ਫਾਜ਼ਿਲਕਾ, 9 ਜੂਨ : ਪੰਜਾਬ ਸਰਕਾਰ ਵੱਲੋਂ ਈਜ ਆਫ ਡੁਇਗ ਬਿਜਨਸ ਤਹਿਤ ਨਵੇਂ ਲਗਣ ਵਾਲੇ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਨਵੇ ਲਗਣ ਵਾਲੇ ਉਦਯੋਗਾਂ ਨੂੰ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਜਾਦੀ ਹੈ, ਜਿਸ ਅਨੁਸਾਰ ਯੂਨਿਟ ਆਪਣਾ ਕੰਮ ਤੁਰੰਤ ਤੋਂ ਸ਼ੁਰੂ ਕਰ ਸਕਦੀ ਹੇ। ਇਹ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਵਨੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਾਜ਼ਿਕਲਾ ਵਿਚ 2 ਨਵੇਂ ਲਗਣ ਵਾਲੇ ਉਦਯੋਗਾਂ ਨੂੰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵਿਨੀਤ ਕੁਮਾਰ ਵੱਲੋਂ ਮਿਥੇ ਸਮੇਂ ਅੰਦਰ (15 ਦਿਨ) ਵਿਚ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਐਕਟ ਅਧੀਨ ਫੋਕਲ ਪੁਆਇੰਟਾਂ ਵਿਚ ਲਗਣ ਵਾਲੇ ਇਕਾਈ ਨੂੰ ਤਿੰਨ ਕੰਮ ਵਾਲੇ ਦਿਨਾਂ ਦੇ ਵਿਚ ਅਤੇ ਬਾਹਰ ਲਗਣ ਵਾਲੀਆਂ ਇਕਾਈਆਂ ਨੰ ਪੰਦਰਾਂ ਕੰਮ ਵਾਲੇ ਦਿਨਾਂ ਵਿਚ ਇੰਨ ਪ੍ਰਿਸੀਪਲ ਅਪਰੂਵਲ ਜਾਰੀ ਕੀਤੀ ਜਾਂਦੀ ਹੈ। ਜਨਰਲ ਮੈਨਜਰ ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜ਼ੋ ਕੋਈ ਵੀ ਉਦਯੋਗ ਲਗਾਉਣ ਦਾ ਚਾਹਵਾਨ ਹੈ ਤਾਂ ਉਹ ਉਨ੍ਹਾਂ ਦੇ ਦਫਤਰ ਬਲਾਕ ਸੀ, ਕਮਰਾ ਨੰ. 205, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕਰ ਸਕਦਾ ਹੈ।