ਮਾਝਾ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ
ਅੰਮ੍ਰਿਤਸਰ, 22 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ....
ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ- ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 21 ਜੂਨ 2024 : ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਹੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਹ ਜਾਣਕਾਰੀ ਕੈਬਨਿਟ ਮੰਤਰੀ ਪੰਜਾਬ ਸ੍ਰ: ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਦੁਆਰਾ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ....
ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿ ਬਾਰਡਰ ਦੀ ਜ਼ੀਰੋ ਲਾਇਨ ‘ਤੇ ਕੀਤਾ ਯੋਗਾ
ਅੰਮ੍ਰਿਤਸਰ 21 ਜੂਨ 2024 : ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਅਟਾਰੀ ਭਾਰਤ ਪਾਕਿਸਤਾਨ ਬਾਰਡਰ ਦੀ ਜੀਰੋ ਲਾਈਨ ਤੇ ਬੀਐਸਐਫ ਦੇ ਜਵਾਨਾਂ ਵੱਲੋਂ ਯੋਗਾ ਕੀਤਾ ਗਿਆ। ਦੁਨੀਆ ਭਰ ਦੇ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਦੇ ਦਿਨ ਬੀਐਸਐਫ ਦੇ ਜਵਾਨਾਂ ਵੱਲੋਂ ਭਾਰਤ ਪਾਕਿਸਤਾਨ ਦੀ ਸਰਹੱਦ ਤੇ ਵੱਡੇ ਪੱਧਰ ਤੇ ਯੋਗਾ ਕਰਕੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਬੀਐਸਐਫ ਦੇ ਡੀਆਈਜੀ ਨੇ ਜਵਾਨਾ ਅਤੇ ਸਮੂਹ ਦੇਸ਼ ਵਾਸੀਆਂ ਨੂੰ ਯੋਗਾ ਦਿਵਸ....
ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਕਰੇਗੀ ਸ਼ੁਰੂਆਤ: ਚੇਤਨ ਸਿੰਘ ਜੌੜਾਮਾਜਰਾ 
ਪਠਾਨਕੋਟ ਦੀ ਲੀਚੀ ਦੀ ਸਭ ਤੋਂ ਪਹਿਲੀ ਖੇਪ ਐਕਸਪੋਰਟ ਕਰਨ ਲਈ ਬਾਗ਼ਬਾਨੀ ਤੇ ਸਬੰਧਤ ਵਿਭਾਗ ਵੱਲੋਂ ਤਿਆਰੀਆਂ ਜ਼ੋਰਾਂ 'ਤੇ ਬਾਗ਼ਬਾਨੀ ਮੰਤਰੀ ਨੇ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਟ ਕਰਨ ਲਈ ਆਪਣੀ ਤਨਖ਼ਾਹ ਵਿੱਚੋਂ ਦਿੱਤੀ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਬਾਗ਼ਬਾਨੀ ਵਿਭਾਗ ਵੱਲੋਂ ਸੁਜਾਨਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਲੀਚੀ ਸ਼ੋਅ ਅਤੇ ਵਿਚਾਰ ਗੋਸ਼ਟੀ ਵਿੱਚ ਕੀਤੀ ਸ਼ਮੂਲੀਅਤ ਪਠਾਨਕੋਟ, 21 ਜੂਨ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ....
 24 ਜੂਨ ਤੋਂ 08 ਜੁਲਾਈ 2024 ਤੱਕ ਵੱਖ-ਵੱਖ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਲੱਗਣਗੇ ਪਲੇਸਮੈਂਟ ਕੈਂਪ - ਜ਼ਿਲ੍ਹਾ ਰੋਜ਼ਗਾਰ ਅਫ਼ਸਰ
ਗੁਰਦਾਸਪੁਰ, 21 ਜੂਨ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ ਵੱਖ ਸੈਕਟਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਹਰ ਮਹੀਨੇ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਵੱਲੋਂ ਮਿਤੀ 24.06.2024 ਤੋਂ 08.07.2024 ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ....
ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ  ਵਿਖੇ 10ਵਾਂ ਅੰਤਰਰਾਸ਼ਟਰੀ  ਯੋਗਾ ਦਿਵਸ ਮਨਾਇਆ ਗਿਆ
ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਸਮੇਤ ਜੱਜ ਸਾਹਿਬਾਨ ਨੇ ਵੀ ਕੀਤੇ ਯੋਗਾ ਦੇ ਆਸਣ ਗੁਰਦਾਸਪੁਰ, 21 ਜੂਨ, 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ....
ਭਾਈ ਅੰਮ੍ਰਿਤਪਾਲ ਸਿੰਘ ’ਤੇ ਐਨਐਸਏ ਵਧਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 21 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ’ਤੇ ਲਗਾਈ ਗਈ ਐਨਐਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ....
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ
ਅੰਮ੍ਰਿਤਸਰ, 21 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਡਿਪਟੀ ਲੀਡਰ ਸ. ਗੁਰਮੀਤ....
 ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਅੰਦਰ ਸਹਿਦ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਨਾਲ ਕੀਤੀ ਵਿਸੇਸ ਮੀਟਿੰਗ
ਪਠਾਨਕੋਟ, 20 ਜੂਨ 2024 : ਬਾਗਬਾਨੀ ਵਿਭਾਗ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਪਠਾਨਕੋਟ ਵਿੱਚ ਸਹਿਦ ਦਾ ਕਾਰੋਬਾਰ ਕਰਨ ਵਾਲੇ ਮਧੂ ਮੱਖੀ ਪਾਲਕਾਂ ਦੇ ਨਾਲ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵਿਸੇਸ ਤੋਰ ਤੇ ਹਾਜਰ ਰਹੇ। ਇਸ ਤੋਂ ਇਲਾਵਾ ਸਰਵ ਸ੍ਰੀ ਡਾ. ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪਠਾਨਕੋਟ, ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ, ਰੋਹਿਤ ਮਹਿਰਾ ਲੀਡ ਮੈਨੇਜਰ....
ਬਟਾਲਾ ਦਾ ਵਿਕਾਸ ਪੱਖੋਂ ਨਕਸ਼ਾ ਬਦਲਿਆ ਜਾਵੇਗਾ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਫਤਿਹਗੜ੍ਹ ਚੂੜੀਆਂ ਚੌਂਕ ਬਟਾਲਾ ਤੋਂ ਅੰਮ੍ਰਿਤਸਰ ਚੌਂਕ ਬਟਾਲਾ ਤੱਕ ਬਾਈਪਾਸ ਨੂੰ ਚੌੜਿਆ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ ਬਟਾਲਾ, 20 ਜੂਨ 2024 : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਵਿਕਾਸ ਪੱਖੋ ਨਕਸ਼ਾ ਬਦਲਿਆ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪੁਜਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਅੱਜ ਉਨਾਂ ਬਟਾਲਾ ਸ਼ਹਿਰ ਵਿਖੇ ਵਿਕਾਸ ਕੰਮਾਂ....
ਮਲੇਰੀਆ ਮੰਥ ਜੂਨ -2024 ਜਾਗਰੂਕਤਾ ਕੈਂਪ ਲਗਾਇਆ
ਬਟਾਲਾ, 20 ਜੂਨ 2024 : ਸੀਨੀਅਰ ਮੈਡੀਕਲ਼ ਅਫ਼ਸਰ ਡਾ. ਲਲਿਤ ਮੋਹਨ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਭੈਣੀ ਮੀਆ - ਖਾਂ ਵਿਖ਼ੇ ਐਂਟੀ ਮਲੇਰੀਆ ਮੰਥ ਜੂਨ - 2024 ਜਾਗਰੂਕਤਾ ਕੈਂਪ ਲਗਾਇਆ ਗਿਆ। ਮਲੇਰੀਆ ਜਾਗਰੂਕਤਾ ਕੈਂਪ ਵਿੱਚ ਮਹਿੰਦਰਪਾਲ ਹੈਲਥ ਇੰਸਪੈਕਟਰ ਨੇ ਵੱਖ - ਵੱਖ ਪਿੰਡਾਂ ਤੋ ਆਏ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਬਾਰੇ ਵਿਸਥਾਰ-ਪੂਰਕ ਜਾਣਕਾਰੀ ਦਿੱਤੀ ਕਿ ਮਲੇਰੀਆ ਬੁਖਾਰ ਇੱਕ ਐਨਾਫਲੀਜ਼ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ l ਇਹ ਮੱਛਰ ਸਾਫ਼ ਖੜ੍ਹੇ ਪਾਣੀ ਉਪਰ ਰਹਿੰਦਾ ਹੈ ਤੇ ਇਸ....
ਕੱਲ੍ਹ 21 ਜੂਨ ਨੂੰ ਜ਼ਿਲ੍ਹਾ ਪੱਧਰੀ, ਅੰਤਰਰਾਸ਼ਟਰੀ ਯੋਗਾ ਦਿਵਸ ਆਰ ਡੀ ਖੋਸਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਮਨਾਇਆ ਜਾਵੇਗਾ
ਬਟਾਲਾ, 20 ਜੂਨ 2024 : ਡਾ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 21 ਜੂਨ ਨੂੰ ਜ਼ਿਲ੍ਹਾ ਪੱਧਰੀ, ਅੰਤਰਰਾਸ਼ਟਰੀ ਯੋਗਾ ਦਿਵਸ, ਆਰ ਡੀ ਖੋਸਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 6 ਵਜੇ ਤੋਂ ਸਵੇਰੇ 8:00 ਵਜੇ ਤੱਕ ਮਨਾਇਆ ਜਾਵੇਗਾ। ਉਨਾਂ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ- ਨਿਰਦੇਸ਼ਾ ਹੇਠ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਬੰਧਤ....
21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ
ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਯੋਗ ਦਿਵਸ ਗੁਰਦਾਸਪੁਰ, 20 ਜੂਨ 2024 : 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਆਰ.ਡੀ. ਖੋਸਲਾ ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ, ਬਟਾਲਾ ਵਿਖੇ ਕਰਵਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਸਵੇਰੇ....
ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਡਿਪਟੀ ਕਮਿਸ਼ਨਰ
ਯੋਗ ਨਿਰੋਗ ਤੇ ਤੰਦਰੁਸਤ ਜੀਵਨ ਦਾ ਅਧਾਰ ਹੈ, ਯੋਗ ਨੂੰ ਆਪਣੀ ਰੋਜ਼ਮਰਾਂ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਦੀ ਲੋੜ-ਸ੍ਰੀ ਸੰਦੀਪ ਕੁਮਾਰ ਤਰਨ ਤਾਰਨ, 20 ਜੂਨ 2024 : ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ
ਸਕੀਮ ਅਧੀਨ ਆਈਆਂ ਅਰਜ਼ੀਆਂ ਨੂੰ ਵੈਰੀਫਾਈ ਕਰਨ ਸਬੰਧੀ ਕੀਤਾ ਗਿਆ ਵਿਚਾਰ ਵਿਟਾਂਦਰਾ ਤਰਨ ਤਾਰਨ, 20 ਜੂਨ 2024 : ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਸ ਸਕੀਮ ਅਧੀਨ ਆਈਆਂ ਅਰਜ਼ੀਆਂ ਨੂੰ ਵੈਰੀਫਾਈ ਕਰਨ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....