ਮਾਝਾ

ਸਵੀਪ ਗਤੀਵਿਧੀਆਂ ਅਧੀਨ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਨਹਿਰੂ ਯੁਵਾ ਕੇਂਦਰ ਵੱਲੋਂ ਸਰਕਾਰੀ ਤਕਨੀਕੀ ਕਾਲਜ ਭਿੱਖੀਵਿੰਡ ਵਿਖੇ ਸੈਮੀਨਾਰ ਦਾ ਆਯੋਜਨ
ਤਰਨ ਤਾਰਨ, 26 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਗਤੀਵਿਧੀਆਂ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਅਤੇ ਇਸ ਦੇ ਇਸਤੇਮਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਲਗਤਾਰ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸਵੀਪ ਗਤੀਵਿਧੀਆਂ ਅਧੀਨ ਨੌਜਵਾਨਾਂ ਵਿੱਚ ਵੋਟ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅੱਜ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਸਰਕਾਰੀ ਤਕਨੀਕੀ ਕਾਲਜ ਭਿੱਖੀਵਿੰਡ ਵਿਖੇ ਸੈਮੀਨਾਰ....
ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿਖੇ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਲਗਾਇਆ ਗਿਆ ਵਿਸ਼ੇਸ ਕੈਂਪ
ਕੈਂਪ ਦੌਰਾਨ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਜਾਰੀ ਕੀਤੇ ਗਏ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” 28 ਫਰਵਰੀ ਨੂੰ ਵੀ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿਖੇ ਕੀਤਾ ਜਾਵੇਗਾ ਵਿਸ਼ੇਸ ਕੈਂਪ ਦਾ ਆਯੋਜਨ ਤਰਨ ਤਾਰਨ, 26 ਫਰਵਰੀ : ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿਖੇ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ....
ਮਾਨਯੋਗ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਦੇ ਸੁਧਾਰ ਲਈ ਗਠਿਤ ਕੀਤੀ ਗਈ ਕਮੇਟੀ ਅਨੁਸਾਰ ਮਾਨਯੋਗ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ  ਵੱਲੋਂ ਕੀਤੀ ਗਈ ਮੀਟਿੰਗ 
ਤਰਨ ਤਾਰਨ : 26 ਫਰਵਰੀ : ਮਾਨਯੋਗ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਦੇ ਸੁਧਾਰ ਲਈ ਗਠਿਤ ਕੀਤੀ ਗਈ ਕਮੇਟੀ ਅਨੁਸਾਰ ਮਾਨਯੋਗ ਪ੍ਰਿਆ ਸੂਦ, ਜ਼ਿਲਾਂ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੀ ਵਰਿੰਦਰਪਾਲ ਸਿੰਘ, ਅਡੀਸ਼ਨਲ ਡਿਪਟੀ ਕਮਿਸ਼ਨਰ, ਤਰਨ ਤਾਰਨ, ਮਿਸ. ਮਿਸ. ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਸ਼੍ਰੀ ਸਤਨਾਮ ਸਿੰਘ, ਡਿਪਟੀ, ਸੁਪਰਡੈਂਟ ਆਫ਼....
ਸਮਰ ਪੈਲੇਸ ਵਿਖੇ ਸਿੱਖ ਇਤਿਹਾਸ `ਤੇ ਬਣੇ ਰੌਸ਼ਨੀ ਅਤੇ ਆਵਾਜ਼ ਸ਼ੋਅ ਦੀ ਹੋਈ ਸ਼ੁਰੂਆਤ
ਅੰਮ੍ਰਿਤਸਰ 26 ਫਰਵਰੀ : ਰੰਗਲਾ ਪੰਜਾਬ ਮੇਲੇ ਤਹਿਤ ਜਿਥੇ ਪੰਜਾਬ ਸਰਕਾਰ ਵਲੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਮੱਦਦ ਨਾਲ ਅੰਮ੍ਰਿਤਸਰ ਵਿੱਚ ਪੰਜਾਬ ਦੀ ਸੱਭਿਅਤਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗਰਾਮ ਜਾਰੀ ਹਨ, ਉਥੇ ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਜੋ ਕਿ ਕੰਪਨੀ ਬਾਗ ਵਿਖੇ ਸਥਿਤ ਹੈ ਵਿਖੇ ਰੌਸ਼ਨੀ ਅਤੇ ਆਵਾਜ਼ ਦੇ ਸੁਮੇਲ ਨਾਲ ਬਣਿਆ ਬਹੁਤ ਵਧੀਆ ਸ਼ੋਅ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗੀ।....
ਪੰਜਾਬ ਦੀਆਂ 13 ਸੀਟਾਂ ਜਿੱਤ ਕੇ ਅਰਵਿੰਦ ਕੇਜਰੀਵਾਲ ਦੇ ਝੋਲੀ 'ਚ ਪਾਉਣ ਦੀ ਕਰਾਂਗੇ ਕੋਸ਼ਿਸ਼ : ਧਾਲੀਵਾਲ
ਅੰਮ੍ਰਿਤਸਰ, 25 ਫਰਵਰੀ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਵੀ ਹੁਣ ਇਸ ਦਾ ਅਸਰ ਨਜ਼ਰ ਆਉਣਾ ਸ਼ੁਰੂ ਹੋ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਸਭ ਤੋਂ ਪਹਿਲਾਂ ਅੰਮ੍ਰਿਤਸਰ ਦੇ ਵਿੱਚ ਆਪਣਾ ਦਫਤਰ ਖੋਲ੍ਹਿਆ ਗਿਆ। ਇਸ ਦਫਤਰ ਦੇ ਉਦਘਾਟਨ ਸਮੇਂ ਅੰਮ੍ਰਿਤਸਰ ਦੇ ਵਿਧਾਇਕਾਂ ਦੇ ਨਾਲ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੁੱਖ ਤੌਰ 'ਤੇ ਪਹੁੰਚੇ। ਉੱਥੇ ਹੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਾਅਵਾ ਕੀਤਾ ਗਿਆ ਕਿ ਪੰਜਾਬ ਵਿੱਚ 13....
ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ : ਮੁੱਖ ਮੰਤਰੀ ਮਾਨ
ਸੰਨੀ ਦਿਓਲ ਦੇ ਸੰਸਦ ‘ਚ ਨਾ ਜਾਣ ਅਤੇ ਇਲਾਕੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਨਿਖੇਧੀ ਪੰਜਾਬ ਵਿੱਚ ਦੂਜੀ ਸਰਕਾਰ-ਵਪਾਰ ਮਿਲਣੀ ਕਰਵਾਈ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦਾ ਲਿਆ ਅਹਿਦ ਪਠਾਨਕੋਟ, 25 ਫਰਵਰੀ : ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਮੁੱਖ ਮੰਤਰੀ ਮਾਨ ਨੇ ਦੂਜੀ....
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ
ਦੀਨਾਨਗਰ ਵਿੱਚ ਸਰਕਾਰ-ਵਪਾਰ ਮਿਲਣੀ ਕਰਵਾਈ ਭਾੜੇ ’ਤੇ ਫੌਜ ਦੇਣ ਦੀ ਵਿਵਸਥਾ ਲਈ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ, ਦੇਸ਼ ਦੀ ਲੜਾਈ ਲੜ ਰਿਹਾ ਪੰਜਾਬ ਲੋਕ ਸਭਾ ਮੈਂਬਰ ਵਜੋਂ ਨਖਿੱਧ ਕਾਰਗੁਜ਼ਾਰੀ ਰਹਿਣ ਲਈ ਸੰਨੀ ਦਿਓਲ ਨੂੰ ਆੜੇ ਹੱਥੀਂ ਲਿਆ ਦੀਨਾਨਗਰ, 25 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ....
ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ
ਪਠਾਨਕੋਟ, 25 ਫਰਵਰੀ : ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਸਰਕਾਰ-ਵਪਾਰ ਮਿਲਣੀ ਦੌਰਾਨ ਅਜੈ ਤ੍ਰੇਹਨ ਨੇ ਪੰਜਾਬ ਸਰਕਾਰ ਵਲੋਂ ਪਠਾਨਕੋਟ ਦੇ ਧਾਰ ਕਲਾਂ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਪਠਾਨਕੋਟ ਧਾਰ ਧੁਨੇਰਾ ਵਿਕਾਸ ਅਥਾਰਿਟੀ ਦੇ ਗਠਨ ਦਾ....
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਨ ਦਾ ਸਬੱਬ ਬਣੀ ਸਰਕਾਰ-ਵਪਾਰ ਮਿਲਣੀ
ਮੁੱਖ ਮੰਤਰੀ ਨੇ ਮਿਲਣੀ ਦੌਰਾਨ ਉਠਾਏ ਮੁੱਦਿਆਂ ਦੇ ਤੁਰੰਤ ਹੱਲ ਦਾ ਦਿੱਤਾ ਭਰੋਸਾ ਦੀਨਾਨਗਰ, 25 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਐਤਵਾਰ ਨੂੰ ਕਰਵਾਈ ਸਰਕਾਰ-ਵਪਾਰ ਮਿਲਣੀ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੱਲ ਕਰਨ ਲਈ ਢੁਕਵਾਂ ਮੰਚ ਸਾਬਤ ਹੋਈ। ਮਿਲਣੀ ਦੌਰਾਨ ਜਸਬੀਰ ਸਿੰਘ ਨੇ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਲਈ ਇਤਿਹਾਸਕ ਮੌਕਾ ਹੈ ਕਿਉਂਕਿ ਮੁੱਖ ਮੰਤਰੀ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ....
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਖਡੂਰ ਸਾਹਿਬ ਦੇ ਪਿੰਡ ਤੁੜ ਤੋਂ ਬੱਸ ਰਵਾਨਾ
ਹਲਕਾ ਖਡੂਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ ਤੀਰਥ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਦਾ ਕਰਵਾਇਆ ਮੈਡੀਕਲ ਚੈਕਅੱਪ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ ਤਰਨ ਤਾਰਨ, 25 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਤੁੜ ਤੋਂ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਨੇ ਹਲਕੇ ਦੇ....
ਰੰਗਲਾ ਪੰਜਾਬ ਮੇਲੇ ਤਹਿਤ ਕਰਵਾਈ ਗਈ ਪੰਜ ਕਿਲੋਮੀਟਰ ਮੈਰਾਥਾਨ ਜਸਵੀਰ ਕੌਰ ਅਤੇ ਤਰੁਣ ਨੇ ਜਿੱਤੀ
ਕਰੀਬ 1650 ਨੌਜਵਾਨਾਂ ਨੇ ਮੈਰਾਥਨ ਵਿੱਚ ਲਿਆ ਹਿੱਸਾ ਅੰਮ੍ਰਿਤਸਰ 25 ਫਰਵਰੀ : ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਮੇਲੇ ਤਹਿਤ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਕਰਵਾਈ ਗਈ ਪੰਜ ਕਿਲੋਮੀਟਰ ਦੌੜ ਜਿਸ ਨੂੰ ਗਰੀਨਥਨ ਦਾ ਨਾਮ ਦਿੱਤਾ ਗਿਆ ਸੀ, ਵਿੱਚ ਜਸਬੀਰ ਕੌਰ ਅਤੇ ਲੜਕਿਆਂ ਦੇ ਵਰਗ ਵਿੱਚ ਤਰੁਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪਹਿਲੇ ਸਥਾਨ ਉੱਤੇ ਰਹੇ ਜੇਤੂਆਂ ਨੂੰ ਪੰਜੀ ਪੰਜੀ ਹਜਾਰ ਰੁਪਏ ਦੇ ਇਨਾਮ ਦਿੱਤੇ ਗਏ। ਦੂਸਰੇ ਸਥਾਨ ਉੱਤੇ ਸੁਖਮਨਦੀਪ ਕੌਰ, ਤੀਸਰੇ ਉੱਤੇ ਕੰਚਨ....
ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਨੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੀ 31 ਰਾਗਾਂ ’ਤੇ ਅਧਾਰਿਤ ‘ਗੁਰ ਸ਼ਬਦ ਰਾਗ ਰਤਨ’ ਐਲਬਮ ਕੀਤੀ ਜਾਰੀ
ਅੰਮ੍ਰਿਤਸਰ, 24 ਫ਼ਰਵਰੀ : ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਗੁਰ ਸ਼ਬਦ ਰਾਗ ਰਤਨ ਐਲਬਮ ਜਾਰੀ ਕੀਤੀ ਗਈ। ਇਹ ਐਲਬਮ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਰਾੜਾ ਸਾਹਿਬ ਸੰਪ੍ਰਦਾ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਜਾਰੀ ਕੀਤੀ। ਇਸ....
ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਕੀਤਾ ਜਾਰੀ
ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਮਨਾਉਣ ਇਤਿਹਾਸਕ ਦਿਹਾੜੇ- ਗਿਆਨੀ ਰਘਬੀਰ ਸਿੰਘ ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 556 ਦੀ ਸਿੱਖ ਜਗਤ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 24 ਫ਼ਰਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਅਮਰਦਾਸ ਜੀ ਦੇ....
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ....
ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਵਿਅਕਤੀ ਨੂੰ 4 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਪਿਸਤੌਲ ਸਮੇਤ ਕੀਤਾ ਕਾਬੂ 
ਅੰਮ੍ਰਿਤਸਰ, 24 ਫਰਵਰੀ : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਵਿਅਕਤੀ ਨੂੰ 4 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਪਿਸਤੌਲ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਨਸ਼ੇ ਦੀ ਸਪਲਾਈ ਕਰਨ ਲਈ ਪੈਦਲ ਜਾ ਰਿਹਾ ਸੀ, ਜਿੱਥੇ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਸਪੈਸ਼ਲ ਸੈੱਲ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਨਜੀਤ ਸਿੰਘ ਉਰਫ਼ ਕਾਲੂ ਵਾਸੀ ਪਿੰਡ ਧਨੋਆਣਾ ਕਲਾਂ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਅੱਜ ਵੀ ਸਪਲਾਈ ਲਈ ਜਾ ਰਹੀ ਹੈ ਜਿਸ ਤੋਂ....