ਮਾਝਾ

ਸਰਕਾਰੀ ਸਕੀਮਾਂ ਸਮਾਮ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾਣ - ਡਿਪਟੀ ਈ ਐਸ ਏ 
ਅਜਨਾਲੇ ਵਿਖੇ ਮਨਾਇਆ ਗਿਆ ਸੰਪੂਰਨਤਾ ਅਭਿਆਨ ਅੰਮ੍ਰਿਤਸਰ 4 ਜੁਲਾਈ 2024 : ਨੀਤੀ ਆਯੋਗ, ਨਵੀਂ ਦਿੱਲੀ ਦੁਆਰਾ ਸਪਾਂਸਰ ਕੀਤੇ ਗਏ ਸੰਪੂਰਨਤਾ ਅਭਿਆਨ ਦਾ ਲਾਂਚ ਈਵੈਂਟ ਅਜਨਾਲਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਹਾਇਕ ਕਮਿਸ਼ਨਰ ਸੋਨਮ ਆਈ.ਏ.ਐਸ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਨੀਤੀ ਆਯੋਗ ਨਵੀਂ ਦਿੱਲੀ ਦੇ ਅਧਿਕਾਰੀ ਵੀ ਇਸ ਦਾ ਹਿੱਸਾ ਬਣੇ। ਇਹ ਪ੍ਰੋਗਰਾਮ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦੇ ਤਹਿਤ ਆਯੋਜਿਤ ਕੀਤਾ ਗਿਆ ਸੀ ਜਿਸਦਾ ਉਦੇਸ਼ ਸਿਹਤ, ਪੋਸ਼ਣ, ਖੇਤੀਬਾੜੀ, ਸਿੱਖਿਆ....
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਸਾਰੀਆਂ ਸਰਕਾਰੀ ਸਹੂਲਤਾਂ : ਡਿਪਟੀ ਕਮਿਸ਼ਨਰ
ਕੈਂਪ ਲੱਗਣ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਹੋ ਰਹੀ ਬਚਤ- 9 ਜੁਲਾਈ ਨੂੰ ਪਿੰਡ ਬੱਚੀਵਿੰਡ ਵਿਖੇ ਲੱਗੇਗਾ ਕੈਂਪ ਅੰਮ੍ਰਿਤਸਰ, 4 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖੑਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ....
ਅੰਮ੍ਰਿਤਸਰ ਪੁਲਿਸ ਵੱਲੋ 02 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫਤਾਰ
ਅੰਮ੍ਰਿਤਸਰ, 03 ਜੁਲਾਈ 2024 : ਸਤਿੰਦਰ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਵੱਲੋ ਸਾਰੇ ਉੱਚ ਅਫਸਰਾ ਅਤੇ ਮੁੱਖ ਅਫਸਰਾ ਨੂੰ ਨਸ਼ਾ ਤਸਕਰਾ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜੇ ਇਹਨਾਂ ਹਦਾਇਤਾਂ ਤਹਿਤ ਡੀ.ਐਸ.ਪੀ ਅਟਾਰੀ ਦੀ ਜੇਰੇ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਘਰਿੰਡਾ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਉਤੇ ਗਸ਼ਤ ਦੇ ਸਬੰਧ ਵਿੱਚ ਪਿੰਡ ਮੋਦੇ ਦੇ ਬਾਹਰਵਾਰ ਮੌਜੂਦ ਸੀ ਕਿ ਗੁਪਤ ਸੂਚਨਾ ਮਿਲੀ....
ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਵਧਾਈ ਸੁਰੱਖਿਆ
ਸਪੈਸ਼ਲ ਡੀਜੀਪੀ ਨੇ ਪਠਾਨਕੋਟ ਵਿੱਚ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਸ਼ਰਧਾਲੂਆਂ ਦੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ 550 ਜਵਾਨ, ਐਸਓਜੀ, ਸਨਾਈਪਰ ਟੀਮਾਂ, ਬੰਬ ਨਿਰੋਧਕ ਦਸਤੇ ਅਤੇ ਹੋਰ ਕਮਾਂਡੋ ਯੂਨਿਟਾਂ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸਮਾਜ ਵਿਰੋਧੀ ਅਨਸਰਾਂ ‘ਤੇ ਚੌਕਸੀ ਰੱਖਣ ਲਈ ਡਰੋਨ ਨਿਗਰਾਨੀ ਪ੍ਰਣਾਲੀਆਂ ਯਕੀਨੀ ਬਣਾਈਆਂ ਪਠਾਨਕੋਟ, 3 ਜੁਲਾਈ 2024 : ਮੁੱਖ ਮੰਤਰੀ ਭਗਵੰਤ ਮਾਨ....
ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ  ਮਿਤੀ  08 ਜੁਲਾਈ ਨੂੰ
ਗੁਰਦਾਸਪੁਰ, 3 ਜੁਲਾਈ 2024 : ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਜੁਲਾਈ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ ਸਫਲਤਾਪੂਰਵਕ ਟਰੇਨਿੰਗ ਕਰਨ....
4 ਜੁਲਾਈ ਨੂੰ ਡੇਰਾ ਬਾਬਾ ਨਾਨਕ ਤੋਂ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀ ਹੋਵੇਗੀ ਸ਼ੁਰੂਆਤ
ਗੁਰਦਾਸਪੁਰ, 03 ਜੁਲਾਈ : ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ੁਰੂਆਤ 4 ਜੁਲਾਈ ਤੋਂ ਡੇਰਾ ਬਾਬਾ ਨਾਨਕ ਤੋਂ ਹੋ ਰਹੀ ਹੈ। ਸੰਪੂਰਨਤਾ ਅਭਿਆਨ ਸੰਮੇਲਨ ਦਾ ਉਦਘਾਟਨੀ ਸਮਾਗਮ 4 ਜੁਲਾਈ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਡੇਰਾ ਬਾਬਾ ਨਾਨਕ ਵਿਖੇ ਸਵੇਰੇ 9:00 ਵਜੇ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਸੰਪੂਰਨਤਾ ਅਭਿਆਨ ਸੰਮੇਲਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਇਸ ਦਾ ਉਦਘਾਟਨੀ....
ਐਕਸੀਅਨ ਸ੍ਰੀ ਦਿਲਪ੍ਰੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੂੰ ਫਲੱਡ ਗਾਈਡ ਬੁੱਕ ਸੌਂਪੀ ਗਈ
ਗੁਰਦਾਸਪੁਰ, 3 ਜੁਲਾਈ 2024 : ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਵੱਲੋਂ ਸੰਭਾਵਿਤ ਹੜ੍ਹਾਂ ਸਬੰਧੀ ਇੱਕ ਫਲੱਡ ਗਾਈਡ ਬੁੱਕ ਜਾਰੀ ਕੀਤੀ ਗਈ ਹੈ, ਜਿਸ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਲੋੜੀਂਦੀ ਸੂਚਨਾ ਸ਼ਾਮਿਲ ਕੀਤੀ ਗਈ ਹੈ। ਇਹ ਫਲੱਡ ਗਾਈਡ ਬੁੱਕ ਜਲ ਸਰੋਤ ਵਿਭਾਗ ਦੇ ਐਕਸੀਅਨ ਸ੍ਰੀ ਦਿਲਪ੍ਰੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪੀ ਗਈ। ਐਕਸੀਅਨ ਸ੍ਰੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਫਲੱਡ ਗਾਈਡ ਬੁੱਕ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਵੱਖ....
ਬਲਾਕ ਕਲਾਨੌਰ ਦੇ ਸੇਖਵਾਂ ਫਾਰਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 5 ਜੁਲਾਈ ਨੂੰ
ਮੁੱਖ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਸ਼ਾਮਲ ਹੋਣ ਦਾ ਸੱਦਾ ਗੁਰਦਾਸਪੁਰ, 03 ਜੁਲਾਈ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਮਿਤੀ 5 ਜੁਲਾਈ 2024 ਨੂੰ ਬਲਾਕ ਕਲਾਨੌਰ ਦੇ ਸੇਖਵਾਂ ਫਾਰਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਆਤਮਾ ਸਕੀਮ ਅਧੀਨ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ....
