ਮਾਝਾ

ਪਿੰਡ ਪੰਜ ਗਰਾਈਆਂ ਦੇ ਕਿਸਾਨ ਬਿਨਾਂ ਪਰਾਲੀ ਨੂੰ ਅੱਗ ਲਗਾਏ ਕਰ ਰਹੇ ਹਨ ਕਣਕ ਦੀ ਬਿਜਾਈ
ਬਟਾਲਾ, 06 ਨਵੰਬਰ 2024 : ਨਜ਼ਦੀਕੀ ਪਿੰਡ ਪੰਜ ਗਰਾਈਆਂ ਦੇ ਕਿਸਾਨਾਂ ਨੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ, ਫਸਲੀ ਰਹਿੰਦ -ਖੂੰਹਦ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਬਿਜਾਈ ਕਰਨ ਦਾ ਪ੍ਰਣ ਕੀਤਾ ਹੈ। ਅੱਜ ਕਿਸਾਨ ਰਣਧੀਰ ਸਿੰਘ ਬਾਜਵਾ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਪੰਜ ਏਕੜ ਕਣਕ ਦੀ ਬਿਜਾਈ ਕੀਤੀ ਹੈ। ਵਾਤਾਵਰਨ ਦੀ ਸ਼ੁੱਧਤਾ ਲਈ ਪੰਜ ਗਰਾਈਆਂ ਦੀ ਵਿਲੇਜ ਵੈਲਫੇਅਰ ਐਂਡ ਕਲਚਰਲ ਸੋਸਾਇਟੀ ਦੇ ਮੈਂਬਰਾਂ ਨੇ ਸਾਂਝੀਆਂ ਥਾਵਾਂ ਅਤੇ ਨਗਰ ਦੇ ਆਲੇ ਦੁਆਲੇ ਅਤੇ ਸ਼ਾਨਦਾਰ ਪੌਦੇ....
ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋ ਕੀਤੀ ਗਈ ਮਾਸ ਕੋਸਲਿੰਗ ਪ੍ਰੋਗਰਾਮ ਦੀ ਸ਼ੁਰੂਆਤ
ਤਰਨ ਤਾਰਨ, 05 ਨਵੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਰਾਹੁਲ, ਆਈ.ਏ.ਐਸ, ਡਿਪਟੀ ਕਮਿਸ਼ਨਰ, ਤਰਨ ਤਾਰਨ ਦੀ ਅਗਵਾਈ ਹੇਠ ਅੱਜ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋ ਮਾਸ ਕੋਸਲਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਦੇ ਤਹਿਤ ਅੱਜ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਵੇਈ ਪੁਈ ਵਿਖੇ ਮਾਸ ਕੋਸਲਿੰਗ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਤੁੜ, ਸ.ਸ.ਸ.ਸ. ਕੱਲਾਂ, ਸ.ਹ.ਸ ਨੋਰਗਾਬਾਦ, ਸ.ਹ.ਸ ਲਾਲਪੁਰ....
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਆਇਓਡੀਨ ਦੀ ਮਹੱਤਤਾ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮਾਂ ਬਾਰੇ ਦਿੱਤੇ ਗਏ ਨਿਰਦੇਸ਼  
ਤਰਨ ਤਾਰਨ, 5 ਨਵੰਬਰ 2024 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਆਇਓਡੀਨ ਦੀ ਮਹੱਤਤਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਮੰਗਲਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਅਹਮ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਆਰਬੀਐਸਕੇ ਦੇ ਮੈਡੀਕਲ ਅਫਸਰਾਂ, ਬਲਾਕ ਐਕਸਟੈਂਸ਼ਨ ਐਜੂਕੇਟਰਾਂ ਤੋਂ....
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 6,32,870 ਮੀਟ੍ਰਿਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਕੀਤੀ ਗਈ 1174 ਕਰੋੜ 74 ਲੱਖ ਰੁਪਏ ਦੀ ਅਦਾਇਗੀ ਖਰੀਦ ਕੀਤੇ ਗਏ 3,82,178 ਮੀਟਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਮੰਡੀਆਂ ਵਿੱਚੋਂ ਚੁਕਾਈ ਤਰਨ ਤਾਰਨ, 05 ਨਵੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 6,82,692....
ਫੋਟੋ ਵੋਟਰ ਸੂਚੀ ਵਿੱਚ ਸਪੈਸ਼ਲ ਸਰਸਰੀ ਸੁਧਾਈ ਪ੍ਰੋਗਰਾਮ ਤਹਿਤ 09 ਤੇ 10 ਨਵੰਬਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ-ਜ਼ਿਲਾ ਚੋਣ ਅਫ਼ਸਰ
ਤਰਨ ਤਾਰਨ, 05 ਨਵੰਬਰ 2024 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 01 ਜਨਵਰੀ 2025 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਤਰਨ ਤਾਰਨ ਜ਼ਿਲ੍ਹੇ ਵਿੱਚ ਬੀਤੇ ਦਿਨੀਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਮਿਤੀ 29 ਅਕਤੂਬਰ, 2024 ਨੂੰ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਹਨਾਂ ਫੋਟੋ....
ਸਰਕਾਰਾਂ ਬੇਅਦਬੀ ਦੇ ਸੰਜੀਦਾ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ : ਐਡਵੋਕੇਟ ਧਾਮੀ
ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਲੈ ਕੇ ਟਾਵਰ ’ਤੇ ਚੜ੍ਹੇ ਨੌਜੁਆਨ ਦਾ ਮਾਮਲਾ ਅੰਮ੍ਰਿਤਸਰ, 5 ਨਵੰਬਰ 2024 : ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਟਾਵਰ ’ਤੇ ਚੜ੍ਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਮੰਗ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਸਰਕਾਰਾਂ ਨੂੰ ਇਸ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ। ਐਡਵੋਕੇਟ....
ਪਰਾਲੀ ਨੂੰ ਸਾੜਨ ਨਾਲ ਅਨਮੋਲ ਖੁਰਾਕੀ ਤੱਤ ਸੜ ਜਾਂਦੇ ਹਨ-ਡਾ. ਭੁਪਿੰਦਰ ਸਿੰਘ ਏਓ
ਪਿਛਲੇ ਛੇ ਸਾਲ ਤੋਂ ਪਰਾਲੀ ਪ੍ਰਬੰਧਨ ਕਰ ਰਹੇ ਪੱਤਰਕਾਰ ਅਵਤਾਰ ਸਿੰਘ ਖਹਿਰਾ ਦੇ ਸ਼ਲਾਘਾਯੋਗ ਉਪਰਾਲੇ ਲਈ ਸਨਮਾਨਿਤ ਕੀਤਾ ਪਰਾਲੀ ਨੂੰ ਮਲਚਿੰਗ ਵਜੋਂ ਖੇਤ ਵਿੱਚ ਰੱਖਣ ਨਾਲ ਨਮੀਂ ਲੰਮਾ ਸਮਾਂ ਬਰਕਰਾਰ ਰਹਿੰਦੀ ਹੈ-ਅਵਤਾਰ ਸਿੰਘ ਖਹਿਰਾ ਪੱਟੀ, 05 ਨਵੰਬਰ 2024 : ਪੱਤਰਕਾਰੀ ਖੇਤਰ ਵਿੱਚ ਨਿਵੇਕਲੀ ਪਹਿਚਾਣ ਰੱਖਦੇ ਅਵਤਾਰ ਸਿੰਘ ਖਹਿਰਾ ਜਿੱਥੇ ਸਮਾਜ ਨੂੰ ਦਰਪੇਸ਼ ਮੁਸ਼ਕਲਾਂ ਅਤੇ ਚੁਣੌਤੀਆਂ ਨੂੰ ਸਮੇਂ ਸਮੇਂ ਤੇ ਸਾਹਮਣੇ ਲੈ ਕੇ ਆਉਂਦੇ ਰਹੇ ਹਨ, ਉੱਥੇ ਇਹਨਾਂ ਦੁਆਰਾ ਹੱਲ ਲਈ ਵੀ ਅੱਗੇ ਆ ਕੇ ਯਤਨ ਕਰਨਾ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 08 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 05 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 08 ਨਵੰਬਰ, 2024 ਨੂੰ ਸਵੇਰੇ 10 ਵਜੇ ਤੋਂ 02 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਗਿਆ ਹੈ ਕਿ ਪਲੇਸਮੈਂਟ ਕੈਂਪ....
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ 
ਅੰਮ੍ਰਿਤਸਰ, 5 ਨਵੰਬਰ 2024 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ....
ਐੱਸ.ਡੀ.ਐੱਮ ਬਟਾਲਾ ਵਲੋਂ ਸੱਖੋਵਾਲ, ਧਾਲੀਵਾਲ, ਲੱਲਾ ਤੇ ਸੋਈਆਂ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ- ਕਿਸਾਨਾਂ ਨੂੰ ਇਨ-ਸੀਟੂ ਤੇ ਐਕਸ-ਸੀਟੂ ਬਾਰੇ ਕੀਤਾ ਜਾਗਰੂਕ
ਬਟਾਲਾ, 5 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ- ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆ ਅੱਜ ਐੱਸ.ਡੀ.ਐੱਮ.ਬਟਾਲਾ, ਵਿਰਕਮਜੀਤ ਸਿੰਘ ਵੱਲੋਂ ਪਿੰਡ ਸੱਖੋਵਾਲ, ਧਾਲੀਵਾਲ, ਲੱਲਾ ਅਤੇ ਸੋਈਆਂ ਵਿਖੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਹਰਮਨਪ੍ਰੀਤ ਸਿੰਘ ਨਾਇਬ ਤਹਿਸੀਲਦਾਰ, ਸ੍ਰੀਮਤੀ ਬਲਵਿੰਦਰ ਕੋਰ ਏ.ਈ.ਓ ਸ੍ਰੀ ਹਰਗੋਬਿੰਦਪੁਰ ਸਾਹਿਬ, ਪਟਵਾਰੀ, ਕਾਨੂੰਗੋ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਚੁਕਾਈ ਵਿੱਚ ਤੇਜ਼ੀ-ਕਿਸਾਨਾਂ ਨੂੰ 1068.77 ਕਰੋੜ ਰੁਪਏ ਦੀ ਕੀਤੀ ਅਦਾਇਗੀ
ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਬਟਾਲਾ, 5 ਨਵੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 4 ਨਵੰਬਰ ਤੱਕ 550748 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 528027 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ....
ਰਾਜ ਪੱਧਰੀ ਖੇਡਾਂ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੀ ਦੀ ਰਹੀ ਝੰਡੀ
ਜੇਤੂ ਟਰਾਫੀਆਂ ਲੈ ਕੇ ਪਹੁੰਚੇ ਵਿਦਿਆਰਥੀਆਂ ਅਤੇ ਸਟਾਫ ਦਾ ਹੋਇਆ ਭਰਮਾ ਸਵਾਗਤ ਬਟਾਲਾ, 5 ਨਵੰਬਰ 2024 : ਪੰਜਾਬ ਭਰ ਦੇ ਪੌਲੀਟੈਕਨਿਕ ਕਾਲਜਾਂ ਦੀਆਂ ਹੋਈਆਂ ਰਾਜ ਪੱਧਰੀ ਖੇਡਾਂ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੀ ਬਾਸਕਟਬਾਲ ਟੀਮ ਨੇ ਸੂਬੇ ਭਰ ਵਿੱਚੋਂ ਪਹਿਲਾ, ਫੁੱਟਬਾਲ ਅਤੇ ਕ੍ਰਿਕਟ ਟੀਮ ਨੇ ਦੂਸਰਾ, ਵਾਲੀਬਾਲ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਜਿੱਥੇ ਸੂਬੇ ਭਰ ਵਿੱਚ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ ਉੱਥੇ ਕਾਲਜਾਂ ਦੇ ਸਟਾਫ ਦੀਆਂ ਹੋਈਆਂ ਗੇਮਾਂ ਵਿੱਚ ਬਟਾਲਾ ਕਾਲਜ ਦੇ ਸਟਾਫ....
ਤਕਨੀਕੀ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨਜਦੀਕੀ ਖੇਤੀਬਾੜੀ ਦਫਤਰ ਵਿਖੇ ਤਇਨਾਤ ਖੇਤੀ ਮਾਹਿਰਾਂ ਨਾਲ ਕਰਨ ਰਾਬਤਾ : ਮੁੱਖ ਖੇਤੀਬਾੜੀ ਅਫਸਰ 
ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਕੀਤੀ ਜਾਵੇ: ਅੰਮ੍ਰਿਤਸਰ 4 ਨਵੰਬਰ 2024 : ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਨੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਤੱਤਾਂ ਦੀ ਪੂਰਤੀ ਲਈ ਜੈਵਿਕ ਖਾਦਾਂ, ਜੀਵਾਣੂ ਅਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰਕੇ ਕਰਨੀ ਚਾਹੀਦੀ ਹੈ। ਕਣਕ ਦੀ ਬਿਜਾਈ ਤੋਂ ਪਹਿਲਾਂ ਬੀਜ ਦੀ ਸੋਧ ਜੀਵਾਣੂ ਖਾਦ ਦੇ ਟੀਕੇ ਨਾਲ ਕਰਨ ਲਈ 500 ਗ੍ਰਾਮ ਕਨਸ਼ੋਰਸ਼ੀਅਮ ਜਾਂ 250 ਗ੍ਰਾਮ ਅਜੋਟੋਬੈਕਟਰ ਅਤੇ 250....
ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ 
ਸਬੰਧਤ ਅਧਿਕਾਰੀਆਂ ਨੂੰ ਸਾਫ਼ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ 4 ਨਵੰਬਰ 2024 : ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕਾ....
ਸਰਕਾਰ ਨੇ 45 ਹਜ਼ਾਰ ਨੌਜਵਾਨਾਂ ਨੂੰ ਯੋਗਤਾ ਦੇ ਅਧਾਰ ਤੇ ਬਿਨਾਂ ਕਿਸੇ ਸਿਫਾਰਸ ਦੇ ਨੌਕਰੀਆਂ ਦਿੱਤੀਆਂ ਹਨ : ਮੁੱਖ ਮੰਤਰੀ ਮਾਨ
ਕਲਾਨੌਰ, 03 ਨਵੰਬਰ 2024 : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਦੀਪ ਸਿੰਘ ਰੰਧਾਵਾ, ਅਮਨ ਸ਼ੇਰ ਸਿੰਘ ਸੈਰੀ ਕਲਸੀ ਵੀ ਹਾਜ਼ਰ ਸਨ। ਇਸ ਮੌਕੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ....