ਲੁਧਿਆਣਾ, 15 ਮਾਰਚ : ਸੂਬੇ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਸ੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜਿਲ੍ਹਾ ਲੁਧਿਆਣਾ ਦੇ ਸਲੱਮ ਏਰੀਆਂ ਵਿੱਚ ਸਿੱਖਿਆ ਵਿਭਾਗ ਦੀ ਮਦਦ ਨਾਲ ਉਹਨਾਂ ਬੱਚਿਆਂ ਦਾ ਸਰਵੇ ਕੀਤਾ ਗਿਆ ਜੋ ਬੱਚੇ ਸਕੂਲ ਵਿੱਚ ਦਾਖਲ ਨਹੀਂ ਸਨ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਟੀਮ ਵੱਲੋ ਸਲੱਮ ਏਰੀਏ ਦਾ ਸਰਵੇ ਕੀਤਾ ਗਿਆ ਜਿੱਥੇ 18 ਅਜਿਹੇ ਬੱਚੇ ਮਿਲੇ ਜੋ ਕਿ ਸਕੂਲ ਨਹੀਂ ਜਾ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਬੱਚਿਆਂ ਦਾ ਸਰਕਾਰੀ ਸਕੂਲ, ਸ਼ਿਮਲਾਪੁਰੀ, ਲੁਧਿਆਣਾ ਵਿਖੇ ਦਾਖਲਾ ਕਰਵਾਇਆ ਗਿਆ। ਜਿਲ੍ਹਾ ਬਾਲ ਸੁਰੱਖਿਆ ਅਫਸਰ ਦੀ ਅਗਵਾਈ ਵਾਲੀ ਟੀਮ ਵਿੱਚ ਸਿੱਖਿਆ ਵਿਭਾਗ ਦੇ ਸ਼੍ਰੀ ਹਰਮਿੰਦਰ ਸਿੰਘ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ਼੍ਰੀਮਤੀ ਰੀਤੂ ਸੂਦ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ ।