ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮ੍ਰਿਤਸਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਨੇ ਪੰਜ ਸੂਬਿਆਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ 1000 ਕਿਲੋਮੀਟਰ ਤੋਂ ਵੱਧ ਪਿੱਛਾ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਦੋਸ਼ੀ ਅਜੀਤ ਗੋਲੂ ਅੰਮ੍ਰਿਤਸਰ 'ਚ 4.2 ਕਿਲੋ ਸੋਨੇ ਦੀ ਚੋਰੀ ਦੇ ਮਾਮਲੇ 'ਚ ਵੀ ਸ਼ਾਮਲ: ਸੀਪੀ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 6 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ....
ਮਾਝਾ
ਅੰਮ੍ਰਿਤਸਰ, 5 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਪਾਰਟੀ ਦਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਨਾਲ ਕਰਨ ਦਾ ਸਵਾਗਤ ਕੀਤਾ ਹੈ। ਐਡੋਵੇਕੇਟ ਧਾਮੀ ਨੇ ਅਕਾਲੀ ਸੋਚ ਵਾਲੇ ਹੋਰ ਆਗੂਆਂ ਨੂੰ ਵੀ ਅਪੀਲ ਕੀਤੀ ਹੈ ਕਿ ਪੰਥਕ ਰਾਜਨੀਤੀ ਅਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਵੀ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਝੰਡੇ ਥੱਲੇ ਇੱਕਜੁੱਟ ਹੋਣ। ਐਡੋਵੇਕੇਟ ਧਾਮੀ ਨੇ ਸਮੁੱਖੀ....
ਅੰਮ੍ਰਿਤਸਰ, 5 ਮਾਰਚ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ....
ਡੇਰਾ ਬਾਬਾ ਨਾਨਕ, 5 ਮਾਰਚ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਭਰਿਆ ਖਜ਼ਾਨਾ ਨਹੀਂ ਸਗੋ ਖਾਲੀ ਪੋਟਲੀ ਹੈ ਇਸ ਬਜਟ ਵਿਚ ਹਰੇਕ ਵਰਗ ਚਾਹੇਂ ਕਿਸਾਨ,ਮਜਦੂਰ,ਛੋਟੇ ਦੁਕਾਨਦਾਰ,ਅਤੇ ਪੰਜਾਬ ਦਾ ਮੁਲਾਜ਼ਮ ਵਰਗ ਹੋਵੇ ਸਭ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ....
ਸਮੂਹ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਤਰਨ ਤਾਰਨ, 05 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਚੋਣ ਡਿਊਟੀਆਂ ਲਈ ਨਿਯੁਕਤ ਕੀਤੇ ਗਏ ਸਮੂਹ ਨੋਡਲ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਦੀਆਂ....
ਤਰਨ ਤਾਰਨ 05 ਮਾਰਚ : ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੇ ਨਵੇਕਲੇ ਉਪਰਾਲੇ ਅਧੀਨ ਸ਼੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਅਗੁਵਾਈ ਹੇਠ ਜਿਲ੍ਹੇ ਤਰਨ ਤਾਰਨ ਦੇ 9 ਦਿਵਿਆਂਗਜਨ ਵਿਦਿਆਰਥੀਆਂ ਨੂੰ ਅਤਿ ਆਧਨਿਕ ਇਲੈਕਟਰਾਨਿਕ ਵ੍ਹੀਲ ਚੇਅਰ ਮਾਨਯੋਗ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਹਾਜ਼ਰੀ ਵਿੱਚ ਦਿੱਤੀਆਂ ਗਈਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋ ਬੱਚਿਆਂ ਨੂੰ ਜੀਵਨ ਵਿਚ ਹਰ ਪੱਖੋ ਅੱਗੇ ਵੱਧਨ ਲਈ ਪ੍ਰੇਰਿਤ ਕੀਤਾ ਗਿਆ।....
ਪ੍ਰਧਾਨ ਮੰਤਰੀ ਵਿਸ਼ਵਕਰਮਾ ਦੇ ਅਧੀਨ ਪਹਿਲੀ ਵਾਰ 18 ਰਵਾਇਤੀ ਕਿੱਤਿਆਂ ਨੂੰ ਕੀਤਾ ਗਿਆ ਕਵਰ –ਡਿਪਟੀ ਕਮਿਸਨਰ ਪਠਾਨਕੋਟ, 05 ਮਾਰਚ : ਮਾਈਕਰੋ, ਲਘੂ ਅਤੇ ਮੱਧਮ ਉਦਯੋਗ ਮੰਤਰਾਲਾ ਵਲੋਂ ਪੀਐੱਮ ਵਿਸ਼ਵਕਰਮਾ” ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਜਿਲ੍ਹਾ ਪਠਾਨਕੋਟ ਅੰਦਰ ਬਲਾਕ ਵਿਕਾਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਪਰੋਕਤ ਸਕੀਮ ਦਾ ਜਿਆਦਾ ਤੋਂ ਜਿਆਦਾ ਪ੍ਰਚਾਰ ਕੀਤਾ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਅਦਿੱਤਿਆ ਉੱਪਲ (ਆਈ ਏ ਐਸ....
ਸਟਾਫ਼ ਅਤੇ ਪਿੰਡ ਵਾਸੀਆਂ ਦੇ ਸਾਂਝੇ ਉਦਮ ਨਾਲ ਭਵਿੱਖ ਲਈ ਸਕੂਲ ਵਿੱਚ ਹੋਰ ਵਧੀਆ ਉਪਰਾਲੇ ਕੀਤੇ ਜਾਣਗੇ: ਹੈਡ ਟੀਚਰ ਰਾਕੇਸ਼ ਸੈਣੀ ਪਠਾਨਕੋਟ, 05 ਮਾਰਚ : ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲਾਂ ਨੂੰ ਸਮਾਰਟ ਦਿਖ ਦੇਣ ਦੇ ਉਪਰਾਲੇ ਨਾਲ ਲਗਾਤਾਰ ਸਕੂਲ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਠਾਕੁਰਪੁਰ ਬਲਾਕ ਨਰੋਟ ਜੈਮਲ ਸਿੰਘ ਨੂੰ ਨਵੇਂ ਕਮਰੇ ਲਈ ਗ੍ਰਾਂਟ ਜਾਰੀ ਹੋਣ ਉਪਰੰਤ ਸਕੂਲ ਮੁਖੀ ਸ੍ਰੀ ਰਾਕੇਸ਼ ਸੈਣੀ ਸਟੇਟ ਅਵਾਰਡੀ ਦੀ ਅਗਵਾਈ ਹੇਠ ਕਮਰੇ ਦੀ ਉਸਾਰੀ....
ਅੰਮ੍ਰਿਤਸਰ, 5 ਮਾਰਚ : ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ 2024 ਪੰਜਾਬ ਜੇਲ੍ਹ ਓਲੰਪਿਕ ਦੀਆਂ ਜ਼ੋਨ ਪੱਧਰੀ ਖੇਡਾਂ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਈਆਂ। ਇਸ ਖੇਡ ਮੇਲੇ ਵਿਚ ਅੰਮ੍ਰਿਤਸਰ ਤੋਂ ਇਲਾਵਾ ਪੱਟੀ, ਹੁਸ਼ਿਆਰਪੁਰ, ਪਠਾਨਕੋਟ, ਫਿਰੋਜ਼ਪੁਰ ਅਤੇ ਤਰਨਤਾਰਨ ਜੇਲ੍ਹ ਦੇ ਕੈਦੀ ਭਾਗ ਲੈ ਰਹੇ ਹਨ। ਖੇਡਾਂ ਤੋਂ ਪਹਿਲਾਂ ਸਿੱਖਿਆ ਅਦਾਰਿਆਂ ਦੀਆਂ ਖੇਡਾਂ ਦੀ ਤਰਾਂ ਕੈਦੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਇਲਾਵਾ ਭੰਗੜਾ ਤੇ ਹੋਰ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਬਾਖੂਬੀ ਕੀਤੀ ਗਈ, ਇਸ ਵਿਚ....
ਸਾਬਕਾ ਸਰਕਾਰਾਂ ਵਾਂਗੂੰ ਖਜਾਨਾ ਖਾਲੀ ਹੋਣ ਦੀ ਥਾਂ ਟੈਕਸਾਂ ਦਾ ਬੋਝ ਪਾਏ ਜਾਣ ਦੀ ਉਲਟ ਮਾਨ ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਾਇਆ ਅੰਮ੍ਰਿਤਸਰ,5 ਮਾਰਚ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਸਰਕਾਰ ਦਾ ਬਜਟ ਪੇਸ਼ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ 2 ਲੱਖ ਕਰੋੜ....
ਗਰੂਕਤਾ ਲਈ ਕਰਵਾਏ ਜਾਣਗੇ ਨਾਟਕ ਅੰਮ੍ਰਿਤਸਰ, 5 ਮਾਰਚ : ਅੰਮ੍ਰਿਤਸਰ ਜਿਲ੍ਹੇ ਵਿਚੋਂ ਭੀਖ ਦੀ ਲਾਹਨਤ ਨੂੰ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਖਤੀ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਸਾਥ ਵੀ ਲਿਆ ਜਾਵੇਗਾ। ਇਸ ਕੰਮ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਥਾਂ-ਥਾਂ ਨੁੱਕੜ ਨਾਟਕ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਤੋਂ ਪਹਿਲਾਂ ਜਿਲ੍ਹਾ ਸਮਾਜ ਕਲਿਆਣ ਵਿਭਾਗ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਦਦ ਨਾਲ ਸ਼ਹਿਰ ਦੇ ਮੁੱਖ ਚੌਕ ਜਿੱਥੇ ਕਿ ਭੀਖ ਦੀ ਸਮੱਸਿਆ ਜ਼ਿਆਦਾ ਹੈ....
1.43 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ ਅੰਮ੍ਰਿਤਸਰ, 5 ਮਾਰਚ : ਜਿਲ੍ਹੇ ਦੇ 83 ਪਿੰਡਾਂ ਵਿਚ ਛੇਤੀ ਹੀ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਟਰੀਟ ਲਾਇਟਾਂ ਲਗਾਈਆਂ ਜਾਣਗੀਆਂ ਅਤੇ ਇਸ ਕੰਮ ਲਈ 1.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਪੱਧਰੀ ਕਮੇਟੀ ਵਿਚ ਇਸ ਸਬੰਧੀ ਕੀਤੀ ਮੀਟਿੰਗ ਵਿਚ ਇਹ ਜਾਣਕਾਰੀ ਦਿੰਦੇ ਹਦਾਇਤ ਕੀਤੀ ਕਿ ਇੰਨਾ ਲਾਇਟਾਂ ਦੀ ਖਰੀਦ ਲਈ ਵਾਜਬ ਤੇ ਵਧੀਆ ਕੁਆਲਟੀ ਤੈਅ ਕਰਨ ਲਈ ਟੈਂਡਰ ਜਾਰੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ....
ਅੰਮ੍ਰਿਤਸਰ, 5 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਐਕਸਿਸ ਬੈਂਕ ਦੀ ਸਹਾਇਤਾ ਨਾਲ ਵਿਸ਼ੇਸ਼ ਲੋੜਾਂ ਵਾਲੇ ਸਕੂਲਾਂ ਵਿਚ ਪੜਦੇ ਬੱਚਿਆਂ ਨੂੰ ਇਲੈਕਟਿ੍ਰਕ ਵੀਲ ਚੇਅਰ, ਜੋ ਕਿ ਉਨਾਂ ਦੇ ਰੋਜ਼ਮਰੀ ਦੀਆਂ ਜਰੂਰਤਾਂ ਅਸਾਨੀ ਨਾਲ ਪੂਰਾ ਕਰਨ ਵਿਚ ਸਹਾਈ ਹੋ ਸਕਦੀ ਹੈ, ਤਕਸੀਮ ਕੀਤੀਆਂ। ਉਨਾਂ ਇਸ ਮੌਕੇ ਬੱਚਿਆਂ ਨਾਲ ਗੱਲਬਾਤ ਕਰਦੇ ਉਨਾਂ ਨੂੰ ਹੌਂਸਲਾ ਦਿੰਦੇ ਕਿਹਾ ਕਿ ਤੁਹਾਡੇ ਕੋਲ ਵੀ ਆਮ ਬੱਚਿਆਂ ਦੀ ਤਰਾਂ ਮੌਕੇ ਹਨ, ਤੁਸੀਂ ਅੱਗੇ ਵਧੋ, ਅਸੀਂ ਤੁਹਾਡੇ ਨਾਲ ਹਾਂ। ਉਨਾਂ ਕਿਹਾ ਕਿ ਵਿਗਿਆਨ ਦੇ....
ਕਲਾਨੌਰ, 4 ਮਾਰਚ : ਕਸਬਾ ਕਲਾਨੌਰ ਵਿਚ ਦੋ ਬੱਚਿਆਂ ਦੀ ਭੇਤਭਰੀ ਹਾਲਤ ਵਿਚ ਮੌਤ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਕਲਾਨੌਰ ਦੇ ਸ਼ਿਵ ਮੰਦਿਰ ਨੇੜੇ ਇੱਕ ਘਰ ਵਿੱਚ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਬੱਚਿਆਂ ਦੀ ਬੱਚਿਆਂ ਦੀ ਪਛਾਣ ਲੜਕਾ ਹਰਪ੍ਰੀਤ (3) ਅਤੇ ਇੱਕ ਕਰੀਬ 6 ਸਾਲ ਬੱਚੀ ਦੱਸੀ ਜਾ ਰਹੀ ਹੈ। ਮੌਕੇ ਉਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਨ੍ਹ ਬੱਚਿਆਂ ਦੇ ਮਾਂ ਅਤੇ ਪਿਓ ਦੋਵੇਂ ਹੀ ਘਰੋਂ ਗ਼ਾਇਬ ਹਨ। ਬੱਚਿਆਂ ਦੀ ਉਮਰ ਕਰੀਬ ਤਿੰਨ ਸਾਲ ਦਾ ਲੜਕਾ ਹਰਪ੍ਰੀਤ ਅਤੇ ਇਕ....
ਅੰਮ੍ਰਿਤਸਰ, 04 ਮਾਰਚ : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੂੰ ਉਦੋਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਇੱਕ ਹੈਰੋਇਨ ਤਸਕਰ ਨੂੰ ਕਾਬੂ ਕਰ ਕਰਕੇ ਉਸ ਕੋਲੋਂ ਦੋ ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਰਹੱਦੋਂ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ....