ਮਾਝਾ

ਅੰਮ੍ਰਿਤਸਰ ਵਿੱਚ ਮਾਂ ਦੇ ਬਿਮਾਰ ਹੋਣ ਕਾਰਨ ਚਿਤੰਤ ਦੋ ਕੁਆਰੀਆਂ ਕੁੜੀਆਂ ਨੇ ਕੀਤੀ ਖ਼ੁਦਕੁਸ਼ੀ
ਅੰਮ੍ਰਿਤਸਰ, 25 ਮਾਰਚ : ਅੰਮ੍ਰਿਤਸਰ ਵਿੱਚ ਮਾਂ ਦੇ ਬਿਮਾਰ ਹੋਣ ਕਾਰਨ ਚਿਤੰਤ ਦੋ ਕੁਆਰੀਆਂ ਕੁੜੀਆਂ ਵੱਲੋਂ ਖੁਦਕੁਸ਼ੀ ਕਰ ਲੈਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਰੋਡ ਅਧੀਨ ਪੈਂਦੇ ਨਿਊ ਗਾਰਡਨ ਐਵੀਨਿਊ ਅੰਮ੍ਰਿਤਸਰ ਵਾਲੀਆਂ ਦੋ ਕੁਆਰੀਆਂ ਦੋ ਭੈਣਾਂ ਦੀ ਮਾਂ ਬਿਮਾਰ ਹੈ, ਜਿਸ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਇੱਕਲੇ ਰਹਿਣ ਦੇ ਡਰ ਕਾਰਨ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਜੋਤੀ ਕਪੂਰ ਤੇ ਸੀਮਾ ਕਪੂਰ ਵਜੋਂ ਹੋਈ ਹੈ, ਮ੍ਰਿਤਕਾਂ ਕੋਲੋਂ ਇੱਕ ਸੁਸਾਈਡ ਨੋਟ ਵੀ....
ਡੇਰਾ ਬਾਬਾ ਨਾਨਕ ਸਰਹੱਦ ਤੇ ਪਾਕਿਸਤਾਨੀ ਡਰੋਨ ਵੱਲੋਂ ਸੁੱਟੇ ਗਏ 5 ਪਿਸਤੌਲ 10 ਮੈਗਜੀਨ ਅਤੇ 91 ਕਾਰਤੂਸ ਬਰਾਮਦ  
ਗੁਰਦਾਸਪੁਰ, 24 ਮਾਰਚ : ਪਾਕਿਸਤਾਨ ਵੱਲੋਂ ਸਰਹੱਦੀ ਖ਼ੇਤਰ ਡੇਰਾ ਬਾਬਾ ਨਾਨਕ ਅੰਦਰ ਡਰੋਨ ਐਕਟੀਵਿਟੀ ਰਾਹੀਂ ਹਥਿਆਰ ਅਤੇ ਨਸ਼ੇ ਦੀ ਖੇਪ ਭੇਜੀ ਜਾ ਰਹੀ ਹੈ। ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਮਿਲ ਕੇ ਉਸ ਦੀਆਂ ਨਾਪਾਕ ਹਰਕਤਾਂ ਨੂੰ ਨਕਾਮਯਾਬ ਕੀਤਾ ਜਾ ਰਿਹਾ ਹੈ।ਬੀਤੀ ਰਾਤ ਉਸ ਵੱਲੋਂ ਇੱਕ ਵਾਰ ਫੇਰ ਗੁਰਦਾਸਪੁਰ ਸੈਕਟਰ ਡੇਰਾ ਬਾਬਾ ਨਾਨਕ ਨੇੜੇ ਬੀ.ਐਸ.ਐਫ 89 ਬਟਾਲੀਅਨ ਦੀ ਮੇਤਲਾ ਚੌਕੀ 'ਤੇ ਪਾਕਿਸਤਾਨੀ ਡਰੋਨ ਦੀ ਹਲਚਲ ਵੇਖੀ ਗਈ ਤਾਂ ਭਾਰਤੀ ਸਰਹੱਦ ਤੇ ਮੁਸਤੈਦੀ ਨਾਲ ਪਾਕਿਸਤਾਨੀਆਂ ਦੀ....
