ਪਿੰਡ ਛੀਨੀਵਾਲ ਕਲਾਂ ਵਿਖੇ 13 ਵਾਂ  ਸਾਲਾਨਾ ਅੱਖਾਂ ਦਾ ਮੁਫਤ ਅਪ੍ਰੇਸਨ ਕੈਂਪ 5 ਮਾਰਚ ਨੂੰ 

ਮਹਿਲ ਕਲਾਂ 23 ਫਰਵਰੀ ( ਗੁਰਸੇਵਕ ਸਿੰਘ ਸਹੋਤਾ) : ਸ੍ਰੀ ਹਰਗੋਬਿੰਦ ਸਾਹਿਬ ਸਪੋਰਟਸ ਐਂਡ ਵੈਲਫੇਅਰ ਕਲੱਬ ਪਿੰਡ ਛੀਨੀਵਾਲ ਕਲਾਂ ਵੱਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ, ਫਤਹਿਗੜ੍ਹ ਸਾਹਿਬ ਲੰਗਰ ਕਮੇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੇਰਵਾਂ ਸਾਲਾਨਾ ਅੱਖਾਂ ਦਾ ਮੁਫਤ ਅਪ੍ਰੇਸਨ ਕੈਂਪ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਛੀਨੀਵਾਲ ਕਲਾਂ ਵਿਖੇ 5 ਮਾਰਚ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵੱਲੋਂ ਪੋਸਟਰ ਰਲੀਜ ਕੀਤਾ ਗਿਆ। ਇਸ ਮੌਕੇ ਕਲੱਬ ਦੇ ਸਰਪ੍ਰਸਤ ਰਜਿੰਦਰ ਸਿੰਘ ਗੋਗੀ ਛੀਨੀਵਾਲ ਅਤੇ ਪ੍ਰਧਾਨ ਬਲਵੰਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਖਾਂ ਦੇ ਮੁਫਤ ਅਪ੍ਰੇਸ਼ਨ ਕੈਂਪ ਚ ਪੰਜਾਬ ਦੇ ਪ੍ਰਸਿੱਧ ਅੱਖਾਂ ਦੇ ਮਾਹਿਰ ਡਾਕਟਰ ਰੁਪੇਸ ਸਿੰਗਲਾ (ਪ੍ਰੇਮ ਅੱਖਾਂ ਦਾ ਹਸਪਤਾਲ ਬਰਨਾਲਾ) ਆਪਣੀ ਡਾਕਟਰੀ ਟੀਮ ਸਮੇਤ ਪੁੱਜ ਕੇ ਮਰੀਜ਼ਾਂ ਦਾ ਚੈਕਅੱਪ ਕਰਨਗੇ। ਉਨ੍ਹਾਂ ਦੱਸਿਆ ਕਿ ਕੈਂਪ ਸਬੰਧੀ ਸਾਡੀ ਟੀਮ ਵੱਲੋਂ ਸਾਰੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਹੈ ਤੇ ਡਿਊਟੀਆਂ ਲਗਾ ਰਹੇ ਹਾਂ ਤਾਂ ਜੋ ਕਿਸੇ ਨੂੰ ਕੋਈ ਸਮੱਸਿਆ ਪੇਸ ਨਾ ਆਵੇ। ਉਨ੍ਹਾਂ ਦੱਸਿਆ ਕਿ  ਲੰਗਰ ਦੀ ਸੇਵਾ ਸਵ.  ਬਾਬਾ ਖੜਕ ਸਿੰਘ ਨਾਗਰ ਕੇ ਅਤੇ ਅਵਤਾਰ ਸਿੰਘ (ਭੋਮੀਏ ਕਾ) ਕਨੇਡੀਅਨ ਦੇ ਪਰਿਵਾਰਾਂ ਵੱਲੋਂ ਕੀਤੀ ਜਾਵੇਗੀ। ਉਨਾਂ ਸਮੂਹ ਇਲਾਕੇ ਭਰ ਦੇ ਅੱਖਾਂ ਦੇ ਮਰੀਜ਼ਾਂ ਨੂੰ ਕੈਂਪ ਵਿੱਚ ਪੁੱਜਣ ਸਮੇਂ ਸਵੇਰੇ ਅੱਠ ਵਜੇ ਦੇ ਕਰੀਬ ਮਰੀਜ਼ ਆਪਣੇ ਨਾਲ ਅਧਾਰ ਕਾਰਡ ਲੈ ਕੇ ਆਉਣ ਦੀ ਅਪੀਲ ਕੀਤੀ ।ਇਸ ਮੌਕੇ ਨੰਬਰਦਾਰ ਅਵਤਾਰ ਸਿੰਘ, ਜਰਨੈਲ ਸਿੰਘ ,ਗੁਰਲਾਲ ਸਿੰਘ, ਡਾਕਟਰ ਬਲਵਿੰਦਰ ਸਿੰਘ ,ਅਵਤਾਰ ਸਿੰਘ ਨਾਗਰ ਕੇ, ਯਾਦਵਿੰਦਰ ਸਿੰਘ ਲਾਡੀ, ਪਰਮਿੰਦਰ ਸਿੰਘ ਢੀਂਡਸਾ, ਦਰਸ਼ਨ ਸਿੰਘ, ਚਮਕੌਰ ਸਿੰਘ, ਕੁਲਜੀਤ ਸਿੰਘ ,ਅਜੈਬ ਸਿੰਘ ,ਗੁਰਜੰਟ ਸਿੰਘ ,ਰਣਜੀਤ ਸਿੰਘ ਤੋਂ ਇਲਾਵਾ ਹੋਰ ਪ੍ਰਬੰਧਕ ਹਾਜ਼ਰ ਸਨ।