ਅੰਮ੍ਰਿਤਸਰ, 31 ਦਸੰਬਰ : ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਨੇ ਦੁਨਿਆਵੀ ਚਲੰਤ ਮਾਮਲਿਆਂ ਨਾਲ ਸਬੰਧਤ ਕੈਲੰਡਰ ਅਨੁਸਾਰ ਸਾਲ 2022 ਦੀ ਸੰਪੂਰਨਤਾ ਦੀ ਸੰਧਿਆਂ ਤੇ ਸਮੱਚੀ ਲੋਕਾਈ ਨੂੰ ਨਵੇਂ ਸਾਲ 2023 ਦੀ ਆਮਦ ਤੇ ਵਧਾਈ ਦੇਂਦਿਆਂ ਅਕਾਲ ਪੁਰਖ ਦੇ ਚਰਨਾਂ ‘ਚ ਅਰਜੋਈ ਬੇਨਤੀ ਕੀਤੀ ਹੈ ਕਿ ਇਹ ਸਾਲ ਸਭ ਲਈ ਖੁਸ਼ਹਾਲੀ, ਤਰੱਕੀ, ਸੁਖਸਾਂਤੀ ਤੇ ਚੜਦੀਕਲਾ ਵਾਲਾ ਹੋਵੇ। ੳਨ੍ਹਾਂ ਸਭਨਾਂ ਦੇ ਸੁਖੀ ਜੀਵਨ ਤੇ ਦੇਹ ਅਰੋਗਤਾ ਦੀ ਕਾਮਨਾ ਕੀਤੀ ਹੈ। ਉਨ੍ਹਾਂ ਇਹ ਵੀ ਬੇਨਤੀ....
ਮਾਝਾ
- ਕੈਬਨਿਟ ਮੰਤਰੀ ਨੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨਤਾਰਨ ਜ਼ਿਲਿ੍ਹਆਂ ਦੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ, ਅਧਿਕਾਰੀਆਂ ਨੂੰ ਮੌਕੇ ’ਤੇ ਹੀ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼ - ਪ੍ਰਵਾਸੀ ਪੰਜਾਬੀਆਂ ਲਈ ਵੱਟਸਐਪ ਨੰਬਰ ਜਾਰੀ ਅੰਮ੍ਰਿਤਸਰ, 30 ਦਸੰਬਰ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਛੇਤੀ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ....
ਅੰਮ੍ਰਿਤਸਰ 29 ਦਸੰਬਰ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਵੱਲੋਂ ਨਵੇਂ ਪ੍ਰਧਾਨ ਨਿਯੁਕਤ ਕੀਤੇ ਜਾ ਰਹੇ ਹਨ|ਜਿਸਦੇ ਚੱਲਦੇ ਅੰਮ੍ਰਿਤਸਰ ਵਿੱਚ ਭਾਜਪਾ ਵੱਲੋਂ ਹਰਵਿੰਦਰ ਸਿੰਘ ਸੰਧੂ ਨੂੰ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਹਰਵਿੰਦਰ ਸਿੰਘ ਸੰਧੂ ਦੀ ਅੱਜ ਤਾਜਪੋਸ਼ੀ ‘ਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪਹੁੰਚੇ| ਉਨ੍ਹਾਂ ਨੇ ਹਰਵਿੰਦਰ ਸਿੰਘ ਸੰਧੂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਦੀ ਤਾਜਪੋਸ਼ੀ ਕੀਤੀ| ਇਸ....
ਅੰਮ੍ਰਿਤਸਰ 29 ਦਸੰਬਰ 2022 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ....
ਗੁਰਦਾਸਪੁਰ, 28 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9 ਮਹੀਨਿਆਂ ਵਿਚ ਸੂਬੇ ਵਿਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਟਾਟਾ ਸਟੀਲ, ਵਰਬੀਓ, ਫਰੇਡਨਬਰਗ, ਸਨਾਥਨ ਟੈਕਸਟਾਈਲ ਵਰਗੇ ਵੱਡੇ ਉਦਯੋਗ....
ਅੰਮ੍ਰਿਤਸਰ, 28 ਦਸੰਬਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸੰਗਤੀ ਰੂਪ ਵਿਚ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ....
ਬਟਾਲਾ, 27 ਦਸੰਬਰ : ਸਿਟੀਜ਼ਨ ਸੋਸ਼ਲ ਵੈੱਲਫੇਅਰ ਫੋਰਮ (ਰਜਿ), ਬਟਾਲਾ ਵੱਲੋਂ ਤੀਸਰਾ ਕਰਨਲ ਗੁਰਦਰਸ਼ਨਪਾਲ ਸਿੰਘ ਵੜੈਚ ਯਾਦਗਾਰੀ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਲੈਫਟੀਨੈਂਟ ਕਰਨਲ ਗੁਰਦਰਸ਼ਨਪਾਲ ਸਿੰਘ ਵੜੈਚ ਅਧਿਆਪਕ ਵਰਗ ਲਈ ਇਕ ਰਾਹ-ਦਸੇਰਾ ਸਨ। ਉਹਨਾਂ ਦੇ ਜੀਵਨ ਉਦੇਸ਼ "ਵਿਦਿਆ ਨਾਲ ਪਿਆਰ" ਸੀ। ਉਹਨਾਂ ਨੇ 1953 ਵਿੱਚ ਭਾਰਤੀ ਫੌਜ ਵਿੱਚ ਕਮਿਸ਼ਨ ਲਿਆ। ਫੌਜ ਵਿੱਚ ਆਪਣੀ ਸੇਵਾ ਦੌਰਾਨ ਉਹਨਾਂ ਆਪਣੀ ਪੜ੍ਹਾਈ ਜਾਰੀ ਰੱਖੀ ਅਤੇ ਉਹਨਾਂ ਐੱਮ.ਏ ਪੁਲੀਟੀਕਲ ਸਾਇੰਸ ਅਤੇ ਐੱਮ.ਏ ਇਕਨਾਮਿਕਸ ਦੀਆਂ....
ਅੰਮ੍ਰਿਤਸਰ, 27 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ....
- ਲੋਡਿਡ ਆਰ.ਪੀ.ਜੀ. ਦੀ ਬਰਾਮਦਗੀ ਨਾਲ, ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ: ਡੀ.ਜੀ.ਪੀ. ਗੌਰਵ ਯਾਦਵ - ਤਿੰਨੋ ਦੋਸ਼ੀ ਫਿਲੀਪੀਨਜ਼ ਅਧਾਰਿਤ ਯਾਦਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਐਸ.ਐਸ.ਪੀ. ਚੌਹਾਨ ਤਰਨਤਾਰਨ, 27 ਦਸੰਬਰ : ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਰਹਾਲੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ....
ਪਾਠਾਨਕੋਟ, 25 ਦਸੰਬਰ : ਉੱਤਰੀ ਸਿੱਕਮ ਵਿੱਚ ਵਾਪਰੇ ਹਾਦਸੇ ਦੌਰਾਨ ਜਿੱਥੇ 16 ਜਵਾਨ ਸ਼ਹੀਦ ਹੋ ਗਏ, ਉੱਥੇ ਹੀ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਨਾਜੋਵਾਲ ਦੇ ਵਸਨੀਕ ਓਮਕਾਰ ਸਿੰਘ ਨੇ ਵੀ ਸ਼ਹਾਦਤ ਦਾ ਜਾਮ ਪੀਤਾ, ਜਿਸ ਦੀ ਮ੍ਰਿਤਕ ਦੇਹ ਅੱਜ ਸਵੇਰੇ ਪਿੰਡ ਪੁੱਜੀ ਤਾਂ ਹਰ ਅੱਖ ਨਮ ਹੋ ਗਈ। ਓਮਕਾਰ ਸਿੰਘ ਜੋ ਕਿ ਤੋਪਖਾਨਾ ਰੈਜੀਮੈਂਟ ਵਿੱਚ ਬਤੌਰ ਨਾਇਕ ਸੂਬੇਦਾਰ ਤਾਇਨਾਤ ਸਨ, ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਚਾਰ ਸਾਲਾ ਪੁੱਤਰ ਨੇ ਅਗਨੀ ਦਿੱਤੀ ਅਤੇ ਸ਼ਹੀਦ ਦੇ ਬਜ਼ੁਰਗ ਮਾਪਿਆਂ ਨੇ ਆਪਣੇ....
ਗੁਰਦਾਸਪੁਰ, 25 ਦਸੰਬਰ : ਦਿੱਲੀ ਦੇ ਸੇਵਾਮੁਕਤ ਨੌਕਰਸ਼ਾਹਾਂ ਦੀ ਪੰਜਾਬ ਦੇ ਰੀਅਲ ਅਸਟੇਟ ਰੈਗੂਲੇਟਰੀ ਅਥਾਰਿਟੀ (ਰੇਰਾ) ਦੇ ਚੇਅਰਮੈਨ ਅਤੇ ਮੈਂਬਰ ਵਜੋਂ ਨਿਯੁਕਤੀ ਦੀ ਸਖ਼ਤ ਨਿਖੇਧੀ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਨਿਯੁਕਤੀਆਂ ਪਿੱਛੇ ਆਮ ਆਦਮੀ ਪਾਰਟੀ ਦੀ ਨੀਅਤ 'ਤੇ ਸ਼ੱਕ ਹੈ। ਬਾਜਵਾ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਵਧੀਕ ਮੁੱਖ ਸਕੱਤਰ ਸਤਿਆ ਗੋਪਾਲ, ਜਿਨ੍ਹਾਂ ਨੂੰ ਪੰਜਾਬ ਰੇਰਾ ਦਾ ਚੇਅਰਮੈਨ....
ਅੰਮ੍ਰਿਤਸਰ, 25 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ....
ਅੰਮ੍ਰਿਤਸਰ, 24 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. ਜਸਕਰਨ ਸਿੰਘ ਨਾਲ ਮੁਲਾਕਾਤ ਕਰਕੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਟ੍ਰੈਫਿਕ ਵਿਵਸਥਾ ਠੀਕ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜੇ ਹਟਾਉਣ ਅਤੇ ਆਟੋ/ਈ-ਰਿਕਸ਼ਿਆਂ ਨੂੰ ਨਿਜਮਤ ਕਰਨ ਦੀ ਅਪੀਲ ਕੀਤੀ। ਭਾਈ ਗਰੇਵਾਲ ਨੇ ਕਮਿਸ਼ਨਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਆਉਣ ਵਾਲੀ....
ਅੰਮ੍ਰਿਤਸਰ, 23 ਦਸੰਬਰ : ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਰਚ 2023 ਵਿੱਚ ਹੋਣ ਵਾਲੇ ਜੀ-20 ਸੰਮੇਲਨ ਜੋ ਕਿ ਅੰਮ੍ਰਿਤਸਰ ਵਿੱਚ ਕਰਵਾਇਆ ਜਾਣਾ ਹੈ ਦੀ ਮਹਿਮਾਨ ਨਿਵਾਜੀ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੇਅਰ ਸ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਪੁਲਿਸ ਜਸਕਰਨ ਸਿੰਘ, ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ....
ਅੰਮ੍ਰਿਤਸਰ, 23 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੱਚਿਆਂ ਵੱਲੋਂ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ, ਕਵੀਸ਼ਰੀ, ਕਵਿਤਾ ਅਤੇ ਢਾਡੀ ਵਾਰਾਂ....