- ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
- ਕਿਹਾ , ਇਹ ਈ.ਐਸ.ਆਈ ਹਸਪਤਾਲ ਸਿਹਤ ਸੇਵਾਵਾਂ ਦੇ ਖੇਤਰ ਲਈ ਵਰਦਾਨ ਸਾਬਤ ਹੋਵੇਗਾ
ਮਾਲੇਰਕੋਟਲਾ 23 ਜੁਲਾਈ : ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ। ਇਸੇ ਕੜੀ ਤਹਿਤ ਕਰਮਚਾਰੀ ਰਾਜ ਬੀਮਾ ਨਿਗਮ ਵੱਲੋਂ ਕਰਮੀਆਂ ਦੀ ਸਹੂਲਤ ਲਈ ਮਾਲੇਰਕੋਟਲਾ ਵਿਖੇ 07 ਏਕੜ ਰਕਬੇ ਵਿੱਚ ਉਸਾਰੇ ਜਾਣ ਵਾਲੇ 150 ਬਿਸਤਰਿਆਂ ਦੇ ਈ.ਐਸ.ਆਈ ਹਸਪਤਾਲ ਨੂੰ ਇਨ-ਪ੍ਰਿੰਸੀਪਲ ਮਨਜ਼ੂਰੀ ਦੇ ਦਿੱਤੀ ਗਈ ਹੈ ਜੋ ਕਿ ਅਵਾਮ ਲਈ ਵੱਡਾ ਤੋਹਫ਼ਾ ਹੈ । 150 ਬਿਸਤਰਿਆਂ ਦਾ ਇਹ ਈ.ਐਸ.ਆਈ ਹਸਪਤਾਲ ਜ਼ਿਲ੍ਹੇ ਦੇ ਨਾਲ ਦੇ ਇਲਾਕਿਆਂ ਦੇ ਲੋਕਾਂ ਲਈ ਵੀ ਸਿਹਤ ਸੇਵਾਵਾਂ ਦੇ ਖੇਤਰ ਵਿਚ ਵਰਦਾਨ ਸਾਬਤ ਹੋਵੇਗਾ । ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਸਲ ਵਿੱਚ ਲੋਕਾਂ ਦੀ, ਲੋਕਾਂ ਦੁਆਰਾ, ਲੋਕਾਂ ਦੇ ਸਾਂਝੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਹੈ। ਜਿਸ ਦੀ ਸਾਰਥਕ ਸੋਚ ਸਕਦਾ ਸਰਕਾਰ ਆਪਣੇ ਤਰਜੀਹੀ ਪ੍ਰੋਗਰਾਮਾਂ ਦੀ ਸਫਲਤਾ ਵੱਲ ਹਰ ਰੋਜ਼ ਸਾਰਥਕ ਉਪਰਾਲੇ ਕਰ ਰਹੀ ਹੈ ਤਾਂ ਜੋ ਅਵਾਮ ਨਾਲ ਚੋਣਾਂ ਦੌਰਾਨ ਕੀਤਾ ਹਰ ਵਾਅਦਾ ਪੂਰਾ ਹੋ ਸਕੇ । ਵਿਧਾਇਕ ਮਾਲੇਰਕੋਟਲਾ ਨੇ ਈ.ਐਸ.ਆਈ ਹਸਪਤਾਲ ਦੀ ਇਨ-ਪ੍ਰਿੰਸੀਪਲ ਮਨਜ਼ੂਰੀ ਨੂੰ ਮੈਡੀਕਲ ਸਹੂਲਤਾਂ ਦੇ ਖੇਤਰ ਵਿੱਚ ਇਤਿਹਾਸਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਦੇ ਬਣਨ ਨਾਲ ਮਾਲੇਰਕੋਟਲਾ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਆਤਮ ਨਿਰਭਰ ਹੋ ਜਾਵੇਗਾ ਕਿਉਂਕਿ ਸਰਕਾਰ ਵੱਲੋਂ ਘੱਟ ਗਿਣਤੀ ਭਾਈਚਾਰੇ ਦੀ ਆਰਥਿਕ, ਸਮਾਜਿਕ ਅਤੇ ਵਿੱਦਿਅਕ ਤਰੱਕੀ ਲਈ ਉਲੀਕੇ ਯੋਜਨਾਬੱਧ ਪ੍ਰੋਗਰਾਮ ਤਹਿਤ ਮਾਲੇਰਕੋਟਲਾ ਵਿਖੇ ਨਵਾਬ ਸ਼ੇਰ ਮੁਹੰਮਦ ਖਾਨ ਸਰਕਾਰੀ ਮੈਡੀਕਲ ਕਾਲਜ ਉਸਾਰਨ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਖੁੱਲਣ ਲਈ ਜ਼ਿਲ੍ਹਾ ਪੱਧਰੀ ਹਸਪਤਾਲ ਵੀ ਅਪਗਰੇਡ ਕੀਤਾ ਜਾਵੇਗਾ ਅਤੇ ਨਵੇਂ ਈ.ਐਸ.ਆਈ ਹਸਪਤਾਲ ਖੁੱਲਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਪ੍ਰਯਾਪਤ ਗਿਣਤੀ ਵਿੱਚ ਇਨ ਡੋਰ ਮਿਆਰੀ ਅਤੇ ਅਤਿ ਆਧੁਨਿਕ ਸਿਹਤ ਸਹੂਲਤਾਂ ਮਿਲਣ ਲੱਗ ਜਾਣਗੀਆਂ । ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਦੇ ਬਣਨ ਨਾਲ ਜ਼ਿਲ੍ਹੇ ਅਤੇ ਆਸ ਪਾਸ ਦੇ ਇਲਾਕਿਆਂ ਦੇ ਜਿਹੜੇ ਲਾਭਪਾਤਰੀਆਂ ਇਸ ਸਕੀਮ ਕਵਰ ਵਿੱਚ ਹਨ ਉਨ੍ਹਾਂ ਵਿਅਕਤੀਆਂ ਅਤੇ ਉਨ੍ਹਾਂ ਤੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ ।