ਅੰਮ੍ਰਿਤਸਰ, 27 ਜਨਵਰੀ : ਅੰਮ੍ਰਿਤਸਰ ਵਿੱਚ ਅੱਜ ਦੁਕਾਨਾਂ ਵਿੱਚ ਭਿਆਨਕ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਚੌਕ ਬਾਬਾ ਸਾਹਿਬ ਵਿੱਚ ਅੱਜ ਸਵੇਰੇ ਹੀ ਦੁਕਾਨਾਂ ਵਿੱਚ ਅੱਗ ਲੱਗ ਗਈ। ਅੱਗ ਨੇ ਦੁਕਾਨਾਂ ਉਪਰ ਬਣੇ ਘਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਐਨੀ ਭਿਆਨਕ ਸੀ ਕਿ ਨਾਲ ਦੀਆਂ ਲੱਗਦੀਆਂ ਇਮਾਰਤਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਇਹ ਘਟਨਾ ਲਗਭਗ ਤੜਕੇ 3 ਵਾਪਰੀ। ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਫਾਇਰ....
ਮਾਝਾ
ਅੰਮ੍ਰਿਤਸਰ, 27 ਜਨਵਰੀ : ਬੀਐਸਐਫ ਦੇ ਜਵਾਨਾਂ ਨੇ ਫਿਰੋਜ਼ਪੁਰ ਬਾਰਡਰ 'ਤੇ 21 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਜਵਾਨ ਗਸ਼ਤ 'ਤੇ ਸਨ। ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਪਿੰਡ ਟਿੰਡੀਵਾਲਾ ਵਿੱਚ ਸਰਹੱਦ ਨੇੜਿਓਂ ਹੈਰੋਇਨ ਦੇ ਤਿੰਨ ਪੈਕਟ ਮਿਲੇ ਹਨ। ਬੀਐਸਐਫ ਨੇ ਉਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਇਨ੍ਹਾਂ ਨੂੰ ਖੋਲ੍ਹਿਆ ਗਿਆ ਤਾਂ ਉਨ੍ਹਾਂ ਵਿਚੋਂ 3 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ....
ਅੰਮ੍ਰਿਤਸਰ, 18 ਜਨਵਰੀ : ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਰਸ਼ਨ ਸਿੰਘ ਧਾਲੀਵਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ....
ਗੁਰਦਾਸਪੁਰ, 18 ਜਨਵਰੀ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਫਾਇਰਿੰਗ ਕਰਕੇ ਵਾਪਸ ਖਦੇੜਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਤਲਾਸ਼ੀ ਦੌਰਾਨ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ ਨੂੰ ਵੀ ਜ਼ਬਤ ਕਰ ਲਿਆ ਹੈ।ਬੀਐਸਐਫ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜਵਾਨ ਗੁਰਦਾਸਪੁਰ ਸੈਕਟਰ ਵਿੱਚ ਪੈਂਦੇ ਪਿੰਡ ਉੱਚਾ ਟਕਾਲਾ ਵਿੱਚ ਗਸ਼ਤ ’ਤੇ ਸਨ। ਇਸ ਦੌਰਾਨ ਜਵਾਨਾਂ ਨੇ ਰਾਤ ਨੂੰ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ।....
ਅੰਮ੍ਰਿਤਸਰ 14 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾ ਸਦਕਾ ਕੇਂਦਰ ਸਰਕਾਰ ਕੰਡਿਆਲੀ ਤਾਰ ਨੂੰ ਅੱਗੇ ਲੈ ਕੇ ਜਾ ਰਹੀ ਹੈ। ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਵਲੋਂ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧਿਆਨ ਵਿਚ ਕੰਡਿਆਲੀ ਤਾਰ ਦਾ ਮੁੱਦਾ ਚੁੱਕਿਆ ਸੀ ਕਿ....
ਅੰਮ੍ਰਿਤਸਰ 14 ਜਨਵਰੀ : ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ:ਟੀ:ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲਗਭਗ 96 ਲੱਖ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮੁਹੱਈਆਂ ਕਰਵਾਉਣ ਦੇ ਇਰਾਦੇ ਨਾਲ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ਉਤੇ ਆਈ ਸ਼ਿਕਾਇਤ ਦਾ ਹੱਲ ਵਿਭਾਗ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਵਧਣ ਕਾਰਨ ਸਪਲਾਈ ਸੰਬੰਧੀ ਸ਼ਿਕਾਇਤਾਂ ਵੀ ਵਧ ਜਾਂਦੀਆਂ ਹਨ। ਖਪਤਕਾਰਾਂ ਦੀਆਂ ਸਪਲਾਈ ਸੰਬੰਧੀ ਸ਼ਿਕਾਇਤਾਂ ਨੂੰ ਹੱਲ ਕਰਨ ਲਈ....
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 12 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਵੱਲੋਂ ਫ਼ੌਜ ਅੰਦਰ ਸੇਵਾ ਨਿਭਾ ਰਹੇ ਸਿੱਖ ਫ਼ੌਜੀਆਂ ਲਈ ਨਵੀਂ ਲੋਹਟੋਪ ਨੀਤੀ ਲਿਆਉਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਫੈਸਲਾ ਵਾਪਸ ਲੈਣ ਲਈ ਆਖਿਆ ਹੈ। ਸ਼੍ਰੋਮਣੀ....
- ਪੀੜਤ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪਿਆ - ਸ਼ਹੀਦ ਦੇ ਜੱਦੀ ਪਿੰਡ ਜਾ ਕੇ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪੇ ਸ਼ਾਹਪੁਰ, 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ ਕੀਤਾ ਹੈ ਜਿਸ ਨੇ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਆਪਣੀ ਮਾਤ-ਭੂਮੀ ਦੀ ਖਾਤਰ ਜੀਵਨ ਕੁਰਬਾਨ ਕਰ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਸ਼ਹੀਦ ਦੇ ਜੱਦੀ....
ਸ੍ਰੀ ਅੰਮ੍ਰਿਤਸਰ ਸਾਹਿਬ, 10 ਜਨਵਰੀ : ਭਾਰਤ ਜੋੜੋ ਯਾਤਰਾ ਦੇ ਪੰਜਾਬ ’ਚ ਦਾਖ਼ਲ ਹੋਣ ਤੋਂ ਪਹਿਲਾਂ ਯਾਤਰਾ ਦੇ ਪ੍ਰੋਗਰਾ ’ਚ ਕੁੱਝ ਬਦਲਾਅ ਕਰਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੰਬਾਲਾ ਤੋਂ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਪੁੱਜੇ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਰਾਹੁਲ ਗਾਂਧੀ ਦੇ ਸਿਰ ਤੇ ਕੇਸਰੀ ਦਸਤਾਰ ਸਜਾਈ ਹੋਈ ਸੀ, ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਔਜਲਾ ਐਮੀ ਤੋਂ....
ਬਟਾਲਾ, 09 ਜਨਵਰੀ : ਬਟਾਲਾ ’ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਕਾਰਨ ਇੱਕ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਕਾਰ ਸਵਾਰ 4 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਬੱਚੀ ਨੇ ਹਸਪਤਾਲ ’ਚ ਇਲਾਜ ਦੌਰਾਨ ਦਮਤੋੜ ਦਿੱਤਾ। ਕਾਰ ’ਚ ਕੁੱਲ 6 ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਸੜਕੀ ਹਾਦਸਾ ਬਟਾਲਾ ਦੇ ਪਿੰਡ ਮਿਸ਼ਰਪੁਰਾ ’ਚ ਪੈਟਰੋਲ ਪੰਪ ਕੋਲ ਹੋਇਆ ਸੀ। ਸਾਰਾ....
ਅੰਮ੍ਰਿਤਸਰ, 9 ਜਨਵਰੀ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੋਲਕਾਂ ਬਾਰੇ ਦਿੱਤੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਲਾਹ ਦਿੱਤੀ ਹੈ ਕਿ ਅਜਿਹੇ ਬਿਆਨ ਕਿਸੇ ਰਾਜਨੀਤਕ ਵਿਅਕਤੀ ਨੂੰ ਨਹੀਂ ਦੇਣੇ ਚਾਹੀਦੇ ਜਿਸ ਨਾਲ ਧਰਮ ਅਤੇ ਆਸਥਾ ਜੁੜੇ ਹੋਣ। ਜਥੇਦਾਰ ਨੇ ਛੱਤੀਸਗੜ੍ਹ ਵਿਧਾਨ ਸਭਾ ਵਿਚ ਭਾਜਪਾ ਦੇ ਇਕ ਵਿਧਾਇਕ ਵੱਲੋਂ ਸਿੱਖ ਵਿਧਾਇਕ ਖ਼ਿਲਾਫ਼ ਮਜ਼ਾਕੀਆ ਅਤੇ ਨਸਲੀ ਟਿੱਪਣੀ ਕਰਨ ਦੀ ਵੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ....
- ਬਿਜਲੀ ਦੇ ਖੰਭਿਆਂ ’ਤੇ ਲਗੀਆਂ ਨਾਜਾਇਜ ਕੇਬਲਾਂ ਹਟਾਈਆਂ ਜਾਣ : ਬਿਜਲੀ ਮੰਤਰੀ - ਪੀ.ਡਬਲਯੂ.ਡੀ. ਦੀ ਜਮੀਨਾਂ ਤੋਂ ਛਡਾਏ ਜਾਣਗੇ ਗੈਰ ਕਾਨੂੰਨੀ ਕਬਜ਼ੇ - ਡਾ. ਨਿੱਜਰ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਜੀ-20 ਸਿਖਰ ਸੰਮੇਲਨ ਦੇ ਸੰਬੰਧ ‘ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 7 ਜਨਵਰੀ : ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਰਿਵਿਊ ਮੀਟਿੰਗ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਲੋਕ ਨਿਰਮਾਣ ਤੇ ਬਿਜਲੀ....
ਗੁਰਦਾਸਪੁਰ, 7 ਜਨਵਰੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਵਿਚ 29 ਜਨਵਰੀ ਨੂੰ 3 ਘੰਟਿਆਂ ਲਈ ਰੇਲਾਂ ਰੋਕਣ ਦਾ ਫੈਸਲਾ ਲਿਆ ਹੈ। ਪੰਜਾਬ ਵਿਚ ਟੋਲ ਪਲਾਜ਼ਿਆਂ ਉਤੇ ਲਗਾਏ ਗਏ ਧਰਨੇ 15 ਜਨਵਰੀ ਨੂੰ ਖਤਮ ਹੋਣਗੇ ਤੇ 29 ਜਨਵਰੀ ਨੂੰ ਪੰਜਾਬ ਭਰ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਚੌਲਾਂਗ....
ਪਿੰਡ ਨਰਾਇਣਪੁਰ ਅਤੇ ਭਟੋਆ ਅੰਦਰ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਵਾਟਰ ਸਪਲਾਈਜ ਦਾ ਉਦਘਾਟਣ ਕਰਕੇ ਲੋਕਾਂ ਨੂੰ ਕੀਤੀਆਂ ਸਮਰਪਿਤ ਲੋਕਾਂ ਦੀਆ ਮੁੱਢਲੀਆ ਜਰੂਰਤਾਂ ਨੂੰ ਧਿਆਨ ਵਿੱਚ ਰੱਖਕੇ ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਵਿਕਾਸ ਕਾਰਜ- ਸ੍ਰੀ ਲਾਲ ਚੰਦ ਕਟਾਰੂਚੱਕ ਪਠਾਨਕੋਟ, 7 ਜਨਵਰੀ : ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ....
ਗੁਰਦਾਸਪੁਰ, 6 ਜਨਵਰੀ : ਭਗਵੰਤ ਮਾਨ ਸਰਕਾਰ 'ਤੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਛੱਡਣ ਲਈ ਆਲੋਚਨਾ ਕਰਦਿਆਂ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਦੇ ਲੋਕ ਖਾਸ ਕਰਕੇ ਔਰਤਾਂ ਇਨਸਾਫ਼ ਲਈ ਪੰਜਾਬ ਦੇ ਰਾਜਪਾਲ ਵੱਲ ਦੇਖਣ ਲਈ ਮਜਬੂਰ ਹਨ। ਬਾਜਵਾ ਨੇ ਕਿਹਾ ਜਿਸ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੇ 9 ਮਹੀਨੇ ਪਹਿਲਾਂ ਭਾਰੀ ਫ਼ਤਵਾ ਦੇ ਕੇ ਚੁਣਿਆ ਸੀ, ਉਹ ਸੂਬੇ ਨੂੰ ਸ਼ਾਸਨ ਦੇਣ ਦੀ ਆਪਣੀ ਮੁੱਢਲੀ ਜ਼ਿੰਮੇਵਾਰੀ ਤੋਂ ਕਿਵੇਂ....