ਮਾਝਾ

ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰੇਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਬੋਰਡ ਵੱਖ-ਵੱਖ ਦੇਸ਼ਾਂ ਦੇ ਸਿੱਖ ਨੁਮਾਇੰਦਿਆਂ ’ਤੇ ਅਧਾਰਿਤ ਹੋਵੇਗਾ, ਜੋ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਕਰੇਗਾ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦਾ ਧਰਮ ਪ੍ਰਚਾਰ ਲਈ ਵੀ ਸਹਿਯੋਗ ਕਰੇਗਾ। ਇਹ ਫੈਸਲਾ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ....
ਬ੍ਰਿਗੇਡੀਅਰ ਆਈ.ਐਸ. ਭੱਲਾ ਵੱਲੋਂ ਟੀਮ ਸਮੇਤ ਪਵਿੱਤਰ ਕਾਲੀ ਵੇਈਂ ਦਾ ਦੌਰਾ
ਸੁਲਤਾਨਪੁਰ ਲੋਧੀ : ਬ੍ਰਿਗੇਡੀਅਰ ਆਈ.ਐਸ ਭੱਲਾ, ਗਰੁੱਪ ਕਮਾਂਡਰ, ਐਨਸੀਸੀ ਗਰੁੱਪ ਅਤੇ ਹੈੱਡਕੁਆਰਟਰ ਕਰਨਲ ਵਿਸ਼ਾਲ ਉੱਪਲ, ਕਮਾਂਡਿੰਗ ਅਫਸਰ, 21 ਪੰਜਾਬ ਬਟਾਲੀਅਨ ਐਨਸੀਸੀ ਕਪੂਰਥਲਾ ਵੱਲੋਂ ਟੀਮ ਸਮੇਤ ਪਵਿੱਤਰ ਕਾਲੀ ਵੇਈਂ ਦਾ ਦੌਰਾ ਕੀਤਾ ਗਿਆ। ਜਿੱਥੇ ਉਹਨਾਂ ਵੱਲੋਂ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਉਹਨਾਂ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਐਨ.ਸੀ.ਸੀ ਵੱਲੋਂ ਦੇਸ਼ ਅਤੇ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਵੱਖ-ਵੱਖ ਕੰਮਾਂ....
ਲੈਬ ਦੇ ਨਵੇਂ ਕੁਲੈਕਸ਼ਨ ਸੈਂਟਰ ਦਾ ਟਰੱਸਟ ਦੇ ਮੁੱਖੀ ਡਾ. ਓਬਰਾਏ ਵੱਲੋਂ ਉਦਘਾਟਨ ਕੀਤਾ ਗਿਆ
ਅੰਮ੍ਰਿਤਸਰ: ਆਪਣੀ ਜੇਬ੍ਹ 'ਚੋਂ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ 'ਸੰਨੀ ਓਬਰਾਏ ਕਲਿਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ' ਖੋਲ੍ਹਣ ਦੇ ਅਰੰਭੇ ਗਏ ਕਾਰਜ ਤਹਿਤ ਅੱਜ ਕਸ਼ਮੀਰ ਐਵੀਨਿਊ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਜਿੱਥੇ ਲੈਬ ਦੇ ਨਵੇਂ ਕੁਲੈਕਸ਼ਨ ਸੈਂਟਰ ਦਾ ਉਦਘਾਟਨ ਕੀਤਾ ਗਿਆ, ਉਥੇ ਹੀ....
ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰਕਿਰਿਆ ਤੁਰੰਤ ਰੱਦ ਕੀਤੀ ਜਾਵੇ, ਘੁਟਾਲੇ ਦੀ ਹੋਵੇ ਜਾਂਚ : ਮਜੀਠੀਆ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰਕਿਰਿਆ ਤੁਰੰਤ ਰੱਦ ਕੀਤੀ ਜਾਵੇ ਤੇ ਬਹੁ ਕਰੋੜੀ ਘੁਟਾਲੇ ਦੀ ਸੀਬੀ ਆਈ ਜਾਂਚ ਕਰਵਾਈ ਜਾਵੇ। ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਮਜੀਠੀਆ ਨੇ ਕਿਹਾ ਕਿ ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਘੁਟਾਲਾ ਹੈ। ਉਨ੍ਹਾਂ ਕਿਹਾ ਕਿ ਇਹ ਘੁਟਾਲਾ ਵੀ ਜੰਮੂ ਕਸ਼ਮੀਰ ਵਿਚ ਹੋਏ ਸਬ ਇੰਸਪੈਕਟਰ ਭਰਤੀ....
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਨਾਲ ਹੋਈ। ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਉਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ....
 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਬ ਨੂੰ ਮਿਲੇ ਮੰਤਰੀ ਧਾਲੀਵਾਲ, ਦਿੱਤਾ ਮੰਗ ਪੱਤਰ
ਅੰਮ੍ਰਿਤਸਰ : ਪੰਜਾਬ ਦੇ ਹਵਾ ਪਾਣੀ ਨੂੰ ਬਚਾਉਣ ਲਈ ਇੱਕ ਪੱਤਰ ਲਿਖ ਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ, ਪਾਣੀ ਅਤੇ ਹਵਾ ਨੂੰ ਬਚਾਉਣ ਲਈ ਆਪਣੀ ਅਵਾਜ਼ ਬੁਲੰਦ ਕਰਨ ਲਈ ਕਿਹਾ ਗਿਆ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵੱਡਾ ਬਿਆਨ ਦਿੰਦਿਆ ਕਿਹਾ ਕਿ ਉਨ੍ਹਾਂ ਦੀ ਭਾਵੇਂ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ....
ਭਗਵੰਤ ਮਾਨ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਨੂੰ ਬਚਾਉਣ ਲਈ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਗਲੀਚੇ ਹੇਠ ਨਹੀਂ ਧੱਕ ਸਕਦੇ : ਬਾਜਵਾ
ਗੁਰਦਾਸਪੁਰ : ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜਿਨ੍ਹਾਂ ਨੇ ਸੂਬਾ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ, ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਮਾਨ ਆਪਣੇ ਭ੍ਰਿਸ਼ਟ ਮੰਤਰੀ ਸਰਾਰੀ ਨੂੰ ਬਚਾਉਣਾ ਬੰਦ ਕਰ ਦੇਣ। ਫੌਜਾ ਸਿੰਘ ਸਰਾਰੀ ਦੀ ਆਡੀਓ....
ਅੰਮ੍ਰਿਤਸਰ ਵਿੱਚ ਜਲ ਸਪਲਾਈ ਸਕੀਮਾਂ ਲਈ ਊਰਜਾ ਦੀ ਸੁਚੱਜੀ ਵਰਤੋਂ ਵਾਲੇ ਪੰਪਸੈੱਟ ਲਗਾਉਣ ਦਾ ਫ਼ੈਸਲਾ ਕੀਤਾ ਹੈ: ਅਰੋੜਾ
ਚੰਡੀਗੜ੍ਹ : ਊਰਜਾ ਦੀ ਬੱਚਤ ਅਤੇ ਵਾਤਾਵਰਣ ਵਿਗਾੜ ਦੀ ਸਮੱਸਿਆ ਨਾਲ ਨਜਿੱਠਣ ਲਈ ਊਰਜਾ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਲਈ ਊਰਜਾ ਦੀ ਸੁਚੱਜੀ ਵਰਤੋਂ ਵਾਲੇ ਪੰਪਸੈੱਟ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਵੇਰਕਾ ਅਤੇ ਅਟਾਰੀ ਬਲਾਕ ਦੇ....
ਕਾਨਵਾਂ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ, ਅਤੇ ਆਤਮਾ ਤਹਿਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।
ਕਿਸਾਨੀ ਦਾ ਜੀਵਨ ਪੱਧਰ ਉੱਚਾ ਚੁਕਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ : ਲਾਲ ਚੰਦ ਕਟਾਰੂਚੱਕ ਪਠਾਨਕੋਟ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਅੱਜ ਜ਼ਿਲਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਅਤੇ ਆਤਮਾ ਤਹਿਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਕਿਸਾਨ ਮੇਲੇ ਦਾ ਮੁੱਖ ਉਦੇਸ਼“ ਝੋਨੇ ਦੀ ਪਰਾਲੀ ਨੂੰ ਨਾਂ ਜਲਾਈਏ,ਆਓ ਮਿਲ ਕੇ ਪਠਾਨਕੋਟ ਨੂੰ....
ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਰੁੱਧ ਪੰਥਕ ਰੋਹ ਤਿੱਖਾ ਕਰਨ ਲਈ ਰੋਸ ਮਾਰਚ ਸ੍ਰੀ ਅੰਮ੍ਰਿਤਸਰ ਪੁੱਜੇ
ਅੰਮ੍ਰਿਤਸਰ : ਸਿੱਖ ਕੌਮ ਵੱਲੋਂ ਇਕ ਸਦੀ ਪਹਿਲਾਂ ਬੇਅੰਤ ਕੁਰਬਾਨੀਆਂ ਨਾਲ ਹੋਂਦ ਵਿਚ ਲਿਆਂਦੇ ਗਏ ਸਿੱਖ ਗੁਰਦੁਆਰਾ ਐਕਟ 1925 ਦੀ ਭਾਵਨਾ ਦੇ ਉਲਟ ਜਾ ਕੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਅਤੇ ਸਿੱਖਾਂ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ਾਂ ਵਿਰੁੱਧ ਪੰਥਕ ਸੰਘਰਸ਼ ਨੂੰ ਪ੍ਰਚੰਡ ਕਰਨ ਲਈ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ....
ਸਰਕਾਰਾਂ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਐਸਜੀਪੀਸੀ ਨੂੰ ਬਣਾ ਰਹੀਆਂ ਨੇ ਨਿਸ਼ਾਨਾ : ਸੁਖਬੀਰ ਬਾਦਲ
ਅੰਮ੍ਰਿਤਸਰ : ਖਾਲਸਾ ਰੋਸ ਮਾਰਚ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੰਪੰਨ ਹੋਇਆ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹਜ਼ਾਰਾਂ ਪੰਜਾਬੀਆਂ ਦੇ ਨਾਲ ਰਲ ਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਕੇਂਦਰ ਤੇ ਰਾਜ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਿੱਖ ਕੌਮ ਨੁੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਨੂੰ ਮਾਤ ਪਾਉਣ ਲਈ ਸਿੱਖ ਕੌਮ ਨੁੰ ਤਾਕਤ ਬਖਸ਼ਣ। ਸ੍ਰੀ ਅਕਾਲ....
ਬਿੱਟਾ ਨੇ ਭਾਰਤ ਵਿਚ ਰਹਿ ਕੇ ਖ਼ੁਦ ਨੂੰ ਗ਼ੁਲਾਮ ਦੱਸਣ ਵਾਲੀਆਂ ਅਖੌਤੀ ਜਥੇਬੰਦੀਆਂ ਨੂੰ ਨਿਸ਼ਾਨੇ ’ਤੇ ਲਿਆ
ਅੰਮ੍ਰਿਤਸਰ : ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੰਮ੍ਰਿਤਸਰ ਪਹੁੰਚ ਕੇ ਖ਼ਾਲਿਸਤਾਨ ਦੀ ਮੰਗ ਕਰਨ ਵਾਲੇ ਤੱਤਾਂ ਅਤੇ ਭਾਰਤ ਵਿਚ ਰਹਿ ਕੇ ਖ਼ੁਦ ਨੂੰ ਗ਼ੁਲਾਮ ਦੱਸਣ ਵਾਲੀਆਂ ਅਖੌਤੀ ਜਥੇਬੰਦੀਆਂ ਨੂੰ ਨਿਸ਼ਾਨੇ ’ਤੇ ਲਿਆ। ਬਿੱਟਾ ਨੇ ਕਿਹਾ ਕਿ ਜਿਹੜੇ ਵਿਅਕਤੀ ਖ਼ਾਲਿਸਤਾਨ ਦੇ ਨਾਂ ’ਤੇ ਅਖੌਤੀ ਆਜ਼ਾਦੀ ਮੰਗ ਰਹੇ ਹਨ, ਉਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਉਹ ਕਿਹੜੀ ਆਜ਼ਾਦੀ ਚਾਹੁੰਦੇ ਹਨ? ਜਦਕਿ ਭਾਰਤ ਨੇ ਸਾਨੂੰ ਸਭ ਕੁਝ ਦਿੱਤਾ ਹੈ। ਭਾਰਤ ਵਿਚ ਪ੍ਰਧਾਨ ਮੰਤਰੀ....
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਈ ਇਕੱਤਰਤਾ, 11 ਅਕਤੂਬਰ ਨੂੰ ਪ੍ਰਕਾਸ਼ ਗੁਰਪੁਰਬ ਮਨਾਇਆ ਜਾਵੇਗਾ।
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 11 ਅਕਤੂਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ....
ਜਾਣ ਬੁੱਝ ਕੇ ਸਿੱਖ ਵਿਰੋਧੀ ਫੈਸਲੇ ਲਏ ਜਾ ਰਹੇ ਹਨ : ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 4 ਅਕਤੂਬਰ, 2022: ਹਰਿਆਣਾ ਵਿਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੇ ਐਕਸ਼ਨ ਮੋਡ ਵਿਚ ਆ ਗਈ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ, ਉਥੇ ਹੀ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ....
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਵੱਖ ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਐਸਡੀਐਮ ਵੱਲੋਂ ਵਿਸ਼ੇਸ਼ ਮੀਟਿੰਗ
ਸੁਲਤਾਨਪੁਰ ਲੋਧੀ : ਓਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਰਣਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਟਰਾਅ ਬਰਨਿੰਗ ਸਬੰਧੀ ਨਿਯੁਕਤ ਕੀਤੇ ਗਏ ਕੁਆਰਡੀਨੇਟਰ ਅਤੇ ਨੋਡਲ ਅਫ਼ਸਰਾਂ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ । ਐੱਸ ਡੀ ਐੱਮ ਰਣਦੀਪ ਸਿੰਘ ਗਿੱਲ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀ ਹਨ ਕਿ ਕਿਸਾਨਾਂ ਨੂੰ ਸਮਝਾ ਕੇ ਝੋਨੇ ਦੀ ਪਰਾਲੀ ਨਾ ਸਾੜਨ ਲਈ....