ਵਿਸ਼ਵ ਆਬਾਦੀ ਦਿਵਸ ਪੰਦਰਵਾੜੇ ਸੰਬਧੀ ਤਿਆਰੀਆਂ ਮੁਕੰਮਲ: ਸਿਵਲ ਸਰਜਨ ਡਾ ਭਾਰਤ ਭੂਸ਼ਣ
ਤਰਨ ਤਾਰਨ 03 ਜੁਲਾਈ 2024 : ਸਿਹਤ ਵਿਭਾਗ ਵਲੋਂ ਵਿਸ਼ਵ ਆਬਾਦੀ ਦਿਵਸ ਪੰਦਰਵਾੜੇ ਦੀਆ ਤਿਆਰੀਆ ਸੰਬਧੀ ਜਿਲਾ੍ਹ ਤਰਨਤਾਰਨ ਵਿਖੇ ਸਮੂਹ ਸੀਨੀਅਰ ਮੈਡਕਿਲ ਅਫਸਰਾ , ਬਲਾਕ ਐਜੁਕੇਟਰਾਂ ਅਤੇ ਐਲ.ਐਚ.ਵੀ. ਦੀ ਇਕ ਮੀਟਿੰਗ ਕੀਤੀ ਗਈ। ਇਸ ਅਵਸਰ ਤੇ ਸਿਵਲ ਸਰਜਨ ਡਾ ਭਾਰਤ ਭੂਸ਼ਣ ਵਲੋਂ ਸਮੂਹ ਸਿਹਤ ਸੰਸਥਾਵਾਂ ਵਿਚ ਮਨਾਏ ਜਾਣ ਵਾਲੇ ਵਿਸ਼ਵ ਆਬਾਦੀ ਦਿਵਸ ਪੰਦਰਵਾੜੇ ਸੰਬਧੀ ਜਾਇਜਾ ਲਿਆ ਅਤੇ ਸਮੂਹ ਅਧਿਕਾਰੀਆਂ ਨੂੂੰ ਇਸ ਪੰਦਰਵਾੜੇ ਦੀ ਕਾਮਯਾਬੀ ਲਈ ਹਦਾਇਤਾਂ ਜਾਰੀ ਕੀਤੀਆ। ਉਹਨਾਂ ਕਿਹਾ ਕਿ ਇਸ ਸਮੇਂ ਦੌਰਾਣ....
ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੀਤਾ ਗਿਆ ਟ੍ਰੇਨਿੰਗ ਕੈਂਪ ਦਾ ਆਯੋਜਨ
ਤਰਨ ਤਾਰਨ, 03 ਜੁਲਾਈ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਲੋਂ ਪਿੰਡ ਬੁਰਜ ਨੱਥੂਪੁਰ ਟੋਡਾ ਵਿਖ਼ੇ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਵਿੱਚ 80 ਦੇ ਕਰੀਬ ਕਿਸਾਨਾਂ ਵੱਲੋਂ ਭਾਗ ਲਿਆ ਗਿਆ। ਇਸ ਕੈਂਪ ਵਿਚ ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਟੀਮ ਤੋਂ ਇਲਾਵਾ ਕੇ. ਵੀ. ਕੇ. ਬੂਹ ਦੇ ਵਿਗਿਆਨੀ ਅਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਤਰਨ ਤਾਰਨ ਦੇ ਅਧਿਕਾਰੀ ਵੀ ਹਾਜ਼ਰ ਸਨ।....
ਹਰਿਆਵਲ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਕਿਸਮ ਦੇ ਬੂਟੇ ਲਗਾਉਣ ਦੀ ਸ਼ੁਰੂਆਤ
ਆਮ ਆਦਮੀ ਕਲੀਨਿਕ ਅਲਗੋਂ ਕੋਠੀ ਵਿਖੇ ਲਗਾਏ ਗਏ 200 ਦੇ ਕਰੀਬ ਵੱਖ-ਵੱਖ ਕਿਸਮਾਂ ਦੇ ਬੂਟੇ ਤਰਨ ਤਾਰਨ, 03 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਚ ਹਰਿਆਵਲ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਵੱਲੋਂ ਆਮ ਆਦਮੀ ਕਲੀਨਿਕ ਅਲਗੋਂ ਕੋਠੀ ਵਿਖੇ ਵੱਖ-ਵੱਖ ਕਿਸਮ ਦੇ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
ਸਬੰਧਿਤ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਤਰਨਤਾਰਨ, 03 ਜੁਲਾਈ 2024 : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ....
ਮਾਨਯੋਗ ਸੁਪਰੀਮ ਕੋਰਟ ਵਿੱਚ 29 ਜੁਲਾਈ ਤੋਂ 03 ਅਗਸਤ 2024 ਤੱਕ ਲਗਾਈ ਜਾਵੇਗੀ ਸਪੈਸ਼ਲ ਲੋਕ ਅਦਾਲਤ-ਜ਼ਿਲ੍ਹਾ ਤੇ  ਸੈਸ਼ਨਜ਼ ਜੱਜ
ਤਰਨ ਤਾਰਨ, 03 ਜੁਲਾਈ 2024 : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਸ੍ਰੀ ਕੰਵਲਜੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮਿਤੀ 29 ਜੁਲਾਈ, 2024 ਤੋਂ ਮਿਤੀ 03 ਅਗਸਤ, 2024 ਤੱਕ ਮਾਣਯੋਗ ਸੁਪਰੀਮ ਕੋਰਟ ਵਿਖੇ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਕੈਟਾਗਰੀਆਂ ਜਿਵੇਂ ਕਿ ਲੇਬਰ ਨਾਲ ਸਬੰਧਿਤ ਮਾਮਲੇ, ਚੈੱਕ ਨਾਲ ਸਬੰਧਿਤ ਮਾਮਲੇ (138 ਐੱਨ.ਆਈ. ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ....
ਕੈਬਨਿਟ ਮੰਤਰੀ ਧਾਲੀਵਾਲ ਨੇ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ 
ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵੀ ਦਿੱਤਾ ਇਕ ਲੱਖ ਰੁਪਏ ਦਾ ਵਿੱਤੀ ਯੋਗਦਾਨ ਗੁਰਮੀਤ ਬਾਵਾ ਦੀਆਂ ਦੁਕਾਨਾਂ ਉੱਤੇ ਕੀਤੇ ਨਾਜਾਇਜ ਕਬਜੇ ਛੱਡਣ ਦੁਕਾਨਦਾਰ : ਧਾਲੀਵਾਲ ਅੰਮ੍ਰਿਤਸਰ, 3 ਜੁਲਾਈ : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੀ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਜਿਸ ਵਿੱਚ ਉਹਨਾਂ ਦੀ ਧੀ ਗਲੋਰੀ ਬਾਵਾ ਸ਼ਾਮਿਲ ਹੈ, ਨੂੰ ਆਪਣੀ ਤਨਖਾਹ ਵਿਚੇ ਇੱਕ ਲੱਖ ਰੁਪਏ ਪਰਿਵਾਰ ਦੇ ਪਾਲਣ ਪੋਸ਼ਣ ਲਈ ਦਿੱਤੇ। ਇਸ ਮੌਕੇ ਉਹਨਾਂ ਨੇ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵੀ ਇੱਕ ਲੱਖ....
ਕੈਬਨਿਟ ਮੰਤਰੀ ਧਾਲੀਵਾਲ ਨੇ ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ   
ਅੰਮ੍ਰਿਤਸਰ 3 ਜੁਲਾਈ 2024 : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਜਾਇਜਾ ਲੈਂਦੇ ਹੋਏ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਸਫਾਈ ਦਾ ਕੰਮ ਨਿਸ਼ਚਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਹੋ ਜਾਵੇਗਾ। ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਸ ਦੀ ਸਫਾਈ ਕਰਨ ਉਪਰੰਤ ਫਤਿਹਗੜ੍ਹ ਚੂੜੀਆਂ ਰੋਡ ਤੇ ਪੈਂਦੀ ਤੁੰਗ....