ਬਟਾਲਾ, 22 ਫਰਵਰੀ : ਬਟਾਲਾ ਨਜ਼ਦੀਕ ਰੰਗੜ-ਨੰਗਲ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ 1 ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤੁਲਨ ਵਿਗੜਨ ਕਾਰਨ ਇੱਕ ਤੇਜ਼ ਰਫਤਾਰ ਕਾਰ ਦਰੱਖਤ ਨਾਲ ਜਾ ਟਕਰਾਈ। ਕਾਰ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ ਕਾਰ ਸਵਾਰ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਦੀਪ ਸਿੰਘ (22)....
ਮਾਝਾ
ਅੰਮ੍ਰਿਤਸਰ, 20 ਫਰਵਰੀ : ਪੰਜਾਬ ਦੇ ਇਕ ਪੌਣੇ ਦੋ ਸਾਲ ਦੇ ਬੱਚੇ ਨੇ ਵਿਸ਼ਵ ਰਿਕਾਰਡ ਆਪਣੇ ਨਾਮ ਕੀਤਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ 1 ਸਾਲ 8 ਮਹੀਨੇ ਦੇ ਤਨਮਯ ਨਾਰੰਗ ਨੇ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ। ਐਨੀ ਛੋਟੀ ਉਮਰ ਵਿੱਚ ਤਨਮਯ ਨਾਰੰਗ 195 ਦੇਸ਼ਾਂ ਦੇ ਝੰਡਿਆਂ ਦੀ ਪਹਿਚਾਣ ਕਰ ਲੈਂਦਾ ਹੈ। ਇਸ ਤੋਂ ਪਹਿਲਾ ਬਾਲਾਘਾਟ ਦੇ ਗੜ੍ਹਪਾਲੇ ਨੇ 1 ਸਾਲ 7ਮਹੀਨੇ ਦੀ ਉਮਰ ਵਿੱਚ 40 ਦੇਸ਼ਾਂ ਅਤੇ ਤੇਲੰਗਾਨਾ ਦੇ ਤਕਿਸ਼ਕਾ ਹਰਿ ਨੇ 2 ਸਾਲ 5 ਮਹੀਨੇ ਦੀ ਉਮਰ ਵਿੱਚ ਇਕ ਮਿੰਟ ਵਿੱਚ 69 ਦੇਸ਼ਾਂ ਦੇ ਝੰਡਿਆਂ ਦੀ....
ਗੁਰਦੁਆਰਾ ਸਾਹਿਬ ਦੀ ਗੋਲਕ ਦੇ ਤਾਲੇ ਤੋੜਨ ਅਤੇ ਮਰਯਾਦਾ ਦੇ ਉਲੰਘਣ ਦਾ ਲਿਆ ਸਖ਼ਤ ਨੋਟਿਸ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਦੀ ਨਾਮਜ਼ਦਗੀ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੁੱਧ-ਐਡਵੋਕੇਟ ਧਾਮੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ’ਚ ਪੰਜ ਮੈਂਬਰੀ ਕਮੇਟੀ ਗਠਤ, ਐਡਹਾਕ ਕਮੇਟੀ ਵਿਰੁੱਧ ਕਾਨੂੰਨੀ ਰਾਇ ਲੈਣ ਦਾ ਵੀ ਫੈਸਲਾ ਅੰਮ੍ਰਿਤਸਰ, 20 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮੱਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ....
ਬਟਾਲਾ, 19 ਫਰਵਰੀ : ਬਟਾਲਾ ਦੇ ਨੇੜਲੇ ਪਿੰਡ ਘੁਮਾਣ ਵਿਖੇ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾ ਦੀ ਪਹਿਚਾਣ ਪਰਮਜੀਤ ਕੌਰ (45), ਜਸ਼ਨਪ੍ਰੀਤ ਕੌਰ (20) ਵਜੋਂ ਹੋਈ ਹੈ, ਦੋਵੇਂ ਮ੍ਰਿਤਕ ਰਿਸ਼ਤੇ ‘ਚ ਮਾਸੀ – ਭਾਣਜਾ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਬਟਾਲਾ ਲਿਆਂਦਾ ਗਿਆ। ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਸਿਵਿਲ ਹਸਪਤਾਲ ਬਟਾਲਾ ਦੇ ਡਾਕਟਰ ਨੇ ਹਾਦਸੇ ਬਾਰੇ ਦਸਦੇ ਹੋਏ ਕਿਹਾ ਕਿ....
ਅੰਮ੍ਰਿਤਸਰ, 19 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ `ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਤਹਿਤ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰ ਰਹੀ ਹੈ, ਜਦਕਿ ਹਰਿਆਣਾ ਸਰਕਾਰ ਧੱਕੇ ਨਾਲ....
ਅੰਮ੍ਰਿਤਸਰ, 19 ਫਰਵਰੀ : ਅੰਮ੍ਰਿਤਸਰ ਦੇ ਪਿੰਡ ਕੁਹਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਪ੍ਰਧਾਨ ਦੇ ਘਰ ਤੇ ਇੱਟ ਰੋੜਿਆਂ ਨਾਲ ਹਮਲਾ ਕੀਤਾ ਗਿਆ। ਅੰਮ੍ਰਿਤਸਰ ਦੇ ਪਿੰਡ ਕੋਹਾਲੀ ਵਿਖੇ ਗੁਰਦੁਆਰਾ ਜਾਗੋ ਸ਼ਹੀਦ ਦਾ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਗੁਰਦੁਆਰਾ ਜਾਗੋ ਸ਼ਹੀਦ ਦੇ ਆਸੇ ਪਾਸੇ ਪੁਲਿਸ ਵੱਲੋਂ ਧਾਰਾ 144 ਲਾ ਦਿੱਤੀ ਗਈ ਹੈ। ਪੁਲਿਸ ਨੇ 8 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਦੇ ਘਰ ਤੇ....
ਅੰਮ੍ਰਿਤਸਰ, 18 ਫਰਵਰੀ : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਰਣਜੀਤ ਐਵੇਨਿਊ ਸਥਿਤ ਖੇਤੀਬਾੜੀ ਆਫਿਸ ਤੇ ਬੀਡੀਪੀਓ ਵੇਰਕਾ, ਬੀਡੀਪੀਓ ਚੌਗਾਵਾਂ ਵਿਚ ਛਾਪਾ ਮਾਰਿਆ ਤੇ ਡਿਊਟੀ ‘ਤੇ ਗੈਰ-ਹਾਜ਼ਰ ਮੁਲਾਜ਼ਮਾਂ ਦੀ ਕਲਾਸ ਲਗਾਈ। ਉਨ੍ਹਾਂ ਕਿਹਾ ਕਿ ਸੁਧਰ ਜਾਓ ਨਹੀਂ ਤਾਂ ਅਗਲੀ ਵਾਰ ਡਿਊਟੀ ਵਿਚ ਗੈਰ-ਹਾਜ਼ਰ ਹੋਏ ਤਾਂ ਸਸਪੈਂਡ ਕਰ ਦਿੱਤੇ ਜਾਓਗੇ। ਧਾਲੀਵਾਲ ਨੇ ਕਿਹਾ ਕਿ ਮੁਲਾਜ਼ਮ ਮੁਲਾਜ਼ਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਡਿਊਟੀ ‘ਤੇ ਹਾਜ਼ਰ ਰਹੇ। ਧਾਲੀਵਾਲ ਨੇ ਅਧਿਕਾਰੀਆਂ....
ਅੰਮ੍ਰਿਤਸਰ ਸਾਹਿਬ, 18 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋ ਮਾਇਨਿੰਗ ਕਿੰਗ ਰਾਕੇਸ਼ ਚੌਧਰੀ ਅਤੇ ਅਸ਼ੋਕ ਚੰਡਕ ਸਮੇਤ ਮਾਇਨਿੰਗ ਮਾਫੀਆ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵੇ ਲੀਰੋ-ਲੀਰ ਕਰਦਿਆਂ ਕਿਹਾ ਕਿ ਰਾਕੇਸ਼ ਚੌਧਰੀ ਨੇ ਆਪ ਅਦਾਲਤ ਵਿਚ ਮੰਨਿਆ ਹੈ ਕਿ ਉਹ ਇਕ ਮਾਇਨਿੰਗ ਠੇਕੇਦਾਰ ਵਜੋਂ ਕੰਮ ਬੰਦ ਕਰਨਾ ਚਾਹੁੰਦਾ ਸੀ, ਪਰ ਸਰਕਾਰ ਨੇ ਕੰਮ ਜਾਰੀ ਰਹਿਣ ਉਤੇ ਜ਼ੋਰ ਦਿੱਤਾ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ....
ਗੁਰਦਾਸਪੁਰ, 18 ਫਰਵਰੀ : ਜ਼ਿਲ੍ਹਾ ਗੁਰਦਾਸਪੁਰ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਅਤੇ ਮੋਟਰਸਾਈਕਲ ਚੋਰੀ ਦੀਆ ਵਾਰਦਾਤਾਂ ਨੇ ਪੁਲਿਸ ਦੇ ਨੱਕ ਵਿਚ ਦਮ ਕਰ ਰੱਖਿਆ ਸੀ। ਪੁਲਿਸ ਨੇ ਚੋਰ ਗਿਰੋਹ ਨੂੰ ਕਾਬੂ ਕਰ ਲਿਆ ਹੈ। ਇਹ ਚੋਰ ਵੱਖ-ਵੱਖ ਚੋਰੀਆਂ ਅਤੇ ਮੋਟਰਸਾਈਕਲ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਸਨ। ਫੜੇ ਗਏ ਵਿਅਕਤੀਆਂ ਦੇ ਕੋਲੋਂ 25 ਮੋਟਰਸਾਈਕਲ, ਇਕ ਕਰੇਟਾ ਕਾਰ, ਖਿਲੌਣਾ ਪਿਸਤੌਲ, 5 ਹਜਾਰ ਰੁਪਏ ਨਕਦੀ ਅਤੇ ਪੁਰਾਣੇ ਸਿੱਕੇ, ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਹਨ, ਇਹਨਾਂ ਫੜੇ ਗਏ....
ਹਰ ਹਲਕੇ ਵਿਚ ਸਮਾਗਮ ਕਰਕੇ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ : ਪ੍ਰਧਾਨ ਧਾਮੀ ਅੰਮ੍ਰਿਤਸਰ 18 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਹਲਕਾ ਪੱਧਰ ਦਾ ਪਹਿਲਾ ਸਮਾਗਮ ਅਟਾਰੀ ਹਲਕੇ ਦੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾ ਵਿਖੇ ਕੀਤਾ ਗਿਆ। ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ....
ਗੁਰਦਾਸਪੁਰ, 18 ਫਰਵਰੀ : ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਬੀਓਪੀ ਡੇਰਾ ਬਾਬਾ ਨਾਨਕ ਰੋਡ 'ਤੇ ਬੀਐਸਐਫ ਦੀ 113 ਬਟਾਲੀਅਨ ਦੇ ਜਵਾਨਾਂ ਅਤੇ ਪਾਕਿਸਤਾਨੀ ਤਸਕਰਾਂ ਵਿਚਾਲੇ ਸ਼ਨੀਵਾਰ ਸਵੇਰੇ ਗੋਲੀਬਾਰੀ ਹੋਈ। ਹਾਲਾਂਕਿ ਇਸ ਦੌਰਾਨ ਤਸਕਰ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਦੱਸ ਦਈਏ ਕਿ ਗੋਲੀਬਾਰੀ ਤੋਂ ਬਾਅਦ ਬੀਐਸਐਫ ਜਵਾਨਾਂ ਵੱਲੋਂ ਇਲਾਕੇ ਦੀ ਤਲਾਸ਼ੀ ਲਈ ਗਈ। ਜਿਸ ਵਿੱਚ ਜਵਾਨਾਂ ਨੇ ਪਾਈਪ ਰਾਹੀਂ ਭਾਰਤ ਭੇਜੀ ਗਈ ਹੈਰੋਇਨ ਦੇ 20 ਪੈਕਟ, 2....
ਮਹਿਲ ਕਲਾਂ 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਪਿਛਲੀ ਕਾਗਰਸ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਵੱਡੀ ਪੱਧਰ ਤੇ ਕੀਤੀਆਂ ਕੋਸ਼ਿਸ਼ਾਂ ਸਦਕਾ ਮਨਜ਼ੂਰ ਕੀਤੀ ਵਿਧਾਨ ਸਭਾ ਹਲਕਾ ਮਹਿਲ ਕਲਾ ਦੇ ਪਿੰਡ ਮਾਂਗੇਵਾਲ ਤੋ ਕੁਰੜ ਲਿੰਕ ਰੋਡ ਦਾ ਕੰਮ ਅੱਧ ਵਿਚਕਾਰ ਲਟਕਣ ਕਾਰਣ ਲੋਕਾਂ ਵਿੱਚ ਨਿਰਾਸਤਾ ਪਾਈ ਜਾ ਰਹੀ ਹੈ, ਜਿਸਦੇ ਚੱਲਦਿਆਂ ਲੋਕਾਂ ਨੂੰ ਆਉਣ ਜਾਣ ਵਿੱਚ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪਿੰਡ ਮਾਂਗੇਵਾਲ ਦੇ ਮੋਹਤਬਰ ਆਗੂਆਂ ਨੇ ਸੜਕ ਦਾ ਕੰਮ ਤੁਰੰਤ ਸੁਰੂ ਕਰਵਾਉਣ ਦੀ....
ਗੁਰਦਾਸਪੁਰ, 17 ਫਰਵਰੀ : ਬੀਤੀ ਦੇਰ ਰਾਤ ਅੰਮ੍ਰਿਤਸਰ-ਪਠਾਨਕੋਟ ਹਾਈਵੇ ਤੇ ਸੰਘਣੀ ਧੁੰਦ ਹੋਣ ਦੇ ਚਲਦੇ ਨੈਸ਼ਨਲ ਹਾਈਵੇ ਪਿੰਡ ਗਿੱਲਾਵਾਲੀ ਦੇ ਨਜ਼ਦੀਕ ਸੜਕੀ ਹਾਦਸਾ ਹੋਇਆ ਅਤੇ ਹਾਦਸੇ ਚ ਸੜਕ ਤੇ ਖੜੇ ਗੰਨੇ ਨਾਲ ਭਰੇ ਟਰੈਕਟਰ ਟਰਾਲੀ ਚ ਪਿੱਛੋਂ ਆ ਰਹੀਆਂ ਵੱਖ ਵੱਖ ਤਿੰਨ-ਚਾਰ ਹੋਰ ਗੱਡੀਆਂ ਟਕਰਾ ਗਈਆਂ, ਜਦਕਿ ਇਸ ਹਾਦਸੇ ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਉਥੇ ਹੀ ਹਾਈਵੇ ਤੇ ਤੈਨਾਤ ਪੁਲਿਸ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਹਾਈਵੇ ਤੇ ਬੀਤੀ ਰਾਤ ਇਕ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਨੂੰ....
ਤਰਨਤਾਰਨ, 17 ਫਰਵਰੀ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਾਂ ਤਲਵੰਡੀ ਤੇ ਮੀਆਂਵਿੰਡ ਵਿਚਕਾਰ ਸਕੂਲ ਬੱਸ ਤੇ ਓਵਰਲੋਡ ਟਿੱਪਰ ਦੀ ਸਿੱਧੀ ਟੱਕਰ ਹੋ ਗਈ। ਜਿਸ ਕਾਰਨ ਸਕੂਲ ਬੱਸ ’ਚ ਸਵਾਰ ਇਕ ਬੱਚੇ ਦੀ ਮੌਤ ਹੋ ਗਈ। ਉਥੇ ਹੀ ਬੱਸ ਦਾ ਚਾਲਕ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ।ਜਾਣਕਾਰੀ ਅਨੁਸਾਰ ਬਿਆਸ ਦੇ ਆਰਮੀ ਸਕੂਲ ਦੀ ਬੱਸ ਸਵੇਰੇ ਮੀਆਂਵਿੰਡ ਤੋਂ ਸਾਢੇ ਕੁ ਸੱਤ ਵਜੇ ਦੇ ਕਰੀਬ ਬੱਚਿਆਂ ਨੂੰ ਲੈ ਕੇ ਬਿਆਸ ਜਾ ਰਹੀ ਸੀ। ਉਕਤ ਬੱਸ ਨੂੰ....
ਅੰਮ੍ਰਿਤਸਰ, 16 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।....