ਮਾਝਾ

ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਜੰਡਿਆਲਾ ਗੁਰੂ, 02 ਮਾਰਚ : ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ। ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ। ਹਰਭਜਨ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਜੋ ਕਿ ਦੇਸ਼ ਦਾ ਸਭ ਤੋਂ ਵੱਡਾ ਸੈਲਾਨੀਆਂ ਨੂੰ ਖਿੱਚਣ ਵਾਲਾ ਕੇਂਦਰ ਹੈ, ਦੇ ਵਿਕਾਸ ਉੱਤੇ....
ਆਮ ਆਦਮੀ ਪਾਰਟੀ ਦੇ ਵਰਕਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ 
ਤਰਨਤਾਰਨ, 1 ਮਾਰਚ : ਤਰਨਤਾਰਨ ਦੇ ਇੱਕ ਆਮ ਆਦਮੀ ਪਾਰਟੀ ਦੇ ਵਰਕਰ ਦੀ ਸ਼ੁੱਕਰਵਾਰ ਨੂੰ ਰੇਲਵੇ ਲਾਈਨਾਂ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਆਮ ਆਦਮੀ ਪਾਰਟੀ ਦੇ ਵਰਕਰ ਦੀ ਪਛਾਣ ਗੁਰਪ੍ਰੀਤ ਚੋਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਲਾਈਨਾਂ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਚੋਹਲਾ ਸਾਹਿਬ ਅੱਜ ਸਵੇਰੇ ਆਪਣੀ ਕਾਰ....
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਸੱਖੋਵਾਲ ਵਿਖੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ
ਕਿਹਾ-ਖਿਡਾਰੀਆਂ ਨੂੰ ਖੇਡਣ ਲਈ ਸੁਖਾਵਾਂ ਮਾਹੋਲ ਮੁਹੱਈਆ ਕਰਵਾਇਆ ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 1 ਮਾਰਚ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪਿੰਡ ਸੱਖੋਵਾਲ ਵਿੱਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਉਨਾਂ ਕਿਹਾ ਕਿ ਨੋਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ....
ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ
ਡੇਰਾ ਬਾਬਾ ਨਾਨਕ, 1 ਮਾਰਚ : ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ 
ਹੁਣ ਐੱਸ.ਜੀ.ਪੀ.ਸੀ. ਚੋਣਾਂ ਲਈ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 30 ਅਪ੍ਰੈਲ ਤੱਕ ਲਏ ਜਾਣਗੇ - ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, 1 ਮਾਰਚ : ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾ ਜਾਰੀ ਸ਼ਡਿਊਲ ਵਿੱਚ ਸੋਧ ਕਰਦੇ ਹੋਏ ਰਿਵਾਇਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ....
ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਸਮਾਨ ਵੇਚਣ ਦਾ ਪਲੇਟ ਫਾਰਮ ਮੁਹੱਈਆ ਕਰਵਾ ਰਿਹਾ ਹੈ 'ਅਬਾਦ ਹੁਨਰ ਹੱਟ' ਗੁਰਦਾਸਪੁਰ
ਅਬਾਦ ਹੁਨਰ ਹੱਟ ਵਿੱਚ ਸਵੈ ਸਹਾਇਤਾ ਸਮੂਹਾਂ ਵੱਲੋਂ ਵੇਚਿਆ ਜਾਂਦਾ ਸਮਾਨ ਕੁਆਲਿਟੀ ਪੱਖੋਂ ਸਭ ਤੋਂ ਬਿਹਤਰ ਅਤੇ ਬਜ਼ਾਰ ਨਾਲੋਂ ਸਸਤਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਬਾਦ ਹੁਨਰ ਹੱਟ ਤੋਂ ਸਮਾਨ ਖ਼ਰੀਦਣ ਦੀ ਅਪੀਲ ਕੀਤੀ ਗੁਰਦਾਸਪੁਰ, 1 ਮਾਰਚ : ਅਜੀਵਕਾ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਜੁੜ ਕੇ ਕੰਮ ਕਰ ਰਹੀਆਂ ਔਰਤਾਂ ਨੂੰ ਆਪਣਾ ਸਮਾਨ ਵੇਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ 'ਅਬਾਦ ਹੁਨਰ ਹੱਟ' ਗੁਰਦਾਸਪੁਰ ਨੇ ਮਹੱਤਵਪੂਰਨ ਪਲੇਟਫ਼ਾਰਮ ਮੁਹੱਈਆ....
ਸਰਫੇਸ ਸੀਡਰ ਵਿਧੀ-ਪਰਾਲੀ ਦੀ ਸੰਭਾਲ ਅਤੇ ਕਣਕ ਦੀ ਬਿਜਾਈ ਦਾ ਇੱਕ ਸੁਖਾਲਾ ਢੰਗ: ਡਾ. ਭੁੱਲਰ
ਤਰਨ ਤਾਰਨ 01 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਇਕ ਟਰੈਵਲ ਸੈਮੀਨਾਰ ਦਾ ਆਯੋਜਨ ਪਿੰਡ ਬੁਰਜ਼ ਦੇਵਾ ਸਿੰਘ, ਸਰਹਾਲੀ ਅਤੇ ਜਾਮਾਰਾਏ ਵਿਖੇ ਕੀਤਾ ਗਿਆ ਜਿਸ ਦੇ ਤਹਿਤ ਕਿਸਾਨ ਜਸਕਰਨ ਸਿੰਘ, ਦਿਲਬਾਗ ਸਿੰਘ, ਗੁਰਬਚਨ ਸਿੰਘ, ਹਰਦੇਵ ਸਿੰਘ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ ਵੱਲੋਂ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਖੇਤਾਂ ਦਾ ਦੋਰਾ ਕੀਤਾ ਗਿਆ ਜਿਸ ਦਾ ਮੁੱਖ ਮੰਤਵ....
ਪੱਲਸ ਪੋਲੀਓ ਰਾਓਂਡ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਕੀਤੀ ਗਈ ਮੀਟਿੰਗ
ਤਰਨ ਤਾਰਨ 01 ਮਾਰਚ : ਸਿਹਤ ਵਿਭਾਗ ਵਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵਿਸ਼ਵ ਸਿਹਤ ਸੰਗਠਨ ਵਲੋਂ ਮਿਤੀ 3,4,ਅਤੇ 5 ਮਾਰਚ 2024 ਨੂੰ ਕੀਤੇ ਜਾਣ ਵਾਲੇ ਪੱਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ ਜ਼ਿੰਨ੍ਹਾ ਵਿਚ, ਬਿਜਲੀ ਬੋਰਡ, ਸੋਸਲ ਸਕਿਓਰਟੀ ਵਿਭਾਗ, ਰੇਲਵੇ, ਮੈਡੀਕਲ ਕਾਲਜ, ਨਰਸਿੰਗ ਕਾਲਜ, ਆਈ.ਐਮ.ਏ., ਆਂਗਨਵਾੜੀ ਵਿਭਾਗ, ਸਿਿਖਆ ਵਿਭਾਗ, ਪੁਲਿਸ....
ਪਿੰਡ ਗੂੜਾਂ ਕਲ੍ਹਾਂ ਚੋਂ ਲਗਾਏ ਮੈਡੀਕਲ ਕੈਂਪ ਵਿੱਚ ਕੀਤੀ 477 ਮਰੀਜਾਂ ਦੀ ਜਾਂਚ , ਵੰਡੀਆਂ ਦਵਾਈਆਂ
ਪਠਾਨਕੋਟ, 1 ਮਾਰਚ : ਡਾ. ਰਵੀ ਕੁਮਾਰ ਜੀ ਡਾਇਰੈਕਟਰ ਆਫ ਆਯੂਰਵੈਦਾ ਪੰਜਾਬ ਜੀ ਦੇ ਦਿਸਾ ਨਿਰਦੇਸ ਅਤੇ ਡਾ. ਮਲਕੀਤ ਸਿੰਘ ਘੱਗਾ ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਦੀ ਪ੍ਰਧਾਨਗੀ ਵਿੱਚ ਨੋਡਲ ਅਫਸਰ ਡਾ. ਜਸਵਿੰਦਰ ਜਲੋਤਰਾ ਇੰਚਾਰਜ ਜੀ.ਏ.ਡੀ. ਮੀਰਥਲ ਵੱਲੋਂ ਪਿੰਡ ਗੂੜਾਂ ਕਲ੍ਹਾਂ ਦੇ ਕਮਇਊਨਿਟੀ ਹਾਲ ਵਿਖੇ ਫ੍ਰੀ ਆਯੂਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਵਿੱਚ ਆਯੂਰਵੈਦਿਕ ਦੇ ਮਾਹਿਰ ਡਾਕਟਰਾਂ ਵੱਲੋਂ 477 ਮਰੀਜਾਂ ਦਾ ਫ੍ਰੀ ਚੈਕਅੱਪ ਕੀਤਾ ਗਿਆ ਅਤੇ ਫ੍ਰੀ ਆਯੂਰਵੈਦਿਕ ਦਵਾਈ ਵੀ ਵੰਡੀਆਂ....
ਫੌਜ ਵਿੱਚ ਭਰਤੀ ਹੋਣ ਲਈ ਆਨਲਾਈਨ ਫਾਰਮ 22 ਮਾਰਚ 2024 ਤੱਕ ਰਜਿਸਟਰ ਕੀਤਾ ਜਾ ਸਕਦਾ 
ਅੰਮ੍ਰਿਤਸਰ 1 ਮਾਰਚ : ਭਾਰਤੀ ਫੌਜ ਵਿੱਚ ਭਰਤੀ ਲਈ ਰਜਿਸਟਰੇਸ਼ਨ ਕਰਨ ਲਈ ਨੋਟਿਫਿਕੇਸ਼ਨ ਜਾਰੀ ਹੋ ਗਿਆ ਹੈ। ਇਸ ਦਾ ਪ੍ਰਗਟਾਵਾ ਸ਼੍ਰੀ ਨਰੇਸ ਕੁਮਾਰ ਰੋਜਗਾਰ ਅਫਸਰ ਅੰਮ੍ਰਿਤਸਰ ਨੇ ਕੀਤਾ ਉਨ੍ਹਾਂ ਕਿਹਾ ਕਿ ਫੌਜ ਵਿੱਚ ਭਰਤੀ ਹੋਣ ਲਈ ਰਜਿਸਟਰੇਸ਼ਨ ਕਰਨ ਦਾ ਨੋਟਿਫਿਕੇਸ਼ਨ www.joinindianarmy.nic.in ਵੈਬਸਾਇਟ ਤੇ ਜਾਰੀ ਕੀਤਾ ਗਿਆ ਹੈ ਅਤੇ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਮਿਤੀ 22 ਮਾਰਚ 2024 ਤੱਕ ਆਨਲਾਈਨ ਫਾਰਮ ਰਜਿਸਟਰ ਕਰ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਉਹਨਾਂ ਵੱਲੋਂ ਦੱਸਿਆ ਗਿਆ ਕਿ....
ਆਟੋ ਚਾਲਕਾ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ
ਅੰਮ੍ਰਿਤਸਰ 1 ਮਾਰਚ : ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਅਤੇ ਏ.ਸੀ.ਪੀ. ਸ੍ਰੀ ਤੇਜਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਆਟੋ ਰਿਕਸ਼ਾ ਸਟੈਂਡ ਰਾਮ ਤਲਾਈ ਚੌਂਕ ਅੰਮ੍ਰਿਤਸਰ ਵਿਖੇ ਆਟੋ ਚਾਲਕਾ ਨਾਲ ਟ੍ਰੈਫਿਕ ਵਰਕਸ਼ਾਪ ਲਗਾਈ। ਉਹਨਾਂ ਨੂੰ ਟ੍ਰੈਫਿਕ ਨਿਯਮਾ ਬਾਰੇ ਜਾਗਰੂਕ ਕੀਤਾ ਅਤੇ ਲੇਨ ਵਿਚ ਚੱਲਣ ਲਈ....
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 2 ਮਾਰਚ ਅਤੇ 3 ਮਾਰਚ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
ਅੰਮਿ੍ਰਤਸਰ 1 ਮਾਰਚ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 2 ਮਾਰਚ ਦਿਨ ਸ਼ਨੀਵਾਰ ਅਤੇ 3 ਮਾਰਚ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ....
ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਾਂ ਬਨਾਉਣ ਵਾਸਤੇ 30 ਅਪ੍ਰੈਲ ਤੱਕ ਲਏ ਜਾਣਗੇ ਫਾਰਮ - ਜਿਲ੍ਹਾ ਚੋਣ ਅਧਿਕਾਰੀ
ਅੰਮਿ੍ਰਤਸਰ, 1 ਮਾਰਚ : ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਹੁਣ 30 ਅਪ੍ਰੈਲ 2024 ਤੱਕ ਕੀਤੀ ਜਾਵੇਗੀ ਅਤੇ ਇਸ ਸਬੰਧੀ ਫਾਰਮ ਭਰਕੇ ਆਪਣੇ ਹਲਕੇ ਦੇ ਪਟਵਾਰੀ ਨੂੰ ਜਮਾ ਕਰਵਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼....
ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼, 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਵਿਅਕਤੀ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰ ਰਹੇ ਸਨ ਅਤੇ ਐਮ.ਪੀ. ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਮਰੀਕਾ-ਅਧਾਰਤ ਡਰੱਗ ਕਾਰਟੇਲ ਹੈਂਡਲਰ ਜਸਮੀਤ ਉਰਫ ਲੱਕੀ ਦਾ ਮੁੱਖ ਮੈਂਬਰ ਗ੍ਰਿਫ਼ਤਾਰ: ਸੀ.ਪੀ. ਗੁਰਪ੍ਰੀਤ ਭੁੱਲਰ ਪੂਰੇ ਨੈੱਟਵਰਕ, ਸਮੁੱਚੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਅੰਮ੍ਰਿਤਸਰ, 29....
ਸਿਵਲ ਹਸਪਤਾਲ ਵਿਖੇ ਦਿਵਿਆਂਗ ਲੋਕਾਂ ਨੂੰ ਸਹੂਲਤ ਦੇਣ ਲਈ ਕੈਂਪ ਲੱਗਾ
ਬਟਾਲਾ, 29 ਫਰਵਰੀ : ਅੱਜ ਸਿਵਲ ਹਸਪਤਾਲ ਬਟਾਲਾ ਵਿਖੇ ਐਸ ਐਮ ੳ ਸਿਵਲ ਹਸਪਤਾਲ ਬਟਾਲਾ ਡਾ: ਰਵਿੰਦਰ ਸਿੰਘ ਦੀ ਅਗਵਾਈ ਹੇਠ ਦਿਵਿਆਂਗ ਲੋਕਾਂ ਦੇ ਅੰਗਹੀਣ ਸਰਟੀਫਿਕੇਟ ਅਤੇ ਯੂਡੀਆਈਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ । ਜਿਸ ਵਿੱਚ 25 ਦੇ ਕਰੀਬ ਦਿਵਿਆਂਗਾਂ ਦਾ ਮੁਆਇਨਾ ਕੀਤਾ ਗਿਆ।2 ਯੂ ਡੀ ਆਈ ਕਾਰਡ ਬਣਾਏ ਗਏ ,ਆਰਥੋ ਦੇ 15, ਨਿਊਰੋ ਦੇ 2 MRI ਦੇ ਸਰਟੀਫਿਕੇਟ ਬਣਾਏ ਗਏ ਅਤੇ 2 ਈ ਐਨ ਟੀ ਦੇ ਕੇਸ ਜੀ ਐਮ ਸੀ ਅਮ੍ਰਿੰਤਸਰ ਰੈਫਰ ਕੀਤੇ ਗਏ। ਡਾ: ਰਵਿੰਦਰ ਐਸ ਐਮ ੳ ਨੇ ਦੱਸਿਆ ਕਿ ਸਿਵਲ....