ਮਾਝਾ

ਬਰਸਾਤ ਦੇ ਮੌਸਮ ਦੌਰਾਨ ਹੈਜੇ ਦੀ ਰੋਕਥਾਮ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਜ਼ਿਲਾ ਵਾਸੀ : ਡਿਪਟੀ ਕਮਿਸ਼ਨਰ
ਸਟਾਪ ਡਾਇਰੀਆ " ਮੁਹਿੰਮ ਤਹਿਤ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹਾ ਜਾਗਰੂਕ ਤਰਨ ਤਾਰਨ, 19 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜ਼ਿਲਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਗੰਦੇ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ " ਸਟਾਪ ਡਾਇਰੀਆ " ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਹੈਜੇ ਵਰਗੀ ਬਿਮਾਰੀ ਨੂੰ ਫੈਲਣ ਤੋਂ....
'ਸਿੱਟ ਵੱਲੋਂ ਮੈਨੂੰ ਜਾਣ ਬੁਝ ਕੇ ਪਰੇਸ਼ਾਨ ਕਰਨ ਦੀ ਕੀਤੀ ਗਈ ਕੋਸ਼ਿਸ਼ : ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ, 18 ਜੁਲਾਈ 2024 : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂਆਂ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ। ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਹੁਣ ਮਾਮਲੇ ਦੀ ਅਗਲੀ ਤਰੀਕ ਰੱਖੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ਵੱਲੋਂ ਉਹਨਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਦੂਸਰੇ ਪਾਸੇ ਭਗਵੰਤ ਮਾਨ ਦੀ ਸ਼ਹਿ ਦੇ ਉੱਪਰ ਸਿੱਟ ਵੱਲੋਂ....
ਬੀਐਸਐਫ ਨੇ ਤਰਨਤਾਰਨ ਦੇ ਸਰਹੱਦੀ ਖੇਤਰ ਤੋਂ ਚੀਨ ਦੇ 4 ਪਿਸਤੌਲ ਅਤੇ 50 ਰਾਊਂਡ ਗੋਲੀਆਂ ਕੀਤੀਆਂ ਬਰਾਮਦ 
ਤਰਨਤਾਰਨ, 18 ਜੁਲਾਈ 2024 : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਤਰਨਤਾਰਨ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ ਨੇੜੇ 50 ਰਾਉਂਡ ਗੋਲਾ-ਬਾਰੂਦ ਸਮੇਤ ਚੀਨ ਦੇ ਬਣੇ ਚਾਰ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਡਰੋਨ ਰਾਹੀਂ ਸੁੱਟਿਆ ਗਿਆ ਮੰਨਿਆ ਜਾ ਰਿਹਾ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਪੈਕਟ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨ ਸ਼ੱਕੀ ਇਲਾਕੇ ਵਿੱਚ ਪੁੱਜੇ ਅਤੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ।....
ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦਾ ਇੱਕ ਅੱਤਵਾਦੀ ਪਿਸਤੌਲ ਅਤੇ ਕਾਰਤੂਸ ਸਮੇਤ ਗ੍ਰਿਫਤਾਰ 
ਅੰਮ੍ਰਿਤਸਰ 18 ਜੁਲਾਈ 2024 : ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵੱਡੀ ਕਾਮਯਾਬੀ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਵਿੱਕੀ ਵਾਸੀ ਪਿੰਡ ਬੰਗੜ ਗੁਰਦਾਸਪੁਰ ਵਜੋਂ ਹੋਈ ਹੈ। ਅੱਤਵਾਦੀ ਦੇ ਕਬਜ਼ੇ 'ਚੋਂ ਇਕ ਪਿਸਤੌਲ, ਦੋ ਮੈਗਜ਼ੀਨ, 9 ਜਿੰਦਾ ਕਾਰਤੂਸ ਅਤੇ ਇਕ ਖਾਲੀ ਗੋਲੀ ਦਾ ਖੋਲ ਬਰਾਮਦ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ....
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਇਕੱਤਰਤਾ
ਸ਼ਤਾਬਦੀ ਨੂੰ ਸਮਰਪਿਤ ਸ੍ਰੀ ਖਡੂਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੇ ਅੰਮ੍ਰਿਤਸਰ ਵਿਖੇ ਕੀਤੇ ਜਾਣਗੇ ਸੈਮੀਨਾਰ ਅੰਮ੍ਰਿਤਸਰ, 17 ਜੁਲਾਈ 2024 ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਬ-ਕਮੇਟੀ ਦੀ ਇਕੱਤਰਤਾ ਦੌਰਾਨ ਸ਼ਤਾਬਦੀ ਨੂੰ ਸਮਰਪਿਤ ਚਾਰ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ....
ਸਪੀਕਰ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਜਾਣਿਆ
ਕਿਹਾ, ਸਿਹਤਮੰਦ ਲੋਕਾਂ ਨਾਲ ਹੀ ਬਣੇਗਾ ਰੰਗਲਾ ਪੰਜਾਬ ਫਰੀਦਕੋਟ 17 ਜੁਲਾਈ 2024 ; ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਜਾਣਨ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਉਚੇਚੇ ਤੌਰ ਤੇ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲੈਣ ਅਚਨਚੇਤ ਪੁੱਜੇ। ਮੈਡੀਕਲ ਕਾਲਜ ਵਿਖੇ ਉਨ੍ਹਾਂ ਵਾਰਡਾਂ ਵਿੱਚ ਦਾਖਲ ਮਰੀਜਾਂ ਤੋਂ ਇਲਾਵਾ ਐਮਰਜੈਂਸੀ ਅਤੇ ਆਈ.ਸੀ.ਯੂ ਦਾ ਵੀ ਦੌਰਾ ਕੀਤਾ। ਇਸ ਉਪਰੰਤ ਦਿੱਤੀਆਂ ਜਾ ਰਹੀਆਂ ਸੇਵਾਵਾਂ....
ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਦਾ ਅਚਨਚੇਤ ਦੌਰਾ
ਸਕੂਲਾਂ ਦੇ ਰਸੋਈ ਘਰ, ਪ੍ਰੀ-ਪ੍ਰਾਇਮਰੀ ਜਮਾਤਾਂ, ਆਂਗਣਵਾੜੀ ਜਮਾਤਾਂ ਅਤੇ ਪ੍ਰਾਇਮਰੀ ਜਮਾਤਾਂ ਦਾ ਕੀਤਾ ਨਿਰੀਖਣ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪਾਣੀ ਦੇ ਸੈਂਪਲ ਲੈ ਕੇ ਜਾਂਚ ਕਰਨ ਦੇ ਦਿੱਤੇ ਨਿਰਦੇਸ਼ ਤਰਨ ਤਾਰਨ, 17 ਜੁਲਾਈ 2024 ; ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ਼੍ਰੀਮਤੀ ਪ੍ਰੀਤੀ ਚਾਵਲਾ ਅਤੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਐਲੀਮੈਂਟਰੀ ਸਕੂਲ ਮੱਲੀਆ....
ਹੈਜੇ ਸਮੇਤ ਮੌਸਮੀ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਅਗੇਤੇ ਪ੍ਰਬੰਧ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਤਰਨ ਤਾਰਨ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਉਣ ਲਈ ਦ੍ਰਿੜ ਸੰਕਲਪ ਤਰਨ ਤਾਰਨ, 17 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜ਼ਿਲ੍ਹੇ ਵਿੱਚ ਹੈਜੇ ਸਮੇਤ ਹੋਰ ਮੌਸਮੀ ਬਿਮਾਰੀਆਂ ਦੇ ਕਿਸੇ ਵੀ ਫੈਲਾਅ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਤਰਨ ਤਾਰਨ ਲੋਕਾਂ ਨੂੰ ਮਿਆਰੀ ਸਿਹਤ....
