੇਗਾ ਹੋਰ ਪੁਖਤਾ-ਪੁਲਿਸ ਕਮਿਸ਼ਨਰ ਅੰਮ੍ਰਿਤਸਰ 20 ਅਗਸਤ 2024 : ਗੁਰੂ ਨਾਨਕ ਹਸਪਤਾਲ ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰ ਰਣਜੀਤ ਸਿੰਘ ਢਿਲੋਂ ਵੱਲੋਂ ਦੌਰਾ ਕੀਤਾ ਗਿਆ ਅਤੇ ਡਾਕਟਰਾਂ ਨੂੰ ਭਰੋਸਾ ਦਿਵਾਇਆ ਕਿ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ....