ਮਾਝਾ

ਤੇਲ ਬੀਜ ਫਸਲਾਂ ਦੀ ਕਾਸ਼ਤ ਸਬੰਧੀ 2 ਦਿਨਾਂ ਟ੍ਰੇਨਿੰਗ ਕੈਪ ਲਗਾਇਆ : ਡਾ. ਨਵਤੇਜ ਸਿੰਘ
ਖਡੂਰ ਸਾਹਿਬ, 24 ਮਾਰਚ 2025 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਖਡੂਰ ਸਾਹਿਬ ਵਿਖੇ ਤੇਲ ਬੀਜ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਕੈਂਪ ਵਿੱਚ ਫਾਰਮ ਸਲਾਹਕਾਰ ਅਤੇ ਸੇਵਾ ਕੇਂਦਰ ਤਰਨ ਤਰਨ ਤੋਂ ਡਾ. ਪਰਵਿੰਦਰ ਸਿੰਘ ਇੰਚਾਰਜ ਫਾਰਮ....
ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤ, ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼
ਅੰਮ੍ਰਿਤਸਰ , 23 ਮਾਰਚ 2025 : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ ਦੇ ਸਰਕਾਰੀ ਕਾਲਜ ਬੜਸਰ ਹਮੀਰਪੁਰ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁਲਾਕਾਤ ਕੀਤੀ। ਗਿਆਨੀ ਗੜਗੱਜ ਨੇ ਦੋਵੇਂ ਸੂਬਿਆਂ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਵਧਾਉਣ ਦਾ ਸੰਦੇਸ਼ ਦਿੱਤਾ ਹੈ। ਵਫ਼ਦ ਨੇ ਕਿਹਾ ਕਿ ਸਾਨੂੰ ਏਥੇ ਆਉਣ ਤੋਂ ਪਹਿਲਾਂ ਕੁਝ ਲੋਕਾਂ ਬਹੁਤ ਕਿਹਾ ਕਿ ਪੰਜਾਬ ਤੁਹਾਡੇ ਲਈ ਸੁਰੱਖਿਅਤ ਨਹੀਂ ਹੈ। ਪਰ ਅਸੀਂ ਫਿਰ ਵੀ ਆਉਣ ਦਾ....
'ਸਕੂਲ ਆਫ਼ ਐਮੀਨੈਂਸ' ਕਿਲਾ ਮੰਡੀ ਕੈਂਪਸ ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਉਸਾਰੇ ਨਵੇਂ ਹਾਲ ਦਾ ਉਦਘਾਟਨ
ਸਰਕਾਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੌਸ਼ਟਿਕ ਅਤੇ ਸਾਫ ਸੁਥਰਾ ਮਿਡ ਡੇ ਮੀਲ ਮੁਹੱਈਆ ਕਰਵਾਇਆ ਜਾ ਰਿਹਾ ਹੈ-ਸ੍ਰੀਮਤੀ ਰਾਜਬੀਰ ਕੌਰ ਕਲਸੀ ਬਟਾਲਾ, 22 ਮਾਰਚ 2025 : 'ਸਕੂਲ ਆਫ਼ ਐਮੀਨੈਂਸ' ਕਿਲਾ ਮੰਡੀ ਕੈਂਪਸ ਬਟਾਲਾ ਵਿਖੇ ਮਿਡ ਡੇ ਮੀਲ ਹਾਲ ਦਾ ਉਦਘਾਟਨ, ਜਿੱਥੇ ਕਿ 6ਵੀਂ ਤੋਂ 8ਵੀਂ ਸ਼ਰੇਣੀ ਦੇ ਵਿਦਿਆਰਥੀ ਪੜ੍ਹਦੇ ਹਨ, ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਸਮੱਗਰਾਂ ਸਿੱਖਿਆ ਅਭਿਆਨ 2024-25 ਦੌਰਾਨ ਨਵਾਂ ਹਾਲ ਤਿਆਰ ਕਰਵਾਇਆ ਗਿਆ ਹੈ, ਜਿਸਦਾ ਉਦਘਾਟਨ ਸ੍ਰੀਮਤੀ....
ਅੰਮ੍ਰਿਤਸਰ ਵਿੱਚ ਹਿਮਾਚਲ ਦੀਆਂ ਬੱਸਾਂ ਦੀ ਭੰਨਤੋੜ, ਬੱਸਾਂ ’ਤੇ ਲਿਖੇ ਖਾਲਿਸਤਾਨ ਨਾਅਰੇ
ਅੰਮ੍ਰਿਤਸਰ, 22 ਮਾਰਚ 2025 : ਪੰਜਾਬ 'ਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀਆਂ ਬੱਸਾਂ ਦੀ ਫਿਰ ਭੰਨਤੋੜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਨੇ ਹੁਸ਼ਿਆਰਪੁਰ-ਅੰਮ੍ਰਿਤਸਰ ਬੱਸ ਅੱਡੇ 'ਤੇ ਖੜ੍ਹੀਆਂ ਐਚਆਰਟੀਸੀ ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ। ਨਾਲ ਹੀ ਬੱਸਾਂ 'ਤੇ ਪੇਂਟ ਨਾਲ ਇਤਰਾਜ਼ਯੋਗ ਸ਼ਬਦ/ਨਾਅਰੇ ਲਿਖੇ ਗਏ ਹਨ। ਇਸ ਕਾਰਨ ਐਚਆਰਟੀਸੀ ਦੇ ਡਰਾਈਵਰਾਂ ਅਤੇ ਅਪਰੇਟਰਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅਜਿਹੇ 'ਚ ਐਚਆਰਟੀਸੀ ਪੰਜਾਬ ਲਈ ਫਿਰ ਤੋਂ ਬੱਸਾਂ....
ਚੰਗੀ ਮਾਨਸਿਕ ਸਿਹਤ ਅਤੇ ਨਸ਼ਿਆਂ ਵਿਰੁੱਧ ਕੀਤਾ ਜਾਵੇਗਾ ਵਿਦਿਆਰਥੀਆਂ ਨੂੰ ਜਾਗਰੂਕ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤੰਦਰੁਸਤ ਮਾਨਸਿਕ ਸਿਹਤ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ ਵੱਡੇ-ਵੱਡੇ ਟੀਚੇ: ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਤਰਨ ਤਾਰਨ, 21 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਰਾਸ਼ਟਰੀ ਬਾਲ ਸਵਾਸਥ ਕਾਰਕਰਮ ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਚੰਗੀ ਮਾਨਸਿਕ ਸਿਹਤ ਅਤੇ ਡੀ-ਐਡੀਕਸ਼ਨ ਵਿਸ਼ਿਆਂ ਦੇ ਸਬੰਧ ਵਿੱਚ ਆਰਬੀ-ਐਸਕੇ ਦੇ ਆਯੁਰਵੈਦਿਕ ਮੈਡੀਕਲ....
ਗੁੜ ਦੇ ਵੇਲਣਿਆ ਅਤੇ ਰੇਹੜੀਆਂ 'ਤੇ ਵਿਕਣ ਵਾਲੇ ਸਮਾਨ ਦੀ ਕੀਤੀ ਜਾਂਚ : ਜ਼ਿਲ੍ਹਾ ਸਿਹਤ ਅਫ਼ਸਰ 
ਸਿਹਤ ਵਿਭਾਗ ਵਲੋਂ ਮੋਮੋਜ਼, ਨੂਡਲਜ਼ ਅਤੇ ਸਪਰਿੰਗ ਰੋਲ ਦੀ ਕੀਤੀ ਜਾਂਚ ਅਤੇ ਭਰੇ ਸੈਪਲ, ਜਾਰੀ ਕੀਤੇ 2 ਸੁਧਾਰ ਨੋਟਿਸ ਤਰਨ ਤਾਰਨ, 21 ਮਾਰਚ 2025 : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਾਰੀ ਹੁਕਮਾਂ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪ੍ਰਾਪਤ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜਿਲਾ ਤਰਨ ਤਾਰਨ ਦੇ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਸਬ ਡਵੀਜ਼ਨ ਤਰਨ ਤਾਰਨ ਅਤੇ ਪੱਟੀ ਵਿਖੇ ਗੁੜ ਦੇ ਵੇਲਣਿਆ, ਰੇਹੜੀਆਂ 'ਤੇ ਵੇਚੇ ਜਾਣ ਵਾਲੇ ਸਮਾਨ ਦੀ ਜਾਂਚ....
ਚੇਅਰਮੈਨ ਪਨੂੰ ਵਲੋਂ ਪਿੰਡ ਤਲਵੰਡੀ ਲਾਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਦਾਖ਼ਲਾ ਮੁਹਿੰਮ ਪ੍ਰੋਗਰਾਮ ਵਿੱਚ ਸ਼ਿਰਕਤ
ਮਾਪਿਆਂ ਨੂੰ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਕੀਤੀ ਅਪੀਲ ਫਤਹਿਗੜ੍ਹ ਚੂੜੀਆਂ, 21 ਮਾਰਚ 2025 : ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਤਲਵੰਡੀ ਲਾਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਦਾਖ਼ਲਾ ਮੁਹਿੰਮ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਪਿੰਡ ਵਿੱਚ ਮਾਰਚ ਵੀ ਕੱਢਿਆ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ....
ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ
ਬਟਾਲਾ, 21 ਮਾਰਚ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਜਿਥੇ ਲੋਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਉਸ ਦੇ ਨਾਲ-ਨਾਲ ਉਨਾਂ ਵਲੋਂ ਹਲਕੇ ਅਤੇ ਖਾਸਕਰਕੇ ਬਟਾਲਾ ਸ਼ਹਿਰ ਅੰਦਰ ਮੁਸ਼ਕਿਲਾਂ ਹੱਲ ਕਰਨ ਦੇ ਨਾਲ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ ਨਵ ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਮਾਣਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ....
ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਐਡਵੋਕੇਟ ਧਾਮੀ
ਅੰਮ੍ਰਿਤਸਰ, 19 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕਤਾ ਵਿੱਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨ ਅੱਜ ਸਰਕਾਰਾਂ ਦੀਆਂ ਕਿਸਾਨ ਮਾਰੂ....
ਬਟਾਲਾ 'ਚ ਤੇਜ਼ ਰਫ਼ਤਾਰ ਕਾਰ ਨੇ ਦਾਦਾ ਅਤੇ ਪੋਤੇ ਨੂੰ ਮਾਰੀ ਜਬਰਦਸਤ ਟੱਕਰ, ਦੋਵਾਂ ਦੀ ਮੌਤ
ਬਟਾਲਾ, 19 ਮਾਰਚ 2025 : ਬਟਾਲਾ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਦਾਦਾ ਅਤੇ ਪੋਤੇ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏਐਸਆਈ ਵਰਿਆਮ ਸਿੰਘ ਨੇ ਦੱਸਿਆ ਕਿ ਸੁਭਾਸ਼ ਚੰਦਰ ਪੁੱਤਰ ਗਿਆਨ ਚੰਦ ਵਾਸੀ ਮੁਹੱਲਾ ਟਾਕੀ ਬਟਾਲਾ ਜਿਸ ਦੀ ਜੈਂਤੀਪੁਰ ਵਿਖੇ ਦੁਕਾਨ ਹੈ। ਦੇਰ ਸ਼ਾਮ ਉਹ ਆਪਣੇ ਪੋਤਰੇ ਪ੍ਰਥਮ (13) ਪੁੱਤਰ ਵਿਨੋਦ ਸਲਹੋਤਰਾ ਨਾਲ ਸਕੂਟਰ 'ਤੇ ਸਵਾਰ ਹੋ ਕੇ ਬਟਾਲਾ ਵੱਲ ਆ ਰਿਹਾ ਸੀ। ਜਦੋਂ ਦਾਦਾ ਅਤੇ ਪੋਤਰਾ ਪਿੰਡ ਹਰਦੋਝੰਡੇ....
ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਟਰਾਇਲ ਮੌਕੇ ਕੀਤੀ ਸ਼ਿਰਕਤ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬੇ ਦੀ ਵਚਨਬੱਧਤਾ ਦੁਹਰਾਈ ਚੁਣੌਤੀਪੂਰਨ ਸਰਹੱਦੀ ਸਥਿਤੀਆਂ ਵਿੱਚ ਤਕਨਾਲੋਜੀ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਅਸਲ ਪ੍ਰਸਥਿਤੀਆਂ ਵਿੱਚ ਕੀਤਾ ਗਿਆ ਇਹ ਟਰਾਇਲ: ਅਮਨ ਅਰੋੜਾ ਸਰਹੱਦ ਪਾਰੋਂ ਨਾਰਕੋ-ਅੱਤਵਾਦ ਦੀ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਦੁਨੀਆ ਦੀ ਸਭ ਤੋਂ ਉੱਨਤ ਐਂਟੀ-ਡਰੋਨ ਤਕਨੀਕ ਕਰੇਗਾ ਹਾਸਲ: ਅਮਨ ਅਰੋੜਾ ਚੰਡੀਗੜ੍ਹ/ ਤਰਨ ਤਾਰਨ, 19 ਮਾਰਚ 2025 : ਸੂਬੇ ਵਿੱਚ....