ਫ਼ਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵੱਲੋਂ ਲਗਾਈ ਗਈ ਨਾਖਾਂ ਦੀ ਪ੍ਰਦਰਸ਼ਨੀ
ਤਰਨ ਤਾਰਨ, 17 ਜੁਲਾਈ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਫ਼ਲ ਵਿਗਿਆਨ ਵਿਭਾਗ ਅਤੇ ਐੱਮ. ਐੱਸ. ਰੰਧਾਵਾ ਫ਼ਲ ਖੋਜ ਕੇਂਦਰ, ਗੰਗੀਆਂ ਵਲੋਂ ਦਸੂਹਾ ਵਿਖੇ ਕਰਵਾਈ ਗਈ ਅੰਬਾਂ ਅਤੇ ਨਾਖਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਵਿੱਚ ਪੀ. ਏ. ਯੂ. ਦੇ ਫ਼ਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਦੇ ਵਿਗਿਆਨੀਆਂ ਡਾ. ਪਰਵਿੰਦਰ ਸਿੰਘ (ਇੰਚਾਰਜ), ਡਾ. ਪਰਮਿੰਦਰ ਕੌਰ, ਡਾ. ਸਵਰੀਤ ਖਹਿਰਾ ਅਤੇ ਡਾ. ਪਰਮਿੰਦਰ ਸਿੰਘ ਸੰਧੂ ਵੱਲੋਂ ਨਾਖਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਪੱਥਰਨਾਖ ਅਤੇ ਬੱਗੂਗੋਸ਼ਾ....
ਜ਼ਿਲ੍ਹਾ ਤਰਨ ਤਾਰਨ ਅੰਦਰ ਇਸ ਸੀਜ਼ਨ ਦੌਰਾਨ ਲੱਗਭੱਗ 10 ਲੱਖ ਨਵੇਂ ਬੂਟੇ ਲਗਾਉਣ ਦਾ ਟੀਚਾ-ਡਿਪਟੀ  ਕਮਿਸ਼ਨਰ
ਹੁਣ ਤੱਕ ਵੱਖ-ਵੱਖ ਵਿਭਾਗਾਂ ਵੱਲੋਂ ਲਗਾ ਜਾ ਚੁੱਕੇ ਹਨ 01 ਲੱਖ 70 ਹਜ਼ਾਰ ਦੇ ਕਰੀਬ ਬੂਟੇ ਤਰਨ ਤਾਰਨ, 17 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਪੰਜਾਬ ਸਰਕਾਰ ਦੀ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਮੁਹਿੰਮ ਨੂੰ ਸਿਰੇ ਚੜਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਪੌਦੇ ਲਗਾਉਣ ਲਈ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਧਕਿ ਡਿਪਟੀ ਕਮਿਸ਼ਨਰ....
ਡੇਂਗੂ, ਮਲੇਰੀਆ ਤੇ ਚਿਕਨਗੁਨੀਆਂ ਸਬੰਧੀ ਐੱਸ. ਡੀ. ਐੱਮ. ਸ੍ਰੀ ਸਿਮਰਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ
ਡੇਂਗੂ ਸੀਜ਼ਨ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਕੀਤੀ ਹਦਾਇਤ ਤਰਨ ਤਾਰਨ, 17 ਜੁਲਾਈ 2024 : ਨੈਸ਼ਨਲ ਵੈਕਟਰ ਬੋਰਨ ਡਜੀਜ਼ ਜਿਵੇਂ ਕਿ ਡੇਂਗੂ, ਮਲੇਰੀਆ ਤੇ ਚਿਕਨਗੁਨੀਆਂ ਆਦਿ ਸਬੰਧੀ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਆਈ. ਏ. ਐੱਸ. ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ। ਇਸ ਮੌਕੇ ਸ੍ਰੀ ਸਿਮਰਨਦੀਪ ਸਿੰਘ ਨੇ ਸਿਹਤ ਵਿਭਾਗ ਤੇ ਵੱਖ ਵੱਖ ਵਿਭਾਗਾਂ....
ਇੰਟਰਨੈਸ਼ਨਲ ਜਸਟਿਸ ਦਿਨ ਮੌਕੇ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਜੀ ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਸਬ ਜੇਲ ਪੱਟੀ ਦਾ ਦੌਰਾ ਕੀਤਾ ਗਿਆ।    
ਇੰਟਰਨੈਸ਼ਨਲ ਜਸਟਿਸ ਦਿਨ ਮਨਾਉਂਦੇ ਹੋਏ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਸਬ ਜੇਲ ਪੱਟੀ ਵਿਖੇ ਬੂਟੇ ਲਗਾਏ ਗਏ। ਤਰਨ ਤਾਰਨ : 17 ਜੁਲਾਈ 2024 ; ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਾਨਯੋਗ ਜੱਜ ਸਾਹਿਬ ਜੀ ਦੇ ਧਰਮ ਪਤਨੀ ਜਮੀਰਪਾਲ ਕੌਰ ਬਾਜਵਾ ਪ੍ਰੋਫੈਸਰ, ਫਾਰਮਰ....
ਪੰਘੂੜੇ ਵਿਚ ਆਈ ਇਕ ਹੋਰ ਨੰਨ੍ਹੀ ਪਰੀ, ਰੈੱਡ ਕਰਾਸ ਦੇ ਪੰਘੂੜੇ ਨੇ ਬਚਾਈ 191 ਬੱਚਿਆਂ ਦੀ ਜਾਨ
ਅੰਮ੍ਰਿਤਸਰ, 17 ਜੁਲਾਈ 2024 : ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 191 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 13 ਜੁਲਾਈ ਨੂੰ ਸਵੇਰ 10:30 ਵਜੇ ਇਕ ਨਵਜੰਮੀ ਬੱਚੀ ਨੂੰ ਪੰਘੂੜੇ ਵਿੱਚ ਰੱਖ ਗਿਆ। ਇਸ ਬੱਚੀ ਨੂੰ ਤੁਰੰਤ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਭੇਜਿਆ ਗਿਆ ਗਿਆ ਸੀ ਅਤੇ ਇਸ ਵੇਲੇ ਇਹ ਬੱਚੀ ਬਿਲਕੁਲ ਤੰਦਰੁਸਤ ਹੈ ਅਤੇ ਹੁਣ ਇਹ ਬੱਚੀ ਇਲਾਜ ਲਈ ਗੁਰੂ ਨਾਨਕ ਦੇਵ....
ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜਰ ਸ਼ੋ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ-  ਡਿਪਟੀ ਕਮਿਸ਼ਨਰ 
ਹਵਾਈ ਅੱਡੇ ਦੇ ਨੇੜੇ ਸਾਫ ਸਫਾਈ ਅਤੇ ਸੁਰੱਖਿਆ ਵਧਾਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ 17 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਚੌਗਿਰਦੇ ਵਿੱਚ ਲੇਜਰ ਸ਼ੋਅ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਏਅਰਪੋਰਟ ਇਨਵਾਇਰਮੈਂਟ ਕਮੇਟੀ ਦੀ ਮੀਟਿੰਗ ਵਿੱਚ ਜਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਮੁੱਦਾ ਉਠਾਇਆ ਕਿ ਬੀਤੇ ਕੁਝ ਦਿਨਾਂ ਤੋਂ ਹਵਾਈ ਅੱਡੇ ਦੇ ਨੇੜੇ ਮੈਰਜ....
ਨਸ਼ਾ ਸਮਗਲਰਾਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਤਾਂ ਮੈਨੂੰ ਫੋਨ ਕਰੋ - ਡਿਪਟੀ ਕਮਿਸ਼ਨਰ
ਜਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਆਪਣਾ ਨੰਬਰ ਅੰਮ੍ਰਿਤਸਰ 17 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜੰਡਿਆਲਾ, ਵੇਰਕਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਤੋਂ ਆਏ ਮੋਹਤਬਰਾਂ ਨਾਲ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਆਪਣਾ ਫੋਨ ਨੰਬਰ ਦਿੰਦੇ ਕਿਹਾ ਕਿ ਜੇਕਰ ਤੁਹਾਡੀ ਸ਼ਿਕਾਇਤ ਉੱਤੇ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤਾਂ ਤੁਸੀਂ ਮੈਨੂੰ ਇਸ ਨੰਬਰ ਉੱਤੇ ਸੰਦੇਸ਼ ਭੇਜੋ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ....