ਮਾਝਾ

ਬਲਾਕ ਕਲਾਨੌਰ ਦੇ ਸੇਖਵਾਂ ਫਾਰਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 5 ਜੁਲਾਈ ਨੂੰ
ਮੁੱਖ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਸ਼ਾਮਲ ਹੋਣ ਦਾ ਸੱਦਾ ਗੁਰਦਾਸਪੁਰ, 03 ਜੁਲਾਈ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਮਿਤੀ 5 ਜੁਲਾਈ 2024 ਨੂੰ ਬਲਾਕ ਕਲਾਨੌਰ ਦੇ ਸੇਖਵਾਂ ਫਾਰਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਆਤਮਾ ਸਕੀਮ ਅਧੀਨ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ....
ਵਿਸ਼ਵ ਆਬਾਦੀ ਦਿਵਸ ਪੰਦਰਵਾੜੇ ਸੰਬਧੀ ਤਿਆਰੀਆਂ ਮੁਕੰਮਲ: ਸਿਵਲ ਸਰਜਨ ਡਾ ਭਾਰਤ ਭੂਸ਼ਣ
ਤਰਨ ਤਾਰਨ 03 ਜੁਲਾਈ 2024 : ਸਿਹਤ ਵਿਭਾਗ ਵਲੋਂ ਵਿਸ਼ਵ ਆਬਾਦੀ ਦਿਵਸ ਪੰਦਰਵਾੜੇ ਦੀਆ ਤਿਆਰੀਆ ਸੰਬਧੀ ਜਿਲਾ੍ਹ ਤਰਨਤਾਰਨ ਵਿਖੇ ਸਮੂਹ ਸੀਨੀਅਰ ਮੈਡਕਿਲ ਅਫਸਰਾ , ਬਲਾਕ ਐਜੁਕੇਟਰਾਂ ਅਤੇ ਐਲ.ਐਚ.ਵੀ. ਦੀ ਇਕ ਮੀਟਿੰਗ ਕੀਤੀ ਗਈ। ਇਸ ਅਵਸਰ ਤੇ ਸਿਵਲ ਸਰਜਨ ਡਾ ਭਾਰਤ ਭੂਸ਼ਣ ਵਲੋਂ ਸਮੂਹ ਸਿਹਤ ਸੰਸਥਾਵਾਂ ਵਿਚ ਮਨਾਏ ਜਾਣ ਵਾਲੇ ਵਿਸ਼ਵ ਆਬਾਦੀ ਦਿਵਸ ਪੰਦਰਵਾੜੇ ਸੰਬਧੀ ਜਾਇਜਾ ਲਿਆ ਅਤੇ ਸਮੂਹ ਅਧਿਕਾਰੀਆਂ ਨੂੂੰ ਇਸ ਪੰਦਰਵਾੜੇ ਦੀ ਕਾਮਯਾਬੀ ਲਈ ਹਦਾਇਤਾਂ ਜਾਰੀ ਕੀਤੀਆ। ਉਹਨਾਂ ਕਿਹਾ ਕਿ ਇਸ ਸਮੇਂ ਦੌਰਾਣ....
ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੀਤਾ ਗਿਆ ਟ੍ਰੇਨਿੰਗ ਕੈਂਪ ਦਾ ਆਯੋਜਨ
ਤਰਨ ਤਾਰਨ, 03 ਜੁਲਾਈ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਲੋਂ ਪਿੰਡ ਬੁਰਜ ਨੱਥੂਪੁਰ ਟੋਡਾ ਵਿਖ਼ੇ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਵਿੱਚ 80 ਦੇ ਕਰੀਬ ਕਿਸਾਨਾਂ ਵੱਲੋਂ ਭਾਗ ਲਿਆ ਗਿਆ। ਇਸ ਕੈਂਪ ਵਿਚ ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਟੀਮ ਤੋਂ ਇਲਾਵਾ ਕੇ. ਵੀ. ਕੇ. ਬੂਹ ਦੇ ਵਿਗਿਆਨੀ ਅਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਤਰਨ ਤਾਰਨ ਦੇ ਅਧਿਕਾਰੀ ਵੀ ਹਾਜ਼ਰ ਸਨ।....
ਹਰਿਆਵਲ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਕਿਸਮ ਦੇ ਬੂਟੇ ਲਗਾਉਣ ਦੀ ਸ਼ੁਰੂਆਤ
ਆਮ ਆਦਮੀ ਕਲੀਨਿਕ ਅਲਗੋਂ ਕੋਠੀ ਵਿਖੇ ਲਗਾਏ ਗਏ 200 ਦੇ ਕਰੀਬ ਵੱਖ-ਵੱਖ ਕਿਸਮਾਂ ਦੇ ਬੂਟੇ ਤਰਨ ਤਾਰਨ, 03 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਚ ਹਰਿਆਵਲ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਵੱਲੋਂ ਆਮ ਆਦਮੀ ਕਲੀਨਿਕ ਅਲਗੋਂ ਕੋਠੀ ਵਿਖੇ ਵੱਖ-ਵੱਖ ਕਿਸਮ ਦੇ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
ਸਬੰਧਿਤ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਤਰਨਤਾਰਨ, 03 ਜੁਲਾਈ 2024 : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ....
ਮਾਨਯੋਗ ਸੁਪਰੀਮ ਕੋਰਟ ਵਿੱਚ 29 ਜੁਲਾਈ ਤੋਂ 03 ਅਗਸਤ 2024 ਤੱਕ ਲਗਾਈ ਜਾਵੇਗੀ ਸਪੈਸ਼ਲ ਲੋਕ ਅਦਾਲਤ-ਜ਼ਿਲ੍ਹਾ ਤੇ  ਸੈਸ਼ਨਜ਼ ਜੱਜ
ਤਰਨ ਤਾਰਨ, 03 ਜੁਲਾਈ 2024 : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਸ੍ਰੀ ਕੰਵਲਜੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮਿਤੀ 29 ਜੁਲਾਈ, 2024 ਤੋਂ ਮਿਤੀ 03 ਅਗਸਤ, 2024 ਤੱਕ ਮਾਣਯੋਗ ਸੁਪਰੀਮ ਕੋਰਟ ਵਿਖੇ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਕੈਟਾਗਰੀਆਂ ਜਿਵੇਂ ਕਿ ਲੇਬਰ ਨਾਲ ਸਬੰਧਿਤ ਮਾਮਲੇ, ਚੈੱਕ ਨਾਲ ਸਬੰਧਿਤ ਮਾਮਲੇ (138 ਐੱਨ.ਆਈ. ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ....
ਕੈਬਨਿਟ ਮੰਤਰੀ ਧਾਲੀਵਾਲ ਨੇ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ 
ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵੀ ਦਿੱਤਾ ਇਕ ਲੱਖ ਰੁਪਏ ਦਾ ਵਿੱਤੀ ਯੋਗਦਾਨ ਗੁਰਮੀਤ ਬਾਵਾ ਦੀਆਂ ਦੁਕਾਨਾਂ ਉੱਤੇ ਕੀਤੇ ਨਾਜਾਇਜ ਕਬਜੇ ਛੱਡਣ ਦੁਕਾਨਦਾਰ : ਧਾਲੀਵਾਲ ਅੰਮ੍ਰਿਤਸਰ, 3 ਜੁਲਾਈ : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੀ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਜਿਸ ਵਿੱਚ ਉਹਨਾਂ ਦੀ ਧੀ ਗਲੋਰੀ ਬਾਵਾ ਸ਼ਾਮਿਲ ਹੈ, ਨੂੰ ਆਪਣੀ ਤਨਖਾਹ ਵਿਚੇ ਇੱਕ ਲੱਖ ਰੁਪਏ ਪਰਿਵਾਰ ਦੇ ਪਾਲਣ ਪੋਸ਼ਣ ਲਈ ਦਿੱਤੇ। ਇਸ ਮੌਕੇ ਉਹਨਾਂ ਨੇ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵੀ ਇੱਕ ਲੱਖ....
ਕੈਬਨਿਟ ਮੰਤਰੀ ਧਾਲੀਵਾਲ ਨੇ ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ   
ਅੰਮ੍ਰਿਤਸਰ 3 ਜੁਲਾਈ 2024 : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਜਾਇਜਾ ਲੈਂਦੇ ਹੋਏ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਸਫਾਈ ਦਾ ਕੰਮ ਨਿਸ਼ਚਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਹੋ ਜਾਵੇਗਾ। ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਸ ਦੀ ਸਫਾਈ ਕਰਨ ਉਪਰੰਤ ਫਤਿਹਗੜ੍ਹ ਚੂੜੀਆਂ ਰੋਡ ਤੇ ਪੈਂਦੀ ਤੁੰਗ....
ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਸਰਹੱਦੀ ਖੇਤਰ ਦੇ ਲੋਕ ਸਹਿਯੋਗ ਦੇਣ- ਐਸ .ਡੀ .ਐਮ 
ਪਿੰਡ ਪੱਧਰ ਉੱਤੇ ਬਣਾਈਆਂ ਰੱਖਿਆ ਕਮੇਟੀਆਂ ਨਾਲ ਕੀਤੀ ਮੀਟਿੰਗ ਅਜਨਾਲਾ, 3 ਜੁਲਾਈ : ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਸਰਹੱਦੀ ਪੱਟੀ ਤੇ ਵਾਸੀਆਂ ਦੇ ਸਾਥ ਦੀ ਲੋੜ ਹੈ। ਐਸ .ਡੀ .ਐਮ ਅਜਨਾਲਾ ਸਰਦਾਰ ਅਰਵਿੰਦਰ ਪਾਲ ਸਿੰਘ ਨੇ ਸਰਹੱਦੀ ਪਿੰਡਾਂ ਦੀ ਰੱਖਿਆ ਲਈ ਬਣਾਈਆਂ ਵਿਸੇਸ ਕਮੇਟੀਆਂ ਨਾਲ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਬਤ ਸਿਵਲ, ਪੁਲਿਸ, ਬੀ....
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਡੀਜੀ ਸਿੰਘ ਨੇ ਵੱਖ ਵੱਖ ਸਕੂਲਾਂ ਵਿੱਚ ਮਿਸ਼ਨ ਸਮਰਥ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਕੀਤਾ ਨਿਰੀਖਣ
ਮਿਸ਼ਨ ਸਮਰਥ ਗੁਣਾਤਮਕ ਸਿੱਖਿਆ ਦਾ ਹੈ ਅਧਾਰ:- ਡੀਜੀ ਸਿੰਘ ਪਠਾਨਕੋਟ, 02 ਜੁਲਾਈ 2024 : ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਮਿਰਜ਼ਾਪੁਰ , ਮਿਡਲ ਸਕੂਲ ਮਿਰਜ਼ਾਪੁਰ, ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ, ਸਰਕਾਰੀ ਹਾਈ ਸਕੂਲ ਫਤਿਹਗੜ, ਸਰਕਾਰੀ ਪ੍ਰਾਇਮਰੀ ਸਕੂਲ ਐਮਾਂ ਚੰਗਾ ਸਕੂਲਾਂ ਵਿੱਚ ਮਿਸ਼ਨ ਸਮਰੱਥ ਤਹਿਤ ਚੱਲ ਰਹੀਆਂ....
ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 4 ਜੁਲਾਈ ਤੋਂ 30 ਸਤੰਬਰ 2024 ਤੱਕ ਚੱਲਣਗੀਆਂ
ਸਰਕਾਰੀ ਸਕੂਲ ਡੇਰਾ ਬਾਬਾ ਨਾਨਕ ਵਿਖੇ 4 ਜੁਲਾਈ ਅਤੇ ਕਲਾਨੌਰ ਸਕੂਲ ਵਿਖੇ 5 ਜੁਲਾਈ ਨੂੰ ਸੰਪੂਰਨਤਾ ਅਭਿਆਨ ਸੰਮੇਲਨ ਦੀ ਹੋਵੇਗੀ ਸ਼ੁਰੂਆਤ ਗੁਰਦਾਸਪੁਰ, 02 ਜੁਲਾਈ 2024 : ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖ਼ਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਡੇਰਾ ਬਾਬਾ ਨਾਨਕ ਨੂੰ ਐਸਪੀਰੇਸ਼ਨਲ ਬਲਾਕ ਘੋਸ਼ਿਤ ਕੀਤਾ ਗਿਆ ਹੈ। ਜ਼ਿਲ੍ਹਾ ਵਿਕਾਸ ਤੇ....
ਸਰਕਾਰੀ ਬਹੁਤਕਨੀਕੀ ਕਾਲਜ,ਦੀਨਾਨਗਰ ਵਿਖੇ ਸੈਸ਼ਨ 2024-25 ਲਈ ਦਾਖਲਾ ਰਜਿਸਟ੍ਰੇਸ਼ਨ ਸ਼ੁਰੂ
ਪਹਿਲੇ ਰਾਊਂਡ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 05 ਜੁਲਾਈ ਗੁਰਦਾਸਪੁਰ, 02 ਜੁਲਾਈ, 2024 : ਸਰਕਾਰੀ ਬਹੁਤਕਨੀਕੀ ਕਾਲਜ, ਦੀਨਾਨਗਰ ਵਿਖੇ ਸੈਸ਼ਨ 2024-25 ਦੇ ਦਾਖ਼ਲਿਆਂ ਲਈ ਪਹਿਲੇ ਰਾਊਂਡ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਦੇ ਦਾਖਲਾ ਸ਼ਡਿਊਲ ਅਨੁਸਾਰ ਪਹਿਲੇ ਰਾਊਂਡ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 05-07-2024 ਹੈ। ਸਰਕਾਰੀ ਬਹੁਤਕਨੀਕੀ ਕਾਲਜ, ਦੀਨਾਨਗਰ ਦੇ ਪ੍ਰਿੰਸੀਪਲ ਇੰਜ: ਸ੍ਰੀ ਵਿਜੈ ਥਾਪਾ ਨੇ....
ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ-ਡਿਪਟੀ ਕਮਿਸ਼ਨਰ
ਹੁਣ ਕਿਸਾਨ ਵੀਰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ 15 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ ਤਰਨ ਤਾਰਨ, 02 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕਰਦਿਆਂ ਆਖਰੀ ਮਿਤੀ 15 ਜੁਲਾਈ ਕੀਤੀ ਗਈ ਹੈ। ਇਹ....
“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ
ਡਿਪਟੀ ਕਮਿਸ਼ਨਰ ਨੇ ਵਿਸ਼ੇਸ ਤੌਰ ‘ਤੇ ਪਹੁੰਚਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਲਗਾਏ ਜਾਣਗੇ ਵਿਸ਼ੇਸ ਸੁਵਿਧਾ ਕੈਂਪ ਤਰਨ ਤਾਰਨ, 02 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਨੌਰੰਗਾਬਾਦ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ....
ਪੰਜਾਬ ਸਰਕਾਰ ਵੱਲੋ ਆਰਮੀ ਅਗਨੀਵੀਰ ਭਰਤੀ, ਪੰਜਾਬ ਪੁਲਿਸ, ਰੇਲਵੇ ਪੁਲਿਸ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਵਿਖੇ ਸ਼ੁਰੂ
ਅੰਮ੍ਰਿਤਸਰ 2 ਜੁਲਾਈ 2024 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਰੋਜ਼ਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਕੀਤਾ ਉਹਨਾ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋ ਸਥਾਪਿਤ ਕੀਤੇ ਸੀ-ਪਾਈਟ ਸੈਂਟਰ ਰਣੀਕੇ ਵਿਖੇ ਨੋਜਵਾਨਾ ਨੂੰ ਆਰਮੀ,ਪੁਲਿਸ ਅਤੇ ਰੇਲਵੇ ਪੁਲਿਸ ਦੀ ਭਰਤੀ....