ਮਾਝਾ

ਗੋਲਡੀ ਬਰਾੜ ਦੇ ਜੀਜੇ ਸਮੇਤ 6 ਕਾਬੂ, ਦੋ ਪਿਸਤੋਲ ਵੀ ਕੀਤੇ ਬਰਾਮਦ
ਅੰਮ੍ਰਿਤਸਰ, 12 ਜੁਲਾਈ 2024 : ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਹਨਾਂ ਨੇ ਇੱਕ ਹੋਟਲ ਵਿੱਚ ਮੌਜੂਦ 6 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਦੇ ਮੁਤਾਬਿਕ ਇਹਨਾਂ ਵੱਲੋਂ ਇੱਕ ਗੈਂਗ ਵਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਜਿਸ ਨੂੰ ਲੈ ਕੇ ਇਹਨਾਂ ਨੂੰ ਪਹਿਲਾਂ ਹੀ ਦਬੋਚ ਦਿੱਤਾ ਗਿਆ ਹੈ ਅਤੇ ਇਹਨਾਂ ਵਿੱਚੋਂ ਇੱਕ ਗੋਲਡੀ ਬਰਾੜ ਦਾ ਜੀਜਾ ਵੀ ਦੱਸਿਆ ਜਾ ਰਿਹਾ ਹੈ। ਅੰਮ੍ਰਿਤਸਰ ਤੇ ਪੁਲਿਸ ਕਮਿਸ਼ਨਰ ਦਾ....
ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 12 ਜੁਲਾਈ 2024 : ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਸਰਕਾਰਾਂ ਦੀ ਜ਼ੁੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀ ਸਿੱਖੀ....
ਅੰਮ੍ਰਿਤਸਰ ‘ਚ ਹਿੰਦੂ ਆਗੂ ‘ਤੇ ਹਮਲਾ, ਸ਼ੋਅਰੂਮ ‘ਚ ਵੜਕੇ ਕੀਤੀ ਫਾਇਰਿੰਗ
ਅੰਮ੍ਰਿਤਸਰ, 12 ਜੁਲਾਈ 2024 : ਅੰਮ੍ਰਿਤਸਰ ‘ਚ ਬੁੱਧਵਾਰ ਦੇਰ ਰਾਤ ਚਾਰ ਅਣਪਛਾਤੇ ਨੌਜਵਾਨਾਂ ਨੇ ਇਕ ਹਿੰਦੂ ਆਗੂ ‘ਤੇ ਹਮਲਾ ਕੀਤਾ ਹੈ। ਜਾਣਕਾਰੀ ਮੁਤਾਬਕ 4 ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਰਾਸ਼ਟਰੀ ਭਗਵਾ ਸੈਨਾ ਦੇ ਉਪ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਗੋਲੀ ਮਾਰ ਦਿੱਤੀ। ਹਮਲਾਵਰਾਂ ਨੇ ਤਿੰਨ ਰਾਉਂਡ ਫਾਇਰ ਕੀਤੇ, ਜਿਨ੍ਹਾਂ ਵਿੱਚੋਂ ਇੱਕ ਪ੍ਰਵੀਨ ਦੇ ਮੋਢੇ ਵਿੱਚ ਲੱਗਿਆ। ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਸਥਾਨ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਰਿਕਾਰਡ ਹੋ ਗਈ ਹੈ।....
ਅਗਾਮੀ ਵਿਆਹ-ਪੁਰਬ ਮੌਕੇ ਫਾਇਰ ਬ੍ਰਿਗੇਡ ਸਟੇਸ਼ਨ ਵਿਖੇ ਹੋਈ ਮੀਟਿੰਗ
ਬਟਾਲਾ, 11 ਜੁਲਾਈ 2024 : ਸੰਸਾਰ ਭਰ ਵਿਚ ਪ੍ਰਸਿੱਧ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ-ਪੁਰਬ (ਸਲਾਨਾ ਜੌੜ ਮੇਲਾ) ਜੋ 10 ਸਤੰਬਰ ਨੂੰ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸੰਗਤਾਂ ਦੇ ਭਾਰੀ ਇੱਕਠ ਹੁੰਦਾ ਹੈ। ਇਸ ਸਬੰਧੀ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਹਦਾਇਤਾਂ ਅਨੁਸਾਰ ਅਤੇ ਸਟੇਸ਼ਨ ਇੰਚਾਰਜ ਸੁਰਿੰਦਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ‘ਚ ਫਾਇਰ ਬ੍ਰਿਗੇਡ ਸਟੇਸ਼ਨ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਫਾਇਰ ਅਫ਼ਸਰ ਨੀਰਜ ਸ਼ਰਮਾਂ ਤੇ ਓਂਕਾਰ ਸਿੰਘ, ਜਸਬੀਰ ਸਿੰਘ, ਪੋਸਟ ਵਾਰਡਨ-ਹਰਬਖਸ਼ ਸਿੰਘ....
ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਬਟਾਲਾ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਤੇ ਕੀਤੀਆਂ ਹੱਲ
ਕਿਹਾ- ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਬਟਾਲਾ, 11 ਜੁਲਾਈ 2024 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅੱਜ ਸਵੇਰੇ ਕਾਰਪੋਰੇਸ਼ਨ ਦਫਤਰ ਬਟਾਲਾ ਵਿਖੇ ਪੁਹੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ। ਉਨਾਂ ਅਧਿਕਾਰੀਆਂ ਨੂੰ ਸਖ਼ਤ ਸਬਦਾਂ ਵਿੱਚ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਕਾਰਪੋਰੇਸ਼ਨ, ਵੱਖ-ਵੱਖ ਵਿਭਾਗਾਂ....
ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਸ਼ਕਰਗੜ੍ਹ ਗੁਰਦਾਸਪੁਰ ਵਿਖੇ ਵਿਦਿਆਰਥੀਆਂ ਨੂੰ ਆਵਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ 
ਗੁਰਦਾਸਪੁਰ, 11 ਜੁਲਾਈ 2024 : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਸ਼ਕਰਗੜ੍ਹ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਸ੍ਰੀ ਵਿਸ਼ਾਲ ਮਹਾਜਨ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਟਰੈਫ਼ਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਦੀ ਤਰਫ਼ੋਂ ਏ.ਐੱਸ.ਆਈ ਸੁਭਾਸ਼ ਚੰਦਰ ਅਤੇ ਏ.ਐੱਸ.ਆਈ ਅਮਨਦੀਪ ਸਿੰਘ ਸ਼ਾਮਲ ਹੋਏ। ਸੈਮੀਨਾਰ 'ਚ....
ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਆਪਣੇ ਘਰਾਂ ਅਤੇ ਕੰਮਕਾਜੀ ਥਾਵਾਂ ਦੇ ਆਸ-ਪਾਸ ਪਾਣੀ ਖੜ੍ਹਾ ਨਾ ਹੋਣ ਦੇਵੇ - ਡਾ. ਸੁਖਦੀਪ ਸਿੰਘ ਭਾਗੋਵਾਲੀਆ
ਗੁਰਦਾਸਪੁਰ, 11 ਜੁਲਾਈ 2024 : ਮਾਤਾ ਸੁਲੱਖਣੀ ਜੀ‌ ਸਿਵਲ ਹਸਪਤਾਲ, ਬਟਾਲਾ ਅਤੇ ਸਰਕਾਰੀ ਹਸਪਤਾਲ ਕਲਾਨੌਰ ਵਿਖੇ ਮੈਡੀਸਨ ਦੇ ਮਾਹਿਰ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਬਿਮਾਰੀਆਂ ਤੋਂ ਬਚਣ ਲਈ ਆਪਣੇ ਘਰਾਂ, ਆਸ-ਪਾਸ, ਦਫ਼ਤਰ ਅਤੇ ਕੰਮ-ਕਾਜ ਦੀਆਂ ਥਾਵਾਂ 'ਤੇ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਡੇਂਗੂ ਬਿਮਾਰੀ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆਂ, ਗਮਲਿਆਂ....
ਡੀ.ਐੱਸ.ਆਰ. ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਨੇ 50 ਕਰੋੜ ਰੁਪਏ ਰੱਖੇ : ਜਗਰੂਪ ਸਿੰਘ ਸੇਖਵਾਂ
ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ 15 ਜੁਲਾਈ ਤੱਕ ਕਰ ਸਕਦੇ ਹਨ ਪੋਰਟਲ 'ਤੇ ਰਜਿਸਟਰੇਸ਼ਨ ਗੁਰਦਾਸਪੁਰ, 11 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਡੀ.ਐੱਸ.ਆਰ. ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ....
ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਜਸਲੀਨ ਕੌਰ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਸ਼ੂਰੂਆਤ
ਬਾਬਾ ਦਾਰਾ ਮੱਲ ਵੈੱਲਫੇਅਰ ਸੋਸਾਇਟੀ ਤੇ ਬਾਬਾ ਫਰੀਦ ਹਰਿਆਵਲ ਸੋਸਾਇਟੀ ਵੱਲੋਂ ਮਾਡਲ ਕਲੋਨੀ ਪੱਟੀ ਵਿਖੇ ਲਗਾਏ ਗਏ ਬੂਟੇ ਤਰਨ ਤਾਰਨ, 11 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਮਿਸ ਜਸਲੀਨ ਕੌਰ ਦੀ ਅਗਵਾਈ ਹੇਠ ਰੇਂਜ ਅਫ਼ਸਰ ਸ੍ਰੀ ਮੁਕੇਸ਼ ਕੁਮਾਰ ਦੇ ਸਹਿਯੋਗ ਸਦਕਾ ਬਾਬਾ ਦਾਰਾ ਮੱਲ ਵੈੱਲਫੇਅਰ ਸੋਸਾਇਟੀ ਤੇ ਬਾਬਾ ਫਰੀਦ ਹਰਿਆਵਲ....
ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਸਬੰਧਿਤ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਲਈ ਦਿੱਤੇ ਆਦੇਸ਼ ਤਰਨ ਤਾਰਨ, 11 ਜੁਲਾਈ 2024 : ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਸਬੰਧਿਤ ਅਧਿਕਾਰੀਆਂ ਨੂੰ ਸੰਭਾਵੀ ਹੜਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ....
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਕੀਤੇ ਗਏ ਢੁਕਵੇਂ ਪ੍ਰਬੰਧ ਤਰਨ ਤਾਰਨ, 11 ਜੁਲਾਈ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਹਰ ਵੀਰਵਾਰ....
ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ-ਵਧੀਕ ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਪਿੰਡ ਸੁਰਸਿੰਘ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੌਰਾਨ ਨਾਗਰਿਕਾਂ ਨੂੰ ਮੌਕੇ `ਤੇ ਪ੍ਰਦਾਨ ਕੀਤੀਆਂ ਗਈਆਂ ਲੋੜੀਂਦੀਆਂ ਪ੍ਰਸ਼ਾਸਨਿਕ ਸੇਵਾਵਾਂ ਤਰਨ ਤਾਰਨ, 11 ਜੁਲਾਈ 2024 : “ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਅਤੇ ਐੱਸ. ਡੀ. ਐੱਮ. ਪੱਟੀ ਸ੍ਰੀ ਕਿਰਪਾਲਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡ ਸੁਰਸਿੰਘ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੌਰਾਨ ਨਾਗਰਿਕਾਂ ਨੂੰ ਮੌਕੇ....
ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ -  ਧਾਲੀਵਾਲ
ਅਜਨਾਲੇ ਦੇ ਆਲੇ ਦੁਆਲੇ ਸੜਕਾਂ ਉੱਤੇ ਫਲਦਾਰ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ ਅਜਨਾਲਾ 11 ਜੁਲਾਈ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲੇ ਨੂੰ ਮਿਲਾਉਂਦੀ ਸੜਕ ਉੱਪਰ ਭੱਲਾ ਪਿੰਡ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਕਾ ਦਿੱਤਾ ਕਿ ਲੋਕ ਵਾਤਾਵਰਨ ਦੀ ਸੰਭਾਲ ਲਈ ਬਰਸਾਤ ਦੇ ਇਸ ਸੀਜਨ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ। ਸਕੂਲ ਦੇ ਬਾਹਰ ਬੱਚਿਆਂ ਕੋਲੋਂ ਪੌਦੇ ਲਗਾਉਂਦੇ ਹੋਏ ਉਹਨਾਂ ਨੇ ਕਿਹਾ ਕਿ ਅਜਨਾਲਾ ਨੂੰ ਮਿਲਾਉਂਦੀਆਂ ਸਾਰੀਆਂ....
ਆਪ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਸਾਡਾ ਹਰ ਕੰਮ ਲੋਕ ਸੇਵਾ ਲਈ ਹੈ : ਕੈਬਨਿਟ ਮੰਤਰੀ ਧਾਲੀਵਾਲ
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ ਲੋਕ : ਧਾਲੀਵਾਲ ਕੈਂਪ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਜਰੂਰੀ ਸੇਵਾਵਾਂ : ਡਿਪਟੀ ਕਮਿਸ਼ਨਰ ਨਹਿਰ ਵਿੱਚ ਰੁੜ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ ਅੰਮ੍ਰਿਤਸਰ, 11 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਹਰੇਕ ਸਬ ਡਵੀਜਨ ਵਿਚ ਵਿਸ਼ੇਸ਼....
ਮਾਨਸੂਨ ਸੀਜਨ ਦੌਰਾਨ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 13 ਲੱਖ ਬੂਟੇ  ਵਿਭਾਗਾਂ ਨੇ ਮੰਗੇ – ਡਿਪਟੀ ਕਮਿਸ਼ਨਰ
ਸਵਾ ਦੋ ਲੱਖ ਬੂਟੇ ਹੁਣ ਤੱਕ ਲਗਾਏ ਗਏ ਅੰਮ੍ਰਿਤਸਰ, 11 ਜੁਲਾਈ 2024 : ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਜੋ 2.5 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਸਬੰਧੀ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਨੇ 13 ਲੱਖ ਤੋਂ ਵੱਧ ਬੂਟਿਆਂ ਦੀ ਮੰਗ ਕੀਤੀ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ....