ਮਿਸ਼ਨ ਸੀਲ ਤਹਿਤ ਜ਼ਿਲ੍ਹੇ ਵਿੱਚ ਲਗਾਏ ਗਏ 19 ਨਾਕੇ

ਸ੍ਰੀ ਮੁਕਤਸਰ ਸਾਹਿਬ, 07 ਮਾਰਚ 2025 : ਮਾੜੇ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਤਹਿਤ ਮਿਸ਼ਨ ਸੀਲ ਤਹਿਤ ਅੱਜ ਜ਼ਿਲ੍ਹੇ ਵਿੱਚ ਸਮੁੱਚੀ ਪੁਲਿਸ ਫੋਰਸ ਵੱਲੋਂ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ 19 ਨਾਕੇ ਲਗਾ ਕੇ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਅੱਜ ਤੜਕਸਾਰ 6.00 ਵਜੇ ਹੀ ਜ਼ਿਲ੍ਹੇ ਦੀ ਪੁਲਿਸ ਵੱਲੋਂ ਗੱਡੀਆਂ, ਮਕਾਨਾਂ ਦੀ ਚੈਕਿੰਗ ਕੀਤੀ ਗਈ। ਜਿੱਥੇ ਲੋਕਾਂ ਵੱਲੋਂ ਨਸ਼ੇ ਦਾ ਸੇਵਨ, ਤਸਕਰੀ ਕਰ ਲੋਕਾਂ ਦੇ ਛੁਪਣ, ਜਾਂ ਉਹ ਰਸਤਾ ਜਿੱਥੇ ਉਨ੍ਹਾਂ ਦੇ ਆਉਣ ਜਾਣ ਦੀ ਭਿਣਕ ਸੀ, ਉੱਥੇ ਰੇਡ ਕੀਤੀ ਗਈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ ਅਤੇ ਇਸ ਚੈਕਿੰਗ ਮੁਹਿੰਮ ਵਿੱਚ ਪੁਲਿਸ ਨੂੰ ਉਨ੍ਹਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਜੇਕਰ ਸ਼ਰਾਰਤੀ ਅਨਸਰਾਂ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਉਨ੍ਹਾਂ ਨੂੰ ਮਿਲਦੀ ਹੈ ਤਾਂ ਉਹ ਬਿਨ੍ਹਾਂ ਕਿਸੇ ਡਰ ਤੋਂ ਪੁਲਿਸ ਨਾਲ ਰਾਬਤਾ ਕਾਇਮ ਕਰਨ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।