ਮਾਝਾ

 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ 20, 21 ਤੇ 22 ਅਗਸਤ ਨੂੰ -ਜ਼ਿਲਾ ਚੋਣ ਅਫ਼ਸਰ
ਵੋਟ ਬਣਵਾਉਣ, ਵੋਟ ਕਟਵਾਉਣ ਤੇ ਵੋਟਰ ਸੂਚੀ ’ਚ ਕਿਸੇ ਵੀ ਸੋਧ ਲਈ ਲੋੜੀਂਦੇ ਫਾਰਮ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ’ਚ ਉਪਲੱਬਧ ਵੈੱਬਸਾਈਟ sec.punjab.gov.in ਤੋਂ ਵੀ ਕੀਤਾ ਸਕਦੈ ਫਾਰਮ ਡਾਊਨਲੋਡ ਤਰਨ ਤਾਰਨ, 17 ਅਗਸਤ : ਡਿਪਟੀ ਕਮਿਸ਼ਨਰ-ਕਮ ਜ਼ਿਲਾ ਚੋਣ ਅਫ਼ਸਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ....
ਬਲਾਤਕਾਰੀਆਂ ਨੂੰ ਹਰਿਆਣਾ ਚੋਣਾਂ ਦੇ ਲਈ ਪੈਰੋਲ ਦਿੱਤੀ ਜਾ ਸਕਦੀ ਹੈ : ਜਥੇਦਾਰ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 16 ਅਗਸਤ 2024 : ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁੱਖੀ ਰਾਮ ਰਹੀਮ ਦੀ ਫਰਲੋ ‘ਤੇ ਸਵਾਲ ਚੁੱਕੇ ਹਨ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਬਲਾਤਕਾਰੀਆਂ ਨੂੰ ਹਰਿਆਣਾ ਚੋਣਾਂ ਦੇ ਲਈ ਪੈਰੋਲ ਦਿੱਤੀ ਜਾ ਸਕਦੀ ਹੈ, ਪਰ ਇਹ ਕਿਹੋ ਜਿਹਾ ਨਿਆਂ ਹੈ ਕਿ ਜੇਲ੍ਹਾਂ ‘ਚ ਬੰਦ ਸਿੰਘਾਂ ਨੂੰ ਰਿਹਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੇ ਨਾਲ ਬੇਇੰਨਸਾਫੀ ਹੋ ਰਹੀ ਹੈ, ਧਰਮ ਦੇ ਖਾਤਰ ਜੇਲ੍ਹ ‘ਚ ਬੰਦ ਸਿੰਘਾ ਨੂੰ ਰਿਹਾ ਨਹੀਂ ਕੀਤਾ ਜਾ....
ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਸਿੱਖਾਂ ਨਾਲ ਜਾਣਬੁਝ ਕੇ ਕਰ ਰਹੀ ਹੈ ਬੇਇਨਸਾਫ਼ੀ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬੰਦੀ ਸਿੰਘਾਂ ਦੇ ਮਾਮਲੇ ਦੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣ ਦਾ ਫੈਸਲਾ ਲੰਗਰ ’ਚ ਵਾਪਰੀਆਂ ਘਟਨਾਵਾਂ ਦੌਰਾਨ ਜਾਨ ਗਵਾਉਣ ਵਾਲੇ 2 ਸੇਵਾਦਾਰਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ ਪੰਜ ਪੰਜ ਲੱਖ ਰੁਪਏ ਅਤੇ ਨੌਕਰੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਵੀ ਪੰਜ ਲੱਖ ਰੁਪਏ ਦਾ ਸਨਮਾਨ ਦੇਣ ਦਾ ਫੈਸਲਾ ਅੰਮ੍ਰਿਤਸਰ, 16 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ....
1947 ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 16 ਅਗਸਤ 2024 : ਸੰਨ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਮੌਕੇ ਸੱਚਖੰਡ ਸ੍ਰੀ....
ਡਾ. ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ ਬਟਾਲਾ ਨੇ ਲਹਿਰਾਇਆ ਕੌਮੀ ਝੰਡਾ
ਸਮਾਜਿਕ ਬੁਰਾਈ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਸਮੂਹਿਕ ਹੰਭਲਾ ਮਾਰਨ ਦੀ ਲੋੜ-ਡਾ. ਸ਼ਾਇਰੀ ਭੰਡਾਰੀ ਪੰਜਾਬ ਪੁਲਿਸ, ਹੋਮਗਾਰਡ ਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਮਾਰਚ ਪਾਸਟ ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ ਬਟਾਲਾ, 16 ਅਗਸਤ 2024 : ਅੱਜ ਆਜ਼ਾਦੀ ਦਿਵਸ ਸਮਾਗਮ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ....
78ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ
ਪੰਜਾਬ ਪੁਲਿਸ, ਪੰਜਾਬ ਹੋਮਗਾਰਡ ਅਤੇ ਐੱਨ.ਸੀ.ਸੀ. ਕੈਡਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਦਾ ਮੁਜ਼ਾਹਰਾ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਗੁਰਦਾਸਪੁਰ, 16 ਅਗਸਤ 2024 : ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਅੱਜ 78ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ....
ਉਮਾ ਸ਼ੰਕਰ ਗੁਪਤਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ
ਲੋਕ ਹਿਤ ਅਤੇ ਵਿਕਾਸ ਦੇ ਕੰਮਾਂ ਉੱਪਰ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ - ਡਿਪਟੀ ਕਮਿਸ਼ਨਰ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਨਿਰਪੱਖਤਾ ਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਹੋਵੇਗੀ ਤਰਜੀਹ ਗੁਰਦਾਸਪੁਰ, 16 ਅਗਸਤ 2024 : 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅੱਜ ਦੁਪਹਿਰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਮੌਕੇ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ....
ਕੈਬਨਿਟ ਮੰਤਰੀ ਜਿੰਪਾ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਦੀ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ
ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸੇਸ ਤੋਰ ਤੇ ਕੀਤਾ ਸਨਮਾਨਤ ਪਠਾਨਕੋਟ, 16 ਅਗਸਤ, 2024 : ਮਾਲ , ਮੂੜ ਵਸੇਬਾ ਤੇ ਆਫਤ ਪ੍ਰਬੰਧਨ , ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਮੰਤਰੀ ਸ੍ਰੀ ਬ੍ਰਮ ਸੰਕਰ ਜਿੰਪਾ ਜੀ ਨੇ ਅੱਜ ਆਜਾਦੀ ਦਿਹਾੜੇ ਤੇ ਜਿਲ੍ਹਾ ਪਠਾਨਕੋਟ ਅੰਦਰ ਮਲਟੀ ਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਆਯੋਜਿਤ ਕੀਤੇ ਜਿਲ੍ਹਾ ਪੱਧਰੀ ਆਜਾਦੀ ਦਿਹਾੜੇ ਸਮਾਰੋਹ ਤੇ ਮੁੱਖ ਮਹਿਮਾਨ ਵਜੋਂ ਹਾਜਰ....
ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 78ਵਾਂ ਦਿਹਾੜਾ
ਕੈਬਨਿਟ ਮੰਤਰੀ ਸ੍ਰ. ਕੁਲਦੀਪ ਸਿੰਘ ਧਾਲੀਵਾਲ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਵੱਲੋਂ 16 ਅਗਸਤ ਨੂੰ ਜ਼ਿਲਾ ਤਰਨ ਤਾਰਨ ਦੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਤਰਨ ਤਾਰਨ, 16 ਅਗਸਤ 2024 : ਦੇਸ਼ ਦੀ ਅਜ਼ਾਦੀ ਦਾ 78ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ....
ਆਜ਼ਾਦੀ ਦਿਵਸ ਮੌਕੇ ਖੇਤੀ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ 
ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ : ਖੁੱਡੀਆਂ ਕਿਸਾਨੀ ਦੀ ਬਦਲੀ ਜਾਵੇਗੀ ਦਿਸ਼ਾ ਅਤੇ ਦਸ਼ਾ ਅੰਮ੍ਰਿਤਸਰ, 16 ਅਗਸਤ 2024 : ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ....
ਵਿਧਾਇਕ ਨਿੱਜਰ ਨੇ 14 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 14 ਅਗਸਤ 2024 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰ: 65 ਵਿਖੇ ਲਾਲ ਕੁਆਟਰ ਗੁੱਜਰਪੁਰਾ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਪਿਛੋਂ ਕੀਤਾ। ਡਾ. ਨਿੱਜਰ ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਦੀ ਪਿਛਲੇ 10 ਸਾਲਾਂ ਤੋਂ ਮੰਗ ਸੀ ਕਿ ਇਥੇ ਇਕ ਪਾਣੀ ਦਾ....
ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ  ਵਿਧਾਇਕ ਟੌਂਗ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ 
ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਲੱਗੀਆਂ ਡਿਊਟੀਆਂ : ਐਸ.ਡੀ.ਐਮ. ਅੰਮਿ੍ਤਸਰ, 14 ਅਗਸਤ 2024 : ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮਿਲ ਕੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੂੰ ਰੱਖੜ ਪੁੰਨਿਆ ਤੇ ਪਹੁੰਚਣ ਦਾ ਸੱਦਾ ਦਿੱਤਾ। ਉਨਾਂ ਦੱਸਿਆ ਕਿ ਰਾਜ....
ਅੰਮ੍ਰਿਤਸਰ ਅੰਡਰ 15 ਲੜਕੀਆਂ ਅਤੇ ਪਟਿਆਲਾ ਨੂੰ ਸਾਂਝੇ ਤੌਰ 'ਤੇ ਜੇਤੂ ਐਲਾਨਿਆ 
ਅੰਮ੍ਰਿਤਸਰ 14 ਅਗਸਤ 2024 : ਅੰਡਰ 15 ਲੜਕੀਆਂ ਦਾ ਪੰਜਾਬ ਰਾਜ ਅੰਤਰ ਜ਼ਿਲ੍ਹਾ ਟੂਰਨਾਮੈਂਟ 2024 ਬਠਿੰਡਾ ਵਿਖੇ ਕਰਵਾਇਆ ਗਿਆ ਸੀ। ਜਿਸਦਾ ਅੱਜ ਫਾਈਨਲ ਮੈਚ ਜਲੰਧਰ ਵਿਖੇ ਹੋਏ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 15 ਲੜਕੀਆਂ ਅੰਮ੍ਰਿਤਸਰ ਅਤੇ ਅੰਡਰ 15 ਲੜਕੀਆਂ ਦੀ ਟੀਮ ਪਟਿਆਲਾ ਦੇ ਵਿਚਕਾਰ ਹੋਣਾ ਸੀ ਪ੍ਰੰਤੂ ਬਾਰਿਸ਼ ਕਰਕੇ ਇਹ ਮੈਚ ਨਹੀਂ ਹੋ ਸਕਿਆ ਜਿਸ ਕਰਕੇ ਅੰਮ੍ਰਿਤਸਰ ਅਤੇ ਪਟਿਆਲਾ ਨੂੰ ਸਾਂਝੇ ਤੌਰ 'ਤੇ ਜੇਤੂ ਐਲਾਨਿਆ ਗਿਆ ਹੈ। ਸ਼੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ –ਕਮ-ਪ੍ਰਧਾਨ ਏ.ਜੀ.ਏ. ਦੀ....
ਨਾਰੀ ਨਿਕੇਤਨ, ਅੰਮ੍ਰਿਤਸਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
ਵਿਸ਼ੇਸ਼ ਜਰੂਰਤਾਂ ਵਾਲੀਆਂ ਬੱਚੀਆਂ ਨੇ ਗਰੁੱਪ ਡਾਂਸ, ਗਿੱਧਾ ਕੀਤਾ ਪੇਸ਼ ਅੰਮ੍ਰਿਤਸਰ 14 ਅਗਸਤ 2024 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੋਗ ਹਾਫ ਵੇਅ ਹੋਮ ਅਤੇ ਸਟੇਟ ਆਫਟਰ ਕੇਅਰ ਹੋਮ, ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ । ਇਸ ਮੋਕੇ ਸਹਿਯੋਗ ਹਾਫ ਵੇਅ ਹੋਮ ਵਿਖੇ ਰਹਿ ਰਹੀਆਂ ਵਿਸ਼ੇਸ਼ ਜਰੂਰਤਾਂ ਵਾਲੀਆਂ ਬੱਚੀਆਂ ਨੇ ਅਲੱਗ-ਅਲੱਗ ਤਰਾਂ ਦੀਆਂ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਜਿਸ....
ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਕੱਲ੍ਹ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣਗੇ
ਆਜ਼ਾਦੀ ਦਿਵਸ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਬਟਾਲਾ, 14 ਅਗਸਤ 2024 : ਕੱਲ੍ਹ 15 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਵਿਚ ਡਾ ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ 15....