ਅੰਮ੍ਰਿਤਸਰ, 16 ਜੁਲਾਈ 2024 : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਲਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ....
ਮਾਝਾ
ਅੰਮ੍ਰਿਤਸਰ, 15 ਜੁਲਾਈ 2024 : ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵਾਂ ਲੜਕਿਆਂ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਿਰੋਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਜੂਨ 2024 ਨੂੰ ਕਮਲ ਕੰਤ ਨਾਮ ਦਾ ਵਿਅਕਤੀ ਜੋ ਕਿ....
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸ੍ਰੀ ਗੰਗਾਨਗਰ ਦੇ ਪੁਲਿਸ ਮੁਖੀ ਨੂੰ ਪਰਚਾ ਰੱਦ ਕਰਨ ਲਈ ਸੌਂਪਿਆ ਪੱਤਰ ਅੰਮ੍ਰਿਤਸਰ, 15 ਜੁਲਾਈ 2024 : ਬੀਤੇ ਦਿਨੀਂ ਰਾਜਸਥਾਨ ਦੇ ਸਿੱਖ ਆਗੂ ਸ. ਤੇਜਿੰਦਰਪਾਲ ਸਿੰਘ ਟਿੰਮਾ ਦੇ ਵਿਰੁੱਧ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਸ੍ਰੀ ਗੰਗਾਨਗਰ ਜ਼ਿਲ੍ਹਾ ਦੇ ਪੁਲਿਸ ਮੁਖੀ ਸ੍ਰੀ ਗੌਰਵ....
ਹਰੇਕ ਟਿਊਬਵੈੱਲ ਤੇ ਪੰਜ ਫਲਦਾਰ ਬੂਟੇ ਲਗਾਉਣ ਦੀ ਯੋਜਨਾ: ਡਾ ਹਰਪਾਲ ਸਿੰਘ ਪੰਨੂ ਰੁੱਖ ਕੁਦਰਤ ਦਾ ਸੰਤੁਲਨ ਬਣਾਉਣ ਵਿੱਚ ਮਦਦਗਾਰ: ਡਾ ਭੁਪਿੰਦਰ ਸਿੰਘ ਤਰਨ ਤਾਰਨ 15 ਜੁਲਾਈ 2024 : ਪੰਜਾਬ ਸਰਕਾਰ ਦੀ ਹਰਿਆਵਲ ਮੁਹਿੰਮ ਨੂੰ ਸਹਿਯੋਗ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈਏਐਸ ਦੇ ਦਿਸ਼ਾ ਨਿਰਦੇਸ਼ ਤਹਿਤ ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਡਾ ਹਰਪਾਲ ਸਿੰਘ ਪੰਨੂ ਅਤੇ ਬਲਾਕ ਖੇਤੀਬਾੜੀ ਅਫਸਰ ,ਪੱਟੀ ਡਾ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ....
ਤਰਨਤਾਰਨ, 15 ਜੁਲਾਈ 2024 : ਜ਼ਿਲ੍ਹਾ ਤਰਨ ਤਾਰਨ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋੰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਤਹਿਸੀਲ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼....
28 ਬੁਢਾਪਾ, ਅੰਗਹੀਣ ਅਤੇ ਵਿਧਵਾ ਪੈਨਸ਼ਨਰਾਂ ਨੂੰ ਲਾਭ ਪੱਤਰ ਵੰਡੇ ਬਟਾਲਾ, 15 ਜੁਲਾਈ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਕੇ ਲੋੜਵੰਦ ਲੋਕਾਂ ਨੂੰ ਲਾਭ ਪੁਜਦਾ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਨੇ 28 ਬੁਢਾਪਾ,ਅੰਗਹੀਣ ਤੇ ਵਿਧਵਾ ਪੈਨਸ਼ਨਰਾਂ ਲਾਭਪਾਤਰੀਆਂ ਨੂੰ ਲਾਭ ਪੱਤਰ ਵੰਡਣ....
ਫ਼ਤਹਿਗੜ੍ਹ ਚੂੜੀਆਂ (ਬਟਾਲਾ), 15 ਜੁਲਾਈ 2024 : ਹਲਕਾ ਫਤਿਹਗੜ੍ਹ ਚੂੜੀਆਂ ਦਾ ਚਹੁਪੱਖੀ ਵਿਕਾਸ, ਮੇਰੀ ਪਹਿਲੀ ਤਰਜੀਹ ਹੈ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰ ਅੰਦਰ ਸੀਵਰੇਜ਼ ਦੀ ਸਮੱਸਿਆ ਹੱਲ ਕਰਨ, ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਸਮੇਤ ਵੱਖ ਵੱਖ ਵਿਕਾਸ ਕੰਮਾਂ ਤੋਂ ਇਲਾਵਾ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੋਰ ਤੇਜ਼ੀ ਨਾਲ ਪੁਜਦਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਵੱਖ ਵੱਖ....
ਬਟਾਲਾ, 15 ਜੁਲਾਈ 2024 : ਸਿਵਲ ਸਰਜਨ ਗੁਰਦਾਸਪੁਰ ਡਾ. ਵਿਮੀ ਮਹਾਜਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ. ਸਵਿਤਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਅਫ਼ਸਰ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਡਾ. ਨੀਲਮ ਤੇ ਤੂੰਬਾਕੂਨੋਸ਼ੀ ਨੋਡਲ ਅਫ਼ਸਰ ਡਾ. ਅਮਰਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਪਿੰਡ ਜਾਗੋਵਾਲ ਵਿਖੇ ਦਲੀਪ ਰਾਜ ਹੈਲਥ ਇੰਸਪੈਕਟਰ ਨੇ ਆਪਣੀ ਸਿਹਤ ਵਿਭਾਗ ਦੀ ਟੀਮ ਨਾਲ ਤੰਬਾਕੂਨੋਸ਼ੀ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਤੰਬਾਕੂਨੋਸ਼ੀ....
ਗੁਰਦਾਸਪੁਰ, 15 ਜੁਲਾਈ 2024 : ਜਿੱਥੇ ਅੱਜ ਪੰਜਾਬ ਵਿਚ ਰਵਾਇਤੀ ਖੇਤੀ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਜਿਵੇਂ ਕਿ ਪਾਣੀ ਦਾ ਪੱਧਰ ਘੱਟ ਹੋਣਾ, ਰਸਾਇਣਿਕ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨਾਲ ਪੌਣ ਪਾਣੀ ਦਾ ਦੂਸ਼ਿਤ ਹੋਣਾ, ਸਟੱਬਲ ਬਰਨਿੰਗ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਘਟਣਾ ਆਦਿ ਅਤੇ ਖੇਤੀ ਵਿਚ ਘੱਟ ਰਹੇ ਮੋਹ ਕਾਰਨ ਨੌਜਵਾਨਾਂ ਵਿਚ ਬਾਹਰਲੇ ਦੇਸ਼ਾਂ ਵੱਲ ਜਾਣ ਦਾ ਰੁਝਾਨ ਵੱਧ ਰਿਹਾ ਹੈ ਓਥੇ ਹੀ ਕੁਝ ਨੌਜਵਾਨ ਕਿਸਾਨਾਂ ਵੱਲੋਂ ਕਿਸਾਨੀ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ....
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਡਾਇਰੈਕਟਰ ਭਰਤੀ ਬੋਰਡ ਦੇ ਕਰਨਲ ਚੇਤਨ ਪਾਂਡੇ ਵੱਲੋਂ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਗੁਰਦਾਸਪੁਰ, 15 ਜੁਲਾਈ 2024 : ਭਾਰਤੀ ਫ਼ੌਜ ਦੇ ਭਰਤੀ ਬੋਰਡ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਮਿਤੀ 16 ਜੁਲਾਈ ਤੋਂ 23 ਜੁਲਾਈ 2024 ਤੱਕ ਅਗਨੀਵੀਰ ਭਰਤੀ ਕਰਵਾਈ ਜਾ ਰਹੀ ਹੈ। ਇਸ ਭਰਤੀ ਰੈਲੀ ਵਿੱਚ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ....
ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਵਿਖੇ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਲਈ ਮੁਫ਼ਤ ਸਿਖਲਾਈ ਸ਼ੁਰੂ
ਡੇਰਾ ਬਾਬਾ ਨਾਨਕ, 15 ਜੁਲਾਈ 2024 : ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਸਿਖਲਾਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ। ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ( ਗੁਰਦਾਸਪੁਰ ) ਵਿਖੇ ਆਰਮੀ ਅਤੇ ਏਅਰ ਫੋਰਸ ਵਿੱਚ ਅਗਨੀਵੀਰ ਦੀ ਭਰਤੀ ਲਈ ਨੌਜਵਾਨਾਂ ਮੁਫ਼ਤ ਲਿਖਤੀ ਅਤੇ ਸਰੀਰਕ ਸਿਖਲਾਈ ਦਿੱਤੀ ਜਾ ਰਹੀ ਹੈ। ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਟਰੇਨਿੰਗ ਅਫ਼ਸਰ ਸੂਬੇਦਾਰ (ਰਿਟਾ:) ਗੁਰਨਾਮ ਸਿੰਘ ਨੇ....
ਗੁਰਦਾਸਪੁਰ, 15 ਜੁਲਾਈ 2024 : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਸਥਾਨਕ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਸੜਕੀ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ 'ਤੇ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਟਰੈਫ਼ਿਕ ਇੰਚਾਰਜ ਐੱਸ.ਆਈ ਅਜੇ ਕੁਮਾਰ ਨੇ ਕਿਹਾ ਕਿ ਸਕੂਟਰ ਜਾਂ ਮੋਟਰਸਾਈਕਲ ਚਲਾਉਂਦੇ ਸਮੇਂ ਹੈਲਮਟ ਜ਼ਰੂਰ ਪਾਉਣਾ ਚਾਹੀਦਾ ਹੈ ਅਤੇ ਬਾਈਕ ਦੀ ਸਪੀਡ ਵੀ ਨਾਰਮਲ ਰੱਖਣੀ ਚਾਹੀਦੀ ਹੈ। ਇਸਦੇ ਨਾਲ ਹੀ ਚਾਰ ਪਹੀਆ ਵਾਹਨ ਚਾਲਕਾਂ ਨੂੰ ਵਾਹਨ....
ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ ਗੁਰਦਾਸਪੁਰ, 15 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਅਸ਼ੀਰਵਾਦ ਫ਼ਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ....
ਅੰਮ੍ਰਿਤਸਰ, 15 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਪਿੰਡ ਦਾਉਕੇ ਦੀ ਵਿਲੇਜ਼ ਡਿਫੈਂਸ ਕਮੇਟੀ ਨੂੰ ਨਸ਼ਿਆਂ ਦੀ ਰੋਕਥਾਮ ਕਰਨ ਅਤੇ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਤੇ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਾ ਚੈਕ ਜਾਰੀ ਕਰਦਿਆਂ ਕਿਹਾ ਕਿ ਇਸ ਕਮੇਟੀ ਵਲੋਂ ਬਹੁਤ ਵਧੀਆ ਢੰਗ ਨਾਲ ਆਪਣਾ ਕੰਮ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪਿੰਡਾਂ ਵਿੱਚ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਸਨ ਉਨਾਂ ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ....
ਅੰਮ੍ਰਿਤਸਰ, 15 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੈ ਗੁਪਤਾ ਨੇ ਇਸਲਾਮਾਬਾਦ ਖੇਤਰ ਵਿੱਚ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਟੁੱਟੀਆਂ ਸੜਕਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਬਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਟੁੱਟੀਆਂ ਗਲੀਆਂ....