ਰੋਟਰੀ ਕਲੱਬ ਰਾਏਕੋਟ ਵੱਲੋਂ "ਨੇਸ਼ਨ ਬਿਲਡਰ ਐਵਾਰਡ" ਨਾਲ਼ 16 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।

ਰਾਏਕੋਟ (ਚਰਨਜੀਤ ਸਿੰਘ ਬੱਬੂ) : ਸਥਾਨਕ ਨਗਰ ਕੌਂਸਲ ਦਫਤਰ ਰਾਏਕੋਟ ਵਿਖੇ ਰੋਟਰੀ ਕਲੱਬ ਮਿਡਟਾਊਨ ਰਾਏਕੋਟ 3070 ਵੱਲੋਂ ਇੰਟਰਨੈਸ਼ਨਲ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਅਤੇ ਸਿੱਖਿਆ ਦੇ ਖੇਤਰ ਵਿੱਚ ਚੰਗਾ ਯੋਗਦਾਨ ਪਾਉਣ ਵਾਲੇ ਇਲਾਕੇ ਦੇ 16 ਅਧਿਆਪਕਾਂ ਦਾ "ਨੇਸ਼ਨ ਬਿਲਡਰ ਐਵਾਰਡ" ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਹਰਮੰਦਰ ਸਿੰਘ ਰਾਣਾ, ਡਾਕਟਰ ਅਵਤਾਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਧਿਆਪਕ ਸਮਾਜੀਕਰਨ ਪ੍ਰਕਿਰਿਆ ਦੀ ਨੀਂਹ ਹੈ, ਜਿਸ ਤਰ੍ਹਾਂ ਦੀ ਨੀਂਹ ਹੋਵੇਗੀ, ਉਸ ਤਰ੍ਹਾਂ ਦੀ ਹੀ ਪੀੜ੍ਹੀ ਹੋਵੇਗੀ ਅਤੇ ਜਿਸ ਤਰ੍ਹਾਂ ਦੀ ਪੀੜ੍ਹੀ ਹੋਵੇਗੀ, ਉਸ ਤਰ੍ਹਾਂ ਦੀ ਹੀ ਸੱਭਿਅਤਾ ਹੋਵੇਗੀ। ਜੇਕਰ ਅਸੀਂ ਚੰਗੀ ਸੱਭਿਅਤਾ ਸਥਾਪਤ ਕਰਨੀ ਹੈ ਤਾਂ ਸਾਨੂੰ ਅਧਿਆਪਕ ਪ੍ਰਣਾਲੀ ਚੰਗੀ ਬਣਾਉਣ ਦੀ ਲੋੜ ਹੈ। ਭਾਵੇਂ ਸਰਕਾਰ ਦੁਆਰਾ ਚੰਗੀ ਕਾਰਗੁਜ਼ਾਰੀ ਲਈ ਅਧਿਆਪਕਾ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਪਰ ਇੱਕ ਅਧਿਆਪਕ ਹਮੇਸ਼ਾਂ ਉਸ ਸਮੇਂ ਮਾਣ ਮਹਿਸੂਸ ਕਰਦਾ ਹੈ ਜਦੋਂ ਉਸ ਤੋਂ ਸਿੱਖਿਆ ਪ੍ਰਾਪਤ ਕਰ ਕੋਈ ਵਿਦਿਆਰਥੀ ਕਿਸੇ ਉੱਚ ਅਹੁਦੇ ’ਤੇ ਪਹੁੰਚ ਜਾਂਦਾ ਹੈ ਜਾਂ ਸਮਾਜ ਵਿੱਚ ਵਿਚਰਦਿਆਂ ਆਪਣੀ ਇੱਕ ਵੱਖਰੀ ਪਹਿਚਾਣ ਬਣਾਉਂਦਾ ਹੈ। ਪ੍ਰਧਾਨ ਰਾਣਾ ਨੇ ਕਿਹਾ ਕਿ ਅਸੀਂ ਆਪਣੇ ਪਿਛੋਕੜ ਵੱਲ ਝਾਤ ਮਾਰੀਏ ਤਾਂ ਸਾਨੂੰ ਇਹ ਅਹਿਸਾਸ ਹੋਵੇਗਾ ਕਿ ਅੱਜ ਅਸੀਂ ਜਿਸ ਮੁਕਾਮ ’ਤੇ ਵੀ ਹਾਂ ਉੱਥੇ ਪਹੁੰਚਾਉਣ ਵਿੱਚ ਸਾਡੇ ਸਤਿਕਾਰਯੋਗ ਅਧਿਆਪਕਾਂ ਦਾ ਹੀ ਹੱਥ ਹੈ। ਇਸ ਮੌਕੇ ਪ੍ਰੋਫੈਸਰ ਗੁਰਪ੍ਰੀਤ ਸਿੰਘ, ਪ੍ਰੋਫੈਸਰ ਨਿਸਾ ਛਾਬੜਾ, ਅਧਿਆਪਕ ਜੋਗਿੰਦਰ ਕੌਰ, ਪ੍ਰਿੰਸੀਪਲ ਗੁਰਦੀਪ ਸਿੰਘ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਡਿਸਟਿਕ ਚੇਅਰਮੈਨ ਅਤਰ ਸਿੰਘ ਚੱਢਾ ਅਤੇ ਸਾਬਕਾ ਪ੍ਰਧਾਨ ਗੁਰਦੇਵ ਸਿੰਘ ਤਲਵੰਡੀ ਨੇ ਰੋਟਰੀ ਕਲੱਬ ਰਾਏਕੋਟ ਵੱਲੋਂ ਕੀਤੇ ਜਾਂਦੇ ਸਮਾਜ ਸੇਵੀ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਬੂਟੇ ਲਗਾਉਣ, ਬਲੱਡ ਕੈੰਪ, ਕੈਂਸਰ ਜਾਗਰੂਕਤਾ ਕੈਂਪ, ਲੋੜਵੰਦ ਬੱਚਿਆਂ ਦੀ ਪੜ੍ਹਾਈ, ਅੱਖਾਂ ਦੀਆਂ ਬੀਮਾਰੀਆਂ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੇ ਅਖੀਰ ਵਿੱਚ ਵੱਖ ਵੱਖ ਸਕੂਲਾਂ ਕਾਲਜਾਂ ਵਿੱਚ ਸੇਵਾ ਨਿਭਾਅ ਰਹੇ ਅਧਿਆਪਕਾਂ ਪ੍ਰਿੰਸੀਪਲ ਵਿਸਵਾਕੀਰਤ ਕਾਹਲੋਂ, ਪ੍ਰੋਫੈਸਰ ਗੁਰਪ੍ਰੀਤ ਸਿੰਘ, ਪ੍ਰੋਫੈਸਰ ਨਿਸਾ ਛਾਬੜਾ, ਅਧਿਆਪਕ ਜੋਗਿੰਦਰ ਕੌਰ, ਪ੍ਰਿੰਸੀਪਲ ਗੁਰਦੀਪ ਸਿੰਘ, ਪ੍ਰਿੰਸੀਪਲ ਬਲਦੇਵ ਸਿੰਘ,ਪ੍ਰੋ ਸੁਰਿੰਦਰ ਮੋਹਨਦੀਪ, ਰਵਿੰਦਰ ਸਿੰਘ, ਰੁਪਿੰਦਰ ਸਿੰਘ, ਕੰਵਲਪ੍ਰੀਤ ਕੌਰ, ਮੋਨਿਕਾ,ਇਕਬਾਲ ਸਿੰਘ, ਅਨੀਤਾ ਵਰਮਾ, ਮਨਜਿੰਦਰ ਕੌਰ, ਜਗਜੀਤ ਸਿੰਘ, ਸੁਖਮਿੰਦਰ ਸਿੰਘ, ਨਰਿੰਦਰ ਕੌਰ ਦਾ ਸਨਮਾਨ ਕੀਤਾ ਗਿਆ। ਇਸ ਸਟੇਜ ਸਕੱਤਰ ਦੀ ਭੂਮਿਕਾ ਪ੍ਰੋਜੈਕਟ ਚੇਅਰਮੈਨ ਬਲਵਿੰਦਰ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਕਲੱਬ ਪ੍ਰਧਾਨ ਹਰਮਿੰਦਰ ਸਿੰਘ ਰਾਣਾ ਜੁਆਇੰਟ ਸੈਕਟਰੀ ਸੰਤੋਸ਼ ਖੁਰਾਣਾ, ਡਿਸਟਿਕ ਚੇਅਰਮੈਨ ਅਤਰ ਸਿੰਘ ਚੱਢਾ, ਪ੍ਰੋਜੈਕਟ ਚੇਅਰਮੈਨ ਬਲਵਿੰਦਰ ਸਿੰਘ , ਸਬਕਾ ਪ੍ਰਧਾਨ ਗੁਰਦੇਵ ਸਿੰਘ ,ਸਾਬਕਾ ਸੈਕਟਰੀ ਤਲਵਿੰਦਰ ਸਿੰਘ ਗਰੇਵਾਲ, ਡਾ ਅਵਤਾਰ ਸਿੰਘ, ਸ਼ਿਵ ਸਿੰਘ, ਡਾ ਇੰਦਰਜੀਤ ਸਿੰਘ,ਡਾ ਜਗਜੀਤ ਸਿੰਘ, ਡਾ ਤਲਵਿੰਦਰ ਜੱਸਲ,ਨਰਾਇਣ ਦੱਤ ਕੌਸ਼ਿਕ, ਲਛਮਣ ਸਿੰਘ, ਨਿਰਭੈ ਪੂਨੀਆਂ, ਸੰਤੋਸ਼ ਖੁਰਾਣਾ ਆਦਿ ਹਾਜ਼ਰ ਸਨ।