ਅਜਨਾਲਾ ਘਟਨਾ 'ਤੇ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਜਥੇਦਾਰ ਅਕਾਲ ਤਖ਼ਤ ਸਾਹਿਬ ਤੁਰੰਤ ਜਨਤਕ ਕਰਨ : ਮਨਜੀਤ ਸਿੰਘ ਭੋਮਾ 
ਅੰਮ੍ਰਿਤਪਾਲ ਸਿੰਘ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦੇ ਮੁੱਦੇ ਤੇ ਜਥੇਦਾਰ ਨੂੰ ਸ਼ਾਤਮਈ ਐਕਸ਼ਨ ਪ੍ਰੋਗਰਾਮ ਦੇਣਾ ਚਾਹੀਦਾ ਹੈ : ਮਨਜੀਤ ਸਿੰਘ ਭੋਮਾ ਅੰਮ੍ਰਿਤਸਰ, 24 ਮਾਰਚ : ਦਿੱਲੀ ਸਿੱਖ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਸਰਦਾਰ ਮਨਜੀਤ ਸਿੰਘ ਭੋਮਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਿਮਰਤਾ ਸਾਹਿਤ ਅਪੀਲ ਕੀਤੀ ਕਿ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਅਮ੍ਰਿਤਪਾਲ ਸਿੰਘ ਵੱਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਥਾਣੇ 'ਚ....
ਜਲਾਲਾਬਾਦ ਨਜ਼ਦੀਕ ਵਾਪਰੇ ਇਕ ਵਿਆਨਕ ਸੜਕ ਹਾਦਸੇ ਵਿੱਚ ਤਿੰਨ ਅਧਿਆਪਕਾਂ ਸਮੇਤ 4 ਦੀ ਮੌਤ
ਫਿਰੋਜ਼ਪੁਰ, 24 ਮਾਰਚ : ਅੱਜ ਸਵੇਰੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਖਾਈ ਫੇਮ ਦੇ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਅਧਿਆਪਕਾਂ ਸਮੇਤ ਡਰਾਈਵਰ ਦੀ ਮੌਕੇ ਉਤੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਡਾਜ਼ਲਿਕਾ ਰੋਡ ਉਤੇ ਪਿੰਡ ਖਾਈ ਫੇਮ ਨੇੜੇ ਅਧਿਆਪਕਾਂ ਨਾਲ ਭਰੀ ਗੱਡੀ ਦੀ ਟੈਂਪੂ ਟਰੈਵਲਰ ਨਾਲ ਭਿਆਨਕ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਤਿੰਨ ਅਧਿਆਪਕਾਂ ਤੇ ਡਰਾਈਵਰ ਦੀ ਮੌਕੇ ਉਤੇ ਮੌਤ ਹੋ ਗਈ , ਜਦੋਂ ਕਿ ਬਾਕੀ ਅਧਿਆਪਕ ਗੰਭੀਰ ਜ਼ਖਮੀ ਹੋ ਗਏ।....
ਸਰਕਾਰ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 22 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਸਰਕਾਰ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਇੰਟਰਨੈੱਟ ਸੇਵਾਵਾਂ ਬੰਦ ਕਰਕੇ ਲੋਕਾਂ ਨੂੰ ਸੂਚਨਾ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਇਸ ਕਾਰਨ ਲੋਕਾਂ ਵਿੱਚ ਕਈ ਤਰ੍ਹਾਂ ਦੇ ਡਰ ਪੈਦਾ ਹੋ ਰਹੇ ਹਨ। ਸਰਕਾਰ ਇਕ ਤਰ੍ਹਾਂ ਦੀ ਘਟੀਆ ਰਾਜਨੀਤੀ ਕਰ ਰਹੀ ਹੈ। ਤਿੰਨ ਦਹਾਕੇ ਪਹਿਲਾਂ ਵੀ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਸਿਆਸੀ ਖੇਡ ਖੇਡੀ, ਜਿਸ ਦਾ ਖਮਿਆਜ਼ਾ....
ਜੰਡਿਆਲਾ ਗੁਰੂ ਨੂੰ ਇਕ ਸੁੰਦਰ ਸ਼ਹਿਰ ਬਣਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ : ਈ.ਟੀ.ਓ.
ਅੰਮਿਤਸਰ, 21 ਮਾਰਚ : ਜੰਡਿਆਲਾ ਗੁਰੂ ਨੂੰ ਇਕ ਸੁੰਦਰ ਸ਼ਹਿਰ ਬਣਾਇਆ ਜਾਵੇਗਾ ਅਤੇ ਇਸਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜੰਡਿਆਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਹੋਣਗੀਆਂ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਤੇ ਲੋਕ ਨਿਰਮਾਣ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨੱਥੂਆਣਾ ਵਿਰਾਸਤੀ ਦਰਵਾਜੇ ਦਾ ਉਦਘਾਟਨ ਕਰਨ ਸਮੇਂ ਕੀਤਾ। ਸ: ਈ.ਟੀ.ਓ. ਨੇ ਦੱਸਿਆ ਕਿ ਜੰਡਿਆਲਾ....
ਪੰਜਾਬ ’ਚ ਧਰਤੀ ਹੇਠਲੇ ਪਾਣੀ ਦੀ ਹਾਲਤ ਸੁਧਾਰਨ ਲਈ ਬਿਨਾਂ ਦੇਰੀ ਅਪਣਾਈ ਜਾਵੇ ਠੋਸ ਨੀਤੀ : ਐਡਵੋਕੇਟ ਧਾਮੀ
ਅੰਮ੍ਰਿਤਸਰ, 21 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂਕੇ ਵੱਲੋਂ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ‘ਲਿਵਿੰਗ ਵਾਟਰ ਫਾਰ ਆਲ’ ਸੰਮੇਲਨ ਦੇ ਅੱਜ ਦੂਸਰੇ ਦਿਨ ਸ਼ਿਰਕਤ ਕੀਤੀ। ਇਹ ਸੰਮੇਲਨ ਸੰਯੁਕਤ ਰਾਸ਼ਟਰ ਵੱਲੋਂ ਇਸ ਸਾਲ 2023 ’ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਦੇ ਅੰਤਰਗਤ ਸਮਾਗਮਾਂ ਤਹਿਤ ਅਯੋਜਿਤ ਕੀਤਾ ਗਿਆ ਹੈ। ਸੰਮੇਲਨ ਦੌਰਾਨ ‘ਧਰਤੀ ਹੇਠਲੇ ਪਾਣੀ ਦੇ....
ਸਿੱਖਾਂ ਤੇ ਪੰਜਾਬ ਨੂੰ ਬਦਨਾਮ ਕਰਨ ਦੀ ਵੱਡੀ ਸਾਜ਼ਿਸ਼ : ਵਿਰਸਾ ਸਿੰਘ ਵਲਟੋਹਾ
ਵੋਟਾਂ ਦੀ ਵੰਡ ਲਈ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨਾ ਦੇਸ਼ ਹਿੱਤ ਵਿਚ ਨਹੀਂ ਫੜੇ ਗਏ ਸਿੱਖ ਨੌਜਵਾਨਾਂ ਦੀ ਅਕਾਲੀ ਦਲ ਡਟਵੀਂ ਕਾਨੂੰਨੀ ਮਦਦ ਕਰੇਗਾ ਅੰਮ੍ਰਿਤਸਰ, 21 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵਿੱਢੀ ਗਈ ਫੜੋ ਫੜੀ ਦੀ ਮੁਹਿੰਮ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ’ਤੇ ਲਗਾਈ ਗਈ ਨੈਸ਼ਨਲ ਸਕਿਓਰਿਟੀ ਐਕਟ (ਐਨ ਐਸ ਏ) ਦੀ ਧਾਰਾ ਤੁਰੰਤ ਹਟਾਈ ਜਾਵੇ ਅਤੇ ਬੇਕਸੂਰ ਸਿੱਖ ਨੌਜਵਾਨਾਂ ਨੂੰ....
200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਬਟਾਲਾ 'ਚ ਨੌਜਵਾਨ ਤੇ ਹਮਲਾ, ਮੌਤ
ਬਟਾਲਾ, 21 ਮਾਰਚ : ਬਟਾਲਾ ਅਧੀਨ ਪੈਂਦੇ ਪਿੰਡ ਸਲਾਹਪੁਰ ਦੇ ਦੋ ਨੌਜਵਾਨ ਦਿਹਾੜੀਦਾਰ ਵਜੋਂ ਕੰਮ ਕਰਦੇ ਸਨ, ਮਹਿਜ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਵਿੱਚ ਬਹਿਸਬਾਜੀ ਹੋ ਗਈ, ਸ਼ਾਮ ਵੇਲੇ ਜਦੋਂ ਪਿਓ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਸਰੇ ਨੌਜਵਾਨ ਨੇ ਆ ਕੇ ਬੇਸਬਾਲ ਦੇ ਨਾਲ ਇਹਨਾਂ ਉਤੇ ਹਮਲਾ ਕਰ ਦਿੱਤਾ। ਜਿਸ ਕਾਰਨ ਨੌਜਵਾਨ ਸਾਜਨ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਮੰਗਲ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਭਰਤੀ....
ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਧਰਨਾ ਦੇਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਕੀਤਾ ਨਾਕਾਮ, ਇੱਕ ਨੂੰ ਲਿਆ ਹਿਰਾਸਤ ਵਿਚ
ਗੁਰਦਾਸਪੁਰ ,20 ਮਾਰਚ : ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਗੁਰਦਾਸਪੁਰ ਦੇ ਪਿੰਡ ਸੋਹਲ ਨੇੜੇ ਭਾਈ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧਰਨਾ ਦੇਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ। ਧਰਨੇ ਦੀ ਜਾਣਕਾਰੀ ਮਿਲਦੇ ਹੀ ਐਸ ਐਸ ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਹੋਰ ਪੁਲਿਸ ਅਧਿਕਾਰੀਆਂ ਨਾਲ ਤੁਰੰਤ ਮੌਕੇ ਤੇ ਪਹੁੰਚ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਦੇ ਕੁਝ ਸਮਰਥਕ ਪਿੰਡ....
ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 17 ਲੱਖ 58 ਹਜ਼ਾਰ ਰੁਪਏ
ਅੰਮ੍ਰਿਤਸਰ, 20 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ ਫੀਸਾਂ ਲਈ 17 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ....
ਬੇਕਸੂਰੇ ਸਿੱਖ ਨੌਜੁਆਨਾਂ ਦੀ ਫੜੋ ਫੜਾਈ ਬੰਦ ਕਰੇ ਪੰਜਾਬ ਸਰਕਾਰ : ਐਡਵੋਕੇਟ ਧਾਮੀ
ਕਿਹਾ; ਸਿੱਖ ਨੌਜੁਆਨੀ ਅੰਦਰ ਚੇਤਨਾ ਦੇ ਅਮਲ ਨੂੰ ਦੋਸ਼ ਵਜੋਂ ਪੇਸ਼ ਕਰਨਾ ਸਰਕਾਰ ਦੀ ਵੱਡੀ ਭੁੱਲ ਅੰਮ੍ਰਿਤਸਰ, 20 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਆਖਿਆ ਹੈ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ। ਬਿਨਾਂ....
ਸਰਕਾਰ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ : ਗਿਆਨੀ ਹਰਪ੍ਰੀਤ ਸਿੰਘ 
ਅੰਮ੍ਰਿਤਸਰ, 19 ਮਾਰਚ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ, ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ....
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਗਾਉਣ ਦਾ ਕਾਰਜ ਸ਼ੁਰੂ ਮੁਰੰਮਤ ਉਪਰੰਤ ਮੁੜ ਲਗਾਏ ਜਾ ਰਹੇ ਹਨ ਇਹ ਸੁਨਹਿਰੀ ਪੱਤਰੇ
ਅੰਮ੍ਰਿਤਸਰ, 19 ਮਾਰਚ : ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ....
ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ
ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਦੀ ਭਲਾਈ ਲਈ ਮਾਰਗ ਦਰਸ਼ਕ- ਐਡਵੋਕੇਟ ਧਾਮੀ ਅੰਮ੍ਰਿਤਸਰ, 19 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਇਥੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸੁਖਪ੍ਰੀਤ....