11ਵਾਂ ਸੁਵਿਧਾ ਕੈਂਪ ਪਿੰਡ ਸਾਧਾਂਵਾਲਾ ਵਿਖੇ ਅੱਜ - ਵਿਨੀਤ ਕੁਮਾਰ

  • ਬਾਹਰਲਾ ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਕੈਂਪ

ਫਰੀਦਕੋਟ 8 ਅਗਸਤ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 9 ਅਗਸਤ  ਨੂੰ ਸਵੇਰੇ 09.30 ਵਜੇ ਬਾਹਰਲਾ ਗੁਰਦੁਆਰਾ ਸਾਹਿਬ ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।  ਉਨ੍ਹਾਂ ਦੱਸਿਆ ਕਿ ਪਿੰਡ ਸਾਧਾਂਵਾਲਾ, ਚੁੱਘੇਵਾਲਾ, ਝਾੜੀਵਾਲਾ, ਘੋਨੀਵਾਲਾ, ਨੱਥਲਵਾਲਾ ਅਤੇ ਪੱਖੀ ਖੁਰਦ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।  ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਇਸ ਦਾ ਲਾਭ ਉਠਾਇਆ ਜਾਵੇ।