ਮਾਝਾ

ਹਰੀਕੇ ਝੀਲ ‘ਤੇ ਸੈਲਾਨੀਆਂ ਲਈ ਬਣਾਇਆ ਜਾਵੇਗਾ ਸ਼ਾਨਦਾਰ “ਡਿਜ਼ੀਟਲ ਵਿਆਖਿਆ ਕੇਂਦਰ”- ਕਟਾਰੂਚੱਕ
ਤਰਨਤਾਰਨ, 16 ਫਰਵਰੀ : ਹਰੀਕੇ ਝੀਲ ‘ਤੇ 01 ਕਰੋੜ ਰੁਪਏ ਦੀ ਲਾਗਤ ਨਾਲ ਸੈਲਾਨੀਆਂ ਲਈ ਸ਼ਾਨਦਾਰ “ਡਿਜ਼ੀਟਲ ਵਿਆਖਿਆ ਕੇਂਦਰ” ਬਣਾਇਆ ਜਾਵੇਗਾ, ਜਿੱਥੇ ਆਉਣ ਵਾਲੇ ਸੈਲਾਨੀਆਂ ਨੂੰ ਹਰੀਕੇ ਝੀਲ, ਇੱਥੇ ਸਰਦ ਰੁੱਤ ਦੇ ਮਹਿਮਾਨ ਪ੍ਰਵਾਸੀ ਪੰਛੀਆਂ ਤੇ ਜੀਵ-ਜੰਤੂਆਂ, ਡਾਲਫਿਨ ਅਤੇ ਘੜਿਆਲ ਆਦਿ ਬਾਰੇ ਵਿਸਥਾਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕੈਨਾਲ ਰੈਸਟ ਹਾਊਸ ਹਰੀਕੇ ਵਿਖੇ ਕਰਵਾਏ ਗਏ ਚੌਥੇ ਰਾਜ ਪੱਧਰੀ ਪੰਛੀਆਂ....
ਕਤਲ ਕਰਨ ਤੋਂ ਬਾਅਦ ਪਤੀ ਨੇ ਪਤਨੀ ਦੀ ਲਾਸ਼ ਸਾੜਨ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਕਬਜ਼ੇ 'ਚ ਲਈ ਅੱਧ ਸੜੀ ਲਾਸ਼
ਦੀਨਾਨਗਰ, 16 ਫਰਵਰੀ : ਹਲਕਾ ਦੀਨਾਨਗਰ ਦੇ ਪਿੰਡ ਪਨਿਆੜ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਤੀ ਨੇ ਪਤਨੀ ਦਾ ਕਤਲ ਕਰਕੇ ਘਰ ਵਿੱਚ ਹੀ ਚਿਖਾ ਬਣਾ ਕੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਜਦੋਂ ਪਿੰਡ ਦੇ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਔਰਤ ਦੀ ਅੱਧ ਸੜੀ ਲਾਸ਼ ਬਰਾਮਦ ਕੀਤੀ। ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਉਹ ਫਰਾਰ ਦੱਸਿਆ ਜਾ ਰਿਹਾ....
ਭਾਰਤ-ਪਾਕਿਸਤਾਨ ਸਰਹੱਦ 'ਤੇ ਬੀ.ਐੱਸ.ਐੱਫ ਵੱਲੋਂ 1 ਹੈਂਡ ਗ੍ਰਨੇਡ ਅਤੇ 15 ਕਾਰਤੂਸ ਖਸਤਾ ਹਾਲਤ 'ਚ ਬਰਾਮਦ 
ਅੰਮ੍ਰਿਤਸਰ, 15 ਫ਼ਰਵਰੀ : ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਂਕੀ ਬੁਰਜ ਨੇੜੇ ਬੀ.ਐੱਸ.ਐੱਫ ਦੀ 183 ਬਟਾਲੀਅਨ ਵੱਲੋਂ 1 ਹੈਂਡ ਗ੍ਰਨੇਡ ਅਤੇ 15 ਕਾਰਤੂਸ ਖਸਤਾ ਹਾਲਤ 'ਚ ਬਰਾਮਦ ਕੀਤੇ ਗਏ ਹਨ।ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਸ਼ਾਮ ਵੇਲੇ ਜਦੋਂ ਸਫਾਈ ਕਰ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੂੰ 1 ਹੈਂਡ ਗ੍ਰਨੇਡ ਅਤੇ 15 ਕਾਰਤੂਸ ਮਿਲੇ। ਇਸ ਦੇ ਨਾਲ ਹੀ ਬੀਐਸਐਫ ਭਿੰਡੀ ਸੈਦਾ ਥਾਣੇ ਦੀ ਪੁਲੀਸ ਨੂੰ ਗ੍ਰਨੇਡ ਅਤੇ ਕਾਰਤੂਸ ਸੌਂਪੇ ਗਏ ਹਨ। ਇਸ ਤੋਂ ਬਾਅਦ ਬੀਐਸਐਫ ਵੀ ਚੌਕਸ ਹੋ ਗਈ....
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਅੰਮ੍ਰਿਤਸਰ ਵਿਚ ਸਜਾਵਟ ਲਈ ਬਣਾਏ 178 ਪਾਲਮ ਟ੍ਰੀ ਬਿਊਟੀਫਿਕੇਸ਼ਨ ਪ੍ਰਾਜੈਕਟ ਦੀ ਜਾਂਚ ਦੀ ਉਠਾਈ ਮੰਗ
ਅੰਮ੍ਰਿਤਸਰ ਸਾਹਿਬ, 14 ਫਰਵਰੀ : ਸ਼ਹਿਰ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਵਿਚ ਸਾਲ 2022 ਵਿਚ ਸਜਾਵਟ ਲਈ ਬਣਾਏ ਗਏ 178 ਪਾਲਮ ਟ੍ਰੀ ਬਿਊਟੀਫਿਕੇਸ਼ਨ ਪ੍ਰਾਜੈਕਟ ਦੀ ਜਾਂਚ ਦੀ ਮੰਗ ਉਠਾਈ ਹੈ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖ ਕੇ ਇਸ ਨੂੰ ਘਪਲਾ ਕਰਾਰ ਦਿੰਦਿਆਂ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸ਼ਿਕਾਇਤ ਦੀ ਕਾਪੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਭੇਜੀ ਹੈ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੱਤਰ ਵਿਚ ਲਿਖਿਆ ਹੈ ਕਿ....
ਭਾਈ ਗੁਰਦੀਪ ਸਿੰਘ ਖੇੜਾ ਨਾਲ ਐਸਜੀਪੀਸੀ ਐਡਵੋਕੇਟ ਧਾਮੀ ਨੇ ਕੀਤੀ ਮੁਲਾਕਾਤ
ਅੰਮ੍ਰਿਤਸਰ ਸਾਹਿਬ, 14 ਫਰਵਰੀ : ਦੋ ਮਹੀਨਿਆਂ ਦੀ ਪੈਰੋਲ ‘ਤੇ ਆਏ ਭਾਈ ਗੁਰਦੀਪ ਸਿੰਘ ਖੇੜਾ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆਂ।ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਐਸਜੀਪੀਸੀ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸਜੀਪੀਸੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ ਹਾਜ਼ਰ ਸਨ।ਪ੍ਰਧਾਨ ਐਡਵੋਕੇਟ....
ਧਾਰੀਵਾਲ ਵਿਖੇ ਵਾਪਰੇ ਟਰੈਕਟਰ-ਟਰਾਲੀ ਅਤੇ ਰੋਡਵੇਜ਼ ਬੱਸ ਦਾ ਹੋਇਆ ਹਾਦਸਾ
ਧਾਰੀਵਾਲ, 14 ਫਰਵਰੀ : ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਵਿਖੇ ਵਾਪਰੇ ਇਕ ਟਰੈਕਟਰ-ਟਰਾਲੀ ਅਤੇ ਰੋਡਵੇਜ਼ ਬੱਸ ਨਾਲ ਹਾਦਸੇ ਵਿੱਚ ਟਰੈਕਟਰ ਦੇ ਦੋ ਟੋਟੇ ਹੋ ਗਏ ਅਤੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਮਿਲੀ ਜਾਣਕਾਰੀ ਅਨੁਸਰ ਬੱਸ ਡਰਾਈਵਰ ਜਗਤਾਰ ਸਿੰਘ ਨੇ ਦੱਸਿਆ ਕਿ ਬਟਾਲਾ ਡਿੱਪੂ ਦੀ ਗੱਡੀ ਲੈ ਕੇ ਬਟਾਲਾ ਤੋਂ ਗੁਰਦਾਸਪੁਰ ਜਾ ਰਿਹਾ ਸੀ, ਜੋ ਅੱਗੇ ਚੰਡੀਗੜ੍ਹ ਜਾਣਾ ਸੀ। ਉਸਨੇ ਦੱਸਿਆ ਕਿ ਜਦੋਂ ਅਸੀਂ ਫਾਟਕ ਲੰਘੇ ਤਾਂ ਪਾਸੇ ਤੋਂ ਆ ਕੇ ਟਰੈਕਟਰ ਟਰਾਲੀ ਨਾਲ ਟਕਰਾਅ ਗਿਆ। ਉਨ੍ਹਾਂ ਦੱਸਿਆ ਕਿ ਬੱਸ....
ਸ਼੍ਰੋਮਣੀ ਕਮੇਟੀ ਦਾ ਬਜਟ ਤਿਆਰ ਕਰਨ ਲਈ ਸੰਗਤ ਦੇ ਲਏ ਜਾਣਗੇ ਸੁਝਾਅ : ਭਾਈ ਗਰੇਵਾਲ
ਬਜਟ ਸਬੰਧੀ ਵਿਚਾਰ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤੀ ਈਮੇਲ ਅੰਮ੍ਰਿਤਸਰ, 14 ਫ਼ਰਵਰੀ : ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਵੀ ਅਹਿਮ ਹੋਣਗੇ। ਬਜਟ ਦੇ ਸਬੰਧ ਵਿਚ ਵਿਚਾਰ ਅਤੇ ਸੁਝਾਅ ਭੇਜਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਇਕ ਈਮੇਲ ਜਾਰੀ ਕੀਤੀ ਗਈ ਹੈ। ਬਜਟ ਇਜਲਾਸ ਅਗਲੇ ਮਹੀਨੇ ਮਾਰਚ ਵਿਚ ਸੱਦਿਆ ਜਾਣਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਸਬ-ਕਮੇਟੀ ਗਠਤ ਕੀਤੀ....
ਸਿੱਖ ਅਰਦਾਸ ਦੌਰਾਨ ਮਰਯਾਦਾ ਦੀ ਉਲੰਘਣਾ ਲਈ ਮਨੋਹਰ ਲਾਲ ਖੱਟਰ ਮੁਆਫ਼ੀ ਮੰਗਣ : ਪ੍ਰਧਾਨ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਇਕ ਸਮਾਗਮ ਸਮੇਂ ਸਿੱਖ ਅਰਦਾਸ ’ਚ ਨੰਗੇ ਸਿਰ ਖੜ੍ਹਨ ’ਤੇ ਕੀਤਾ ਇਤਰਾਜ਼ ਅੰਮ੍ਰਿਤਸਰ, 11 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਰਿਆਣਾ ਦੇ....
ਤਰਨਤਾਰਨ 'ਚ ਪੰਜਾਬ ਪੁਲਿਸ ਵੱਲੋਂ ਬੀ.ਐਸ.ਐਫ. ਨੇ ਸਾਂਝੇ ਆਪ੍ਰੇਸ਼ਨ ਦੌਰਾਨ 3 ਕਿਲੋ ਹੈਰੋਇਨ ਅਤੇ ਪਿਸਤੌਲ ਬਰਾਮਦ
ਤਰਨਤਾਰਨ, 10 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਸਬੰਧੀ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਮੀਆਂਵਾਲ ਤੋਂ ਪਾਰਸਲ ਜਿਸ ਵਿੱਚ 3 ਕਿਲੋਗ੍ਰਾਮ ਹੈਰੋਇਨ, ਪੰਜ ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ 0.30 ਬੋਰ ਦਾ ਪਿਸਤੌਲ ਸੀ, ਬਰਾਮਦ ਕੀਤਾ। ਇਸ ਖੇਪ ਨੂੰ ਪਾਕਿਸਤਾਨ ਅਧਾਰਤ ਤਸਕਰਾਂ ਨੇ ਸਰਹੱਦ ਪਾਰ....
ਅਕਾਲ ਤਖਤ ਦੇ ਜਥੇਦਾਰ ਨੇ ਸੇਵਾਪੰਥੀ ਅੱਡਣਸ਼ਾਹੀ ਡੇਰੇ ਮਾਮਲੇ ਦੀ ਘੋਖ ਵਾਸਤੇ 7 ਮੈਂਬਰੀ ਕਮੇਟੀ ਬਣਾਈ, 15 ਦਿਨਾਂ ਵਿਚ ਦੇਵੇਗੀ ਰਿਪੋਰਟ
ਅੰਮ੍ਰਿਤਸਰ, 9 ਫਰਵਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਸੇਵਾਪੰਥੀ ਅੱਡਣਸ਼ਾਹੀ, ਸਭਾ (ਰਜਿ.) ਦੇ ਸੰਤਾਂ-ਮਹੰਤਾਂ ਵੱਲੋਂ ਸਾਂਝੇ ਰੂਪ ਵਿਚ ਸੇਵਾਪੰਥੀ ਅਸਥਾਨ ਡੇਰਾ ਗਿਆਨੀ ਅਮੀਰ ਸਿੰਘ, ਟਕਸਾਲ ਭਾਈ ਮਨੀ ਸਿੰਘ, ਸਤੋਵਾਲੀ ਵਾਲੀ ਗਲੀ, ਸ੍ਰੀ ਅੰਮ੍ਰਿਤਸਰ ਸਬੰਧੀ ਪਿਛਲੇ ਦਿਨੀਂ ਛਿੜੇ ਵਿਵਾਦ ਦੀ ਪੁੱਜੀ ਸ਼ਿਕਾਇਤ ਦੇ ਅਧਾਰ 'ਤੇ ਸਿੰਘ ਸਾਹਿਬ ਵੱਲੋਂ ਉਕਤ ਮਾਮਲੇ ਦੀ ਘੋਖ ਪੜਤਾਲ ਕਰਨ ਲਈ ਹੇਠ ਲਿਖੇ ਅਨੁਸਾਰ ਸੱਤ ਮੈਂਬਰਾਂ ਦੀ ਕਮੇਟੀ....
ਅੰਮ੍ਰਿਤਸਰ ਵਿੱਚ ਵੇਖਣ ਨੂੰ ਮਿਲਿਆ ਅਨੋਖਾ ਵਿਆਹ ਸ਼ਮਸ਼ਾਨਘਾਟ ਤੋਂ ਉੱਠੀ ਕੁੜੀ ਦੀ ਡੋਲੀ
ਅੰਮ੍ਰਿਤਸਰ, 8 ਫਰਵਰੀ : ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ ਅਨੋਖਾ ਵਿਆਹ ਵੇਖਣ ਨੂੰ ਮਿਲਿਆ। ਬਾਰਾਤ ਇਥੇ ਦੇ ਇੱਕ ਸ਼ਮਸ਼ਾਨਘਾਟ ਵਿੱਚ ਆਈ ਸੀ। ਸ਼ਮਸ਼ਾਨਘਾਟ ਵਿੱਚ ਹੀ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ ਅਤੇ ਕੁੜੀ ਪੂਜਾ ਦੀ ਡੋਲੀ ਵੀ ਉਥੋਂ ਹੀ ਵਿਦਾ ਕਰ ਦਿੱਤੀ ਗਈ। ਇਹ ਪਹਿਲੀ ਘਟਨਾ ਹੈ ਕਿ ਕਿਸੇ ਸ਼ਮਸ਼ਾਨਘਾਟ ਤੋਂ ਡੋਲੀ ਉੱਠੀ ਹੋਵੇ। ਮੋਹਕਮਪੁਰਾ ਦੇ ਬਿੱਲਾ ਵਾਲਾ ਚੌਕ ਸਥਿਤ ਸ਼ਮਸ਼ਾਨਘਾਟ ਵਿਖੇ ਨਵ-ਵਿਆਹੇ ਜੋੜੇ ਨੇ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕੀਤੀ। ਕੁੜੀ ਦਾ ਪਰਿਵਾਰ....
ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਚੋਵਾਲ ਬੱਚਿਆਂ ਨਾਲ ਭਰੀ ਸਕੂਲ ਵੈਨ 'ਤੇ ਹਮਲਾ, ਬੱਚਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਗੁਰਦਾਸਪੁਰ, 07 ਫਰਵਰੀ : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਚੋਵਾਲ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉੱਥੇ ਕੁਝ ਹਮਲਾਵਰਾਂ ਨੇ ਬੱਚਿਆਂ ਨਾਲ ਭਰੀ ਸਕੂਲ ਵੈਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਮਿਲੀ ਸੂਚਨਾ ਮੁਤਾਬਕ ਅਚਾਨਕ ਕਿਸੇ ਦਾ ਪਾਲਤੂ ਕੁੱਤਾ ਸਕੂਲ ਵੈਨ ਦੇ ਹੇਠਾਂ ਆ ਗਿਆ। ਜਿਸ ਕਰਕੇ ਕੁੱਤੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਅਨੁਸਾਰ ਉਹ ਪਿੰਡ ਦੀ ਤੰਗ ਸੜਕ ‘ਤੇ ਹੌਲੀ-ਹੌਲੀ ਗੱਡੀ ਚਲਾ ਰਿਹਾ ਸੀ। ਇਸ ਦੌਰਾਨ ਦੋ ਕੁੱਤੇ ਲੜਦੇ ਹੋਏ ਬੱਸ ਦੇ....
ਮਾਨ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ 'ਤੇ ਵੱਧ ਜ਼ੋਰ ਦੇਣ ਦਾ ਐਲਾਨ
ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਸੈਰ-ਸਪਾਟਾ ਉਦਯੋਗ ਦੀਆਂ ਬੇਅੰਤ ਸੰਭਾਵਨਾਵਾਂ ਦੀ ਲਾਹਾ ਲੈਣ ਲਈ ਕਿਹਾ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਨਿਵੇਸ਼ ਪੰਜਾਬ ਸੰਮੇਲਨ ਦਾ ਹਿੱਸਾ ਬਣਨ ਲਈ ਉਦਯੋਗਪਤੀਆਂ ਨੂੰ ਦਿੱਤਾ ਸੱਦਾ ਪਠਾਨਕੋਟ, 7 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ 'ਤੇ ਵੱਧ ਜ਼ੋਰ ਦੇਣ ਦਾ....
ਚਾਈਨਾ ਡੋਰ ਦੀ ਚਪੇਟ ’ਚ ਆਈ ਕੌਮੀ ਪੱਧਰ ਦੀ ਖਿਡਾਰਨ 
ਅੰਮ੍ਰਿਤਸਰ, 7 ਫਰਵਰੀ : ਪੰਜਾਬ ’ਚ ਚਾਈਨਾ ਡੋਰ ਦਾ ਕਹਿਰ ਲਗਾਤਾਰ ਜਾਰੀ ਹੈ। ਬੇਸ਼ੱਕ ਪ੍ਰਸ਼ਾਸਨ ਵੱਲੋਂ ਇਸਦੀ ਵਿਕਰੀ ਅਤੇ ਖਰੀਦ ਨੂੰ ਰੋਕਣ ਲਈ ਕਈ ਦਾਅਵੇ ਕੀਤੇ ਗਏ। ਇਸਦੇ ਬਾਵਜੁਦ ਵੀ ਚਾਈਨਾ ਡੋਰ ਦੇ ਕਾਰਨ ਕਈ ਲੋਕ ਜ਼ਖਮੀ ਹੋ ਗਏ ਹਨ। ਹੁਣ ਇਸ ਚਾਈਨਾ ਡੋਰ ਦੀ ਚਪੇਟ ’ਚ ਕੌਮੀ ਪੱਧਰ ਦੀ ਖਿਡਾਰਨ ਲਵਪ੍ਰੀਤ ਕੌਰ ਆ ਗਈ। ਦੱਸ ਦਈਏ ਕਿ ਜ਼ਿਲ੍ਹੇ ਦੇ ਵੇਰਕਾ ਦੀ ਰਹਿਣ ਵਾਲੀ 20 ਸਾਲਾ ਲਵਪ੍ਰੀਤ ਕੌਰ ਸਾਫਟ ਬਾਲ ਚ ਸਟੇਟ ਤੇ ਨੈਸ਼ਨਲ ਲੈਵਲ ਤੇ ਅਨੇਕਾਂ ਮੈਡਲ ਜਿੱਤ ਕੇ ਮਾਪਿਆਂ ਦਾ ਨਾਂ ਰੋਸ਼ਨ ਕਰ ਚੁੱਕੀ ਹੈ....
ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੀ ਹੈ ਸ਼੍ਰੋਮਣੀ ਕਮੇਟੀ : ਪ੍ਰਧਾਨ ਧਾਮੀ
ਅੰਮ੍ਰਿਤਸਰ, 7 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ ਵਿਚ ਤੁਰਕੀ ਦੇ ਅੰਬੈਸਡਰ ਫਿਰਾਤ ਸੁਨੇਲ, ਤੁਰਕੀ ਵਿਚ ਭਾਰਤ ਦੇ ਅੰਬੈਸਡਰ ਡਾ. ਵਰਿੰਦਰਪਾਲ, ਸੀਰੀਆ ਵਿਚ ਭਾਰਤ ਦੀ ਅੰਬੈਂਸੀ ਦੇ ਇੰਚਾਰਜ ਸ੍ਰੀ ਸੁਰਿੰਦਰ ਕੁਮਾਰ ਯਾਦਵ ਅਤੇ ਭਾਰਤ ਵਿਚ ਸੀਰੀਆ ਦੇ ਐਬੰਸਡਰ....