ਮਾਝਾ

ਈ.ਵੀ.ਐਮ ਪ੍ਰਦਰਸਨੀ ਵੈਨ  ਰਾਹੀਂ ਹਲਕਾ ਕੇਦਰੀ ਦੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਅੰਮ੍ਰਿਤਸਰ 14 ਫਰਵਰੀ : ਸ੍ਰੀ ਨਿਕਾਸ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ- ਕਮ -ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 - ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਫਰਵਰੀ 2024 ਤੱਕ ਚੱਲਣ ਵਾਲੀ ਈ.ਵੀ.ਐਮ ਪ੍ਰਦਰਸਨੀ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਨਵੀਂ ਵੋਟ ਬਣਾਉਣ, ਦਰੁਸਤ ਕਰਨ,ਸਿਫ਼ਟ ਕਰਨ ਬਾਰੇ ਐਲ.ਈ.ਡੀ ਸਕਰੀਨ ਰਾਹੀਂ ਦੱਸਿਆ ਗਿਆ। ਇਸ ਮੌਕੇ ਸ੍ਰੀ ਰਿਪਨ....
ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਮਿਤੀ 13 ਫਰਵਰੀ 2024 ਤੋਂ 22 ਫਰਵਰੀ 2024 ਤੱਕ ਆਨਲਾਈਨ ਫਾਰਮ ਅਪਲਾਈ ਕਰ ਸਕਦੇ
ਅੰਮ੍ਰਿਤਸਰ 14 ਫਰਵਰੀ : ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਨੋਟਿਫਿਕੇਸ਼ਨ ਜਾਰੀ ਹੋ ਚੁੱਕਿਆ ਹੈ। ਸ਼੍ਰੀਮਤੀ ਨੀਲਮ ਮਹੈ, ਡਿਪਟੀ ਡਾਇਹੈਕਟਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਫੌਜ ਵਿੱਚ ਭਰਤੀ ਦਾ ਨੋਟਿਫਿਕੇਸ਼ਨ www.joinindianarmy.nic.in ਵੈਬਸਾਇਟ ਤੇ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਮਿਤੀ 13 ਫਰਵਰੀ 2024 ਤੋਂ 22 ਫਰਵਰੀ 2024 ਤੱਕ ਆਨਲਾਈਨ ਫਾਰਮ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆ ਹੋਇਆ ਉਹਨਾਂ....
ਸੰਘਰਸ਼ ਦੇ ਰਾਹ ਤੁਰੇ ਕਿਸਾਨਾਂ ਨੂੰ ਜਬਰੀ ਰੋਕਣ ਦੀ ਥਾਂ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰੇ- ਐਡਵੋਕੇਟ ਧਾਮੀ
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਸੁੱਟਣ ਤੇ ਪੁਲਿਸ ਧੱਕੇਸ਼ਾਹੀ ਦੀ ਕੀਤੀ ਨਿੰਦਾ ਅੰਮ੍ਰਿਤਸਰ, 13 ਫ਼ਰਵਰੀ : ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਦਬਾਉਣਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ....
ਸਰਕਾਰੀ ਪੋਲਟੈਕਨੀਕਲ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੇ ਰੀਫਲ ਕਰਨ ਤੋ ਪਹਿਲਾਂ ਅੱਗ ਬੂਝਾਊ ਯੰਤਰਾਂ ਨੂੰ ਵਰਤਣ ਦੇ ਸਿੱਖੇ ਗੁਰ
ਬਟਾਲਾ, 12 ਫਰਵਰੀ : ਸਰਕਾਰੀ ਪੋਲਟੈਕਨੀਕਲ ਕਾਲਜ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਕੈਮੀਕਲ ਵਿਭਾਗ ਦੇ ਇੰਚਾਰਜ ਜਸਬੀਰ ਸਿੰਘ ਦੀ ਦੇਖਰੇਖ ਹੇਠ ਵਿਦਿਆਰਥੀਆਂ ਲਈ ਮੁੱਢਲ਼ੀ ਅੱਗ ਸੁਰੱਖਿਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਵਲ ਡਿਫੈਂਸ ਬਟਾਲਾ ਵੱਲੋਂ ਹਰਬਖਸ਼ ਸਿੰਘ ਅਤੇ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਇੰਜ: ਜਸਬੀਰ ਸਿੰਘ ਨੇ ਦਸਿਆ ਕਿ ਮੁੱਢਲ਼ੀ ਅੱਗ ਸੁਰੱਖਿਆ ਬਾਰੇ ਵਿਦਿਆਰਥੀਆਂ ਦਾ ਜਾਣੂ ਹੋਣਾ ਬਹੁਤ ਜਰੂਰੀ ਹੈ ਅਤੇ ਇਸ ਸੈਮੀਨਾਰ....
ਵਿਧਾਇਕ ਸ਼ੈਰੀ ਕਲਸੀ ਵਾਰਡ ਨੰਬਰ 6 ਗਾਂਧੀ ਨਗਰ ਕੈਂਪ ਵਿਖੇ ਲਗਾਏ ਵਿਸ਼ੇਸ਼ ਕੈਂਪ ਵਿੱਚ ਪਹੁੰਚੇ
ਲੋਕਾਂ ਨਾਲ ਗੱਲਬਾਤ ਕਰਕੇ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਲਈ ਜਾਣਕਾਰੀ ਬਟਾਲਾ, 12 ਫਰਵਰੀ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 6 ਗਾਂਧੀ ਨਗਰ ਕੈਂਪ ਵਿਖੇ ਲੋਕਾਂ ਦੇ ਮਸਲੇ ਹੱਲ ਕਰਨ ਲਈ 'ਪੰਜਾਬ ਸਰਕਾਰ , ਆਪ ਦੇ ਦੁਆਰ ‘ ਤਹਿਤ ਲਗਾਏ ਕੈਂਪ ਵਿੱਚ ਪਹੁੰਚ ਕੇ ਲੋਕਾਂ ਨੂੰ ਮਿਲੇ ਅਤੇ ਕਿਹਾ ਕਿ ਲੋਕਾਂ ਦੀਆ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ ਹੈ, ਸਰਕਾਰੀ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਪੁਜਦਾ ਕੀਤੀਆਂ ਜਾ ਰਹੀਆਂ ਹਨ। ਵਿਧਾਇਕ....
‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਕੈਂਪਾਂ ’ਚ 44 ਤਰ੍ਹਾਂ ਦੀਆਂ ਸੇਵਾਵਾਂ ਲੋਕਾਂ ਦੇ ਘਰਾਂ ਦੇ ਨਜ਼ਦੀਕ ਕਰਵਾਈਆਂ ਜਾ ਰਹੀਆਂ ਮੁਹੱਈਆ - ਡਿਪਟੀ ਕਮਿਸ਼ਨਰ
ਗੁਰਦਾਸਪੁਰ, 12 ਫਰਵਰੀ : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੈਂਪਾਂ ਵਿੱਚ ਜਾ ਕੇ ਜਿਥੇ ਲੋਕਾਂ....
ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਸਾਰੇ ਦੇਸ਼ ਵਿੱਚ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ : ਭੁੱਲਰ
ਟਰਾਂਸਪੋਟਰ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸਕੂਲਾਂ, ਕਾਲਜਾਂ ਅਤੇ ਵੱਖ-ਵੱਖ ਯੂਨੀਅਨਾਂ ਤੇ ਸਰਕਾਰੀ ਡਰਾਈਵਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ ਪੰਜਾਬ ਰਾਜ ਰੋਡ ਸੇਫ਼ਟੀ ਕੌਂਸਲ ਵੱਲੋਂ ਸਕੂਲੀ ਵਿਦਿਆਰਥੀਆਂ ਤੇ ਡਰਾਈਵਰਾਂ ਨੂੰ ਜਾਗਰੂਕ ਕਰਨ ਲਈ ਕੀਤਾ ਗਿਆ ਵਿਸ਼ੇਸ ਸੈਮੀਨਾਰ ਦਾ ਆਯੋਜਨ ਤਰਨ ਤਾਰਨ, 12 ਫਰਵਰੀ : ਨੈਸ਼ਨਲ ਰੋਡ ਸੇਫ਼ਟੀ ਕੌਂਸਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਮੌਰਥ ਵੱਲੋਂ ਆਈਆਂ ਹਦਾਇਤਾਂ ਦੇ ਮੁਤਾਬਿਕ ਮਿਤੀ 15 ਜਨਵਰੀ, 2024 ਤੋਂ 14 ਫਰਵਰੀ, 2024 ਤੱਕ....
ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਵਿੱਚ ਦਾਖਲਾ ਵੈਨ ਨੂੰ ਮਿਲਿਆ ਸ਼ਾਨਦਾਰ ਹੁੰਗਾਰਾ
ਇਸ ਸਮੇਂ ਸਰਕਾਰੀ ਸਕੂਲ ਕਰ ਰਹੇ ਨੇ ਸ਼ਾਨਦਾਰ ਪ੍ਰਦਰਸ਼ਨ - ਡੀਸੀ ਸ੍ਰੀ ਸੰਦੀਪ ਕੁਮਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਰ ਰਹੇ ਨੇ ਅੰਤਰਰਾਸ਼ਟਰੀ ਪੱਧਰ ਤੇ ਬਿਹਤਰੀਨ ਪ੍ਰਦਰਸ਼ਨ - ਡੀਈਓ ਸ੍ਰੀ ਸੁਸ਼ੀਲ ਕੁਮਾਰ ਤੁਲੀ ਤਰਨ ਤਾਰਨ 12 ਫਰਵਰੀ : ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਅਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮਿਹਨਤ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੁਸ਼ੀਲ....
ਬਲਾਕ ਅਜਨਾਲਾ ਅਤੇ ਵੇਰਕਾ ਦੇ ਵਿਕਾਸ ਕਾਰਜਾਂ ਲਈ ਖਰਚ ਕੀਤੇ ਜਾਣਗੇ ਕਰੀਬ 65 ਲੱਖ ਰੁਪਏ : ਡਿਪਟੀ ਕਮਿਸ਼ਨਰ
ਵਿਕਾਸ ਦੇ ਕੰਮਾਂ ਦੀ ਵਿੱਤੀ ਅਤੇ ਪ੍ਰਬੰਧਕੀ ਪ੍ਰਵਾਨਗੀ ਕੀਤੀ ਜਾਰੀ ਅੰਮ੍ਰਿਤਸਰ 12 ਫਰਵਰੀ : ਜਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਜਿਸ ਅਧੀਨ ਨਿਕਾਸੀ ਨਾਲਿਆਂ ਦੀ ਉਸਾਰੀ, ਪੀਣ ਵਾਲੇ ਪਾਣੀ ਦੇ ਟੈਂਕੀ ਦਾ ਨਿਰਮਾਣ, ਸ਼ਮਸ਼ਾਨ ਘਾਟ ਦੀ ਜਮੀਨੀ ਪੱਧਰ ਨੂੰ ਠੀਕ ਕਰਨਾ, ਰਸਤਿਆਂ ਦਾ ਕੰਮ ਅਤੇ ਸੋਲਿਡ ਵੇਸਟ ਮੈਨੇਜਮੈਂਟ ਦੀ ਉਸਾਰੀ ਕਰਨਾ ਆਦਿ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ....
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਦਾਖਲਾ ਮੁਹਿੰਮ ਦਾ ਆਗਾਜ਼ 
ਵਿਧਾਇਕ ਸੰਧੂ ਤੇ ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਰਵਾਨਾ ਕੀਤੀ ਜਾਗਰੂਕਤਾ ਵੈਨ ਸਰਕਾਰੀ ਸਕੂਲਾਂ ਅੰਦਰ ਪੜ੍ਹਨਾ ਹੁਣ ਮਾਣ ਵਾਲੀ ਗੱਲ : ਵਿਧਾਇਕ ਸੰਧੂ ਅੰਮ੍ਰਿਤਸਰ,12 ਫ਼ਰਵਰੀ : ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ ਗਈ ’ਦਾਖ਼ਲਾ ਮੁਹਿੰਮ’ ਦਾ ਅੱਜ ਜ਼ਿਲ੍ਹੇ ਅੰਦਰ ਆਗਾਜ਼ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਵੱਲੋਂ ਗਵਾਲ ਮੰਡੀ....
ਟਰੈਫਿਕ ਐਜੂਕੇਸ਼ਨ ਸੈੱਲ ਨੇ ਸਕੂਲੀ ਵੈਨ ਦੇ ਡਰਾਈਵਰਾ ਨੂੰ ਟਰੈਫਿਕ ਨਿਯਮਾਂ ਪ੍ਰਤੀ ਦਿੱਤੀ ਜਾਣਕਾਰੀ 
ਅੰਮ੍ਰਿਤਸਰ 12 ਫਰਵਰੀ : ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਸਪਰਿੰਗ ਡੇਲ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਸਕੂਲ ਬੱਸ ਦੇ ਡਰਾਈਵਰਾ ਨਾਲ ਟਰੈਫਿਕ ਸੈਮੀਨਾਰ ਕੀਤਾ ਅਤੇ ਸਕੂਲ ਵੈਨ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਣੂ ਕਰਵਾਇਆ ਗਿਆ। ਉਹਨਾਂ ਨੂੰ....
ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ :  ਕੇਜਰੀਵਾਲ/ਮਾਨ
ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 'ਆਪ' ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਅਤੇ ਕਾਂਗਰਸ ਦੀ ਕੀਤੀ ਨਿੰਦਾ ਕੇਜਰੀਵਾਲ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹੱਲਾ ਬੋਲਿਆ 'ਆਪ' ਤੋਂ ਡਰ ਰਹੀ ਭਾਜਪਾ ਸਾਨੂੰ ਨਿਸ਼ਾਨਾ....
ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ ਵਿੱਚ ਆਸ ਦੀ ਕਿਰਨ ਜਗਾਈ
ਹਲਕੇ ਦੇ ਵਿਕਾਸ ਵਿੱਚ ਤੇਜ਼ੀ ਆਉਣ ਤੇ ਰੋਜ਼ਗਾਰ ਦੇ ਮੌਕੇ ਵਧਣ ਦੀ ਸੰਭਾਵਨਾ ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ : ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਦਾ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨਾਲ ਜਿੱਥੇ ਲੋਕ ਖ਼ੁਸ਼ ਹਨ, ਉੱਥੇ ਇਸ ਨਾਲ ਲੋਕਾਂ ਨੂੰ ਜਨਤਕ ਖੇਤਰ ਦੇ ਮਜ਼ਬੂਤ ਹੋਣ ਦੀ ਆਸ ਵੀ ਬੱਝੀ ਹੈ। ਇੱਥੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ ਖੇਮਕਰਨ ਦੇ ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ....
ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦੇ ਰੂਬਰੂ ਹੋਣਗੇ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ
12 ਫਰਵਰੀ ਨੂੰ ਦੀਨਾਨਗਰ, ਗੁਰਦਾਸਪੁਰ ਅਤੇ 13 ਫਰਵਰੀ ਨੂੰ ਧਾਰੀਵਾਲ, ਨੌਸ਼ਹਿਰਾ ਮੱਝਾ ਸਿੰਘ ਅਤੇ ਬਟਾਲਾ ਵਿਖੇ ਪਹੁੰਚਣਗੀਆਂ ਝਾਕੀਆਂ ਗੁਰਦਾਸਪੁਰ, 11 ਫਰਵਰੀ : ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਜਲਦ ਕਰਨਗੇ। ਮਿਤੀ 12 ਤੇ 13 ਫਰਵਰੀ ਨੂੰ ਦੋ ਦਿਨ ਇਹ ਝਾਕੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਹੁੰਚ ਕੇ....
ਇੰਡੀਅਨ ਡੈਂਟਲ ਐਸੋਸੀਏਸ਼ਨ ਨੇ ਗੁਰਦਾਸਪੁਰ ਵਿਖੇ ਲਗਾਇਆ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ
ਚੇਅਰਮੈਨ ਰਮਨ ਬਹਿਲ ਦੇ ਡੈਂਟਲ ਚੈੱਕਅਪ ਕੈਂਪ ਦਾ ਉਦਘਾਟਨ ਕੀਤਾ ਚੇਅਰਮੈਨ ਰਮਨ ਬਹਿਲ ਨੇ ਇੰਡੀਅਨ ਡੈਂਟਲ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗੁਰਦਾਸਪੁਰ, 11 ਫਰਵਰੀ : ਇੰਡੀਅਨ ਡੈਂਟਲ ਐਸੋਸੀਏਸ਼ਨ, ਗੁਰਦਾਸਪੁਰ ਵੱਲੋਂ ਪ੍ਰਧਾਨ ਡਾ: ਅਕਸ਼ਤ ਮਹਾਜਨ ਦੀ ਅਗਵਾਈ ਹੇਠ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਂ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਮੁਫ਼ਤ ਦੰਦਾਂ ਦੇ ਚੈਕਅੱਪ ਕੈਂਪ....