ਪਵਿੱਤਰ ਸ਼ਹਿਰ 'ਚ ਟ੍ਰੈਫਿਕ ਨੂੰ ਸਮੱਸਿਆ ਦੂਰ ਕਰਨ ਵਿੱਚ ਮਿਲੇਗੀ ਮਦਦ ਜੀ-20 ਸਿਖਰ ਸੰਮੇਲਨ ਵਿਸ਼ਵ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਗੁਣਾਮਕ ਤਬਦੀਲੀਆਂ ਲਿਆਉਣ ਵਿੱਚ ਸਹਾਈ ਹੋਵੇਗਾ-ਮੁੱਖ ਮੰਤਰੀ ਸੂਬੇ ਨੂੰ ਸਿੱਖਿਆ ਅਤੇ ਮੈਡੀਕਲ ਵਿਗਿਆਨ ਦਾ ਧੁਰਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਅੰਮ੍ਰਿਤਸਰ, 18 ਮਾਰਚ : ਸਮੁੱਚੇ ਮਾਝਾ ਖੇਤਰ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਲਾਹ ਵਿਖੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ)....
ਮਾਝਾ
ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ ਅੰਮ੍ਰਿਤਸਰ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ। ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ....
ਅੰਮ੍ਰਿਤਸਰ, 17 ਮਾਰਚ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁੱਖੀ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਿਹੰਗ ਮੁਖੀ ਨੇ ਕਿਹਾ ਕਿ ਸਿੱਖ ਧਰਮ ਤੇ ਸਿੱਖ ਪਰੰਪਰਾਵਾਂ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਹੀ ਗੁਰਇਤਿਹਾਸ ਤੇ ਸੱਭਿਆਚਾਰ ਦਾ ਦਰਪਣ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ....
ਅੰਮ੍ਰਿਤਸਰ, 17 ਮਾਰਚ : ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੈਲੀਗੇਟਸ ਦਾ ਸਵਾਗਤ....
ਸਮੀਖਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟ, ਮੌਤ ਦੇ ਮਾਮਲਿਆਂ ਤੇ ਲਾਇਸੈਂਸਧਾਰਕਾਂ ਦੇ ਵਿਦੇਸ਼ ਜਾ ਵਸਣ ਦੇ ਆਧਾਰ 'ਤੇ ਕੀਤੀ ਕਾਰਵਾਈ : ਡਿਪਟੀ ਕਮਿਸ਼ਨਰ ਕਿਹਾ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥਾਂ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਲੰਧਰ, 17 ਮਾਰਚ : ਜ਼ਿਲ੍ਹੇ ਵਿੱਚ ਗਨ-ਕਲਚਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ....
ਹੁਨਰ ਅਤੇ ਤਜ਼ਰਬੇ ਵਾਲੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਰੁਜ਼ਗਾਰ ਦਿੱਤਾ ਜਾਵੇਗਾ ਅੰਮ੍ਰਿਤਸਰ ਵਿੱਚ ਜੀ-20 ਦੇ ਮੌਕੇ, ਐਮਐਸਡੀਸੀ, ਅੰਮ੍ਰਿਤਸਰ ਵਿੱਚ ਪਹਿਲੀ ਵਾਰ ਇੰਟਰਨੈਸ਼ਨਲ ਜੌਬ ਮੋਬਿਲਾਈਜੇਸ਼ਨ ਕੈਂਪ ਦਾ ਆਯੋਜਨ ਅੰਮ੍ਰਿਤਸਰ, 17 ਮਾਰਚ : ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕੈਨੇਡਾ 'ਚ ਪੜ੍ਹਨ ਲਈ ਗਏ ਪੰਜਾਬ ਦੇ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ, ਕਿਹਾ ਕਿ ਉਹ ਇਹ ਮਾਮਲਾ ਕੱਲ੍ਹ ਨਵੀਂ ਦਿੱਲੀ ਵਿਖੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ....
ਅੰਮ੍ਰਿਤਸਰ , 16 ਮਾਰਚ : ਖੇਤੀਬਾੜੀ, ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਐਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆ ਰਹੇ ਹਾੜੀ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀ ਫਸਲ ਦੀ ਖਰੀਦ ਵਿਚ ਕਿਸੇ ਕਿਸਮ ਦੀ ਮੁਸ਼ਿਕਲ ਸਰਕਾਰ ਨਹੀਂ ਆਉਣ ਦੇਵੇਗੀ। ਉਨਾਂ ਕਿਹਾ ਕਿ ਇਸ ਬਾਬਤ ਮੰਡੀ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਪਰ ਤੁਸੀਂ ਕਿਸੇ ਕਾਹਲ ਵਿਚ ਗਿੱਲੀ ਕਣਕ ਮੰਡੀ ਲੈ ਕੇ ਨਹੀਂ ਆਉਣੀ। ਉਨਾਂ ਕਿਹਾ....
ਪੈਨਲਿਸਟਾਂ ਦੇ ਸੁਝਾਵਾਂ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਕਰੇਗੀ ਕੰਮ: ਡੀਨ ਅਕਾਦਮਿਕ ਮਾਮਲੇੇ ਗਿੱਧੇ-ਭੰਗੜੇ ਦੀ ਧਮਾਲ ਨੇ ਮਹਿਮਾਨਾਂ ਨੂੰ ਕੀਤਾ ਨੱਚਣ ਲਈ ਮਜਬੂਰ ਅੰਮ੍ਰਿਤਸਰ, 16 ਮਾਰਚ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਵਾਈ-20 ਸਿਖਰ ਸੰਮੇਲਨ ਦੇ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਹੋਈ ਪੈਨਲ ਵਿਚਾਰ ਚਰਚਾ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ 20 ਪੈਨਲਿਸਟਾਂ ਵੱਲੋਂ ਜੀ-20 ਦੇ ਦੇਸ਼ਾਂ ਨੂੰ ਜੋ ਸੁਝਾਅ ਦਿੱਤੇ....
ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ ਅੰਮ੍ਰਿਤਸਰ, 15 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ....
ਅੰਮ੍ਰਿਤਸਰ, 15 ਮਾਰਚ : ਅੰਮ੍ਰਿਤਸਰ 'ਚ ਹੋ ਰਹੇ ਜੀ-20 ਸੰਮੇਲਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਖੇਤ ਮਜ਼ਦੂਰਾਂ ਵੱਲੋਂ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਤੇ ਪੰਜਾਬ ਦੀ ਖੇਤੀ, ਸਨਅਤ, ਸਿੱਖਿਆ, ਸਿਹਤ ਬਿਜਲੀ ਤੇ ਪਾਣੀ ਆਦਿ ਖੇਤਰਾਂ ਨੂੰ ਸਾਮਰਾਜੀਆਂ ਦੇ ਲੁਟੇਰੇ ਮੰਤਵਾਂ ਤੋਂ ਦੂਰ ਰੱਖਣ ਤੇ ਸੰਸਾਰ ਵਪਾਰ ਸੰਸਥਾ ਵਰਗੇ ਸਾਮਰਾਜੀ ਅਦਾਰਿਆਂ ਨਾਲ ਕੀਤੀਆਂ ਲੋਕ-ਧ੍ਰੋਹੀ ਸੰਧੀਆਂ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ। ਇਸ ਮੌਕੇ ਸੂਬਾ....
ਕੈਬਨਿਟ ਮੰਤਰੀ ਧਾਲੀਵਾਲ ਵੱਲੋਂ 2 ਕਰੋੜ ਦੀ ਲਾਗਤ ਨਾਲ ਬਣੇ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਦਾ ਉਦਘਾਟਨ ਬਟਾਲਾ, 15 ਮਾਰਚ : 2 ਕਰੋੜ ਦੀ ਲਾਗਤ ਨਾਲ ਬਣੇ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ, ਬਟਾਲਾ ਦਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ , ਮਨਮੋਹਨ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਚੈਅਰਮੈਨ ਜ਼ਿਲ੍ਹਾ....
ਕੈਬਨਿਟ ਮੰਤਰੀ ਧਾਲੀਵਾਲ ਨੇ 1.72 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਅਤੇ ਬਾਥਰੂਮਾਂ ਦਾ ਨੀਂਹ ਪੱਥਰ ਰੱਖਿਆ ਬਟਾਲਾ, 15 ਮਾਰਚ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਬਟਾਲਾ ਦੇ ਸਬਜ਼ੀ ਮੰਡੀ ਵਿਖੇ 1.72 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਅਤੇ ਬਾਥਰੂਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ, ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ....
ਬਟਾਲਾ, 15 ਮਾਰਚ : ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਵਿੱਚ ਹੁੱਲੜਬਾਜ਼ਾਂ ਨੂੰ ਰੋਕਦੇ ਹੋਏ ਨਿਹੰਗ ਪਰਦੀਪ ਸਿੰਘ ਦਾ ਕਤਲ ਹੋਇਆ ਸੀ ਤੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀਕੋਟ ਵਿਖੇ ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੀ ਅੰਤਿਮ ਅਰਦਾਸ ਸਮਾਗਮ ਦੇ ਮੌਕੇ ਤੇ ਅਖੰਡ ਪਾਠ ਸਾਹਿਬ ਦਾ ਭੋਗ ਪਾਏ ਗਏ।ਪ੍ਰਦੀਪ ਸਿੰਘ ਦੀ ਅੰਤਿਮ ਅਰਦਾਸ ਸਮਾਗਮ ਵਿਚ ਵੱਖ ਵੱਖ ਨਿਹੰਗ ਜਥੇਬੰਦੀਆਂ ਦੇ ਆਗੂ ਪਹੁੰਚੇ ਉਥੇ ਹੀ ਹੀ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਸਨ।....
ਗੁਰਦਾਸਪੁਰ, 15 ਮਾਰਚ : ਜ਼ਿਲ੍ਹਾ ਗੁਰਦਾਸਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਟਾਲਾ ਤੋਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਮਨਮੋਹਨ....
ਅੰਮ੍ਰਿਤਸਰ, 15 ਮਾਰਚ : ਇੱਥੇ ਚੱਲ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ 14 ਮਾਰਚ ਤੋਂ 21 ਮਾਰਚ, 2023 ਤੱਕ ਪੂਰੇ ਕਮਿਸ਼ਨਰੇਟ ਖੇਤਰ ਵਿੱਚ ਉਡਣ ਵਾਲੇ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ 'ਤੇ ਪਾਬੰਦੀ ਲਗਾਈ ਹੈ। ਇਸ ਪਾਬੰਦੀ ਵਿੱਚ ਜੀ-20 ਸਿੱਖਿਆ ਦੇ ਸਥਾਨ, ਵਰਕਿੰਗ ਗਰੁੱਪ ਦੀਆਂ ਮੀਟਿੰਗਾਂ, ਉਹ ਸਥਾਨ ਅਤੇ ਰਸਤੇ ਜਿੱਥੇ ਡੈਲੀਗੇਟ ਠਹਿਰੇ ਹੋਏ ਹਨ, ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜਾਬ 15 ਤੋਂ 17 ਮਾਰਚ ਤੱਕ ਦੂਜੇ ਐਜੂਕੇਸ਼ਨ ਵਰਕਿੰਗ ਗਰੁੱਪ (ਐੱਡ....