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਚਨਬੱਧ ਹੈ : ਈ.ਟੀ.ਓ 
ਲੋਕ ਨਿਰਮਾਣ ਮੰਤਰੀ ਨੇ ਕਰੀਬ 12 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣਣ ਵਾਲੀਆਂ ਸੜਕਾਂ ਦਾ ਕੀਤਾ ਉਦਘਾਟਨ 30 ਲੱਖ ਰੁਪਏ ਦੀ ਲਾਗਤ ਨਾਲ ਸੇਖੂਪੁਰਾ ਮੁਹੱਲਾ ਦੀਆਂ ਬਣਾਈਆਂ ਜਾਣਗੀਆਂ ਨਵੀਆਂ ਗਲੀਆਂ ਬਾਬਾ ਬਕਾਲਾ 19 ਮਾਰਚ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਚਨਬੱਧ ਹੈ ਅਤੇ ਕਿਸੇ ਵੀ ਸੂਬੇ ਦੀ ਤਰੱਕੀ ਸੜਕਾਂ ਦੇ ਜਾਲ ਤੋ ਪਤਾ ਲੱਗਦੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰ੍ਮਾਣ....
ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਸਬੰਧੀ ਕੀਤੀ ਮੀਟਿੰਗ
ਬਟਾਲਾ, 19 ਮਾਰਚ 2025 : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਬਟਾਲਾ ਬਲਾਕ ਦੇ ਪੰਚਾਂ, ਸਰਪੰਚਾਂ, ਬਲਾਕ ਪ੍ਰਧਾਨਾਂ ਅਤੇ ਪਿੰਡਾਂ ਦੀ ਮੋਹਤਬਰਾਂ ਨਾਲ ਬਟਾਲਾ ਕਲੱਬ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਬੀ.ਡੀ.ਪੀ.ਓ ਪਰਮਜੀਤ ਕੌਰ ਅਤੇ ਤਰੁਣ ਕਲਸੀ ਸਰਪੰਚ ਕੋਟਲਾ ਸ਼ਾਹੀਆਂ ਵੀ ਮੋਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਲੋਕਹਿੱਤ ਨੂੰ ਮੁੱਖ ਰੱਖਦਿਆਂ ਪਿੰਡਾਂ ਅੰਦਰ ਵੱਧ ਤੋਂ ਵੱਧ ਸਰਬਪੱਖੀ ਵਿਕਾਸ....
ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਲਾਹਨਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਅੱਗੇ ਆਉਣ ਦੀ ਕੀਤੀ ਅਪੀਲ ਬਟਾਲਾ, 19 ਮਾਰਚ 2025 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂਆਤ ਕਰਦਿਆਂ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ ਲੋਕ ਲਹਿਰ ਵਿੱਢਣ ਦਾ ਐਲਾਨ ਕੀਤਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਲਿਾਂ ਦਾ....
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਦੂਸਰਾ ਪੜਾਅ ਸ਼ੁਰੂ- ਇੰਟਰਨਸ਼ਿਪ ਲਈ ਰਜਿਸ਼ਟਰੇਸ਼ਨ ਦੀ ਪ੍ਰਕਿਰਿਆ ਵਿੱਚ 31 ਮਾਰਚ ਤੱਕ ਹੋਇਆ ਵਾਧਾ
ਇਹ ਰਜਿਸ਼ਟਰੇਸ਼ਨ ਬਿਲਕੁਲ ਮੁਫ਼ਤ ਹੈ-ਪ੍ਰਾਰਥੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 94787-27217 ’ਤੇ ਸੰਪਰਕ ਕਰ ਸਕਦੇ ਹਨ ਬਟਾਲਾ, 19 ਮਾਰਚ 2025 : ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ, ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 2 ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ....