ਮਾਝਾ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ 5 ਦੋਸ਼ੀ  2 ਪਿਸਤੌਲਾਂ ਸਣੇ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁੱਖਾ ਪਿਸਤੌਲ ਅਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਗੈਂਗਵਾਰ ਨੂੰ ਟਾਲਿਆ: ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ, 8 ਜੁਲਾਈ 2024 : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ....
ਦੋ ਧੀਆਂ ਦੇ ਪਿਓ ਅਤੇ ਮਾਪਿਆਂ ਦੇ ਇੱਕਲੇ ਪੁੱਤ ਦੀ ਆਸਟ੍ਰੇਲੀਆ 'ਚ ਮੌਤ
ਅਜਨਾਲਾ, 07 ਜੁਲਾਈ 2024 : ਅੰਮ੍ਰਿਤਸਰ ਦੇ ਅਜਨਾਲਾ ਦਾ ਇੱਕ ਨੌਜਵਾਨ ਜੋ ਕਿ ਆਪਣੇ ਸੁਨਹਿਰੇ ਭਵਿੱਖ ਵਾਸਤੇ ਅਤੇ ਆਪਣੀਆਂ ਦੋਵਾਂ ਧੀਆਂ ਦੇ ਉਜਵਲ ਭਵਿੱਖ ਵਾਸਤੇ ਵਿਦੇਸ਼ ਜਾ ਕੇ ਕੰਮ ਕਰ ਰਿਹਾ ਸੀ ਹਾਲਾਂਕਿ ਇਸ ਨੌਜਵਾਨ ਇੱਕ ਹਾਦਸੇ ਦੇ ਦੌਰਾਨ ਮੌਤ ਹੋਣ ਤੋਂ ਬਾਅਦ ਪਰਿਵਾਰ ਵਿੱਚ ਦੁੱਖ ਦਾ ਪਹਾੜ ਟੁੱਟ ਗਿਆ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਉੱਥੇ ਹੀ ਪਰਿਵਾਰ ਵੱਲੋਂ ਸਰਕਾਰ ਨੂੰ ਤੇ ਵਿਦੇਸ਼ ਚ ਬੈਠੇ ਹੋਏ ਐਨਆਰਆਈਜ਼ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਉਸਦੀ ਮ੍ਰਿਤਕ ਦੇਹ ਨੂੰ ਭਾਰਤ....
ਤੀਜੇ ਪਾਤਸ਼ਾਹ ਦੇ ਜੋਤੀ ਜੋਤ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਹੋਈ ਇਕੱੱਤਰਤਾ
1 ਸਤੰਬਰ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ ਅੰਮ੍ਰਿਤਸਰ, 7 ਜੁਲਾਈ 2024 : ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾ ਅਨੁਸਾਰ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਦੇ....
ਅਕਸ਼ੈ ਕੁਮਾਰ ਨੇ ਗੁਰਮੀਤ ਬਾਵਾ ਦੇ ਪਰਿਵਾਰ ਦੀ 25 ਲੱਖ ਰੁਪਏ ਦੀ ਕੀਤੀ ਮਦਦ 
ਅੰਮ੍ਰਿਤਸਰ, 6 ਜੂਨ 2024 : ਅਕਸ਼ੈ ਕੁਮਾਰ ਨੇ ਪੰਜਾਬੀ ਲੋਕ ਗਾਇਕ ਅਤੇ ਸਭ ਤੋਂ ਲੰਬੀ ਹੇਕ ਦੇ ਮਾਲਕ ਮਰਹੂਮ ਪਦਮ-ਭੂਸ਼ਣ ਪ੍ਰਾਪਤ ਕਰਨ ਵਾਲੇ ਗੁਰਮੀਤ ਬਾਵਾ ਦੇ ਪਰਿਵਾਰ ਲਈ ਮਦਦ ਦਾ ਹੱਥ ਵਧਾਇਆ ਹੈ। ਅਕਸ਼ੈ ਕੁਮਾਰ ਨੇ ਗੁਪਤ ਤਰੀਕੇ ਨਾਲ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਦੇ ਖਾਤੇ ‘ਚ 25 ਲੱਖ ਰੁਪਏ ਟਰਾਂਸਫਰ ਕੀਤੇ ਹਨ। ਇਹ ਮਦਦ ਗਲੋਰੀ ਬਾਵਾ ਦੇ ਪਰਿਵਾਰ ਤੱਕ ਉਨ੍ਹਾਂ ਦੀ ਹਾਲਤ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਹੁੰਚੀ ਹੈ। ਅਦਾਕਾਰ ਅਕਸ਼ੇ ਕੁਮਾਰ ਵੱਲੋਂ ਵੀ 25 ਲੱਖ ਰੁਪਏ ਦੀ ਮਦਦ ਗੁਰਮੀਤ....
ਰਾਜਸਥਾਨ ’ਚ ਪ੍ਰੀਖਿਆ ਦੌਰਾਨ ਕਕਾਰ ਲਹਾਉਣ ਵਾਲੇ ਅਧਿਕਾਰੀਆਂ ਅਤੇ ਕੰਗਨਾ ਰਣੌਤ ਖਿਲਾਫ਼ ਹੋਵੇ ਪਰਚਾ ਦਰਜ-ਐਡਵੋਕੇਟ ਧਾਮੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁਕਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 5 ਜੁਲਾਈ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੋ ਗ੍ਰੰਥੀ ਸਿੰਘ ਸਾਹਿਬਾਨ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਸੰਸਦ ਅੰਦਰ ਕਾਂਗਰਸ ਦੇ ਐਮਪੀ ਰਾਹੁਲ ਗਾਂਧੀ....
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਨੂੰ ਤਗੜਾ ਕਰਨ ਲਈ ਇਕੱਠੇ ਹੋਣਾ ਪਵੇਗਾ : ਮਜੀਠੀਆ
ਅੰਮ੍ਰਿਤਸਰ, 5 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੇ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਇਸ ਮੌਕੇ ਉਹਨਾਂ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਅੰਦਰ ਇੰਨਾਂ ਮਾੜਾ ਹਾਲ ਹੈ ਕਿ ਉਹਨਾਂ ਦੇ ਆਪਣੇ ਆਗੂ ਅਸ਼ਲੀਲ ਵੀਡੀਓ ਮਾਮਲੇ 'ਚ ਫਸੇ ਹੋਏ ਹਨ। ਪ੍ਰਚਾਰ ਕਰਨ ਲਈ ਕੁਝ ਹੋਰ ਨਹੀਂ ਮਿਲ ਰਿਹਾ ਇਸ ਲਈ ਇਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ। ਨਾਲ ਹੀ ਉਹਨਾਂ ਕਿਹਾ ਕਿ ਜਲੰਧਰ ਤੋਂ ਸ਼ੀਤਲ ਅੰਗੁਰਾਲ....
ਬੱਬੇਹਾਲੀ 'ਚ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਬਜ਼ੁਰਗ ਭਰਾਵਾਂ ਦੀ ਮੌਤ 
ਬੱਬੇਹਾਲੀ, 5 ਜੁਲਾਈ 2024 : ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਬਜ਼ੁਰਗ ਭਰਾਵਾਂ ਦੀ ਮੌਤ ਹੋ ਗਈ। ਦੋਵੇਂ ਭਰਾ ਮੋਟਰਸਾਈਕਲ 'ਤੇ ਕਸਬਾ ਕਾਦੀਆਂ ਦੇ ਪਿੰਡ ਖਰੇ ਵਿਖੇ ਆਪਣੀ ਭੈਣ ਦੇ ਭੋਗ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਬਲ ਦੇ ਮੁਲਾਜ਼ਮਾਂ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਇਕ ਲੜਕੇ ਨੇ ਦੱਸਿਆ ਕਿ ਉਸ ਦਾ ਪਿਤਾ ਬਲਕਾਰ ਸਿੰਘ (70 ਸਾਲ)....
ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਕੀਤਾ ਜਾਗਰੂਕ
ਬਟਾਲਾ, 5 ਜੁਲਾਈ 2024 : ਡਾ. ਰਵਿੰਦਰ ਸਿੰਘ ਐਸ.ਐਮ. ਓ ਬਟਾਲਾ ਨੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰ ਦੇ ਆਲੇ-ਦੁਆਲੇ ਰੱਖੇ ਖਾਲੀ ਬਰਤਨਾਂ ਵਿੱਚ ਸਾਫ਼ ਪਾਣੀ ਨੂੰ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ, ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਵਿੱਚ ਨਹੀਂ ਪਲਦਾ ਅਤੇ ਦਿਨ ਵੇਲੇ ਹਮਲਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ....
ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ ਸ੍ਰੀ ਹਰਗੋਬਿੰਦਪੁਰ ਸਾਹਿਬ, 5 ਜੁਲਾਈ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਸਰਬਪੱਖੀ ਵਿਕਾਸ ਕੰਮ ਕਰਵਾਏ ਗਏ ਹਨ। ਇਹ ਪ੍ਰਗਟਾਵਾ ਉਨਾਂ ਆਪਣੇ ਦਫਤਰ ਵਿਖੇ ਲੋਕ ਮਿਲਣੀ ਰਾਹੀਂ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਉਪਰੰਤ ਕੀਤਾ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੇਖਵਾਂ ਫਾਰਮ ਕਲਾਨੌਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ
ਸਿੱਧੀ ਬਿਜਾਈ ਕਰਕੇ ਕਿਸਾਨ ਪਾਣੀ ਬਚਾਉਣ ਲਈ ਯੋਗਦਾਨ ਪਾਉਣ-ਡਾ. ਐਸਪੀ ਸਿੰਘ ਕਿਸਾਨ ਖੇਤੀਬਾੜੀ ਵਿਭਾਗ ਦੀਆਂ ਸੇਵਾਵਾਂ ਦਾ ਲਾਭ ਉਠਾਉਣ - ਗੁਰਦੀਪ ਸਿੰਘ ਰੰਧਾਵਾ ਕਾਲਨੌਰ/ਗੁਰਦਾਸਪੁਰ, 5 ਜੁਲਾਈ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਆਤਮਾ ਦੇ ਸਹਿਯੋਗ ਦੇ ਨਾਲ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਕਲਾਨੌਰ ਵਿਖੇ ਇੱਕ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਉੱਘੇ ਜਨਤਕ ਆਗੂ ਸ. ਗੁਰਦੀਪ ਸਿੰਘ ਰੰਧਾਵਾ....
ਲੋਕਾਂ ਨੂੰ ਹੁਣ ਮੁੱਖ ਮੰਤਰੀ ਦਫ਼ਤਰ ਨਾਲ ਕੰਮ ਕਰਵਾਉਣ ਲਈ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ ਸੀ.ਐੱਮ. ਵਿੰਡੋ ਡਿਪਟੀ ਕਮਿਸ਼ਨਰ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਨੇ ਕੰਮ ਕਰਨਾ ਸ਼ੁਰੂ ਕੀਤਾ ਗੁਰਦਾਸਪੁਰ, 5 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਸਥਾਪਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ....
ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਤਹਿਤ ਕਲਾਨੌਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਤਹਿਤ ਮਹੱਤਵਪੂਰਨ 6 ਪਹਿਲੂਆਂ ਦੇ ਟੀਚਿਆਂ ਨੂੰ ਸੌ ਫ਼ੀਸਦੀ ਪੂਰਾ ਕਰਨ ਦਾ ਤਹੱਈਆ ਕੀਤਾ ਕਾਲਨੌਰ/ਗੁਰਦਾਸਪੁਰ, 05 ਜੁਲਾਈ 2024 : ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਤਹਿਤ ਅੱਜ ਕਲਾਨੌਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਉਘੇ ਜਨਤਕ ਆਗੂ ਸ. ਗੁਰਦੀਪ ਸਿੰਘ ਰੰਧਾਵਾ, ਬੀ.ਡੀ.ਪੀ.ਓ. ਕਲਾਨੌਰ ਜਸਬੀਰ ਕੌਰ, ਪ੍ਰਿੰਸੀਪਲ ਹਰਦੀਪ ਕੌਰ ਧਾਲੀਵਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ....
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਿੱਧਪੁਰਾ ਧੁੱਸੀ ਬੰਨ ਦੀ ਮਜ਼ਬੂਤੀ ਤੇ ਉੱਚਾਈ ਦੇ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ
ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਧੁੱਸੀ ਬੰਨ ਦੇ ਪ੍ਰੋਜੈਕਟ ਨੂੰ ਤਹਿ-ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਤਿਆਰ - ਡਿਪਟੀ ਕਮਿਸ਼ਨਰ ਗੁਰਦਾਸਪੁਰ, 05 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਬਿਆਸ ਦਰਿਆ ਦੇ ਸਿੱਧਪੁਰਾ ਧੁੱਸੀ ਬੰਨ ਦੀ ਉਚਾਈ ਤੇ ਪਕਿਆਈ ਦੇ ਚੱਲ ਰਹੇ ਪ੍ਰੋਜੈਕਟ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਦੀਨਾਨਗਰ....
ਚੇਅਰਮੈਨ ਰਮਨ ਬਹਿਲ ਨੇ ਸ਼ੁਰੂ ਕਰਵਾਇਆ ਗੁਰਦਾਸਪੁਰ 'ਚੋਂ ਗੁਜ਼ਰਦੀ ਡਰੇਨ ਦੀ ਸਫ਼ਾਈ ਦਾ ਕੰਮ
ਸ਼ਹਿਰ ਵਾਸੀਆਂ ਵੱਲੋਂ ਨਾਲੇ ਦੀ ਸਫ਼ਾਈ ਲਈ ਚੇਅਰਮੈਨ ਰਮਨ ਬਹਿਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਗੁਰਦਾਸਪੁਰ, 4 ਜੁਲਾਈ 2024 ; ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਗੁਰਦਾਸਪੁਰ ਸ਼ਹਿਰ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਬੀਪੁਰ ਕੱਟ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਰੇਨਜ਼ ਵਿਭਾਗ ਦੇ ਐੱਸ.ਡੀ.ਓ. ਸ੍ਰੀ ਪਰਮਵੀਰ ਸਿੰਘ ਕਾਹਲੋਂ ਅਤੇ ਸ਼ਹਿਰ ਦੇ ਮੁਹਤਬਰ ਹਾਜ਼ਰ ਸਨ।....
ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦੀ ਅੱਜ ਡੇਰਾ ਬਾਬਾ ਨਾਨਕ ਤੋਂ ਸ਼ੁਰੂਆਤ
ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਤਹਿਤ ਮਹੱਤਵਪੂਰਨ 6 ਪਹਿਲੂਆਂ ਦੇ ਟੀਚਿਆਂ ਨੂੰ ਸੌ ਫ਼ੀਸਦੀ ਪੂਰਾ ਕੀਤਾ ਜਾਵੇਗਾ - ਡੀ.ਡੀ.ਪੀ.ਓ. ਸਤੀਸ਼ ਕੁਮਾਰ ਸੰਪੂਰਨਤਾ ਅਭਿਆਨ ਤਹਿਤ ਦੂਸਰਾ ਪ੍ਰੋਗਰਾਮ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਕਲਾਨੌਰ ਵਿਖੇ 5 ਜੁਲਾਈ ਨੂੰ ਡੇਰਾ ਬਾਬਾ ਨਾਨਕ/ਗੁਰਦਾਸਪੁਰ, 04 ਜੁਲਾਈ 2024 : ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦੀ ਅੱਜ ਡੇਰਾ ਬਾਬਾ ਨਾਨਕ ਤੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਸੰਪੂਰਨਤਾ ਅਭਿਆਨ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸਕੈਂਡਰੀ....