ਮਾਝਾ

ਮੋਨਸੂਨ ਆਉਂਣ ਤੇ ਵਣ ਵਿਭਾਗ ਵੱਲੋਂ ਜਿਲ੍ਹੇ ਅੰਦਰ 8 ਲੱਖ ਪੋਦੇ ਲਗਾਉਂਣ ਦਾ ਕੀਤਾ ਟੀਚਾ ਨਿਰਧਾਰਤ
ਡਿਪਟੀ ਕਮਿਸਨਰ ਪਠਾਨਕੋਟ ਨੇ ਆਮ ਜਨਤਾ ਨੂੰ ਵੀ ਕੀਤੀ ਅਪੀਲ ਆਓ ਵੱਧ ਤੋਂ ਵੱਧ ਪੋਦੇ ਲਗਾ ਕੇ ਹਰਿਆ ਭਰਿਆ ਵਾਤਾਵਰਣ ਬਣਾਉਂਣ ਵਿੱਚ ਅਪਣਾ ਦੇਈਏ ਸਹਿਯੋਗ ਪੋਦੇ ਲਗਾਉਂਣ ਦੇ ਲਈ ਵਿਭਾਗੀ ਮੂੱਖੀਆਂ ਨੂੰ ਸਥਾਨਾਂ ਦੀ ਚੋਣ ਕਰਨ ਲਈ ਦਿੱਤੇ ਦਿਸਾ ਨਿਰਦੇਸ ਪਠਾਨਕੋਟ, 19 ਜੂਨ 2024 : ਵਣ ਮੰਡਲ ਪਠਾਨਕੋਟ ਵੱਲੋਂ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮਿਸ਼ਨ ਅਨੁਸਾਰ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਨੂੰ ਸਾਲ 2030 ਤੱਕ ਸੂਬੇ ਦੇ ਭੂਗੋਲਿਕ ਖੇਤਰ ਦੇ ਮੋਜੂਦਾ 6.87 ਪ੍ਰਤੀਸਤ ਤੋਂ ਵਧਾ ਕੇ 7.50....
ਉਰਦੂ ਆਮੋਜ਼ ਸੰਬੰਧੀ ਦਾਖਲਾ ਸ਼ੁਰੂ 
ਪਠਾਨਕੋਟ 19 ਜੂਨ 2024 : ਉਰਦੂ ਭਾਸ਼ਾ ਨੂੰ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ, ਸਰਕਾਰੀ ਕਰਮਚਾਰੀਆਂ ਅਤੇ ਆਮ ਲੋਕਾਂ ਲਈ ਛੇ ਮਹੀਨੇ ਦੇ ਵਿਭਾਗ, ਪੰਜਾਬ ਵੱਲੋਂ ਚਲਾਏ ਜਾ ਰਹੇ ਉਰਦੂ ਆਮੋਜ਼ ਲਈ ਦਾਖਲਾ ਸ਼ੁਰੂ ਕੀਤਾ ਜਾ ਰਿਹਾ। ਇਸ ਸੰਬੰਧੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਸੁਰੇਸ਼ ਮਹਿਤਾ ਨੇ ਦੱਸਿਆ ਕਿ ਇਹ ਕੋਰਸ ਛੇ ਮਹੀਨੇ ਦਾ ਹੋਵੇਗਾ ਜੋ ਕਿ ਪਹਿਲੀ ਜੁਲਾਈ ਨੂੰ ਸ਼ੁਰੂ ਹੋਵੇਗਾ। ਇਸ ਕੋਰਸ....
ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ 163 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾਂ ਮੁਫ਼ਤ ਯੋਗਾ ਕਲਾਸਾਂ : ਚੇਅਰਮੈਨ ਰਮਨ ਬਹਿਲ
ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਗੁਰਦਾਸਪੁਰ, 19 ਜੂਨ 2024 : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 163 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ....
ਜੂਨ ਮਹੀਨੇ ਦੀ ਗਰਮੀ ਤੋਂ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ - ਬਾਗ਼ਬਾਨੀ ਵਿਭਾਗ
ਗੁਰਦਾਸਪੁਰ, 19 ਜੂਨ 2024 : ਜੂਨ ਦਾ ਮਹੀਨਾ ਬਹੁਤ ਗਰਮ ਮਹੀਨਾ ਹੁੰਦਾ ਹੈ ਅਤੇ ਇਸ ਮੌਸਮ ਵਿੱਚ ਸ਼ਹਿਦ ਦੀਆਂ ਮੱਖੀਆਂ ਨੂੰ ਗਰਮੀ ਤੋਂ ਬਚਾਉਣ ਲਈ ਮੱਖੀਆਂ ਦੇ ਡੱਬਿਆਂ ਨੂੰ ਸੰਘਣੀ ਛਾਂ ਹੇਠ ਰੱਖਣ ਦਾ ਵਿਸ਼ੇਸ਼ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਗੁਰਜੀਤ ਸਿੰਘ ਬੱਲ ਨੇ ਦੱਸਿਆ ਕਿ ਪਾਣੀ ਦੀ ਵਧੀ ਹੋਈ ਜ਼ਰੂਰਤ ਨੂੰ ਪੂਰਾ ਕਰਨ ਲਈ ਟਿਊਬਵੈੱਲ ਦੇ ਪਾਣੀ ਵਾਲੇ ਟੈਂਕ ਵਿਚ ਦਰਖ਼ਤਾਂ ਦੀਆਂ ਛੋਟੀਆਂ-ਛੋਟੀਆਂ ਟਹਿਣੀਆਂ ਜਾਂ ਫੱਟੀਆਂ ਦੇ....
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 18 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ 450 ਸਾਲਾ ਸ਼ਤਾਬਦੀਆਂ ਸਬੰਧੀ ਲੋਗੋ ਅਤੇ ਹੋਰ ਸਮੱਗਰੀ ਵੀ ਜਾਰੀ ਕੀਤੀ....
ਜੋ ਲੀਡਰ ਕਾਂਗਰਸ ਪਾਰਟੀ ਦੇ ਨਾਲ ਨਹੀਂ, ਮੈਂ ਉਹਨਾਂ ਦਾ ਡੱਟ ਕੇ ਵਿਰੋਧ ਕਰਾਂਗਾ : ਸੁਖਜਿੰਦਰ ਰੰਧਾਵਾ 
ਡੇਰਾ ਬਾਬਾ ਨਾਨਕ, 18 ਜੂਨ 2024 : ਲੋਕ ਸਭਾ ਹਲਕਾ ਗੁਰਦਾਸਪੁਰ ਮੈਂਬਰ ਪਾਰਲੀਮੈਂਟ ਅਤੇ ਇੰਚਾਰਜ ਰਾਜਸਥਾਨ ਕਾਂਗਰਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਜੋ ਵੀ ਆਗੂ ਔਖੇ ਸਮੇਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਕੇ ਦੂਸਰੀਆਂ ਪਾਰਟੀਆਂ ਵਿੱਚ ਡਰ ਕਿ ਭੱਜਗੇ ਸਨ, ਹੁਣ ਉਹਨਾਂ ਦੀ ਘਰ ਵਾਪਸੀ ਦਾ ਮੈਂ ਡੱਟ ਕਿ ਵਿਰੋਧ ਕਰਾਂਗਾ। ਕਾਂਗਰਸ ਪਾਰਟੀ ਦਾ ਮਾੜੇ ਟਾਈਮ ਡੱਟ ਕਿ ਸਾਥ ਦੇਣ ਵਾਲੇ ਆਗੂਆਂ ਅਤੇ ਕਾਂਗਰਸ ਪਾਰਟੀ ਦੀ ਜੀਅ ਜਾਨ ਵਰਕਰਾਂ ਨੂੰ ਸਾਨੂੰ ਮਜ਼ਬੂਤ ਕਰਨ ਲ‌ਈ ਉਹਨਾਂ ਨੂੰ ਥਾਪੜਾ ਦੇਣਾ....
ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਕਿਸਾਨ 30 ਜੂਨ ਤੱਕ ਕਰਨ ਅਪਲਾਈ -ਡਿਪਟੀ ਕਮਿਸ਼ਨਰ
ਫਾਜ਼ਿਲਕਾ 18 ਜੂਨ 2024 : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 20 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 18 ਜੂਨ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 20 ਜੂਨ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਅਜ਼ਾਈਲ ਹਰਬਲ ਕੰਪਨੀ ਭਾਗ ਲੈ ਰਹੀ ਹੈ।ਪਲੇਸਮੈਂਟ ਲਈ ਅਜ਼ਾਈਲ ਹਰਬਲ ਨੂੰ ਵੈਲਨੈਸ ਅਡਵਾਇਜ਼ਰ ਲਈ ਘੱਟੋ ਘੱਟ ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ....
ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਖਾਧ ਪਦਾਰਥਾਂ ਅਤੇ ਦੁੱਧ ਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਅਮਲ ਵਿੱਚ ਲਿਆਂਦੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ ਤਰਨ ਤਾਰਨ, 18 ਜੂਨ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਇੱਕ ਫੂਡ ਵਿਕਰੇਤਾ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਉਹਨਾਂ....
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਮਿਤੀ 14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਸੈਮੀਨਰ ਲਗਵਾਇਆ ਗਿਆ।
ਤਰਨ ਤਾਰਨ, 18 ਜੂਨ 2024 : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਜੀ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 14 ਸਤੰਬਰ ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਸ਼੍ਰੀ ਅਜੈ ਕੁਮਾਰ, ਵਕੀਲ ਅਤੇ ਸ਼੍ਰੀ ਅਸ਼ੋਕ ਕੁਮਾਰ, ਪੀ.ਐਲ.ਵੀ ਵੱਲੋਂ ਪਿੰਡ ਵਲੀਪੁਰ, ਗੋਰਖਾ ਅਤੇ ਬੁੱਗਾ ਵਿਖੇ ਸੈਮੀਨਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਵਕੀਲ ਸਾਹਿਬ ਨੇ ਦੱਸਿਆ ਕਿ ਮਿਤੀ 14 ਸਤੰਬਰ ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਲੋਕ ਦਾ....
ਫੂਡ ਸੇਫ਼ਟੀ ਆੱਨ ਵੀਲਜ ਵੈੱਨ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਰਨ ਤਾਰਨ ਵਾਸੀ-ਡਿਪਟੀ ਕਮਿਸ਼ਨਰ
ਕੋਈ ਵੀ ਵਿਅਕਤੀ ਪ੍ਰਤੀ ਸੈਂਪਲ ਪੰਜਾਹ ਰੂਪਏ ਦੇ ਕੇ ਚੈੱਕ ਕਰਵਾ ਸਕਦਾ ਹੈ ਖਾਧ ਪਦਾਰਥ ਤਰਨ ਤਾਰਨ, 18 ਜੁਨ : ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਫੂਡ ਸੇਫ਼ਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਫੂਡ ਸੇਫ਼ਟੀ ਆੱਨ ਵੀਲਜ਼ ਵੈਨ ਜਨਵਰੀ, 2024 ਤੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੀ ਹੈ। ਉਹਨਾਂ ਦੱਸਿਆ ਕਿ ਇਹ ਸਰਕਾਰ ਦਾ ਇੱਕ ਬੁਹਤ ਵਧੀਆ ਉਪਰਾਲਾ ਹੈ।ਉਹਨਾਂ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ-ਵੱਖ....
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਲੋਕਾਂ ਦੀ ਸਹੂਲਤ ਲਈ ਸਥਾਪਿਤ ਕੀਤਾ ਗਿਆ ਹੈੱਲਪ ਡੈਸਕ-ਡਿਪਟੀ ਕਮਿਸ਼ਨਰ
ਦਫ਼ਤਰਾਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ ਤਰਨ ਤਾਰਨ, 18 ਜੂਨ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਹੈੱਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਹੈੱਲਪ ਡੈਸਕ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਾਹਮਣੇ ਰਿਸ਼ੈਪਸਨ ਵਿਖੇ....
ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਕੂੜਾ ਪ੍ਰਬੰਧਨ ਉੱਤੇ ਜ਼ੋਰ
ਵਾਤਾਵਰਣ ਸੰਭਾਲ ਲਈ ਹਰੇਕ ਕੰਮ ਨੂੰ ਸਮੇੰ ਸਿਰ ਨੇਪਰੇ ਚਾੜਿਆ ਜਾਵੇ : ਨਿਕਾਸ ਕੁਮਾਰ ਜਨਤਕ ਥਾਵਾਂ ਤੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਕੀਤੀ ਜਾਵੇ ਕਾਰਵਾਈ ਅੰਮਿ੍ਰਤਸਰ, 18 ਜੂਨ 2024 : ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿਚ ਜਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ਉੱਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ....
ਵਿਧਾਇਕ ਡਾ: ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਹਦਾਇਤਾਂ ਦਿੱਤੀਆਂ 
ਅੰਮ੍ਰਿਤਸਰ 18 ਜੂਨ 2024 : ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਦਫਤਰ ਵਿਖੇ ਨਿਗਮ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਵਧੀਕ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸੁਪਰਡੈਂਟ ਇੰਜੀਨੀਅਰ ਸੰਦੀਪ ਸਿੰਘ, ਸੁਪਰਡੈਂਟ ਇੰਜੀਨੀਅਰ ਸੁਰਜੀਤ ਸਿੰਘ, ਐਕਸੀਅਨ ਸੁਨੀਲ ਮਹਾਜਨ ਨਾਲ ਮੀਟਿੰਗ ਕੀਤੀ| ਰਣਜੀਤ ਐਵੀਨਿਊ ਨੇ ਐਮਟੀਪੀ ਨਰਿੰਦਰ ਸ਼ਰਮਾ, ਐਮਟੀਪੀ ਮੇਹਰਬਾਨ ਸਿੰਘ, ਏਟੀਪੀ ਪਰਮਜੀਤ ਦੱਤਾ, ਡੀਸੀਐਫਏ ਮਨੂ ਸ਼ਰਮਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ ਵੀ ਮੀਟਿੰਗ ਵਿੱਚ ਹਾਜ਼ਰ ਸਨ।....
ਪੰਜਾਬ ਦੇ ਮੁਦਿਆ ਨੂੰ ਲੈਕੇ ਸੂਬਾ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਸੰਜੀਦਾ ਨਹੀਂ ਹਨ : ਪ੍ਰਤਾਪ ਸਿੰਘ ਬਾਜਵਾ
ਗੁਰਦਾਸਪੁਰ, 17 ਜੂਨ 2024 : ਲੋਕ ਸਭਾ ਚੋਣਾ ਤੋ ਬਾਅਦ ਆਏ ਨਤੀਜੇ ਨੂੰ ਲੈਕੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਐਮਐੱਲਏ ਕਾਦੀਆਂ ਪ੍ਰਤਾਪ ਸਿੰਘ ਬਾਜਵਾ ਵਲੋ ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਚ ਵੱਖ ਵੱਖ ਪਿੰਡਾਂ ਚ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ ਉਥੇ ਹੀ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਾ ਚ ਜਿੱਥੇ ਪਿਛਲਿਆ ਸਾਲ 2022 ਚੋਣਾ ਦੇ ਨਤੀਜੇ ਚ ਤੀਸਰੇ ਸਥਾਨ ਤੇ ਆਇਆ ਸੀ ਹੁਣ ਮਜ਼ਬੂਤੀ ਨਾਲ ਆਗੇ ਆਉਂਦੇ ਹੋਏ ਇਸ ਹਲਕੇ ਚ ਕਾਂਗਰਸ ਪਾਰਟੀ ਆਗੇ....